ਚੰਡੀਗੜ੍ਹ

ਸੁਨੀਲ ਜਾਖੜ ਦੇ ਬਿਆਨ ‘ਤੇ ‘AAP’ ਦਾ ਪਲਟਵਾਰ, ਕਿਹਾ- ਭਗਵੰਤ ਮਾਨ ਦੀ ਚਿੰਤਾ ਛੱਡੋ, ਆਪਣੀ ਚਿੰਤਾ ਕਰੋ
ਜਾਖੜ ਦੀ ਹਾਲਤ ‘ਨਾ ਘਰ ਦਾ ਨਾ ਘਾਟ ਦਾ’ ਵਰਗੀ ਹੋ ਗਈ ਹੈ, ਭਾਜਪਾ ‘ਚ ਉਨ੍ਹਾਂ ਨੂੰ ਕੋਈ ਪੁੱਛ ਨਹੀਂ ਰਿਹਾ, ਉਨ੍ਹਾਂ ਨੂੰ ਪਾਰਟੀ ਮੀਟਿੰਗਾਂ ‘ਚ ਵੀ ਨਹੀਂ ਬੁਲਾਇਆ ਜਾਂਦਾ, ਜਿਸ ਕਾਰਨ ਉਹ ਬੇਚੈਨ ਹੋ ਗਏ ਹਨ – ਨੀਲ ਗਰਗ ਜਾਖੜ ਜੋ ਮਰਜ਼ੀ ਕਰ ਲੈਣ ਪਰ ਮੁੱਖ ਮੰਤਰੀ ਬਣਨ ਦਾ ਉਨ੍ਹਾਂ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ – ਨੀਲ ਗਰਗ ਚੰਡੀਗੜ੍ਹ, 11 ਫਰਵਰੀ 2027 : ਭਾਜਪਾ ਆਗੂ ਸੁਨੀਲ ਜਾਖੜ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਦਿੱਤੇ ਬਿਆਨ ‘ਤੇ ਆਮ ਆਦਮੀ ਪਾਰਟੀ ਨੇ ਪਲਟਵਾਰ ਕੀਤਾ ਹੈ। ‘ਆਪ’ ਦੇ....
8 ਗੈਰ ਕਾਨੂੰਨੀ ਟਰੈਵਲ ਏਜੰਟਾਂ ਖਿਲਾਫ ਮਾਮਲਾ ਦਰਜ, ਡਿਪੋਰਟ ਕੀਤੇ ਨੌਜਵਾਨਾਂ ਦੀ ਸ਼ਿਕਾਇਤ 'ਤੇ ਕੀਤੀ ਕਾਰਵਾਈ
ਚੰਡੀਗੜ੍ਹ, 11 ਫਰਵਰੀ 2025 : ਅਮਰੀਕਾ ਤੋਂ ਪਰਤੇ ਨੌਜਵਾਨਾਂ ਦੀ ਸ਼ਿਕਾਇਤ 'ਤੇ ਵਿਸ਼ੇਸ਼ ਜਾਂਚ ਟੀਮ (SIT) ਨੇ 8 ਗੈਰ ਕਾਨੂੰਨੀ ਟਰੈਵਲ ਏਜੰਟਾਂ 'ਤੇ ਸ਼ਿਕੰਜਾ ਕੱਸਿਆ ਹੈ। ਐਸਆਈਟੀ ਦੇ ਮੁਖੀ ਐਨਆਰਆਈ ਮਾਮਲਿਆਂ ਦੇ ਏਡੀਜੀਪੀ ਪ੍ਰਵੀਨ ਸਿਨਹਾ ਨੇ ਕਿਹਾ ਕਿ ਪੁਲਿਸ ਨੇ 8 ਗੈਰ ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਇਨ੍ਹਾਂ ਵਿੱਚੋਂ ਦੋ ਐਫਆਈਆਰ ਜ਼ਿਲ੍ਹਾ ਪੁਲੀਸ ਕੋਲ ਅਤੇ 6 ਪੰਜਾਬ ਪੁਲੀਸ ਦੇ ਐਨਆਰਆਈ ਮਾਮਲੇ ਵਿੰਗ ਵਿੱਚ ਦਰਜ ਕੀਤੀਆਂ ਗਈਆਂ ਹਨ। ਏਡੀਜੀਪੀ ਪ੍ਰਵੀਨ ਸਿਨਹਾ ਨੇ....
ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਕੋਸ਼ਿਸ਼ਾਂ ਹੋਰ ਤੇਜ਼ : ਤਰੁਨਪ੍ਰੀਤ ਸਿੰਘ ਸੌਂਦ 
13 ਫਰਵਰੀ ਤੋਂ 16 ਫਰਵਰੀ ਤੱਕ ਕਰਵਾਇਆ ਜਾ ਰਿਹੈ ਪਟਿਆਲਾ ਵਿਰਾਸਤੀ ਮੇਲਾ ਚੰਡੀਗੜ੍ਹ, 11 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਸਾਂਭ-ਸੰਭਾਲ ਦੇ ਖੇਤਰ ਵਿੱਚ ਸ਼ਾਨਦਾਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2024 ਵਿੱਚ ਸੂਬਾ ਸਰਕਾਰ ਵੱਲੋਂ ਇਤਿਹਾਸਕ ਅਤੇ ਸੱਭਿਆਚਾਰਕ ਸਮਾਰਕਾਂ ਦੇ ਸੁਰਜੀਤੀਕਰਨ, ਆਧੁਨਿਕੀਕਰਨ ਅਤੇ ਸਾਂਭ-ਸੰਭਾਲ ਲਈ....
ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀਆਂ ਬਾਰੇ ਸੰਸਦ ਮੈਂਬਰ ਤਿਵਾੜੀ ਨੇ ਭਾਰਤ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ
ਚੰਡੀਗੜ੍ਹ, 11 ਫਰਵਰੀ, 2025 : ਸਾਬਕਾ ਕੇਂਦਰੀ ਮੰਤਰੀ ਅਤੇ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀਆਂ ਬਾਰੇ ਭਾਰਤ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਹੈ। ਅੱਜ ਸੰਸਦ ਵਿੱਚ ਇਹ ਮੁੱਦਾ ਉਠਾਉਂਦੇ ਹੋਏ, ਤਿਵਾੜੀ ਨੇ ਖੁਲਾਸਾ ਕੀਤਾ ਕਿ ਅਮਰੀਕਾ ਵਿੱਚ 7.25 ਲੱਖ ਭਾਰਤੀ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ 24,000 ਅਮਰੀਕੀ ਸਰਕਾਰ ਦੀ ਹਿਰਾਸਤ ਵਿੱਚ ਹਨ ਅਤੇ ਇਨ੍ਹਾਂ ਵਿੱਚੋਂ 487 ਨੂੰ ਅੰਤਿਮ....
ਰਾਜਪਾਲ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ
ਚੰਡੀਗੜ੍ਹ, 11 ਫਰਵਰੀ 2025 : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਕੀਤਾ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ....
ਪੰਜਾਬ ‘ਚ ‘ਆਪ’ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ : ਤਰੁਣ ਚੁੱਘ
ਚੰਡੀਗੜ੍ਹ, 10 ਫਰਵਰੀ 2025 : ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਦਿੱਲੀ ਵਿਧਾਨ ਸਭਾ ਦੇ ਨਤੀਜਿਆਂ ਤੋਂ ਬਾਅਦ ਅਰਵਿੰਦ ਕੇਜਰੀਵਾਲ ਦਾ ਨਕਲੀ ਚਿਹਰਾ ਦੇਸ਼ ਦੇ ਸਾਹਮਣੇ ਬੇਨਕਾਬ ਹੋ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ‘ਚ ‘ਆਪ’ ਸਰਕਾਰ ਦੇ ਪਤਨ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਭਾਜਪਾ ਆਗੂ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ‘ਚ ‘ਆਪ’ ਤਾਸ਼ ਦੇ ਪੱਤਿਆਂ ਵਾਂਗ ਹੈ ਜੋ ਛੇਤੀ ਹੀ ਢਹਿ-ਢੇਰੀ ਹੋ ਜਾਵੇਗੀ ਕਿਉਂਕਿ ਭਗਵੰਤ ਮਾਨ ਸਰਕਾਰ ਜਿਸ ਬਹੁ-ਚਰਚਿਤ....
