ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਵਿਰੁੱਧ ਕੀਤਾ ਜਾ ਰਿਹਾ ਜਾਗਰੂਕ : ਡਾ ਬਲਜੀਤ ਸਿੰਘ

ਬਰਨਾਲਾ, 9 ਮਈ 2025 : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਬਰਨਾਲਾ ਵੱਲੋਂ ਆਮ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਅਤੇ ਇਲਾਜ ਲਈ “ਹਰ ਸ਼ੁਕਰਵਾਰ ਡੇਂਗੂ 'ਤੇ ਵਾਰ” ਮੂਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਵੱਲੋਂ ਕੀਤਾ ਗਿਆ। ਉਹਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ, ਸ਼ਹਿਰਾਂ ਅਤੇ ਸਿਹਤ ਕੇਂਦਰਾਂ ਵਿਚ ਫੀਲਡ ਸਟਾਫ ਵਲੋਂ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਅਤੇ ਹਰ ਸ਼ੁਕਰਵਾਰ ਨੂੰ ਖੁਸ਼ਕ ਦਿਨ, ਪਾਣੀ ਦੇ ਸੋਮਿਆਂ ਨੂੰ ਸਾਫ ਕਰਕੇ ਸੁਕਾ ਕੇ ਵਜੋਂ ਮਨਾਇਆ ਜਾਂਦਾ ਹੈ। ਡਾ. ਮੁਨੀਸ ਕੁਮਾਰ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਮਲੇਰੀਆ ਦੀ ਜਾਂਚ ਅਤੇ ਇਸਦਾ ਇਲਾਜ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ ।ਇਸ ਲਈ ਕੋਈ ਵੀ ਬੁਖਾਰ ਹੋਣ 'ਤੇ ਨੇੜੇ ਦੀ ਸਿਹਤ ਸੰਸਥਾ ਨਾਲ ਤੁਰੰਤ ਸੰਪਰਕ ਕੀਤਾ ਜਾਵੇ। ਇਸ ਸਮੇਂ ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਸਿਹਤ ਸੁਪਰਵਾਇਜਰ ਨੇ ਮਲੇਰੀਆਂ ਦੇ ਲੱਛਣ, ਬਚਾਅ ਅਤੇ ਇਸ ਦੇ ਇਲਾਜ਼ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਲੇਰੀਆ ਮਾਦਾ ਮੱਛਰ ਐਨਾਫ਼ਲੀਜ਼ ਦੇ ਕੱਟਣ ਨਾਲ ਫੈਲਦਾ ਹੈ ਜੋ ਕਿ ਖੜ੍ਹੇ ਪਾਣੀ ਵਿਚ ਪੈਦਾ ਹੁੰਦੇ ਹਨ ਇਹ ਰਾਤ ਤੇ ਸਵੇਰ ਵੇਲੇ ਕੱਟਦੇ ਹਨ , ਕਾਂਬੇ ਨਾਲ ਤੇਜ਼ ਬੁਖਾਰ ,ਸਿਰ ਦਰਦ ,ਬੁਖਾਰ ਉਤਰ ਜਾਣ 'ਤੇ ਪਸੀਨਾ ਆਉਣਾ , ਸਰੀਰਕ ਥਕਾਵਟ , ਕਮਜ਼ੋਰੀ ਆਦਿ ਇਸ ਦੇ ਮੁੱਖ ਲੱਛਣ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ।ਮੱਛਰਾਂ ਦੇ ਕੱਟਣ ਤੋਂ ਬਚਣ ਲਈ ਮੱਛਰਦਾਨੀ, ਮੱਛਰ ਭਜਾਓ ਕਰੀਮਾਂ, ਜਾਲੀਦਾਰ ਦਰਵਾਜੇ ਅਤੇ ਪੂਰਾ ਸਰੀਰ ਢੱਕਣ ਵਾਲੇ ਕੱਪੜਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫਸਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਲੋਕਾਂ ਨੂੰ ਮਲੇਰੀਆ ਡੇਂਗੂ ਤੋਂ ਬਚਾਅ ਲਈ ਪੋਸਟਰ,ਪੈਂਫਲੈਟਸ, ਸਕੂਲਾਂ 'ਚ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ।