ਚੰਡੀਗੜ੍ਹ, 19 ਫਰਵਰੀ 2025 : ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਪ੍ਰਧਾਨ ਮੁਕੇਸ਼ ਮਲੌਦ ਨੇ ਦੱਸਿਆ ਕਿ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਪੰਜਾਬ ਸਰਕਾਰ ਦੁਆਰਾ ਨਿਯੁਕਤ ਸਾਹਿਬ ਕਮੇਟੀ ਦੇ ਮੈਂਬਰ ਵਿੱਤ ਮੰਤਰੀ ਹਰਪਾਲ ਚੀਮਾ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਪੰਚਾਇਤ ਵਿਭਾਗ ਅਤੇ ਸਹਿਕਾਰੀ ਸਭਾ ਦੇ ਉੱਚ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੈਨਲ ਮੀਟਿੰਗ ਕੀਤੀ ਗਈ ਜਿਸ....
ਚੰਡੀਗੜ੍ਹ

ਪੰਜਾਬੀ ਸਭਾ ਨਾਲ ਕੀਤੀ ਮੀਟਿੰਗ ਕੈਬਿਨਟ ਸਬ-ਕਮੇਟੀ ਵੱਲੋਂ ਵੱਖ-ਵੱਖ ਜਥੇਬੰਦੀਆਂ ਨਾਲ ਕੀਤੀ ਮੀਟਿੰਗ ਦੌਰਾਨ ਜਾਇਜ ਮੰਗਾਂ ਦੇ ਜਲਦੀ ਹੱਲ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 19 ਫਰਵਰੀ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਇਹ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇਥੇ ਆਪਣੇ ਦਫਤਰ ਵਿਖੇ....

ਬਿਕਰਮ ਸਿੰਘ ਮਜੀਠੀਆ ਨੇ ਕੇਂਦਰ ਸਰਕਾਰ ਨੂੰ ਮਸਲਾ ਤੁਰੰਤ ਅਮਰੀਕੀ ਅਧਿਕਾਰੀਆਂ ਕੋਲ ਚੁੱਕਣ ਦੀ ਕੀਤੀ ਅਪੀਲ ਚੰਡੀਗੜ੍ਹ, 19 ਫਰਵਰੀ 2025 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਮਰੀਕਾ ਅਤੇ ਭਾਜਪਾ ਦੇ ਸਿੱਖ ਆਗੂਆਂ ਨੂੰ ਆਖਿਆ ਕਿ ਉਹ ਅਮਰੀਕਾ ਤੋਂ ਸਿੱਖ ਨੌਜਵਾਨਾਂ ਨੂੰ ਡਿਪੋਰਟ ਕਰਨ ਦੇ ਵੇਲੇ ਉਹਨਾਂ ਦੀਆਂ ਦਸਤਾਰਾਂ ਲਾਹ ਕੇ ਕੂੜੇਦਾਨ ਵਿਚ ਸੁੱਟੇ ਜਾਣ ਦਾ ਮਾਮਲਾ ਚੁੱਕਣ ਅਤੇ ਪਾਰਟੀ ਨੇ ਕਿਹਾ ਕਿ ਇਹ ਇਕ ਗੰਭੀਰ ਮਾਮਲਾ ਹੈ ਜਿਸਨੂੰ ਤੁਰੰਤ ਹੱਲ ਕਰਨ ਦੀ ਜ਼ਰੂਰਤ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ....

ਚੰਡੀਗੜ੍ਹ, 19ਫਰਵਰੀ 2025 : ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ, ਐਚ. ਐਮ. ਵੀ, ਕਾਲਜ ਜਲੰਧਰ ਦੇ ਸਹਿਯੋਗ ਨਾਲ, ਪੰਜਾਬ ਨਵ ਸਿਰਜਣਾ ਤਹਿਤ, ਮਹਿੰਦਰ ਸਿੰਘ ਰੰਧਾਵਾ, ਸੁਰਜੀਤ ਪਾਤਰ ਅਤੇ ਮਾਤ ਭਾਸ਼ਾ ਨੂੰ ਸਮਰਪਿਤ ‘ਪੰਜਾਬ ਗੌਰਵ ਅਤੇ ਮਾਤ ਭਾਸ਼ਾ ਸਨਮਾਨ ਸਮਾਰੋਹ 2025 ਆਯੋਜਤ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਜਲੰਧਰ ਦੇ ਡਿਪਟੀ ਕਮਿਸ਼ਨਰ, ਸ਼੍ਰੀ ਹਿੰਮਾਸ਼ੂ ਅਗਰਵਾਲ ਸਨ।ਪ੍ਰਧਾਨਗੀ ਮੰਡਲ ਵਿਚ ਸਵਰਨਜੀਤ ਸਵੀ, ਚੇਅਰਮੈਨ, ਪੰਜਾਬ ਕਲਾ ਪਰਿਸ਼ਦ, ਭੁਪਿੰਦਰ ਕੌਰ ਪਾਤਰ, ਡਾ. ਯੋਗਰਾਜ....

