
ਸ੍ਰੀ ਮੁਕਤਸਰ ਸਾਹਿਬ, 17 ਮਈ 2025 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਜੀਆਂ ਦੇ ਪੱਤਰ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਨੀਰਜ ਕੁਮਾਰ ਸਿੰਗਲਾ, ਸਿਵਲ ਜੱਜ (ਸੀਨੀਅਰ ਡਿਵੀਜਨ) ਅਤੇ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜਨ)/ਚੀਫ ਜੂਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਸ੍ਰੀ ਮੁਕਤਸਰ ਸਾਹਿਬ ਜੀਆਂ ਵੱਲੋ ਅੱਜ ਮਿਤੀ 17.05.2025 ਨੂੰ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕੌਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜ਼ਿਲ੍ਹਾ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ। ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ। ਜੋ ਜੇਲ੍ਹ ਵਿਚ ਰਜਿਸਟਰ ਲਗਾਏ ਗਏ ਹਨ ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ। ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਸਿਵਲ ਸਰਜਨ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਜ਼ਿਲ੍ਹਾ ਜੇਲ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਖ ਵੱਖ ਡਾਕਟਰਾਂ ਦੀ ਟੀਮ ਜਿਵੇ ਕਿ ਡਾ. ਮਹਿੰਦਰਾ ਹਰਸਪ੍ਰੀਤ ਕੌਰ (ਮਾਹਿਰ), ਡਾ. ਵਿਸ਼ਵਜੋਤ ਕੌਰ (ਚਮੜੀ ਦੇ ਰੋਗਾਂ ਦੇ ਮਾਹਿਰ), ਡਾ. ਸਾਕਸ਼ੀ ਪਠੇਲਾ (ਦੰਦਾ ਦੇ ਮਾਹਿਰ) ਅਤੇ ਡਾ. ਮਨਜੋਤ ਸਿੰਘ (ਐਮ.ਡੀ.ਮੈਡੀਸਨ) ਜੀ ਵੱਲੋ ਜੇਲ ਵਿੱਚ ਬੰਦ ਕੈਦੀਆਂ/ਹਵਾਲਾਤੀਆਂ ਦਾ ਮੈਡੀਕਲ ਚੈੱਕਅੱਪ ਕਰਨ ਉਪਰੰਤ ਉਹਨਾਂ ਨੂੰ ਲੋੜ ਅਨਾਸਰ ਦਵਾਈ ਦਿੱਤੀ ਗਈ। ਮੈਡੀਕਲ ਕੈਂਪ ਦਾ ਨਿਰੀਖਣ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤਾ ਗਿਆ। ਜੇਲ ਦੌਰਾ ਦੌਰਾਨ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਜੀਆਂ ਵੱਲੋਂ ਜਿਲ੍ਹਾ ਜੇਲ ਵਿੱਚ ਨਸ਼ਾ ਨਾ ਕਰਨ ਸਬੰਧੀ ਹਸਤਾਖ਼ਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸ੍ਰੀ ਰਾਜਿੰਦਰਪਾਲ ਸ਼ਰਮਾ, ਚੀਫ, ਲੀਗਲ ਏਡ ਡੀਫੈਂਸ ਕੌਂਸਲ, ਸ੍ਰੀ ਹਰਸ਼ਦੀਪ ਸਿੰਘ ਬਰਾੜ, ਡਿਪਟੀ ਚੀਫ, ਲੀਗਲ ਏਡ ਡੀਫੈਂਸ ਕੌਂਸਲ, ਸ੍ਰੀ ਲਵਲੀਨ ਗੁਪਤਾ, ਅਸਿਸ਼ਟੈਂਟ, ਲੀਗਲ ਏਡ ਡੀਫੈਂਸ ਕੌਂਸਲ ਅਤੇ ਸੁਪਰਡੈਂਟ, ਜ਼ਿਲ੍ਹਾ ਜੇਲ, ਸ੍ਰੀ ਮੁਕਤਸਰ ਸਾਹਿਬ ਅਤੇ ਸਮੂਹ ਸਟਾਫ ਹਾਜਰ ਹੋਏ। ਇਸ ਤੋਂ ਇਲਾਵਾ ਸ੍ਰੀ ਹਿਮਾਂਸ਼ੂ ਅਰੋੜਾ, ਮਾਨਯੋਗ ਸਕੱਤਰ ਸਾਹਿਬ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਦੱਸਿਆ ਕਿ ਮਿਤੀ 24.05.2025 ਨੂੰ ਨੈਸਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜੇਕਰ ਕਿਸੇ ਧਿਰ ਨੇ ਆਪਣਾ ਕੇਸ ਦਾ ਨੈਸ਼ਨਲ ਲੋਕ ਅਦਾਲਤ ਵਿੱਚ ਨਿਪਟਾਰਾ ਕਰਵਾਉਣਾ ਹੋਵੇ ਤਾਂ ਉਹ ਸਬੰਧਤ ਅਦਾਲਤ ਵਿੱਚ ਆਪਣੀ ਦਰਖਾਸਤ ਦੇ ਕੇ ਆਪਣਾ ਕੇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਵਾ ਸਕਦੇ ਹਨ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।