ਚੰਡੀਗੜ੍ਹ

ਪੰਜਾਬ ਦੇ ਨਾਂ ਇਕ ਹੋਰ ਪ੍ਰਾਪਤੀ; ਭਾਰਤ ਸਰਕਾਰ ਵਲੋਂ ‘ਹਰ ਘਰ ਜਲ ਸਰਟੀਫਿਕੇਟ’ ਦੀ ਮਾਨਤਾ ਮਿਲੀ : ਜਿੰਪਾ
ਚੰਡੀਗੜ੍ਹ, 6 ਅਪ੍ਰੈਲ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜ ਗਈ ਹੈ। ਪੰਜਾਬ ਦੇ ਸਾਰੇ ਪਿੰਡਾਂ ਦੇ ਸਾਰੇ ਘਰਾਂ ਨੂੰ ਟੂਟੀ ਰਾਹੀਂ ਪਾਣੀ ਦੀ ਸਪਲਾਈ ਸਬੰਧੀ ਟੀਚਾ ਪ੍ਰਾਪਤ ਹੋਣ ਉਪਰੰਤ ਕੇਂਦਰੀ ਜਲ ਸ਼ਕਤੀ ਮੰਤਰਾਲੇ ਵਲੋਂ ਪੰਜਾਬ ਨੂੰ 100 ਫੀਸਦੀ ਸਰਟੀਫਾਈ (ਤਸਦੀਕ) ਕੀਤਾ ਗਿਆ ਹੈ। ਜਿੰਪਾ ਨੇ ਦੱਸਿਆ ਕਿ ਜਲ ਜੀਵਨ ਮਿਸ਼ਨ ਕੇਂਦਰ ਸਰਕਾਰ ਵੱਲੋਂ ਆਰੰਭ ਕੀਤਾ ਗਿਆ ਦੇਸ਼....
'ਚੰਡੀਗੜ੍ਹ ਰਾਸ਼ਟਰੀ ਨਾਟਯ ਮਹੋਤਸਵ-2023' ਦੀ ਸ਼ਾਨਦਾਰ ਢੰਗ ਨਾਲ ਸ਼ੁਰੂਆਤ 
ਚੰਡੀਗੜ੍ਹ, 6 ਅਪ੍ਰੈਲ : ਰੰਗਮੰਚ ਦੇ ਵੱਖ-ਵੱਖ ਰੰਗਾਂ ਨੂੰ ਪ੍ਰਦਰਸ਼ਿਤ ਕਰਨ ਦੇ ਉਦੇਸ਼ ਨਾਲ ਹਰਿਆਣਾ ਕਲਾ ਪ੍ਰੀਸ਼ਦ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਸਹਿਯੋਗ ਨਾਲ ਅੱਜ ਟੈਗੋਰ ਥੀਏਟਰ, ਚੰਡੀਗੜ੍ਹ ਵਿਖੇ ਦੋ-ਰੋਜ਼ਾ ਥੀਏਟਰ ਫੈਸਟੀਵਲ 'ਚੰਡੀਗੜ੍ਹ ਰਾਸ਼ਟਰੀ ਨਾਟਯ ਮਹੋਤਸਵ-2023' ਦੀ ਸ਼ਾਨਦਾਰ ਢੰਗ ਨਾਲ ਸ਼ੁਰੂਆਤ ਕੀਤੀ। ਇਸ ਫੈਸਟੀਵਲ ਦਾ ਉਦੇਸ਼ ਥੀਏਟਰ ਕਲਾਕਾਰਾਂ ਦੀ ਪ੍ਰਤਿਭਾ ਨੂੰ ਪ੍ਰਦਰਸ਼ਿਤ ਕਰਨਾ ਅਤੇ ਦਰਸ਼ਕਾਂ ਨੂੰ ਆਪਣੇ ਆਪ ਨੂੰ ਮਿਆਰੀ ਮਨੋਰੰਜਨ ਨਾਲ ਜੋੜਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਹੈ।....
