ਚੰਡੀਗੜ੍ਹ, 11 ਜਨਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਰੋਡੇਵਜ਼/ਪਨਬੱਸ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ ਹੈ। ਟਰਾਂਸਪੋਰਟ ਮੰਤਰੀ ਨੇ ਇਹ ਭਰੋਸਾ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤਾ। ਉਨ੍ਹਾਂ ਦੱਸਿਆ ਕਿ ਵਿਭਾਗ....
ਚੰਡੀਗੜ੍ਹ

ਹਾਈਪੋਥਰਮੀਆ ਤੋਂ ਬਚਾਉਣ ਲਈ ਪਸ਼ੂਆਂ ਨੂੰ ਕਵਰਡ ਸ਼ੈੱਡਾਂ ਵਿੱਚ ਰੱਖਣ ਅਤੇ ਪੌਸ਼ਟਿਕ ਫੀਡ ਦੇਣ ਦੀ ਸਲਾਹ ਚੰਡੀਗੜ੍ਹ, 11 ਜਨਵਰੀ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਧਨ ਨੂੰ ਠੰਢ ਦੇ ਮੌਸਮ ਦੌਰਾਨ ਚੱਲਣ ਵਾਲੀਆਂ ਤੇਜ਼ ਹਵਾਵਾਂ, ਜੋ ਪਸ਼ੂਆਂ ਲਈ ਖ਼ਤਰਨਾਕ ਸਾਬਤ ਹੋ ਸਕਦੀਆਂ ਹਨ, ਤੋਂ ਬਚਾਉਣ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਕਿਉਂਕਿ ਠੰਢ ਵਿੱਚ ਪਸ਼ੂਆਂ ਦੇ ਬਿਮਾਰ ਹੋਣ ਨਾਲ....

ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕਰਨ ਤੇ ਨੌਜਵਾਨ ਤੋਂ ਬਰਖ਼ਾਸਤ ਕਰਨ ਦੀ ਵੀ ਕੀਤੀ ਮੰਗ, ਕਿਹਾ ਕਿ ਅਧਿਆਪਕ ਦੀ ਆਪ ਆਗੂ ਪੁਸ਼ਤ ਪਨਾਹੀ ਕਰ ਰਹੇ ਹਨ ਚੰਡੀਗੜ੍ਹ, 10 ਜਨਵਰੀ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮਜੀਠਾ ਹਲਕੇ ਦੇ ਸਰਕਾਰੀ ਐਲੀਮੈਂਟੀ ਸਕੂਲ ਦੀਆਂ ਮਾਸੂਮ ਬੱਚੀਆਂ ਨਾਲ ਛੇੜਛਾੜ ਕਰਨ ਵਾਲੇ ਮਾਮਲੇ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਬਰਖ਼ਾਸਤ ਕਰਨ ਦੀ ਵੀ ਮੰਗ ਕੀਤੀ। ਇਥੇ ਜਾਰੀ ਕੀਤੇ ਇਕ....

ਚੰਡੀਗੜ੍ਹ, 10 ਜਨਵਰੀ : ਲੋਕਪਾਲ ਨੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ.ਅਮਨਦੀਪ ਕੌਰ ਅਰੋੜਾ ਨੂੰ ਨੋਟਿਸ ਜਾਰੀ ਕਰਕੇ 16 ਫਰਵਰੀ ਨੂੰ ਤਲਬ ਕੀਤਾ ਹੈ। ਇੱਕ ਨੌਜਵਾਨ ਨੇ ਲੋਕਪਾਲ ਨੂੰ ਲਿਖਤੀ ਸ਼ਿਕਾਇਤ ਦੇ ਕੇ ਵਿਧਾਇਕ ਸਮੇਤ 5 ਲੋਕਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ। ਨੌਜਵਾਨ ਵਿਧਾਇਕਾ ਦਾ ਨਿੱਜੀ ਸਕੱਤਰ (ਪੀ.ਏ.) ਰਹਿ ਚੁੱਕਾ ਹੈ। ਜਾਣਕਾਰੀ ਅਨੁਸਾਰ ਮੋਗਾ ਨਿਵਾਸੀ ਹਰਸ਼ ਅਰੇਨ ਵਿਧਾਇਕ ਦਾ ਪੀਏ ਸੀ ਅਤੇ ਪ੍ਰਾਪਰਟੀ ਡੀਲਰ ਦਾ ਕੰਮ ਵੀ ਕਰਦਾ ਹੈ। ਦੋਸ਼ ਹਨ ਕਿ ਵਿਧਾਇਕਾ ਨੇ ਤਹਿਸੀਲ....

ਚੰਡੀਗੜ੍ਹ, 10 ਜਨਵਰੀ : ਕੈਬਨਿਟ ਮੰਤਰੀ ਅਮਨ ਅਰੋੜਾ ਨੇ 15 ਸਾਲ ਪੁਰਾਣੇ ਮਾਮਲੇ ਵਿੱਚ ਸੁਨਾਮ ਦੀ ਅਦਾਲਤ ਵੱਲੋਂ ਸੁਣਾਈ ਗਈ 2 ਸਾਲ ਦੀ ਸਜ਼ਾ ਖ਼ਿਲਾਫ਼ ਜ਼ਿਲ੍ਹਾ ਅਦਾਲਤ ਦਾ ਰੁਖ਼ ਕੀਤਾ ਹੈ। ਉਨ੍ਹਾਂ ਇਸ ਮਾਮਲੇ ਸਬੰਧੀ ਜ਼ਿਲ੍ਹਾ ਅਦਾਲਤ ਸੰਗਰੂਰ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 15 ਜਨਵਰੀ ਨੂੰ ਅਦਾਲਤ ਵਿੱਚ ਹੋਵੇਗੀ। ਅਦਾਲਤ ਵੱਲੋਂ ਦੋਵਾਂ ਧਿਰਾਂ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 21 ਦਸੰਬਰ ਨੂੰ ਸੰਗਰੂਰ ਜ਼ਿਲ੍ਹੇ ਦੀ ਇੱਕ ਅਦਾਲਤ ਨੇ....

ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਨੋਟੀਫਿਕੇਸ਼ਨ ਅਨੁਸਾਰ ਵਾਹਨਾਂ 'ਤੇ ਹਾਈ ਸਕਿਉਰਿਟੀ ਨੰਬਰ ਪਲੇਟ (ਐਚ.ਐਸ.ਆਰ.ਪੀ) ਲੁਆਉਣਾ ਲਾਜ਼ਮੀ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਤਹਿਤ ਹੀ....

510 ਘੰਟਿਆਂ ਦਾ ਕੋਰਸ ਕਰਨ ਵਾਲੇ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ ਚੰਡੀਗੜ੍ਹ, 10 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਹਿਯੋਗ ਨਾਲ ‘ਨਲ ਜਲ ਮਿੱਤਰ’ ਲਈ ਮਲਟੀ ਸਕੀਲਿੰਗ ਕੋਰਸ ਵਿਕਸਿਤ ਕੀਤਾ ਹੈ। ਕੋਰਸ ਕਰਨ ਵਾਲਿਆਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਇਸ ਦਾ ਖਰਚਾ ਸਰਕਾਰ ਉਠਾਵੇਗੀ। ਇਸ ਸਬੰਧੀ....

ਚੰਡੀਗੜ੍ਹ, 9 ਜਨਵਰੀ : ਭਾਰਤੀ ਲੋਕ ਸਭਾ ਵਿੱਚ ਪਾਸ ਕੀਤੇ ਹਿੱਟ ਐਂਡ ਰਨ ਐਕਟ ਦੇ ਵਿਰੋਧ ਵਿੱਚ ਟਰੱਕ ਯੂਨੀਅਨਾਂ ਇੱਕ ਵਾਰ ਫਿਰ ਹੜਤਾਲ ’ਤੇ ਗਈਆਂ ਹਨ। ਸਬ-ਕਮੇਟੀ ਨਾਲ ਟਰੱਕ ਯੂਨੀਅਨਾਂ ਦੀ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਬੇਸਿੱਟਾ ਰਹੀ। ਜਿਸ ਤੋਂ ਬਾਅਦ ਯੂਨੀਅਨਾਂ ਨੇ ਇੱਕ ਵਾਰ ਫਿਰ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ ਟਰੱਕ ਯੂਨੀਅਨ ਅਤੇ ਪੰਜਾਬ ਸਰਕਾਰ ਦੀ ਸਬ-ਕਮੇਟੀ ਦਰਮਿਆਨ ਮੀਟਿੰਗ ਹੋਈ। ਇਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ....

ਚੰਡੀਗੜ੍ਹ, 09 ਜਨਵਰੀ : ਕਾਂਗਰਸ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨਾਲ ਮੀਟਿੰਗ ਕਰਨ ਤੋਂ ਬਾਅਦ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇੰਚਾਰਜ ਦੇਵੇਂਦਰ ਯਾਦਵ ਨਾਲ ਬਹੁਤ ਵਧੀਆ ਤਰੀਕੇ ਗੱਲਬਾਤ ਹੋਈ। ਉਨ੍ਹਾਂ ਗਠਜੋੜ ਨੂੰ ਲੈ ਕੇ ਵਿਅਕਤੀਗਤ ਦੇ ਤੌਰ ਤੇ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ ਗਈਆਂ ਹਨ, ਬਾਕੀ ਜੋ ਵੀ ਫੈਸਲਾ ਹੋਵੇਗਾ, ਇੰਚਾਰਜ ਯਾਦਵ ਅਤੇ ਪਾਰਟੀ ਹਾਈਕਮਾਨ ਲਵੇਗੀ। ਫਿਲਹਾਲ ਉਨ੍ਹਾਂ ਵੱਲੋਂ 13 ਲੋਕ ਸਭਾ ਸੀਟਾਂ ਤੇ ਚੋਣ ਲੜਨ ਦੀ ਰਣਨੀਤੀ ਬਣਾਈ ਗਈ ਹੈ। ਕਾਂਗਰਸ....

