ਚੰਡੀਗੜ੍ਹ

ਪੰਜਾਬ ਵਿੱਚ ਫੂਡ ਖੇਤਰ ‘ਚ ਨਿਵੇਸ਼ ਦੀਆਂ ਸੰਭਾਵਨਾਵਾਂ ਬੇਹੱਦ ਉੱਜਵਲ : ਤਰੁਨਪ੍ਰੀਤ ਸਿੰਘ ਸੌਂਦ
ਉਦਯੋਗ ਮੰਤਰੀ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਇੰਡਸ ਫੂਡ ਮੇਲੇ ਦੌਰਾਨ ਫੂਡ ਖੇਤਰ ਦੀਆਂ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ ਮੀਟਿੰਗ ਚੰਡੀਗੜ੍ਹ, 10 ਜਨਵਰੀ 2025 : ਪੰਜਾਬ ਦੇ ਉਦਯੋਗ ਤੇ ਵਣਜ ਅਤੇ ਪੰੂਜੀ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੇਸ਼ ਵਿਦੇਸ਼ ਦੀਆਂ ਫੂਡ ਕੰਪੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਨੋਇਡਾ ਵਿਖੇ ਟ੍ਰੇਡ ਪ੍ਰਮੋਸ਼ਨ ਕਾਊਂਸਲ ਆਫ ਇੰਡੀਆ (ਟੀਪੀਸੀਆਈ) ਅਤੇ ਕੇਂਦਰ ਸਰਕਾਰ ਦੇ....
ਸੂਬਾ ਸਰਕਾਰ ਜ਼ਿਲ੍ਹਿਆਂ ਦੇ ਡਾ. ਅੰਬੇਡਕਰ ਭਵਨਾਂ ਨੂੰ ਲੋਕਾਂ ਦੀ ਸਹੂਲਤ ਲਈ ਜਿੰਮ ਅਤੇ ਲਾਇਬ੍ਰੇਰੀਆਂ ਲਈ ਵਰਤੇਗੀ : ਡਾ. ਬਲਜੀਤ ਕੌਰ
ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 10 ਜਨਵਰੀ 2025 : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਕੀਤੇ ਜਾ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੰਤਰੀ ਨੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ....
ਪੰਜਾਬ ਸਰਕਾਰ ਨੇ ਕੇਂਦਰ ਦੀ ਖੇਤੀ ਮੰਡੀ ਨੀਤੀ ਦਾ ਖਰੜਾ ਕੀਤਾ ਰੱਦ  
ਚੰਡੀਗੜ੍ਹ, 10 ਜਨਵਰੀ 2025 : ਪੰਜਾਬ ਸਰਕਾਰ ਨੇ ਕੇਂਦਰ ਦੀ ਖੇਤੀ ਮੰਡੀ ਨੀਤੀ ਦਾ ਖਰੜਾ ਰੱਦ ਕਰਕੇ ਕੇਂਦਰ ਸਰਕਾਰ ਨੂੰ ਚਿੱਠੀ ਭੇਜ ਦਿੱਤੀ ਹੈ। ਪੰਜਾਬ ਸਰਕਾਰ ਨੇ ਪੱਤਰ ਵਿੱਚ ਸਪੱਸ਼ਟ ਤੌਰ 'ਤੇ ਲਿਖਿਆ ਹੈ ਕਿ ਇਹ ਕੇਂਦਰੀ ਖਾਕਾ 2021 ਵਿੱਚ ਰੱਦ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੀਆਂ ਵਿਵਾਦਤ ਧਾਰਾਵਾਂ ਨੂੰ ਮੁੜ ਲਾਗੂ ਕਰਨ ਦੀ ਕੋਸ਼ਿਸ਼ ਹੈ। ਰਾਜ ਦੇ ਅਧਿਕਾਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਭਾਰਤੀ ਸੰਵਿਧਾਨ ਦੀ ਧਾਰਾ 246 ਅਧੀਨ ਸੱਤਵੀਂ ਅਨੁਸੂਚੀ-2 ਦੀ ਐਂਟਰੀ 28 ਅਨੁਸਾਰ....