ਆਈਜੀ ਰਾਕੇਸ਼ ਅਗਰਵਾਲ ਦੀ ਰਿਹਾਇਸ਼ ਤੇ ਸੀ ਤੈਨਾਤ ਕਾਂਸਟੇਬਲ ਨੇ ਖੁਦ ਨੂੰ ਮਾਰੀ ਗੋਲੀ
ਚੰਡੀਗੜ੍ਹ, 6 ਅਪ੍ਰੈਲ : ਇਸ ਸਮੇਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਵਿਖੇ ਆਈਜੀ ਰਾਕੇਸ਼ ਅਗਰਵਾਲ ਦੀ ਰਿਹਾਇਸ਼ ਤੇ ਤੈਨਾਤ ਇੱਕ ਪੁਲਿਸ ਕਾਂਸਟੇਬਲ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ। ਕਾਂਸਟੇਬਲ ਦਾ ਨਾਮ ਸੁਸ਼ੀਲ ਕੁਮਾਰ ਹੈ ਜੋ ਕਪੂਰਥਲਾ ਦਾ ਰਹਿਣ ਵਾਲਾ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮੌਕੇ ਤੇ ਕੋਈ ਵੀ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪ੍ਰਭੂ ਯਿਸ਼ੂ ਨੇ ਆਪਣਾ ਸਮੁੱਚਾ ਜੀਵਨ ਮਾਨਵੀ ਦੁੱਖਾਂ-ਤਕਲੀਫਾਂ ਨੂੰ ਘਟਾਉਣ ਲਈ ਸਮਰਪਿਤ ਕੀਤਾ : ਪੁਰੋਹਿਤ
ਚੰਡੀਗੜ੍ਹ, 6 ਅਪ੍ਰੈਲ : “ਗੁੱਡ ਫਰਾਈਡੇ”ਮੌਕੇ ਯਿਸ਼ੂ ਮਸੀਹ ਨੂੰ ਯਾਦ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ ਪ੍ਰਭੂ ਯਿਸ਼ੂ ਨੇ ਆਪਣਾ ਸਮੁੱਚਾ ਜੀਵਨ ਮਾਨਵੀ ਦੁੱਖਾਂ-ਤਕਲੀਫਾਂ ਨੂੰ ਘਟਾਉਣ ਲਈ ਸਮਰਪਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ਪ੍ਰਭੂ ਯਿਸ਼ੂ ਮਸੀਹ ਵੱਲੋਂ ਦਿੱਤੀਆਂ ਸਿੱਖਿਆਵਾਂ ਸਾਨੂੰ ਸੱਚਾਈ, ਖਿਮਾ, ਪਿਆਰ ਅਤੇ ਨਿਰਸਵਾਰਥ ਸੇਵਾ ਨਾਲ ਭਰਪੂਰ ਜੀਵਨ ਜਿਊਣ ਲਈ ਪ੍ਰੇਰਿਤ ਕਰਦੀਆਂ ਹਨ। ਸ੍ਰੀ ਪੁਰੋਹਿਤ ਨੇ ਸਮਾਜ ਵਿੱਚੋਂ ਹਿੰਸਾ ਅਤੇ ਨਫ਼ਰਤ....
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ‘ਆਪਣਾ ਆਦਰਸ਼, ਖੁਦ ਬਣਨ’ ਦੀ ਅਪੀਲ 
ਚੰਡੀਗੜ੍ਹ, 05 ਅਪ੍ਰੈਲ : ਪੰਜਾਬ ਦੇ ਨੌਜਵਾਨਾਂ ਨੂੰ ‘ਆਪਣਾ ਆਦਰਸ਼, ਖੁਦ ਬਣਨ’ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਕਿਹਾ ਕਿ ਉਹ ਕਿਸੇ ਨੂੰ ਵੀ ਆਪਣੇ ਜਜ਼ਬਾਤ ਨਾਲ ਖੇਡਣ ਦੀ ਇਜਾਜ਼ਤ ਨਾ ਦੇਣ ਕਿਉਂਕਿ ਅਜਿਹੇ ਲੋਕ ਆਪਣਾ ਮਤਲਬ ਕੱਢ ਕੇ ਲਾਂਭੇ ਹੋ ਜਾਂਦੇ ਹਨ। ਅੱਜ ਇਕ ਵੀਡੀਓ ਸੰਦੇਸ਼ ਰਾਹੀਂ ਨੌਜਵਾਨਾਂ ਨੂੰ ਭਾਵੁਕ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਆਪਣੇ ਰਾਹ ਖੁਦ ਬਣਾਉਣ ਲਈ ਪੂਰਾ ਸਹਿਯੋਗ ਕਰੇਗੀ। ਮੁੱਖ ਮੰਤਰੀ ਨੇ....
ਕਿਸਾਨਾਂ ਦੇ ਨੁਕਸਾਨ ਦਾ ਜਾਇਜਾ ਲੈਣ ਲਈ ਕੋਈ ਅਧਿਕਾਰੀ ਉਨ੍ਹਾਂ ਤੱਕ ਨਹੀ ਪਹੁੰਚਿਆ ਹੈ : ਸੁਖਦੇਵ ਢੀਂਡਸਾ
ਚੰਡੀਗੜ੍ਹ, 5 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੂਬੇ ਵਿਚ ਨੁਕਸਾਨੀਆਂ ਫਸਲਾਂ ਲਈ ਜਿੱਥੇ ਮਾਨ ਸਰਕਾਰ ਵਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਉਥੇ ਜ਼ਮੀਨੀ ਰਿਪੋਰਟਾਂ ਮੁਤਾਬਕ ਕਿਸਾਨਾਂ ਦੇ ਨੁਕਸਾਨ ਦਾ ਜਾਇਜਾ ਲੈਣ ਲਈ ਅਜੇ ਤੱਕ ਕੋਈ ਅਧਿਕਾਰੀ ਉਨ੍ਹਾਂ ਤੱਕ ਨਹੀ ਪਹੁੰਚਿਆ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿਚ ਕਈਂ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ....
ਵਿਜੀਲੈਂਸ ਬਿਊਰੋ ਨੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਚਾਰਟਡ ਅਕਾਊਂਟੈਂਟ ਨੂੰ ਕੀਤਾ ਗ੍ਰਿਫਤਾਰ
ਚੰਡੀਗੜ, 5 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਚੰਡੀਗੜ ਵਿਖੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦੇ ਨਾਂ ‘ਤੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀ.ਏ.) ਅੰਕੁਸ਼ ਸਰੀਨ ਨੂੰ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਈਵੇਟ ਤੌਰ ‘ਤੇ ਪ੍ਰੈਕਟਿਸ ਕਰ ਰਹੇ ਉਕਤ ਸੀ.ਏ. ਵਿਰੁੱਧ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ....
ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਨਵਜੋਤ ਸਿੱਧੂ ਕਰਨਗੇ ਦੁੱਖ ਸਾਂਝਾ 
ਚੰਡੀਗੜ੍ਹ, 5 ਅਪ੍ਰੈਲ : ਮਰਹੂਮ ਕਾਂਗਰਸੀ ਲੀਡਰ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨੂੰ ਸ਼ਨੀਵਾਰ 8 ਅਪ੍ਰੈਲ ਨੂੰ ਨਵਜੋਤ ਸਿੱਧੂ ਮਿਲ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਉਸ ਤੋਂ ਬਾਅਦ ਉਹ ਫਿਰ ਮੀਡੀਆ ਹਾਊਸਾਂ ਦਾ ਦੌਰਾ ਕਰਨਗੇ ਅਤੇ ਸ਼ਾਮ 4 ਵਜੇ ਤੱਕ ਅੰਮ੍ਰਿਤਸਰ ਸਾਹਿਬ ਪਹੁੰਚਣਗੇ।
ਕੋਟਕਪੂਰਾ ਗੋਲੀ ਕਾਂਡ ਬਾਰੇ ਲੋਕ ਆਉਣ ਵਾਲੇ ਵੀਰਵਾਰ ਨੂੰ SIT ਨਾਲ ਜਾਣਕਾਰੀ ਸਾਂਝੀ ਕਰ ਸਕਦੇ ਹਨ
ਐਸ.ਆਈ.ਟੀ. ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ 6 ਅਪ੍ਰੈਲ, 2023 ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਆਪਣੇ ਦਫ਼ਤਰ ਚੰਡੀਗੜ੍ਹ ਵਿਖੇ ਲੋਕਾਂ ਨੂੰ ਮਿਲਣਗੇ ਲੋਕ ਵਟਸਐਪ ਅਤੇ ਈ-ਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ: ਏ.ਡੀ.ਜੀ.ਪੀ. ਐਲ.ਕੇ. ਯਾਦਵ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਐਸ.ਆਈ.ਟੀ. ਦਾ ਸਹਿਯੋਗ ਕਰਨ ਲਈ ਲੋਕਾਂ ਦਾ ਧੰਨਵਾਦ ਕੀਤਾ ਚੰਡੀਗੜ੍ਹ, 3 ਅਪ੍ਰੈਲ : ਰਾਮ ਨੌਮੀ (30 ਮਾਰਚ, 2023, ਵੀਰਵਾਰ) ਮੌਕੇ ਗਜ਼ਟਿਡ ਛੁੱਟੀ ਹੋਣ ਦੇ ਮੱਦੇਨਜ਼ਰ ਕੋਟਕਪੂਰਾ ਗੋਲੀ....
ਭਗਵੰਤ ਮਾਨ 3 ਕਰੋੜ ਪੰਜਾਬੀਆਂ ਦੇ ਚੁਣੇ ਹੋਏ ਮੁੱਖ ਮੰਤਰੀ ਹਨ, ਪੰਜਾਬੀਆਂ ਦੀ ਬਿਹਤਰੀ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ : ਕੰਗ
ਚੰਡੀਗੜ੍ਹ, 2 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਨੇ ਨਵਜੋਤ ਸਿੰਘ ਸਿੱਧੂ ਨੂੰ ਸਟੰਟਮੈਨ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਨੇ ਸਵੇਰੇ ਅੱਠ ਵਜੇ ਉਨ੍ਹਾਂ ਦੀ ਰਿਹਾਈ ਦੇ ਹੁਕਮ ਦੇ ਦਿੱਤੇ ਸਨ। ਉਹ ਆਜ਼ਾਦੀ ਦੀ ਲੜਾਈ ਲੜਨ ਤੋਂ ਬਾਅਦ ਨਹੀਂ, ਸਗੋਂ ਬਜ਼ੁਰਗ ਵਿਅਕਤੀ ਨੂੰ ਮਾਰਨ ਦੇ ਦੋਸ਼ ਵਿਚ ਸਜ਼ਾ ਕੱਟ ਕੇ ਜੇਲ੍ਹ ਤੋਂ ਬਾਹਰ ਆ ਰਹੇ ਹਨ। ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਿੱਧੂ ਨੂੰ ਸਵਾਲ ਕੀਤਾ ਕਿ ਢੋਲ ਨਗਾੜੇ ਦੀ ਨੌਟੰਕੀ ਕਿਉਂ? ਸਿੱਧੂ ਹਮੇਸ਼ਾ ਤੋਂ ਹੀ ਬੜਬੋਲੇ ਵਿਅਕਤੀ ਰਹੇ ਹਨ....
ਪਿੰਡ ਮੂਸਾ ਵਿਖੇ ਪਰਿਵਾਰ ਨਾਲ ਦੁੱਖ ਜ਼ਾਹਰ ਕਰਨ ਜਾਣਗੇ ਨਵਜੋਤ ਸਿੰਘ ਸਿੱਧੂ 
ਪਟਿਆਲਾ, 2 ਅਪ੍ਰੈਲ : ਨਵਜੋਤ ਸਿੰਘ ਸਿੱਧੂ ਸੋਮਵਾਰ ਨੂੰ ਮੂਸੇਵਾਲਾ ਦੀ ਹਵੇਲੀ ਪਿੰਡ ਮੂਸਾ ਵਿਖੇ ਪਰਿਵਾਰ ਨਾਲ ਦੁੱਖ ਜ਼ਾਹਰ ਕਰਨ ਜਾਣਗੇ। ਜੇਲ੍ਹ ਤੋਂ ਬਾਹਰ ਆਉਂਦੇ ਹੀ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਸੀ। ਸਿੱਧੂ ਨੇ ਕਿਹਾ ਸੀ ਕਿ ਉਹ ਮੂਸਾ ਪਿੰਡ ਦਾ ਦੌਰਾ ਕਰਨ ਤੋਂ ਬਾਅਦ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਗੱਲ ਕਰਨਗੇ। ਉਹ ਸਿੱਧੂ ਮੂਸੇਵਾਲਾ ਦੇ ਘਰ ਪਿੰਡ ਮੂਸਾ ਨੂੰ ਦੁਪਹਿਰ 1 ਵਜੇ ਜਾਣਗੇ। ਨਵਜੋਤ ਸਿੰਘ ਦਾ ਸਿੱਧੂ ਮੂਸੇਵਾਲਾ ਨਾਲ ਖਾਸ ਲਗਾਅ ਸੀ। ਨਵਜੋਤ ਸਿੱਧੂ ਅਤੇ....
ਗੁਜਰਾਤ ਹਾਈ ਕੋਰਟ ਦਾ ਫੈਸਲਾ ਦਿੱਲੀ ਦੇ ਭ੍ਰਿਸ਼ਟ ਅਤੇ ਝੂਠ ਬੋਲਣ ਵਾਲੇ ਮੁੱਖ ਮੰਤਰੀ ਦੇ ਮੂੰਹ 'ਤੇ ਕਰਾਰਾ ਤਮਾਚਾ: ਸ਼ੇਖਾਵਤ
ਚੰਡੀਗੜ੍ਹ, 1 ਅਪ੍ਰੈਲ : ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਬਹੁਤ ਹੀ ਸੰਵੇਦਨਸ਼ੀਲ ਅਤੇ ਸਰਹੱਦੀ ਸੂਬਾ ਹੈ, ਜਿੱਥੇ ਸਰਹੱਦ ਪਾਰ ਪਾਕਿਸਤਾਨ ‘ਚ ਬੈਠੀਆਂ ਦੇਸ਼ ਵਿਰੋਧੀ ਤਾਕਤਾਂ, ਅੱਤਵਾਦੀ ਜਥੇਬੰਦੀਆਂ ਅਤੇ ਨਸ਼ਾ ਤਸਕਰ ਹਮੇਸ਼ਾ ਹੀ ਪੰਜਾਬ ਨੂੰ ਬਰਬਾਦ ਕਰਨ ਦੀਆਂ ਯੋਜਨਾਵਾਂ ਬਣਾਉਂਦੇ ਹੋਏ ਆਪਣੀਆਂ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਰਹਿੰਦੇ ਹਨI ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ....
