ਚੰਡੀਗੜ੍ਹ, 29 ਨਵੰਬਰ 2024 : ਪੰਜਾਬ ਵਿੱਚ ਟੈਂਡਰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਦਾਇਰ ਜ਼ਮਾਨਤ ਦੀ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਉਹ ਅਗਸਤ ਵਿੱਚ ਪੁੱਛਗਿੱਛ ਲਈ ਜਲੰਧਰ ਸਥਿਤ ਈਡੀ ਦਫ਼ਤਰ ਗਿਆ ਸੀ। ਇਸ ਤੋਂ ਬਾਅਦ ਈਡੀ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਦੋਂ ਤੋਂ ਆਸ਼ੂ ਜੇਲ੍ਹ ਵਿੱਚ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਈਡੀ ਨੇ ਪੂਰੇ....
ਚੰਡੀਗੜ੍ਹ

1 ਦਸੰਬਰ ਤੋਂ ਸ਼ੁਰੂ ਹੋਣਗੀਆਂ ਬਿਨਾਂ ਐਨ.ਓ.ਸੀ. ਦੇ ਰਜਿਸਟਰੀਆਂ ਚੰਡੀਗੜ੍ਹ, 29 ਨਵੰਬਰ 2024 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਪ੍ਰਮੁੱਖ ਤਰਜੀਹ ਹੈ। ਸਰਕਾਰ ਵੱਲੋਂ ਲੋਕਾਂ ਦੀ ਰੋਟੀ, ਕੱਪੜੇ ਦੇ ਨਾਲ ਮਕਾਨ ਦੀ ਵੀ ਬੁਨਿਆਦੀ ਲੋੜ ਪੂਰੀ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਹ ਗੱਲ ਪੰਜਾਬ ਦੇ ਮਾਲ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਤੇ....

ਕੈਬਨਿਟ ਮੰਤਰੀ 29 ਨਵੰਬਰ ਨੂੰ ਰੱਖਣਗੇ ਜ਼ਿਲ੍ਹੇ ਤੋਂ ਸਭ ਤੋਂ ਵੱਡੀ ਲਿਫਟ ਸਿੰਚਾਈ ਯੋਜਨਾ ਦਾ ਨੀਂਹ ਪੱਥਰ ਚੰਗਰ ਇਲਾਕੇ ਦੇ ਬਰਸਾਤੀ ਪਾਣੀ ਤੇ ਨਿਰਭਰ 2762 ਏਕੜ ਖੇਤੀ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ ਚੰਡੀਗੜ੍ਹ, 28 ਨਵੰਬਰ 2024 : ਪੰਜਾਬ ਦੇ ਕੈਬਨਿਟ ਮੰਤਰੀ ਸ੍ਰ:ਹਰਜੋਤ ਸਿੰਘ ਬੈਂਸ ਦੀਆਂ ਅਣਥੱਕ ਕੋਸ਼ਿਸ਼ਾਂ ਸਦਕੇ ਹਕੀਕਤ ਬਣਨ ਜਾ ਰਹੇ ਵਿਧਾਨ ਸਭਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਚੰਗਰ ਦੇ ਇਲਾਕੇ ਨੂੰ ਨਹਿਰੀ ਪਾਣੀ ਦੀ ਸਪਲਾਈ ਬਹੁਤ ਜਲਦ ਸ਼ੁਰੂ ਹੋਣ ਜਾ ਰਹੀ ਹੈ। ਸ੍ਰੀ ਹਰਜੋਤ ਸਿੰਘ ਬੈਂਸ ਮਿਤੀ....

ਪੰਜਵੀਂ ਜਮਾਤ ਦੀ ਰਾਧਿਕਾ ਦੀ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਨ ਦੀ ਇੱਛਾ ਕੀਤੀ ਪੂਰੀ ਚੰਡੀਗੜ੍ਹ, 28 ਨਵੰਬਰ 2024 : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਅਤੇ ਮੁਹਾਲੀ ਦੇ ਸਕੂਲਾਂ ਅਤੇ ਕਾਲਜਾਂ ਦੀਆਂ 30 ਦੇ ਕਰੀਬ ਵਿਦਿਆਰਥਣਾਂ, ਜੋ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਨ, ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਟੀਚਾ ਮਿੱਥ ਕੇ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਲੋਕ ਭਲਾਈ ਦੇ ਉਦੇਸ਼ ਤਹਿਤ ਕੰਮ....

