
ਚੰਡੀਗੜ੍ਹ,7 ਦਸੰਬਰ 2024 : ਕਿਸਾਨਾਂ ਦੇ ਕੂਚ ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੱਲ੍ਹ 8 ਦਸੰਬਰ ਅਸੀਂ ਮੁੜ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਕੂਚ ਕਰਾਂਗੇ। 101 ਕਿਸਾਨਾਂ ਦਾ ਜਥਾ ਹੀ ਜਾਵੇਗਾ। ਕਿਸਾਨਾਂ ਦੀ ਗਿਣਤੀ ਵਧਾਉਣ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇਸ ਸਬੰਧੀ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਚੱਲ ਰਹੀ ਹੈ। ਹਰਿਆਣਾ ਪੁਲਿਸ ਨੇ ਗੱਲਬਾਤ ਲਈ ਕੋਈ ਲਿਖਤੀ ਸੱਦਾ ਨਹੀਂ ਭੇਜਿਆ। ਦੇਸ਼ ਲਈ ਜੇ ਕਿਸੇ ਨੂੰ ਸ਼ਹਾਦਤ ਦੇਣੀ ਪਈ ਤਾਂ ਅਸੀਂ ਪਿੱਛੇ ਨਹੀਂ ਹਟਾਂਗੇ।ਭਲਕੇ 12 ਵਜੇ 101 ਕਿਸਾਨਾਂ ਦਾ ਜੱਥਾ ਦਿੱਲੀ ਕੂਚ ਕਰੇਗਾ। ਦੱਸ ਦਈਏ ਕਿ ਬੀਤੇ ਕੱਲ੍ਹ (7 ਦਸੰਬਰ) ਵੀ ਕਿਸਾਨਾਂ ਨੇ ਦਿੱਲੀ ਵੱਲ ਜਾਣ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ। ਅਤੇ ਕਿਸਾਨ ਤੇ ਅਥਰੂ ਗੈਸ ਦੇ ਗੋਲੇ ਦਾਗੇ ਜਿਸ ਕਾਰਨ 8 ਕਿਸਾਨ ਜ਼ਖਮੀ ਹੋ ਗਏ। ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਪੰਧੇਰ ਨੇ ਕਿਹਾ ਕਿ ਅਸੀਂ ਸਿਰਫ ਸਰਕਾਰ ਦੇ ਸੱਦੇ ਦਾ ਇੰਤਜ਼ਾਰ ਕਰ ਰਹੇ ਹਾਂ। ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਫਿਲਹਾਲ ਜਾਰੀ ਹੈ। ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਵੀ ਜਾਣਿਆ ਗਿਆ। ਹਰਿਆਣਾ ਪੁਲਿਸ ਨੇ ਗੱਲਬਾਤ ਲਈ ਕੋਈ ਲਿਖਤੀ ਸੱਦਾ ਨਹੀਂ ਭੇਜਿਆ। ਪੰਧੇਰ ਨੇ ਦੱਸਿਆ ਕਿ ਬੀਤੇ ਕੱਲ੍ਹ ਦੇ ਜਥੇ ਵਿਚ ਜ਼ਖ਼ਮੀ ਹੋਏ ਕਿਸਾਨਾਂ ਵਿਚੋਂ 16 ਕਿਸਾਨ ਅਜੇ ਵੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਕਿਸਾਨ ਹਰਪ੍ਰੀਤ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਹਰਿਆਣਾ ਪੁਲਿਸ ਨੇ ਮੀਡੀਆ ਕਰਮੀਆਂ ਲਈ ਪੱਤਰ ਜਾਰੀ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੂੰ ਸ਼ੰਭੂ ਸਰਹੱਦ ਜਾਂ ਕਿਸੇ ਹੋਰ ਥਾਂ 'ਤੇ ਭੀੜ ਤੋਂ ਸਹੀ ਦੂਰੀ ਬਣਾਈ ਰੱਖਣ ਦੀ ਸਲਾਹ ਦਿੱਤੀ ਗਈ ਹੈ। ਪੱਤਰ ਵਿੱਚ ਪੰਜਾਬ ਦੇ ਡੀਜੀਪੀ ਨੂੰ ਇਹ ਵੀ ਬੇਨਤੀ ਕੀਤੀ ਗਈ ਹੈ ਕਿ ਮੀਡੀਆ ਕਰਮਚਾਰੀਆਂ ਨੂੰ ਸਰਹੱਦ ਤੋਂ ਘੱਟੋ-ਘੱਟ 1 ਕਿਲੋਮੀਟਰ ਦੂਰ ਰੋਕਿਆ ਜਾਵੇ।