ਬੈਂਸ ਵੱਲੋਂ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ ਫੋਰਸ ਦਾ ਗਠਨ
emofficepunjab@gmail.com ਰਾਹੀਂ ਵਿਦਿਆਰਥੀ ਅਤੇ ਮਾਪੇ ਕਰ ਸਕਦੇ ਹਨ ਨਿੱਜੀ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਦੀ ਸ਼ਿਕਾਇਤ ਸਕੂਲ ਸਿੱਖਿਆ ਮੰਤਰੀ ਵਲੋਂ ਸਕੂਲਾਂ ਵਿਚ ਸਿਰਫ਼ ਐਨ.ਸੀ.ਈ.ਆਰ.ਟੀ. ਦੀਆਂ ਹੀ ਕਿਤਾਬਾਂ ਲਗਾਉਣ ਦੇ ਹੁਕਮ ਚੰਡੀਗੜ੍ਹ, 1 ਅਪ੍ਰੈਲ : ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ....
ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਵੱਲੋਂ ਆਈ.ਪੀ.ਐਲ ਮੈਚਾਂ ਲਈ ਸੁਰੱਖਿਆ ਪ੍ਰਬੰਧਾ ਦਾ ਜਾਇਜਾ
ਐਸ.ਏ.ਐਸ.ਨਗਰ 31 ਮਾਰਚ : ਏ.ਡੀ.ਜੀ.ਪੀ ਅਰਪਿਤ ਸ਼ੁਕਲਾ (ਅਮਨ ਤੇ ਕਾਨੂੰਨ )ਵੱਲੋਂ ਜਿਲ੍ਹੇ ਵਿੱਚ ਖੇਡੇ ਜਾ ਰਹੇ ਆਈ.ਪੀ.ਐਲ ਮੈਚਾਂ ਦੇ ਸੁਰੱਖਿਆ ਪ੍ਰਬੰਧਾ ਦਾ ਜਾਇਜਾ ਲਿਆ। ਸ੍ਰੀ ਸ਼ੁਕਲਾ ਨੇ ਇੱਕ ਪ੍ਰੈਸ ਵਾਰਤਾ ਦੌਰਾਨ ਦੱਸਿਆ ਕਿ ਆਈ.ਪੀ.ਐਲ ਮੈਚ ਪਹਿਲੀ ਅਪ੍ਰੈਲ ਤੋਂ ਬਿੰਦਰਾ ਸਟੇਡੀਅਮ, ਪੀ.ਸੀ.ਏ, ਵਿਖੇ ਹੋ ਰਹੇ ਹਨ । ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਇੰਤਜਾਮ ਕਰ ਲਏ ਗਏ ਹਨ । ਉਨ੍ਹਾਂ ਦੱਸਿਆ ਕਿ ਇਨ੍ਹਾਂ ਮੈਂਚਾਂ ਦੀ ਸੁਰੱਖਿਆ ਲਈ ਪੁਲਿਸ ਮੁਲਾਜਮਾਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ....
ਜਸਟਿਸ ਸੰਤ ਪ੍ਰਕਾਸ਼ ਨੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
ਚੰਡੀਗੜ੍ਹ, 31 ਮਾਰਚ : ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਫਤਰ ਸੈਕਟਰ 34, ਚੰਡੀਗੜ੍ਹ ਵਿਖੇ ਪੰਜਾਬ ਅਤੇ ਯੂ. ਟੀ. ਚੰਡੀਗੜ੍ਹ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਜਸਟਿਸ ਸੰਤ ਪ੍ਰਕਾਸ਼ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਮਨੁੱਖੀ ਅਧਿਕਾਰ ਐਕਟ ਦੇ ਉਦੇਸ਼ਾਂ ਦੀ ਪਾਲਣ ਕਰਨਾ ਹੋਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਇਸ ਐਕਟ ਦੇ ਨਿਯਮਾਂ ਤਹਿਤ ਲੋਕਾਂ ਨੂੰ ਇਨਸਾਫ਼ ਦੇਣਾ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼....