ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਸ਼ੁਰੂ ਕਰਨ ਦਾ ਫੈਸਲਾ 
‘ਨਸ਼ਾ ਮੁਕਤੀ ਯਾਤਰਾ’ ਮਈ ਅਤੇ ਜੂਨ 2025 ਦੇ ਮਹੀਨਿਆਂ ਵਿੱਚ ਸੂਬੇ ਦੇ ਹਰ ਪਿੰਡ ਅਤੇ ਵਾਰਡ ਤੱਕ ਪਹੁੰਚ ਕਰੇਗੀ। ਮੁੱਖ ਮੰਤਰੀ ਮਾਨ ਨੇ ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਲਾਮਬੰਦ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 29 ਅਪ੍ਰੈਲ 2025 : ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ ‘ਤੇ ਅੰਤਿਮ ਅਤੇ ਫੈਸਲਾਕੁਨ ਹਮਲੇ ਲਈ ਤਿਆਰੀ ਵਿੱਢਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਜਾਗਰੂਕਤਾ....
ਪੰਜਾਬ ਸਰਕਾਰ ਨੇ ਬਹਾਦਰ ਸੈਨਿਕਾਂ ਨੂੰ 15.53 ਕਰੋੜ ਰੁਪਏ ਵੰਡੇ : ਮੋਹਿੰਦਰ ਭਗਤ
ਸੂਬਾ ਸਰਕਾਰ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ ਪੁਰਸਕਾਰ ਜੇਤੂਆਂ ਨੂੰ ਮਾਨਤਾ ਦਿੰਦੀ ਹੈ: ਮੋਹਿੰਦਰ ਭਗਤ ਚੰਡੀਗੜ੍ਹ, 28 ਅਪ੍ਰੈਲ 2025 : ਸੇਵਾਵਾਂ ਨਿਭਾ ਰਹੇ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਦੌਰਾਨ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ 1615 ਪੁਰਸਕਾਰ ਜੇਤੂਆਂ ਨੂੰ ਕੁੱਲ 15.53 ਕਰੋੜ ਰੁਪਏ ਦੀ ਰਾਸ਼ੀ ਵੰਡੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ....
ਸੂਬੇ ‘ਚ ਗਰਮੀ ਦਾ ਕਹਿਰ, ਲਗਾਤਾਰ ਵਧ ਰਿਹਾ ਪਾਰਾ
ਚੰਡੀਗੜ੍ਹ, 28 ਅਪ੍ਰੈਲ 2025 : ਪੰਜਾਬ, ਹਰਿਆਣਾ, ਚੰਡੀਗੜ੍ਹ ਸਮੇਤ ਪੂਰੇ ਉਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਪੰਜ ਦਿਨਾਂ ਲਈ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਦਾ ਸਭ ਤੋਂ ਵੱਧ ਤਾਪਮਾਨ 42.9 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ, 1 ਮਈ, 2025 ਤੱਕ ਪੰਜਾਬ ਨੂੰ ਹੀਟਵੇਵ ਪ੍ਰਭਾਵਿਤ ਕਰਦੀ ਰਹੇਗੀ। ਇੰਨਾ ਹੀ ਨਹੀਂ 1 ਮਈ ਨੂੰ ਹਿਮਾਚਲ ਪ੍ਰਦੇਸ਼ ਦੇ....
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ 31 ਮਈ 2025 ਤੱਕ ਸਮਾਂ ਤੈਅ : ਡੀਜੀਪੀ ਯਾਦਵ
ਚੰਡੀਗੜ੍ਹ, 27 ਅਪ੍ਰੈਲ 2025 : ਪੰਜਾਬ ਵਿੱਚ ਨਸ਼ਾ ਖਤਮ ਕਰਨ ਨੂੰ ਲੈ ਕੇ ਸਰਕਾਰ ਵੱਲੋਂ ਆਖਰੀ ਮਿਤੀ ਤੈਅ ਕੀਤੀ ਗਈ ਹੈ। ਆਖਰੀ ਮਿੱਤੀ ਤੱਕ ਪੰਜਾਬ ਵਿਚੋਂ ਨਸ਼ਾ ਖਤਮ ਕਰ ਦਿੱਤਾ ਜਾਵੇਗਾ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ 31 ਮਈ 2025 ਤੱਕ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਕਰਨ ਦੇ ਹੁਕਮ ਦਿਤੇ ਹਨ। ਡੀਜੀਪੀ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਐਸਐਸਪੀ-ਸੀਪੀ ਨੂੰ ਨਸ਼ਾ ਮੁਕਤ ਪੰਜਾਬ ਦੀ ਜ਼ਿੰਮੇਵਾਰੀ ਖੁਦ ਨੂੰ ਲੈਣੀ ਹੋਵੇਗੀ। ਐਸਐਸਪੀ ਨੂੰ ਹਰ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਠੋਸ ਯੋਜਨਾ ਬਣਾਉਣ ਦੇ....
ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਕਰੇਗੀ 2 ਹਜ਼ਾਰ PTI ਅਧਿਆਪਕਾਂ ਦੀ ਭਰਤੀ : ਹਰਜੋਤ ਬੈਂਸ
ਚੰਡੀਗੜ੍ਹ, 26 ਅਪ੍ਰੈਲ 2025 : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੇ ਗਏ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਦੌਰਾਨ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਭਰ ਦੇ ਪ੍ਰਾਇਮਰੀ ਸਕੂਲਾਂ ਲਈ 2000 ਸਰੀਰਕ ਸਿਖਲਾਈ ਇੰਸਟ੍ਰਕਟਰ (ਪੀ.ਟੀ.ਆਈ.) ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਨੂੰ....
ਪੰਜਾਬ ਸਰਕਾਰ ਵੱਲੋਂ ਸਾਰੀਆਂ ਆਫ਼ਲਾਈਨ ਸੇਵਾਵਾਂ ਨੂੰ ਏਕੀਕ੍ਰਿਤ ਆਨਲਾਈਨ ਪੋਰਟਲ ‘ਤੇ ਲਿਆਂਦਾ ਜਾਵੇਗਾ: ਅਮਨ ਅਰੋੜਾ
ਚੰਡੀਗੜ੍ਹ, 26 ਅਪ੍ਰੈਲ 2025 : ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦੀ ਪਾਰਦਰਸ਼ੀ ਢੰਗ ਨਾਲ ਕੁਸ਼ਲ ਅਤੇ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਦੀ ਦਿਸ਼ਾਂ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸਾਰੀਆਂ ਆਫਲਾਈਨ ਸੇਵਾਵਾਂ ਨੂੰ ਏਕੀਕ੍ਰਿਤ ਆਨਲਾਈਨ ਪੋਰਟਲ ਰਾਹੀਂ ਪ੍ਰਦਾਨ ਕਰਨ ਲਈ ਪ੍ਰਾਜੈਕਟ ਮੈਨੇਜਮੈਂਟ ਯੂਨਿਟ (ਪੀ.ਐਮ.ਯੂ.) ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਅੱਜ....
ਭਾਰਤ-ਪਾਕਿਸਤਾਨ ਸੰਬੰਧਾਂ ਦਾ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਘਟੀ 
ਚੰਡੀਗੜ੍ਹ, 26 ਅਪ੍ਰੈਲ 2025 : ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਵਧੀ ਕੁੜੱਤਣ ਦਾ ਅਸਰ ਕਰਤਾਰਪੁਰ ਲਾਂਘੇ ਤੇ ਪਿਆ ਹੈ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਵਿੱਚ ਕਰਤਾਰਪੁਰ ਲਾਂਘਾ ਖੁੱਲ੍ਹਾ ਹੈ, ਪਰ ਉਧਰ ਜਾਣ ਵਾਲੇ ਸ਼ਰਧਾਲੂਆਂ ਵਿੱਚ ਦੀ ਗਿਣਤੀ ’ਚ ਕਾਫੀ ਗਿਰਾਵਟ ਆਈ ਹੈ। ਜਾਣਕਾਰੀ ਅਨੁਸਾਰ ਸਰਕਾਰ ਨੇ 450 ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਪ੍ਰਵਾਨਗੀ ਦਿੱਤੀ ਸੀ ਪਰ ਇਨ੍ਹਾਂ ’ਚੋਂ ਸਿਰਫ 308....