ਚੰਡੀਗੜ੍ਹ, 28 ਨਵੰਬਰ 2024 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੀਆਂ 9 ਨਗਰ ਨਿਗਮਾਂ ਅਤੇ 87 ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈ ਕੇ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਹੈ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ 9 ਨਗਰ ਨਿਗਮਾਂ ਅਤੇ 87 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਅੱਜ ਹੀ ਨੋਟੀਫਿਕੇਸ਼ਨ ਜਾਰੀ ਕਰੇਗਾ। ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਇਨ੍ਹਾਂ ਦੋਵਾਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਨਾ ਕਰਨ ਕਾਰਨ ਰਾਜ ਚੋਣ ਕਮਿਸ਼ਨ ਵਿਰੁੱਧ....

ਚੰਡੀਗੜ੍ਹ, 28 ਨਵੰਬਰ 2024 : ਪੰਜਾਬ ਭਰ ਦੇ ਤਹਿਸੀਲਦਾਰਾਂ ਵਲੋਂ ਅੱਜ ਸਮੂਹਿਕ ਹੜਤਾਲ ਕੀਤੀ ਗਈ ਹੈ। ਦੱਸ ਦੇਈਏ ਕਿ ਪੰਜਾਬ ਰੈਵੇਨਿਊ ਅਫ਼ਸਰ ਯੂਨੀਅਨ ਦੇ ਪੰਜਾਬ ਪ੍ਰਧਾਨ ਸੁਖਚਰਨ ਸਿੰਘ ਚੰਨੀ ਨੂੰ ਬੀਤੇ ਦਿਨੀ ਬਰਨਾਲਾ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਰਜਿਸਟਰੀ ਬਦਲੇ 20 ਹਜ਼ਾਰ ਦੀ ਰਿਸ਼ਵਤ ਦੇ ਇਲਜ਼ਾਮ ਲੱਗੇ ਸਨ। ਇਸ ਦੇ ਵਿਰੋਧ ‘ਚ ਪੰਜਾਬ ਭਰ ’ਚ ਤਾਇਨਾਤ ਤਹਿਸੀਲਦਾਰ, ਸਬ-ਰਜਿਸਟਰਾਰ, ਨਾਇਬ-ਤਹਿਸੀਲਦਾਰਾਂ ਨੇ ਅੱਜ ਸਮੂਹਿਕ ਹੜਤਾਲ ਦਾ ਐਲਾਨ ਕੀਤਾ ਅਤੇ....

ਚੰਡੀਗੜ੍ਹ, 28 ਨਵੰਬਰ 2024 : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ‘ਚ ਚੁਣੇ ਗਏ ਚਾਰ ਵਿਧਾਇਕ 2 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਹੁੰ ਚੁਕਾਈ ਜਾਵੇਗੀ। ਸਹੁੰ ਚੁੱਕ ਸਮਾਗਮ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਸਮਾਗਮ ਸਵੇਰੇ 11:30 ਵਜੇ ਹੋਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਮੌਜੂਦ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇਸ ਚੋਣ ਵਿੱਚ ਚਾਰ ਵਿੱਚੋਂ ਤਿੰਨ ਸੀਟਾਂ....

ਚੰਡੀਗੜ੍ਹ, 27 ਨਵੰਬਰ 2024 : ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ, ਫੂਡ ਪ੍ਰੋਸਿਸਿੰਗ ਤੇ ਪੈਕਜਿੰਗ ਅਤੇ ਹੋਰਨਾਂ ਖੇਤਰਾਂ....

ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 27 ਨਵੰਬਰ, 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬੁੱਧਵਾਰ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਵਿਖੇ ਤਾਇਨਾਤ ਤਹਿਸੀਲਦਾਰ ਸੁਖਚਰਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਅਮਰੀਕ ਸਿੰਘ ਵਾਸੀ ਪਿੰਡ ਬੀਹਲਾ, ਜ਼ਿਲ੍ਹਾ ਬਰਨਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ....

ਚੰਡੀਗੜ੍ਹ, 27 ਨਵੰਬਰ 2024 : ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦ੍ਰਿੜ ਵਚਨਬੱਧਤਾ ਤਹਿਤ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟਰੀ ਦੀ ਵਿਵਸਥਾ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿੱਚ ਮੁੰਡੀਆਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ....

ਚੰਡੀਗੜ੍ਹ, 27 ਨਵੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਮਨੀ ਚੋਣਾਂ ਜਿੱਤਣ ਵਾਲੇ ਵਿਧਾਇਕਾਂ ਨੂੰ ਮੁਲਾਕਾਤ ਕੀਤੀ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਦਿੱਤੀ। ਮੁੱਖ ਮੰਤਰੀ ਮਾਨ ਨੇ ਲਿਖਿਆ “ਜ਼ਿਮਨੀ ਚੋਣਾਂ ਦੌਰਾਨ ਲੋਕਾਂ ਵੱਲੋਂ ਨਵੇਂ ਚੁਣੇ ਗਏ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਤੇ....

ਪਿਛਲੇ ਤਿੰਨ ਸਾਲਾਂ ਵਿਚ ਕਾਰਗੁਜ਼ਾਰੀ ਦੇ ਨਾਂ ’ਤੇ ਇਹਨਾਂ ਕੋਲ ਪੰਜਾਬੀਆਂ ਨੂੰ ਵਿਖਾਉਣ ਲਈ ਕੱਖ ਨਹੀਂ: ਅਰਸ਼ਦੀਪ ਕਲੇਰ ਚੰਡੀਗੜ੍ਹ, 26 ਨਵੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਇਸਦੀ ’ਸ਼ੁਕਰਾਨਾ ਯਾਤਰਾ’ ਹੋਰ ਕੁਝ ਨਹੀਂ ਬਲਕਿ ਲੋਕਾਂ ਨੂੰ ਇਹ ਸੰਦੇਸ਼ ਦੇਣ ਦਾ ਯਤਨ ਹੈ ਕਿ ਸੱਤਾ ਦਾ ਕੇਂਦਰ ਹੁਣ ਭਗਵੰਤ ਮਾਨ ਤੋਂ ਬਦਲ ਕੇ ਅਮਨ ਅਰੋੜਾ ਹੋ ਗਿਆ ਹੈ ਜਿਹਨਾਂ ਨੂੰ ਆਪ ਪੰਜਾਬ ਦਾ ਨਵਾਂ ਪ੍ਰਧਾਨ ਨਿਯੁਕਤ....

ਚੰਡੀਗੜ੍ਹ, 26 ਨਵੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਜਨਮ ਅਤੇ ਮੌਤ ਰਜਿਸਟਰਾਰ, ਦਫ਼ਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਦਰਜ ਇੱਕ ਵਿਜੀਲੈਂਸ ਪੜਤਾਲ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਮੁਕੱਦਮਾ ਦਰਜ ਕਰਕੇ ਇਹ....

ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ ਚੰਡੀਗੜ੍ਹ, 26 ਨਵੰਬਰ 2024 : ਬਾਲ ਵਿਆਹ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਕੱਲ 27 ਨਵੰਬਰ ਨੂੰ ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ ਵੈਬਕਾਸਟ ਲਿੰਕ ਰਾਹੀਂ ਸਹੁੰ ਚੁਕਾਈ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਭਰ ਵਿੱਚ ਬਾਲ ਵਿਆਹ ਨੂੰ ਖਤਮ ਕਰਨਾ....

ਚੰਡੀਗੜ੍ਹ, 25 ਨਵੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ 1867 ਲਾਭਪਾਤਰੀਆਂ ਨੂੰ 9.51 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ....