ਮੁੱਖ ਮੰਤਰੀ ਨੇ ਅਧਿਆਪਕਾਂ ਦੇ ਵਫ਼ਦ ਨਾਲ ਕੀਤੀ ਵਿਚਾਰ-ਚਰਚਾ ਅਧਿਆਪਕਾਂ ਨੂੰ ਬਿਹਤਰ ਸਿੱਖਿਆ ਦੇ ਕੇ ਵਿਦਿਆਰਥੀਆਂ ਨੂੰ ਮੁਲਕ ਦਾ ਅਨਮੋਲ ਸਰਮਾਇਆ ਬਣਾਉਣ ਲਈ ਆਖਿਆ ਅਧਿਆਪਕਾਂ ਦੇ ਵਿਦੇਸ਼ੀ ਦੌਰਿਆਂ ਨਾਲ ਸਿੱਖਿਆ ਖੇਤਰ ਵਿੱਚ ਨਵੀਂ ਸ਼ੁਰੂਆਤ ਹੋਈ ਚੰਡੀਗੜ੍ਹ, 13 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਨਲੈਂਡ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਮੋਢੀ ਬਣਨ ਦਾ ਸੱਦਾ ਦਿੱਤਾ ਹੈ। ਫਿਨਲੈਂਡ ਵਿਖੇ ਸਿਖਲਾਈ ਹਾਸਲ ਕਰਨ ਤੋਂ ਪਹੁੰਚੇ ਪ੍ਰਾਇਮਰੀ....
ਚੰਡੀਗੜ੍ਹ

ਚੰਡੀਗੜ੍ਹ, 12 ਦਸੰਬਰ 2024 : ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਦੇਸ਼ ਭਰ ਵਿੱਚ ਸੜਕ ਹਾਦਸਿਆਂ ਵਿੱਚ ਹੋ ਰਹੀਆਂ ਮੌਤਾਂ ਦਾ ਮੁੱਦਾ ਉਠਾਇਆ ਅਤੇ ਇਸ ’ਤੇ ਡੂੰਘੀ ਚਿੰਤਾ ਪ੍ਰਗਟਾਈ। ਮੀਤ ਹੇਅਰ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਇਸ ਬਾਰੇ ਸਵਾਲ ਕੀਤਾ ਅਤੇ ਨੈਸ਼ਨਲ ਹਾਈਵੇਅ ਨੂੰ ਤੇਜ਼ੀ ਨਾਲ ਬਣਾਉਣ ਦੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਵੀ ਕੀਤੀ। ਹੇਅਰ ਨੇ ਕਿਹਾ ਕਿ ਹਾਈਵੇਅ 'ਤੇ ਤੇਜ਼ ਰਫ਼ਤਾਰ ਕਾਰਨ ਸੜਕ ਹਾਦਸਿਆਂ....

ਚੰਡੀਗੜ੍ਹ 12 ਦਸੰਬਰ 2024 : ਟ੍ਰਾਈਡੇਂਟ ਲਿਮਟਿਡ ਨੇ ਭਾਰਤ ਦੀਆਂ ਸਭ ਤੋਂ ਵੱਡੀਆਂ ਕੰਪਨੀਆਂ ਦੀ ਸ਼੍ਰੇਣੀ “ਫਾਰਚਿਊਨ 500 ਇੰਡੀਆ” ਦੀ ਨਵੀਨਤਮ ਸੂਚੀ ਵਿੱਚ ਵਾਧਾ ਦਰਜ ਕੀਤਾ ਹੈ, ਪਿਛਲੇ ਸਾਲ ਮਿਲੇ 329 ਵੇਂ ਸਥਾਨ ਤੋਂ 8 ਪਾਏਦਾਨ ਉਪਰ ਚੜਕੇ ਇਸ ਸਾਲ ਟ੍ਰਾਈਡੈਂਟ ਲਿਮਟਿਡ 321ਵੇਂ ਸਥਾਨ ਉੱਤੇ ਪਹੁੰਚ ਗਿਆ ਹੈ। ਇਹ ਵਾਧਾ ਟੈਕਸਟਾਈਲ, ਪੇਪਰ ਅਤੇ ਊਰਜਾ ਸਮੇਤ ਵੱਖ-ਵੱਖ ਖੇਤਰਾਂ ਵਿੱਚ ਟ੍ਰਾਈਡੈਂਟ ਲਿਮਟਿਡ ਦੇ ਮਜ਼ਬੂਤ ਪ੍ਰਦਰਸ਼ਨ ਨੂੰ ਪ੍ਰਗਟ ਕਰਦਾ ਹੈ। ਇਸ ਉਪਲਬਧੀ ਦੇ ਨਾਲ ਨਾਲ, ਟ੍ਰਾਈਡੈਂਟ ਨੂੰ....