ਪੰਜਾਬ ਵਿਜੀਲੈਂਸ ਦੇ ਏਆਈਜੀ ਅਤੇ ਐਸਐਸਪੀ ਨੂੰ ਕੀਤਾ ਮੁਅੱਤਲ 
ਚੰਡੀਗੜ੍ਹ, 25 ਅਪ੍ਰੈਲ, 2025 : ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਚੀਫ ਸਮੇਤ ਦੋ ਅਫਸਰਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਘਪਲੇਬਾਜ਼ਾਂ ਨੂੰ ਬਚਾਉਣ ਕਾਰਨ ਕੀਤੀ ਗਈ ਹੈ। ਇਹ ਕਾਰਵਾਈ "ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਹੋਈ ਹੈ। ਵਿਜੀਲੈਂਸ ਮੁਖੀ ਦੇ ਨਾਲ, ਏਆਈਜੀ ਅਤੇ ਐਸਐਸਪੀ ਵਿਜੀਲੈਂਸ ਨੂੰ ਵੀ ਮੁਅੱਤਲ ਕੀਤਾ ਗਿਆ ਹੈ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਹੈ ਕਿ - "ਜੋ ਵੀ ਭ੍ਰਿਸ਼ਟਾਚਾਰੀਆਂ ਨੂੰ ਬਚਾਏਗਾ ਉਸਨੂੰ ਬਖਸ਼ਿਆ ਨਹੀਂ ਜਾਵੇਗਾ।"
ਸੁਪਰੀਮ ਕੋਰਟ ਨੇ ਐਨਡੀਪੀਐਸ ਮਾਮਲੇ ਵਿੱਚ ਬਿਕਰਮ ਮਜੀਠੀਆ ਦੀ ਜ਼ਮਾਨਤ ਵਿਰੁੱਧ ਪੰਜਾਬ ਸਰਕਾਰ ਦੀ ਪਟੀਸ਼ਨ ਕੀਤੀ ਰੱਦ 
ਚੰਡੀਗੜ੍ਹ, 25 ਅਪ੍ਰੈਲ 2025 : ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ ਦਿੱਤੀ ਗਈ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਜਸਟਿਸ ਜੇ.ਕੇ. ਮਹੇਸ਼ਵਰੀ ਅਤੇ ਅਰਵਿੰਦ ਕੁਮਾਰ ਦੇ ਬੈਂਚ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀ ਗਈ ਨਿਯਮਤ ਜ਼ਮਾਨਤ ਵਿੱਚ ਦਖਲ ਦੇਣ ਤੋਂ ਇਨਕਾਰ ਕਰਦੇ ਹੋਏ ਨਿਰਦੇਸ਼ ਦਿੱਤਾ ਕਿ ਨਾ ਤਾਂ ਵਿਸ਼ੇਸ਼ ਜਾਂਚ ਟੀਮ ਅਤੇ ਨਾ ਹੀ ਮਜੀਠੀਆ ਨੂੰ ਮੀਡੀਆ ਨੂੰ ਜਾਂਚ....
ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ : ਮੁੱਖ ਮੰਤਰੀ ਮਾਨ 
ਪੰਜਾਬ ਹੋਮ ਗਾਰਡ ਦਾ ਸਰਹੱਦੀ ਵਿੰਗ ਸਰਹੱਦਾਂ `ਤੇ ਦੂਜੀ ਕਤਾਰ ਦੀ ਸੁਰੱਖਿਆ ਨੂੰ ਕਰੇਗਾ ਮਜ਼ਬੂਤ ਬੀ.ਐਸ.ਐਫ. ਦੀ ਸਹਾਇਤਾ ਲਈ ਇਨ੍ਹਾਂ ਜਵਾਨਾਂ ਨੂੰ ਸੂਬੇ ਦੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਕੀਤਾ ਜਾਵੇਗਾ ਤਾਇਨਾਤ ਚੰਡੀਗੜ੍ਹ, 24 ਅਪਰੈਲ 2025 : ਪੰਜਾਬ ਵਿੱਚ ਪੰਜ ਸੌ ਕਿਲੋਮੀਟਰ ਤੋਂ ਵੱਧ ਸਰਹੱਦ `ਤੇ ਸੁਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਹੋਮ ਗਾਰਡਜ਼ ਦੇ ਸਰਹੱਦੀ ਵਿੰਗ ਵਿੱਚ 5500 ਜਵਾਨਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ....
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 23 ਅਪ੍ਰੈਲ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਡੀ.ਐਮ. ਦਫ਼ਤਰ ਪਟਿਆਲਾ ਵਿਖੇ ਠੇਕੇ 'ਤੇ ਤਾਇਨਾਤ ਕਲਰਕ ਜਸਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਲੰਗ, ਜ਼ਿਲ੍ਹਾ ਪਟਿਆਲਾ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ....
ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ: ਜੰਮੂ-ਕਸ਼ਮੀਰ 'ਚ ਫਸੇ ਪੰਜਾਬੀਆਂ ਦੇ ਮੰਗੇ ਵੇਰਵੇ
ਸੂਬੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸਖ਼ਤ ਚੌਕਸੀ ਰੱਖੀ ਜਾਵੇਗੀ: ਮੁੱਖ ਮੰਤਰੀ ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਦੇ ਹੋਟਲਾਂ ਵਿੱਚ ਫਸੇ ਪੰਜਾਬੀਆਂ ਦੇ ਵੇਰਵੇ ਮੰਗੇ ਚੰਡੀਗੜ੍ਹ, 23 ਅਪਰੈਲ 2025 : ਪਹਿਲਗਾਮ (ਜੰਮੂ-ਕਸ਼ਮੀਰ) ਵਿੱਚ ਹੋਏ ਅਤਿਵਾਦੀ ਹਮਲੇ ਦੀ ਮੰਦਭਾਗੀ ਘਟਨਾ ਦੀ ਨਿੰਦਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਪੂਰੀ ਤਰ੍ਹਾਂ ਚੌਕਸ ਹੈ ਅਤੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਸਿਵਲ....
ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਕਾਬੂ 
ਚੰਡੀਗੜ੍ਹ, 23 ਅਪ੍ਰੈਲ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੀ ਸਬ-ਡਵੀਜ਼ਨ ਰੂਮੀ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਜਸਮੇਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ....
ਪੰਜਾਬ ਤੋਂ ਫਲਾਂ ਅਤੇ ਸਬਜ਼ੀਆਂ ਦੇ ਨਿਰਯਾਤ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ: ਮਹਿੰਦਰ ਭਗਤ
ਚੰਡੀਗੜ੍ਹ, 23 ਅਪ੍ਰੈਲ 2025 : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਦਾ ਉਦੇਸ਼ ਰਾਜ ਦੇ ਫਲਾਂ ਅਤੇ ਸਬਜ਼ੀਆਂ ਨੂੰ ਵਿਦੇਸ਼ਾਂ ਵਿੱਚ ਨਿਰਯਾਤ ਕਰਨਾ ਅਤੇ ਬਾਗਬਾਨੀ ਹੇਠ ਰਕਬਾ ਵਧਾਉਣਾ ਅਤੇ ਕਿਸਾਨਾਂ ਦੀ ਆਮਦਨ ਵਧਾਉਣਾ ਹੈ। ਇਹ ਮੀਟਿੰਗ ਮੋਹਾਲੀ ਦੇ ਪੰਜਾਬ ਕ੍ਰਿਸ਼ੀ ਭਵਨ ਵਿਖੇ ਹੋਈ। ਮੀਟਿੰਗ ਵਿੱਚ ਸਕੱਤਰ ਬਾਗਬਾਨੀ ਸ੍ਰੀ ਮੁਹੰਮਦ ਤਇਅਬ, ਡਾਇਰੈਕਟਰ ਬਾਗਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ ਅਤੇ ਏਅਰਪੋਰਟ ਅਥਾਰਟੀ ਆਫ਼ ਇੰਡੀਆ....
ਵਿਜੀਲੈਂਸ ਬਿਊਰੋ ਨੇ ਪੰਚਾਇਤ ਸਕੱਤਰ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ
ਚੰਡੀਗੜ੍ਹ 22 ਅਪ੍ਰੈਲ, 2025 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ, ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਪਟਿਆਲਾ ਦੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ....