
ਚੰਡੀਗੜ੍ਹ, 04 ਮਈ 2025 : ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਪਰ ਫਿਰ ਵੀ ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਘੱਟ ਰਿਹਾ। ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਤੂਫ਼ਾਨ, ਤੇਜ਼ ਹਵਾਵਾਂ ਅਤੇ ਮੀਂਹ ਸਬੰਧੀ ਸੰਤਰੀ ਅਤੇ ਪੀਲੇ ਅਲਰਟ ਜਾਰੀ ਕੀਤੇ ਗਏ ਹਨ। ਅਗਲੇ 6 ਦਿਨਾਂ ਤੱਕ ਪੰਜਾਬ ਵਿੱਚ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਚੇਤਾਵਨੀ ਦੇ ਅਨੁਸਾਰ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ ਪੰਜ ਦਿਨਾਂ ਵਿੱਚ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ) ਅਤੇ ਗਰਜ-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੋਹਾਲੀ ਵਿਚਹਲਕੇ ਬੱਦਲ ਹੋਣਗੇ। ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਤਾਪਮਾਨ 22 ਤੋਂ 35.1 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਅੰਮ੍ਰਿਤਸਰ ਵਿਚ ਹਲਕੇ ਬੱਦਲ ਹੋਣਗੇ। ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਤਾਪਮਾਨ 20 ਤੋਂ 36 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਜਲੰਧਰ ਵਿਚ ਹਲਕੇ ਬੱਦਲ ਹੋਣਗੇ। ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਤਾਪਮਾਨ 20 ਤੋਂ 36 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।