ਚੰਡੀਗੜ੍ਹ, 09 ਜਨਵਰੀ : ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਨਵੇਂ ਨਿਯੁਕਤ ਕੀਤੇ ਗਏ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਅੱਜ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ‘ਚ ਸ਼ਾਮਲ ਹੋਣ ਸਮੇਂ ਇੰਚਾਰਜ ਦੇਵੇਂਦਰ ਯਾਦਵ ਨਾਲ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੇਵੇਂਦਰ ਯਾਦਵ ਨੇ ਕਿਹਾ ਕਿ ਉਹ ਪਾਰਟੀ ਆਗੂਆਂ ਨਾਲ ਮੀਟਿੰਗ ਕਰਨ ਜਾ ਰਹੇ ਹਨ, ਜਿਸ ਤੋਂ ਬਾਅਦ ਹੀ ਉਹ ਗੱਲ ਕਰਨਗੇ। ਕੁੱਝ ਆਗੂਆਂ ਤੋਂ ਪਤਾ....

SIT ਹੁਣ ਰਾਜਸਥਾਨ ਜੇਲ੍ਹ ਅਧਿਕਾਰੀਆਂ ਤੋਂ ਪੁੱਛਗਿੱਛ ਦੀ ਤਿਆਰੀ ‘ਚ ਚੰਡੀਗੜ੍ਹ,9 ਜਨਵਰੀ : ਵਿਸ਼ੇਸ਼ ਜਾਂਚ ਟੀਮ (SIT) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਐਸਆਈਟੀ ਜਾਂਚ ਲਈ ਹੁਣ ਰਾਜਸਥਾਨ ਜਾਣ ਦੀ ਵੀ ਤਿਆਰੀ ਕਰ ਰਹੀ ਹੈ ਕਿਉਂਕਿ ਇਸ ਤੋਂ ਪਹਿਲਾਂ ਇਹ ਗੈਂਗਸਟਰ ਉੱਥੇ ਦੀ ਜੇਲ੍ਹ ਵਿੱਚ ਸੀ। ਸਭ ਤੋਂ ਪਹਿਲਾਂ SIT ਨੂੰ ਇਹ ਪਤਾ ਲਗਾਉਣਾ ਹੋਵੇਗਾ ਕਿ....

ਚੰਡੀਗੜ੍ਹ, 9 ਜਨਵਰੀ : ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸ਼ੀਤ ਲਹਿਰ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਕਾਰਨ ਤਿੰਨਾਂ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹਿਮਾਚਲ ‘ਚ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ....

ਕਿਹਾ, ਬੁਨਿਆਦੀ ਢਾਂਚੇ ਦੀ ਖਰੀਦ ਲਈ ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਮਾਪਦੰਡਾਂ ਦੀ ਕੀਤੀ ਸਮੀਖਿਆ, ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਕਿਹਾ ਖਰਾਬ ਮੀਟਰਾਂ ਨਾਲ ਸਬੰਧਤ ਔਸਤਨ ਬਿੱਲਾਂ ਦੇ ਕੇਸਾਂ ਦਾ ਨਿਪਟਾਰਾ ਇਕ ਮਹੀਨੇ ਦੇ ਅੰਦਰ-ਅੰਦਰ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 9 ਜਨਵਰੀ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਨੂੰ....

ਚੰਡੀਗੜ੍ਹ, 08 ਜਨਵਰੀ : ਪੰਜਾਬ ਭਰ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਲਗਾਏ ਗਏ ਕੈਂਪਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸਾਂ ਵਿੱਚ ਲਗਾਏ ਗਏ ਇਨ੍ਹਾਂ ਕੈਂਪਾਂ ਦਾ ਲੋਕਾਂ ਨੇ....

ਚੰਡੀਗੜ, 8 ਜਨਵਰੀ : ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਭਾਰਤ ਜੋੜੋ ਨਿਆਏ ਯਾਤਰਾ ਸੰਬੰਧੀ ਆਪਣਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਜੋੜੋ ਨਿਆਏ ਯਾਤਰਾ ਕੱਢਣ ਵਾਲਿਆਂ ਨੇ ਹਮੇਸ਼ਾ ਭਾਰਤ ਨੂੰ ਤੋੜਨ ਕੋਸ਼ਿਸ਼ ਕੀਤੀ ਹੈ ਅਤੇ ਦੇਸ਼ ਦੀ ਜਨਤਾ ਨਾਲ ਹਮੇਸ਼ਾ ਅਨਿਆਏ ਕੀਤਾ ਹੈ। ਉਹਨਾਂ ਕਿਹਾ ਕਿ ਇਸ ਪਾਰਟੀ ਨੇ ਧਾਰਾ 370 ਤੇ 35-ਏ ਨੂੰ ਲਗਾ ਕੇ ਦੇਸ਼ ਨੂੰ ਵੰਡ ਕੇ ਰੱਖਿਆ ਤੇ ਦੇਸ਼ ਵਿੱਚ ਦੋ ਵਿਧਾਨ ਤੇ ਦੋ ਸੰਵਿਧਾਨ ਬਣਾ ਦਿੱਤੇ। ਉਹਨਾਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਜੋ ਪਾਕਿਸਤਾਨ....