ਪ੍ਰਤਾਪ ਬਾਜਵਾ ਦੇ ਬਿਆਨ ‘ਤੇ ਆਪ ਦਾ ਪਲਟਵਾਰ, ਕਿਹਾ- ਉਨ੍ਹਾਂ ਦੇ ਆਪਣੇ ਵਿਧਾਇਕ ਹੀ ਸੰਪਰਕ ‘ਚ ਨਹੀਂ ਹਨ
ਆਪ ਐਮਪੀ ਮਲਵਿੰਦਰ ਕੰਗ ਦਾ ਬਾਜਵਾ ਨੂੰ ਸਵਾਲ – ਕੀ ਸਾਰੇ ਕਾਂਗਰਸੀ ਵਿਧਾਇਕ ਤੁਹਾਡੇ ਸੰਪਰਕ ਵਿੱਚ ਹਨ? ਬਾਜਵਾ ਦਾ ਆਪਣਾ ਭਰਾ ਉਹਨਾਂ ਨੂੰ ਛੱਡ ਕੇ ਭਾਜਪਾ ਵਿਚ ਚਲਾ ਗਿਆ, ਕਾਂਗਰਸੀ ਆਗੂ ਲਗਾਤਾਰ ਪਾਰਟੀ ਛੱਡ ਰਹੇ ਹਨ, ਉਹ ਰੋਕ ਨਹੀਂ ਪਾ ਰਹੇ ਹਨ – ਕੰਗ ਚੰਡੀਗੜ੍ਹ, 10 ਫਰਵਰੀ 2025 : ਆਮ ਆਦਮੀ ਪਾਰਟੀ ਨੇ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ‘ਤੇ ਪਲਟਵਾਰ ਕੀਤਾ ਹੈ, ਜਿਸ ‘ਚ ਉਨ੍ਹਾਂ ਕਿਹਾ ਹੈ ਕਿ ਆਪ ਦੇ 30 ਵਿਧਾਇਕ ਸਾਡੇ ਸੰਪਰਕ ‘ਚ ਹਨ। ਪਾਰਟੀ ਨੇ ਕਿਹਾ ਕਿ ਦੂਜੀਆਂ ਪਾਰਟੀਆਂ....
ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਆਨ ਲਾਈਨ ਹੋਈਆਂ : ਤਰੁਨਪ੍ਰੀਤ ਸਿੰਘ ਸੌਂਦ
ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਖਤਮ ਚੰਡੀਗੜ੍ਹ, 10 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਨੂੰ ਡਿਜ਼ੀਟਾਈਜ਼ ਕਰ ਦਿੱਤਾ ਹੈ। ਹੁਣ ਇੱਕ ਕਲਿੱਕ ਨਾਲ ਸਾਰੀਆਂ ਸੇਵਾਵਾਂ ਤੇ ਸਕੀਮਾਂ ਦਾ ਲਾਭ ਲਿਆ ਜਾ ਸਕਦਾ ਹੈ। ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਬਿਲਡਿੰਗ ਪਲਾਨ ਦੀ ਪ੍ਰਵਾਨਗੀ, ਫੈਕਟਰੀਆਂ ਦੀ ਰਜਿਸਟ੍ਰੇਸ਼ਨ....