ਚੰਡੀਗੜ੍ਹ, 19 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2025 ਦੌਰਾਨ ਪੇਂਡੂ ਲਿੰਕ ਸੜਕਾਂ ਅਤੇ ਹੋਰ ਜ਼ਿਲ੍ਹਾ ਸੜਕਾਂ 'ਤੇ ਮਿੰਨੀ-ਬੱਸਾਂ ਦੇਣ ਲਈ 154 ਸਟੇਜ ਕੈਰੇਜ ਪਰਮਿਟ ਜਾਰੀ ਕੀਤੇ ਗਏ ਹਨ। ਇਹ ਪਰਮਿਟ ਪੰਜਾਬ ਸਰਕਾਰ ਦੁਆਰਾ ਮਨਜ਼ੂਰ....

ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਕੀਤਾ ਉਤਸ਼ਾਹਿਤ ਪ੍ਰੀਖਿਆਵਾਂ ਦੇ ਸੁਚਾਰੂ ਅਤੇ ਨਿਰਪੱਖ ਸੰਚਾਲਨ ਨੂੰ ਯਕੀਨੀ ਬਣਾਉਣ ਲਈ 2579 ਸੁਪਰਡੈਂਟ ਅਤੇ 3269 ਡਿਪਟੀ ਸੁਪਰਡੈਂਟ ਤਾਇਨਾਤ ਬੋਰਡ ਪ੍ਰੀਖਿਆਵਾਂ ਦੀ ਨਿਗਰਾਨੀ ਲਈ ਮੁੱਖ ਦਫ਼ਤਰ ਵਿਖੇ ਸਥਾਪਤ ਕੀਤਾ ਕੰਟਰੋਲ ਰੂਮ ਚੰਡੀਗੜ੍ਹ, 19 ਫ਼ਰਵਰੀ 2025 : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ....

ਮਗਨਰੇਗਾ ਤਹਿਤ ਪੰਜਾਬ ਵਿੱਚ ਹੁਣ ਤੱਕ 2.68 ਕਰੋੜ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ ਚੰਡੀਗੜ੍ਹ, 18 ਫਰਵਰੀ 2025 : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਭਰ ਵਿੱਚ ਪਿਛਲੇ ਕਰੀਬ ਡੇਢ ਮਹੀਨੇ ਵਿੱਚ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ ਹਨ। ਜਨਵਰੀ ਮਹੀਨੇ ਵਿੱਚ ਵਿਭਾਗ ਦੀ ਪਹਿਲੀ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਹੁਕਮ ਦਿੱਤੇ ਸਨ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਕੈਂਪ ਲਗਾ ਕੇ ਲੋੜਵੰਦ....

ਚੰਡੀਗੜ੍ਹ, 18 ਫਰਵਰੀ 2025 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਡਿਜੀਟਲ ਟਰਾਂਸਫਰਮੇਸ਼ਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਅੱਜ ਇਥੇ ਤਿੰਨ ਮਹੱਤਵਪੂਰਨ ਆਈ.ਟੀ. ਅਧਾਰਿਤ ਵਿੱਤੀ ਮਾਡਿਊਲਾਂ ਦਾ ਉਦਘਾਟਨ ਕੀਤਾ, ਜਿਸਦਾ ਉਦੇਸ਼ ਸੂਬੇ ਵਿੱਚ ਵਿੱਤੀ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਵਧਾਉਣ ਦੇ ਨਾਲ-ਨਾਲ ਪੈਨਸ਼ਨਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਪੈਨਸ਼ਨਰ ਸੇਵਾ ਪੋਰਟਲ (ਪੀਐਸਪੀ) ਦਾ ਉਦਘਾਟਨ ਕਰਦਿਆਂ ਵਿੱਤ ਮੰਤਰੀ ਨੇ ਪੰਜਾਬ ਸਰਕਾਰ ਦੀ ਆਪਣੇ ਪੈਨਸ਼ਨਰਾਂ ਪ੍ਰਤੀ....

ਕਿਹਾ, ਸੂਬਾ ਸਰਕਾਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਲਗਾਤਾਰ ਕਾਰਜ਼ਸ਼ੀਲ ਚੰਡੀਗੜ੍ਹ, 18 ਫਰਵਰੀ 2025 : ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ ਚਾਲੂ ਸਾਲ 2024-25 ਤਹਿਤ 15.95 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ....