ਐਮਐਸਪੀ ਪੇਮੈਂਟ ਫਰੌਡ : ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ
ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਵਿਅਕਤੀਆਂ ਨੇ ਕਿਸਾਨਾਂ ਨੂੰ ਕੀਤੀ ਗਈ ਫਸਲਾਂ ਦੀ ਅਦਾਇਗੀ ਆਪਣੇ ਬੈਂਕ ਖਾਤਿਆਂ ਵਿੱਚ ਭੇਜਣ ਲਈ ਪੋਰਟਲ ਨਾਲ ਕੀਤੀ ਸੀ ਛੇੜਛਾੜ: ਏਡੀਜੀਪੀ ਸਾਈਬਰ ਕ੍ਰਾਈਮ ਵੀ ਨੀਰਜਾ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਚੰਡੀਗੜ੍ਹ, 9 ਜਨਵਰੀ 2025 : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਾਈਬਰ ਕ੍ਰਾਈਮ ਵਿਰੁੱਧ ਜਾਰੀ ਜੰਗ ਦੌਰਾਨ, ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ....
'ਆਪ' ਨੇ ਪੰਜਾਬ ਭਰ ਵਿੱਚ ਕਈ ਨਗਰ ਕੌਂਸਲਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ: ਲੋਕ-ਕੇਂਦ੍ਰਿਤ ਸਥਾਨਕ ਸ਼ਾਸਨ ਦਾ ਇੱਕ ਨਵਾਂ ਯੁੱਗ ਹੋਇਆ ਸ਼ੁਰੂ: ਅਮਨ ਅਰੋੜਾ
ਚੰਡੀਗੜ੍ਹ, 9 ਜਨਵਰੀ, 2025 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਨਗਰ ਕੌਂਸਲ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਾ ਜਸ਼ਨ ਮਨਾਇਆ। ‘ਆਪ’ ਦੇ ਉਮੀਦਵਾਰ ਸਰਬਸੰਮਤੀ ਨਾਲ ਆਪੋ-ਆਪਣੇ ਨਗਰ ਕੌਂਸਲਾਂ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਚੁਣੇ ਗਏ ਹਨ। ਨਗਰ ਕੌਂਸਲ ਚੀਮਾ (ਸੁਨਾਮ) ਤੋਂ ਬਲਜਿੰਦਰ ਕੌਰ ਨੂੰ ਪ੍ਰਧਾਨ, ਅੰਜੂ ਬਾਲਾ ਨੂੰ ਸੀਨੀਅਰ ਉਪ ਪ੍ਰਧਾਨ ਅਤੇ ਮਨਪ੍ਰੀਤ ਸਿੰਘ ਨੂੰ ਉਪ ਪ੍ਰਧਾਨ ਚੁਣਿਆ। ਨਗਰ ਕੌਂਸਲ ਮੱਲਾਂਵਾਲਾ (ਜ਼ੀਰਾ) ਵਿੱਚ ਕਰਮਜੀਤ....
ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਲਈ ਲਿਖਿਆ ਪੱਤਰ
31 ਜਨਵਰੀ ਤੱਕ ਸਕੂਲਾਂ ਦਾ ਸਮਾਂ 10 ਵਜੇ ਤੋਂ ਨਿਰਧਾਰਤ ਕਰਨ ਲਈ ਲਿਖਿਆ ਪੱਤਰ ਚੰਡੀਗੜ੍ਹ, 9 ਜਨਵਰੀ 2025 : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਵੱਲੋਂ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ 'ਚ ਬੱਚਿਆਂ ਦੀ ਸਹੂਲਤ ਲਈ ਸਮਾਂ ਬਦਲਣ ਦੀ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਸ਼ਿਫਾਰਸ਼ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਸੂਬੇ ਵਿਚ ਮੌਜੂਦਾ ਸਮੇਂ ਵਿਚ ਕੜਾਕੇ ਦੀ....
ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ
200 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ ਪੁਰਾਣੇ ਸੈਂਟਰਾਂ ਦੇ ਢਾਂਚੇ ਨੂੰ ਬਣਾਇਆ ਜਾਵੇਗਾ ਬਿਹਤਰ ਜਲਦ ਹੀ 3000 ਆਂਗਣਵਾੜੀ ਵਰਕਰ ਅਤੇ ਹੈਲਪਰ ਕੀਤੇ ਜਾਣਗੇ ਭਰਤੀ ਚੰਡੀਗੜ੍ਹ, 9 ਜਨਵਰੀ 2025 : ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ। 200 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ ਪੁਰਾਣੇ ਆਂਗਣਵਾੜੀ ਸੈਂਟਰਾਂ ਦੇ ਢਾਂਚੇ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ।....
ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ : ਤਰੁਨਪ੍ਰੀਤ ਸਿੰਘ ਸੌਂਦ
ਅੰਤਰ-ਰਾਸ਼ਟਰੀ ਟਰੇਡ ਸ਼ੋਅ-ਇੰਡਸਫੂਡ ਦੇ ਮੁੱਖ ਮਹਿਮਾਨ ਸੌਂਦ ਵੱਲੋਂ ਫੂਡ ਉਦਯੋਗ ਖੇਤਰ ਦੀਆਂ ਨਾਮੀ ਕੰਪਨੀਆਂ ਦੇ ਸੀ.ਈ.ਓਜ਼ ਦਾ ਸਨਮਾਨ ਨਵੰਬਰ ਮਹੀਨੇ ਪੰਜਾਬ ਵਿਚ ਅੰਤਰ-ਰਾਸ਼ਟਰੀ ਫੂਡ ਮੇਲਾ ਕਰਵਾਉਣ ਦੀ ਯੋਜਨਾ ਚੰਡੀਗੜ੍ਹ, 9 ਜਨਵਰੀ 2025 : ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ ਨੌਇਡਾ ਵਿਖੇ ਕਰਵਾਏ ਗਏ ਅੰਤਰ-ਰਾਸ਼ਟਰੀ ਪੱਧਰ ਦੇ ਭਾਰਤ ਦੇ ਸਭ ਤੋਂ ਵੱਡੇ ਫੂਡ ਟਰੇਡ ਸ਼ੋਅ-ਇੰਡਸਫੂਡ ਦੌਰਾਨ ਆਪਣੇ ਸੰਬੋਧਨ ਵਿਚ ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਉਦਯੋਗ ਤੇ ਵਪਾਰ ਅਤੇ....
ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ : ਮੋਹਿੰਦਰ ਭਗਤ
ਪੰਜਾਬ ਦੇ ਬੈਂਕਾਂ ਨੇ ਹੁਣ ਤੱਕ ₹7,670 ਕਰੋੜ ਦੀ ਲਾਗਤ ਵਾਲੇ 20,000 ਤੋਂ ਵੱਧ ਖ਼ੇਤੀਬਾੜੀ ਪ੍ਰੋਜੈਕਟ ਕੀਤੇ ਮਨਜ਼ੂਰ ਚੰਡੀਗੜ੍ਹ, 9 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਏ.ਆਈ.ਐਫ ਸਕੀਮ ਅਧੀਨ 20,000 ਤੋਂ ਵੱਧ....
ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 8 ਜਨਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਬਲਾਕ ਮੂਨਕ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਖੇਤਰੀ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ, ਪਟਿਆਲਾ ਦੇ ਦਫ਼ਤਰ ਵਿੱਚ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ....
ਪੰਜਾਬ ਦੇ ਅੱਠਵੀਂ, ਦਸਵੀਂ ਅਤੇ ਬਾਰਵੀਂ ਦੇ ਪੇਪਰ ਦੀਆਂ ਤਰੀਕਾਂ ਦਾ ਐਲਾਨ
ਐੱਸ.ਏ.ਐੱਸ ਨਗਰ, 8 ਜਨਵਰੀ 2025 : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀ ਸਲਾਨਾ ਪ੍ਰੀਖਿਆ(ਸਮੇਤ ਓਪਨ ਸਕੂਲ) ਮਿਤੀ 19.2.2025 ਤੋਂ ਸੁਰੂ ਕਰਵਾਈ ਜਾਣੀ ਹੈ।ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ ਅਤੇ ਬਾਰਵੀ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ....
ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ 
ਚੰਡੀਗੜ੍ਹ, 8 ਜਨਵਰੀ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ। ਇਸ ਮੌਕੇ ਮੁੱਖ ਸਕੱਤਰ....
ਸੁਖਬੀਰ ਸਿੰਘ ਬਾਦਲ ਨੇ ਭਾਰਤ ਸਰਕਾਰ ਵੱਲੋਂ UT ਸਲਾਹਕਾਰ ਦਾ ਅਹੁਦਾ ਖ਼ਤਮ ਕਰਨ ਦੇ ਫੈਸਲੇ ਦੀ  ਨਿਖੇਧੀ
ਇਹ ਨਵਾਂ ਫ਼ਰਮਾਨ ਤੁਰੰਤ ਲਿਆ ਜਾਵੇ ਵਾਪਿਸ : ਸੁਖਬੀਰ ਸਿੰਘ ਬਾਦਲ ਚੰਡੀਗੜ੍ਹ, 8 ਜਨਵਰੀ 2025 : ਸੁਖਬੀਰ ਸਿੰਘ ਬਾਦਲ ਨੇ ਭਾਰਤ ਸਰਕਾਰ ਵੱਲੋਂ UT ਸਲਾਹਕਾਰ ਦਾ ਅਹੁਦਾ ਖ਼ਤਮ ਕਰਨ ਦੇ ਫੈਸਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ “ਭਾਰਤ ਸਰਕਾਰ ਵੱਲੋਂ ਚੰਡੀਗੜ੍ਹ ਲਈ ਪੰਜਾਬ ਦੇ ਰਾਜਪਾਲ ਦੇ ਪ੍ਰਸ਼ਾਸਕ ਦਾ ਅਹੁਦਾ ਬਦਲ ਕੇ ਉਸ ਨੂੰ “ਮੁੱਖ ਸਕੱਤਰ, ਚੰਡੀਗੜ੍ਹ” ਦੇ ਅਹੁਦੇ ਵਿੱਚ ਤਬਦੀਲ ਕਰਨ ਦੇ ਫੈਸਲੇ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ ਤੇ ਭਾਰਤ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਇਹ ਨਵਾਂ ਫ਼ਰਮਾਨ....
ਬੇਮਿਸਾਲ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਪੰਜਾਬ ਸਰਕਾਰ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 8 ਜਨਵਰੀ 2025 : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਗਠਿਤ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ‘ਤੇ ਆਧਾਰਿਤ ਕੈਬਨਿਟ ਸਬ-ਕਮੇਟੀ ਨੇ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ, 3704 ਅਧਿਆਪਿਕ ਯੂਨੀਅਨ, ਡੈਮੋਕਰੇਟਿਕ ਟੀਚਰਜ਼ ਫਰੰਟ , ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ, ਖੇਤਬਾੜੀ ਵਿਦਿਆਰਥੀ ਐਸੋਸੀਏਸ਼ਨ, ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ....
ਪੰਜਾਬ ਸਰਕਾਰ ਵੱਲੋਂ ਅਗਲੇ 120 ਦਿਨਾਂ ਦੇ ਅੰਦਰ 663 ਹੋਰ ਖੇਤੀ ਸੋਲਰ ਪੰਪ ਲਾਏ ਜਾਣਗੇ : ਅਮਨ ਅਰੋੜਾ
ਚੰਡੀਗੜ੍ਹ, 07 ਜਨਵਰੀ 2025 : ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਲਈ ਕੁਦਰਤੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਅਗਲੇ 120 ਦਿਨਾਂ ਦੇ ਅੰਦਰ 663 ਹੋਰ ਖੇਤੀ ਸੋਲਰ ਪੰਪ ਲਾਏ ਜਾਣਗੇ। ਇਹ ਐਲਾਨ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੀਤਾ। ਸ੍ਰੀ ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ 663 ਖੇਤੀ ਸੋਲਰ ਪੰਪ ਲਗਾਉਣ ਲਈ ਅੱਜ ਮੈਸਰਜ਼ ਏ.ਵੀ.ਆਈ. ਰੀਨਿਊਏਬਲਜ਼ ਐਨਰਜੀ ਪ੍ਰਾਈਵੇਟ ਲਿਮਟਿਡ ਨੂੰ ਵਰਕ ਆਰਡਰ ਸੌਂਪਿਆ....