ਚੰਡੀਗੜ੍ਹ, 12 ਦਸੰਬਰ, 2024 : ਪੰਜਾਬ ’ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਮਾਹੌਲ ਕਾਫੀ ਭਖਿਆ ਹੋਇਆ ਹੈ। ਅੱਜ ਨਾਮਜ਼ਦਗੀ ਦਾ ਆਖਰੀ ਦਿਨ ਸੀ। ਇਸ ਦੀ ਵੋਟਿੰਗ 21 ਦਸੰਬਰ ਨੂੰ ਹੋਵੇਗੀ। ਉੱਥੇ ਹੀ ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਗਰ ਨਿਗਮ ਤੇ ਨਗਰ ਕੌਂਸਲ ਦੇ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਦੇ ਹੁਕਮ ਦਿੱਤੇ ਹਨ। ਜਿਸ ਨਾਲ ਸਾਰੀ ਥਾਵਾਂ ’ਤੇ ਵੀਡੀਓਗ੍ਰਾਫੀ ਰਾਹੀਂ ਚੋਣ ਪ੍ਰਕਿਰਿਆ ਨੂੰ ਸੰਭਵ ਬਣਾਇਆ ਜਾਵੇਗਾ। ਦੱਸ ਦਈਏ ਕਿ ਇਸ ਸਬੰਧੀ ਪੰਜਾਬ ਭਾਜਪਾ ਦੇ ਵੱਲੋਂ....

ਪਾਰਟੀ ਗੁਰਦੁਆਰਾ ਚੋਣਾਂ ਲਈ ਸਮੂਹ ਬਣਾਉਣ ਤੋਂ ਸਿਆਸੀ ਪਾਰਟੀਆਂ ਨੂੰ ਰੋਕਣ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਵੇਗੀ: ਡਾ. ਚੀਮਾ ਚੰਡੀਗੜ੍ਹ, 12 ਦਸੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਹਰਿਆਣਾ ਵਿਚ ਹੋ ਰਹੀਆਂ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਵਿਚ ਅਕਾਲੀ ਦਲ ਨੂੰ ਚੋਣਾਂ ਲੜਨ ਤੋਂ ਰੋਕਣ ਲਈ ਰਚੀ ਜਾ ਰਹੀ ਸਾਜ਼ਿਸ਼ ਦੀ ਨਿਖੇਧੀ ਕੀਤੀ ਅਤੇ ਐਲਾਨ ਕੀਤਾ ਕਿ ਪਾਰਟੀ ਇਸ ਅਨਿਆਂ ਦੇ ਖਿਲਾਫ ਕਾਨੂੰਨੀ ਲੜਾਈ ਲੜੇਗੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ....

ਚੰਡੀਗੜ੍ਹ, 12 ਦਸੰਬਰ 2024 : ਪੰਡਿਤਰਾਓ ਧਰੇਨਵਰ ਵੱਲੋਂ ਦਾਇਰ ਕੀਤੀ ਗਈ ਪ੍ਰਤੀਨਿਧਤਾ ਦੇ ਆਧਾਰ ’ਤੇ ਪ੍ਰਬੰਧਕਾਂ ਅਤੇ ਗਾਇਕ ਦਿਲਜੀਤ ਦੁਸਾਂਝ ਨੂੰ ਪਟਿਆਲੇ ਪੈੱਗ, 5 ਤਾਰਾ ਅਤੇ ਕੇਸ ਤੋੜ-ਮਰੋੜ ਕੇ ਵੀ ਨਾ ਗਾਉਣ ਲਈ ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਚੇਅਰਪਰਸਨ ਸ਼ਿਪਰਾ ਬਾਂਸਲ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸੀਸੀਪੀਸੀ ਆਰ ਨੇ ਸਪੱਸ਼ਟ ਤੌਰ 'ਤੇ ਜ਼ਿਕਰ ਕੀਤਾ ਹੈ ਕਿ ਇਹ ਗੀਤ ਪ੍ਰਭਾਵਸ਼ਾਲੀ ਉਮਰ ਦੇ ਬੱਚਿਆਂ ਨੂੰ ਪ੍ਰਭਾਵਿਤ ਕਰਦੇ ਹਨ। ਐਡਵਾਈਜ਼ਰੀ ਵਿੱਚ ਸਪੱਸ਼ਟ ਤੌਰ 'ਤੇ....