ਚੰਡੀਗੜ੍ਹ, 17 ਫਰਵਰੀ 2025 : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਸ. ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਕੱਚੇ (ਅਸਥਾਈ/ਠੇਕੇ ‘ਤੇ ਕੰਮ ਕਰ ਰਹੇ) ਕਰਮਚਾਰੀਆਂ ਨੂੰ ਨਿਯਮਤ ਕਰਨ ਸੰਬੰਧੀ ਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸ਼੍ਰੀ ਡੀ.ਕੇ ਤਿਵਾੜੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਟਰਾਂਸਪੋਰਟ ਮੰਤਰੀ ਨੇ....

ਜਨਤਕ ਸੇਵਾਵਾਂ ਮੁਹੱਈਆ ਕਰਨ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰਨ ਲਈ ਆਖਿਆ ਚੰਡੀਗੜ੍ਹ, 17 ਫਰਵਰੀ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਨਵ-ਨਿਯੁਕਤ ਪੰਜਾਬ ਸਿਵਲ ਸਰਵਿਸ (ਪੀ.ਸੀ.ਐਸ.) ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੇ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਤਾਂ ਕਿ ਸੂਬਾ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨ ਪੱਧਰ ਉਤੇ ਲੋਕਾਂ ਤੱਕ ਪੁੱਜੇ। ਇਨ੍ਹਾਂ ਏ-2 ਤੇ ਸੀ ਰਜਿਸਟਰ ਦੇ ਨਵੇਂ ਪ੍ਰਮੋਟ ਹੋਏ ਪੀ....

ਚੰਡੀਗੜ੍ਹ, 17 ਫਰਵਰੀ 2025 : ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਖਿਲਾਫ ਐਕਸ਼ਨ ਮੋਡ ਵਿੱਚ ਆ ਗਈ ਹੈ। ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਆਈਏਐਸ ਰਾਜੇਸ਼ ਤ੍ਰਿਪਾਠੀ ਨੂੰ ਸਸਪੈਂਡ ਕਰ ਦਿੱਤਾ ਹੈ। ਮੁਢਲੀ ਸੂਚਨਾ ਮੁਤਾਬਕ ਉਕਤ ਡਿਪਟੀ ਕਮਿਸ਼ਨਰ ਦੇ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਕਈ ਸ਼ਿਕਾਇਤਾਂ ਆਈਆਂ ਸਨ ਜਿਸ ਦੇ ਚਲਦੇ ਇਹ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਦੇ ਉੱਚ ਸੂਤਰਾਂ ਮੁਤਾਬਕ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਤਹਿਤ....

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਚੰਡੀਗੜ੍ਹ, 17 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਰੋਜ਼ਗਾਰ ਦੇਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਪੰਜਾਬ ਭਵਨ ਵਿਖੇ ਹੋਏ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ. ਮੁੰਡੀਆ ਨੇ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ....

ਚੰਡੀਗੜ੍ਹ, 16 ਫਰਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ ਮਨਜੀਤ ਸਿੰਘ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਅਤੇ ਹੋਰਾਂ ਲਈ ਮੁਆਵਜ਼ਾ ਫੰਡਾਂ ਵਿੱਚੋਂ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀਆਂ ਸਾਲ 2019 ਤੱਕ....

ਵਿੱਤੀ ਸਾਲ 2025-26 ਦੌਰਾਨ ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਸੋਲਰ ਪੈਨਲ ਲਗਾ ਕੇ ਸੌਰ ਊਰਜਾ ਵਿੱਚ 20 ਮੈਗਾਵਾਟ ਦਾ ਹੋਰ ਵਾਧਾ ਕਰਨ ਦਾ ਟੀਚਾ ਮਿੱਥਿਆ : ਅਮਨ ਅਰੋੜਾ ਚੰਡੀਗੜ੍ਹ, 16 ਫਰਵਰੀ 2025 : ਪਾਵਰ ਸੈਕਟਰ ਨੂੰ ਕਾਰਬਨ-ਮੁਕਤ ਕਰਨ ਅਤੇ ਊਰਜਾ ਦੇ ਰਵਾਇਤੀ ਸਰੋਤਾਂ 'ਤੇ ਸੂਬੇ ਦੀ ਨਿਰਭਰਤਾ ਨੂੰ ਘਟਾਉਣ ਵੱਲ ਅਹਿਮ ਪੁਲਾਂਘ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ 4,474 ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲ ਲਗਾਏ ਗਏ ਹਨ। ਇਸ ਤੋਂ ਇਲਾਵਾ, ਸੂਬਾ ਸਰਕਾਰ ਨੇ....