ਸੂਬੇ ‘ਚ ਬਰਨਾਲਾ ਜ਼ਿਲ੍ਹਾ ਦਿਵਿਆਂਗਜਨ ਲਈ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪਹਿਲੇ ਸਥਾਨ ‘ਤੇ
ਸਾਰੀਆਂ ਸਕੀਮਾਂ ਦਾ ਲਾਭ ਲੈਣ ਲਈ ਇਕੋ ਇਕ ਪਛਾਣ ਦਸਤਾਵੇਜ਼ ਹੈ ਯੂ.ਡੀ.ਆਈ.ਡੀ ਚੰਡੀਗੜ੍ਹ, 10 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਹੈ। ਸੂਬੇ ਵਿੱਚ ਦਿਵਿਆਂਗਜਨ ਨੂੰ ਸਰਕਾਰੀ ਸੇਵਾਵਾਂ ਦੇਣ ਲਈ ਬਣਾਏ ਜਾਂਦੇ ਯੂ.ਡੀ.ਆਈ.ਡੀ. ਕਾਰਡ ਦੀ ਸਹੂਲਤ ਦੇਣ ਵਿੱਚ ਜ਼ਿਲ੍ਹਾ ਬਰਨਾਲਾ ਪਹਿਲੇ ਸਥਾਨ ‘ਤੇ ਹੈ ਇਹ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ....
ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ : ਮੋਹਿੰਦਰ ਭਗਤ
ਰੇਸ਼ਮ ਉਤਪਾਦਨ ਵਿੱਚ ਵਾਧਾ, ਕਿਸਾਨ ਆਰਥਿਕ ਤੌਰ ਤੇ ਹੋ ਰਹੇ ਮਜ਼ਬੂਤ ਚੰਡੀਗੜ੍ਹ, 9 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਰਾਜ ਨੇ ਰੇਸ਼ਮ ਉਤਪਾਦਨ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਅਤੇ ਰਾਜ ਦੇ....
ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ ਲਾਂਚ : ਕੁਲਦੀਪ ਧਾਲੀਵਾਲ
ਚੰਡੀਗੜ੍ਹ, 9 ਫਰਵਰੀ 2025 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ, ਉਨ੍ਹਾਂ ਲਈ ਇੱਕ ਵਟਸਐਪ ਨੰਬਰ 9056009884 ਲਾਂਚ ਕੀਤਾ ਗਿਆ ਹੈ ਜਿਸ ਰਾਹੀਂ ਉਹ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੀ ਰਿਪੋਰਟ ਕਰ ਸਕਦੇ ਹਨ। ਇਸ ਸਬੰਧੀ, ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰਾ ਲਈ ਇਹ ਸ਼ਿਕਾਇਤਾਂ ਸਬੰਧਤ ਵਿਭਾਗਾਂ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਐਨ.ਆਰ....
ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ
ਕਿਹਾ, ਬਿਰਧ ਘਰਾਂ ਵਿਚ ਬਜ਼ੁਰਗਾਂ ਲਈ ਸਿਰਜਿਆ ਜਾਵੇਗਾ ਅਨੁਕੂਲ ਮਾਹੌਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਲਗਾਤਾਰ ਕਰ ਰਹੀ ਹੈ ਉਪਰਾਲੇ ਚੰਡੀਗੜ੍ਹ, 9 ਫਰਵਰੀ 2025 : ਸਰਕਾਰ ਸੂਬੇ ਦੇ ਬਜ਼ੁਰਗਾਂ ਦੀ ਸੇਵਾ ਸੰਭਾਲ ਅਤੇ ਮਾਣ-ਸਨਮਾਨ ਬਰਕਰਾਰ ਰੱਖਣ ਲਈ ਵਚਨਬੱਧ ਹੈ। ਇਸ ਤਹਿਤ, ਸੂਬਾ ਸਰਕਾਰ ਨੇ ਬੇਸਹਾਰਾ ਬਜ਼ੁਰਗਾਂ ਨੂੰ ਸੁਰੱਖਿਅਤ ਪਨਾਹ ਪ੍ਰਦਾਨ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਬਿਰਧ ਘਰ ਸਥਾਪਤ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਦੇ....
ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ-2025 ਦੀ ਤਿਆਰੀ ਲਈ ਵੋਟਰ ਸੂਚੀਆਂ ਤਿਆਰ ਕਰਨ ਲਈ ਸ਼ਡਿਊਲ ਜਾਰੀ
14 ਅਤੇ 15 ਫਰਵਰੀ ਨੂੰ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਸਪੈਸ਼ਲ ਕੈਂਪ ਲਗਾਏ ਜਾਣਗੇ ਚੰਡੀਗੜ੍ਹ, 8 ਫਰਵਰੀ, 2025 : ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ, ਸ਼੍ਰੀਮਤੀ ਸੋਨਮ ਚੌਧਰੀ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ-2025 ਦੀ ਤਿਆਰੀ ਲਈ ਵੋਟਰ ਸੂਚੀਆਂ ਤਿਆਰ ਕਰਨ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸ਼ਡਿਊਲ ਦੀ ਪਾਲਣਾ ਯਕੀਨੀ ਬਣਾਉਂਦੇ ਹੋਏ ਵੋਟਰ ਸੂਚੀਆਂ ਤਿਆਰ ਕਰਨ ਲਈ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦਾ ਕੰਮ....
ਪੰਜਾਬ ‘ਚ ਪੀਐਸਪੀਸੀਐਲ ਦੇ ਮੁਲਾਜ਼ਮਾਂ ਲਈ ਡਰੈੱਸ ਕੋਡ ਲਾਗੂ, ਛੋਟੇ ਕੱਪੜਿਆਂ ਤੇ ਪਾਬੰਦੀ
ਚੰਡੀਗੜ੍ਹ, 8 ਫਰਵਰੀ 2025 : ਪੀਐਸਪੀਸੀਐਲ ਦੇ ਅਧਿਕਾਰੀ ਅਤੇ ਕਰਮਚਾਰੀ ਡਿਊਟੀ ਦੌਰਾਨ ਹੁਣ ਭੜਕੀਲੇ ਅਤੇ ਛੋਟੇ ਕੱਪੜੇ ਨਹੀਂ ਪਾ ਸਕਣਗੇ। ਵਿਭਾਗ ਆਪਣੇ ਕਰਮਚਾਰੀਆਂ ਲਈ ਡਰੈੱਸ ਕੋਡ ਲਾਗੂ ਕਰਨ ਦੀ ਤਿਆਰੀ ਕਰ ਰਿਹਾ ਹੈ। ਅਜਿਹਾ ਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ। ਸਾਰੇ ਅਧਿਕਾਰੀ ਅਤੇ ਕਰਮਚਾਰੀ ਦਫ਼ਤਰੀ ਸਮੇਂ ਦੌਰਾਨ ਆਈਡੀ ਕਾਰਡ ਆਪਣੇ ਗਲੇ ਵਿੱਚ ਪਾ ਕੇ ਰੱਖਣਗੇ। ਇਹ ਜਾਣਕਾਰੀ ਪੀਐਸਪੀਸੀਐਲ ਵੱਲੋਂ ਜਾਰੀ ਪੱਤਰ ਵਿੱਚ ਦਿੱਤੀ ਗਈ ਹੈ। ਵਿਭਾਗ ਦੇ ਅਕਸ ਨੂੰ ਮੁੱਖ....
‘ਨੇਵਾ’ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਪੰਜਾਬ ਵਿਧਾਨ ਸਭਾ ਹੋਈ ਕਾਗਜ਼ ਰਹਿਤ : ਸਪੀਕਰ ਕੁਲਤਾਰ ਸੰਧਵਾਂ
ਚੰਡੀਗੜ੍ਹ, 8 ਫਰਵਰੀ 2025 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਵਿਧਾਨ ਸਭਾ, ਸਕੱਤਰੇਤ ਵਿੱਚ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ (ਨੇਵਾ) ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਸਮਾਗਮਾਂ ਦੀ ਕਾਰਵਾਈ ਨੂੰ ਕਾਗਜ ਰਹਿਤ ਬਣਾਇਆ ਗਿਆ ਹੈ। ਇਹ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਲਈ ਇੱਕ ਨਵੇਕਲਾ ਤੇ ਇਨਕਲਾਬੀ ਕਦਮ ਹੈ। ਸੰਧਵਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਡਿਜੀਟਾਈਜੇਸ਼ਨ ਸਦਕਾ....