ਆਪ ਪੰਜਾਬ ਨੂੰ 977 ਵਾਰਡਾਂ ਲਈ 5,000 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ, ਇਹ ਸਾਡੀ ਪਾਰਟੀ ਵਿੱਚ ਜਨਤਾ ਦੇ ਮਜ਼ਬੂਤ ਵਿਸ਼ਵਾਸ ਨੂੰ ਦਰਸਾਉਂਦੀ ਹੈ: ਅਮਨ ਅਰੋੜਾ ”ਆਪ’ ਨੇ ਉਮੀਦਵਾਰਾਂ ਦੀ ਚੋਣ ਲਈ ਜ਼ਮੀਨੀ ਪੱਧਰ ‘ਤੇ ਪਾਰਦਰਸ਼ੀ ਜਾਂਚ ਪ੍ਰਕਿਰਿਆ ਲਾਗੂ ਕੀਤੀ: ‘ਆਪ’ ਪੰਜਾਬ ਪ੍ਰਧਾਨ ‘ਆਪ’ ਨੇ ਮਜ਼ਬੂਤ ਉਮੀਦਵਾਰਾਂ ਨਾਲ ਲੋਕਲ ਬਾਡੀ ਚੋਣਾਂ ਜਿੱਤਣ ਦਾ ਜਤਾਇਆ ਭਰੋਸਾ ਚੰਡੀਗੜ੍ਹ, 11 ਦਸੰਬਰ, 2024 : ਆਮ ਆਦਮੀ ਪਾਰਟੀ ਪੰਜਾਬ ਨੇ 21 ਦਸੰਬਰ ਨੂੰ ਹੋਣ ਵਾਲੀਆਂ ਆਗਾਮੀ ਲੋਕਲ ਬਾਡੀ ਚੋਣਾਂ ਲਈ....

ਚੰਡੀਗੜ੍ਹ, 11 ਦਸੰਬਰ 2024 : ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਾਸੀ ਵਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ....

ਚੰਡੀਗੜ੍ਹ, 11 ਦਸੰਬਰ 2024 : ਪੰਜਾਬ ਸਰਕਾਰ ਨੇ ਅੱਜ ਪਲੇਵੇਅ ਸਕੂਲਾਂ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਦੱਸ ਦੇਈਏ ਕਿ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਵਲੋਂ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ ਖੇਡਣ ਲਈ ਥਾਂ ਹੋਣੀ ਚਾਹੀਦੀ ਹੈ ਅਤੇ ਇਸ ਦੇ ਨਾਲ ਹੀ ਸਕੂਲਾਂ ਵਿਚ ਕੈਮਰੇ ਵੀ ਲਗਾਏ ਜਾਣੇ ਚਾਹੀਦੇ ਹਨ। ਉਨ੍ਹਾਂ ਹੀ ਅੱਗੇ ਕਿਹਾ ਕਿ ਪਲੇਵੇਅ ਪ੍ਰਬੰਧਕਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਕੂਲ ਦੀ ਹੱਦ ਬੱਚਿਆਂ ਲਈ ਪੂਰੀ....

ਚੰਡੀਗੜ੍ਹ, 11 ਦਸੰਬਰ 2024 : ਪਹਾੜਾਂ ਵਿੱਚ ਬਰਫਬਾਰੀ ਦੇ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਚੱਲ ਰਹੀ ਹੈ। ਮੌਸਮ ਵਿਭਾਗ ਵੱਲੋਂ 14 ਦਸੰਬਰ ਤੱਕ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਠੰਢ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦੇ ਚਲਦਿਆਂ ਸਵੇਰ ਅਤੇ ਸ਼ਾਮ ਨੂੰ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ....

ਦੀਵਾਨ ਟੋਡਰ ਮੱਲ ਹੈਰੀਟੇਜ ਫਾਊਂਡੇਸ਼ਨ, ਸ਼੍ਰੋਮਣੀ ਕਮੇਟੀ ਅਤੇ ਪੰਜਾਬ ਟੂਰਿਜ਼ਮ ਅਤੇ ਪੁਰਾਤੱਤਵ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਚੰਡੀਗੜ੍ਹ, 9 ਦਸੰਬਰ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਨੂੰ ਮੁੜ ਬਹਾਲ ਕਰਨ ਅਤੇ ਇਸ ਦੀ ਸਾਂਭ ਸੰਭਾਲ ਲਈ ਸਾਰੀਆਂ ਰੁਕਾਵਟਾਂ ਦੂਰ ਕਰਨ ਦਾ ਸੱਦਾ ਦਿੱਤਾ ਹੈ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ....

ਕੰਪਨੀ ਸੂਬੇ ਦੇ ਚਾਰ ਹੋਰ ਜ਼ਿਲ੍ਹਿਆਂ ਵਿੱਚ ਆਪਣਾ ਦਾਇਰਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ ਚੰਡੀਗੜ੍ਹ, 9 ਦਸੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਹੁਕੌਮੀ ਕੰਪਨੀ ਗ੍ਰਾਂਟ ਥੌਰਨਟਨ ਨੂੰ ਕਿਸਾਨਾਂ ਅਤੇ ਔਰਤਾਂ ਦੀ ਆਮਦਨ ਵਧਾ ਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਹੈ। ਕੰਪਨੀ ਦੇ ਕੰਟਰੀ ਹੈੱਡ ਵੀ. ਪਦਮਾਨੰਦ, ਜਿਨ੍ਹਾਂ ਨੇ ਅੱਜ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ, ਨਾਲ....

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੁਕਵਾਈ ਸਹੁੰ ਚੰਡੀਗੜ੍ਹ, 9 ਦਸੰਬਰ 2024 : ਚੰਡੀਗੜ੍ਹ :ਪੰਜਾਬ ਦੀਆਂ ਚਾਰ ਸੀਟਾਂ ‘ਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਹੋਈਆਂ ਸਨ। ਇਨ੍ਹਾਂ ਵਿੱਚੋਂ ਪੰਜਾਬ ਦੀ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਅੱਜ 9 ਦਸੰਬਰ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕੀ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ....

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਅਧਿਕਾਰੀਆਂ ਨੂੰ ਸਭਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀਆਂ ਪ੍ਰਮੁੱਖ ਸੜਕਾਂ ਦੀ ਮੁਰੰਮਤ ਯਕੀਨੀ ਬਣਾਉਣ ਦੇ ਆਦੇਸ਼ ਉਚ ਅਧਿਕਾਰੀਆਂ ਨੂੰ ਸਭਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 9 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 25, 26 ਅਤੇ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਲਈ ਪੁਖ਼ਤਾ....

ਚੰਡੀਗੜ੍ਹ, 8 ਦਸੰਬਰ 2024 : ਅੱਜ ਤੋਂ ਪਹਾੜੀ ਖੇਤਰਾਂ ਵਿੱਚ ਇੱਕ ਨਵਾਂ ਪੱਛਮੀ ਨਿਕਸ਼ੋਭ ਸਰਗਰਮ ਹੋਣ ਜਾ ਰਹੀ ਹੈ। ਇਸ ਕਾਰਨ ਜਿੱਥੇ ਇੱਕ ਪਾਸੇ ਪਹਾੜਾਂ ਵਿੱਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਦੇ ਅਲਰਟ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਪ੍ਰਗਟਾਈ ਹੈ। ਮੌਸਮ ਵਿੱਚ ਆਈ ਇਸ ਤਬਦੀਲੀ ਕਾਰਨ ਸੂਬੇ ਵਿੱਚ....