ਚੰਡੀਗੜ੍ਹ

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਦਿੱਲੀ ਜਾ ਰਹੇ ਕਿਸਾਨਾਂ ਦਾ ਸੰਘਰਸ਼ ਕਰਨ ਦਾ ਜਮਹੂਰੀ ਹੱਕ ਖੋਹਣ ਦੇ ਫਾਸ਼ੀ ਹਥਕੰਡਿਆਂ ਦੀ ਨਿਖੇਧੀ, ਗ੍ਰਿਫਤਾਰ ਕਿਸਾਨ ਰਿਹਾਅ ਕਰਨ ਦੀ ਮੰਗ
ਚੰਡੀਗੜ੍ਹ 12 ਫਰਵਰੀ : ਕਈ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਦਿੱਲੀ ਚੱਲੋ ਦੇ ਸੱਦੇ ‘ਤੇ ਜਾ ਰਹੇ ਕਿਸਾਨਾਂ ਦਾ ਸੰਘਰਸ਼ ਕਰਨ ਦਾ ਹੱਕ ਖੋਹਣ ਲਈ ਸੜਕਾਂ ਉੱਤੇ ਪਥਰੀਲੀਆਂ ਕੰਧਾਂ ਕੱਢਣ,ਕਿੱਲ ਗੱਡਣ ਅਤੇ ਸਾਰੇ ਪੇਂਡੂ ਰਸਤਿਆਂ ਉੱਤੇ ਵੀ ਰੋਕਾਂ ਲਾਉਣ ਵਰਗੇ ਜਾਬਰ ਹਥਕੰਡੇ ਵਰਤਣ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਜ਼ੋਰਦਾਰ ਨਿਖੇਧੀ ਕੀਤੀ ਗਈ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇੱਥੇ....
ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ, ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਦਿੱਤਾ ਜ਼ੋਰ 
ਚੰਡੀਗੜ੍ਹ, 12 ਫ਼ਰਵਰੀ : ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਸ੍ਰੀ ਰਾਜ ਚੌਹਾਨ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ....
ਰੱਖਿਆ ਰਾਜ ਮੰਤਰੀ ਅਜੈ ਭੱਟ ਨੇ ਰੱਖਿਆ ਯੂਨਿਟਾਂ ਦਾ ਦੌਰਾ ਕੀਤਾ
ਜ਼ੀਰਕਪੁਰ ਅਤੇ ਚੰਡੀਮੰਦਰ ਮਿਲਟਰੀ ਸਟੇਸ਼ਨਾਂ, ਐਨ ਸੀ ਸੀ ਅਤੇ ਟੀ ਬੀ ਆਰ ਐਲ ਦੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਚੰਡੀਗੜ੍ਹ: 12 ਫਰਵਰੀ : ਰੱਖਿਆ ਰਾਜ ਮੰਤਰੀ (ਆਰਆਰਐਮ) ਸ਼੍ਰੀ ਅਜੈ ਭੱਟ ਨੇ ਅੱਜ ਪੱਛਮੀ ਕਮਾਂਡ ਹੈੱਡਕੁਆਰਟਰ ਦਾ ਦੌਰਾ ਕੀਤਾ। ਉਨ੍ਹਾਂ ਨੂੰ ਪੱਛਮੀ ਕਮਾਂਡ ਦੇ ਜੀਓਸੀ-ਇਨ-ਸੀ ਲੈਫਟੀਨੈਂਟ ਜਨਰਲ ਮਨੋਜ ਕੁਮਾਰ ਕਟਿਆਰ, ਏ.ਵੀ.ਐੱਸ.ਐੱਮ. ਦੁਆਰਾ ਸੰਚਾਲਨ ਅਤੇ ਸੁਰੱਖਿਆ ਸਥਿਤੀ ਅਤੇ ਪ੍ਰਸ਼ਾਸਨਿਕ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ। ਆਰਆਰਐਮ ਨੇ 474 ਇੰਜੀਨੀਅਰ ਬ੍ਰਿਗੇਡ ਦਾ ਵੀ....
ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ: ਬਲਕਾਰ ਸਿੰਘ
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਐਨ.ਆਰ.ਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜਾ ਲਿਆ ਪੰਜਾਬ ਸਰਕਾਰ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਵਚਨਬੱਧ ਚੰਡੀਗੜ੍ਹ, 12 ਫਰਵਰੀ: ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਰਨਾਂ ਖੇਤਰਾਂ ਦੇ ਨਾਲ-ਨਾਲ ਸੂਬੇ ਦੇ ਸ਼ਹਿਰਾਂ ਦੇ....
ਐਸ.ਐਸ.ਐਸ. ਬੋਰਡ ਦੇ ਮੈਂਬਰਾਂ ਨੇ ਤਿੰਨ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ
ਚੰਡੀਗੜ੍ਹ, 12 ਫਰਵਰੀ : ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਨਵ-ਨਿਯੁਕਤ ਮੈਂਬਰਾਂ ਨੇ ਅੱਜ ਮੁਹਾਲੀ ਵਿਖੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਸੰਭਾਲੇ। ਨਵ-ਨਿਯੁਕਤ ਮੈਂਬਰਾਂ ਅਨਿਲ ਮਹਾਜਨ, ਨਰੇਸ਼ ਪਾਠਕ ਅਤੇ ਗੁੰਜਨ ਚੱਢਾ ਨੂੰ ਵਧਾਈ ਦਿੰਦਿਆਂ ਮੰਤਰੀਆਂ ਨੇ ਆਸ ਪ੍ਰਗਟਾਈ ਕਿ ਉਹ ਸੂਬੇ ਦੇ ਨੌਜਵਾਨਾਂ ਨੂੰ....
ਭਗਵੰਤ ਮਾਨ, ਭਾਨਾ ਸਿੱਧੂ ਅਤੇ ਲੱਖਾ ਸਿਧਾਣਾ ਤਿੰਨੋਂ ਪੁਰਾਣੇ ਦੋਸਤ ਰਹੇ ਹਨ, ਹੁਣ ਆਪਸ ਵਿੱਚ ਉਲਝੇ : ਮਜੀਠੀਆ
ਭਗਵੰਤ ਮਾਨ ਨੇ ਭਾਨਾ ਸਿੱਧੂ ਅਤੇ ਲੱਖਾ ਸਿਧਾਣਾ 'ਤੇ ਹੀ ਨਹੀਂ ਪਰਿਵਾਰਕ ਮੈਂਬਰਾਂ 'ਤੇ ਵੀ 307 ਦੇ ਪਰਚੇ ਜਾਰੀ ਕੀਤੇ: ਮਜੀਠੀਆ ਚੰਡੀਗੜ੍ਹ, 11 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਟਵਿੱਟਰ 'ਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਭਗਵੰਤ ਮਾਨ, ਭਾਨਾ ਸਿੱਧੂ ਅਤੇ ਲੱਖਾ ਸਿਧਾਣਾ ਪੁਰਾਣੇ ਦੋਸਤ ਸਨ ਪਰ ਹੁਣ ਇਨ੍ਹਾਂ ਦੀ ਆਪਸ ਵਿੱਚ ਤਕਰਾਰ ਚੱਲ ਰਹੀ ਹੈ। ਬਿਕਰਮ ਮਜੀਠੀਆ ਨੇ ਐਕਸ 'ਤੇ ਇਕ ਪੋਸਟ ਸ਼ੇਅਰ ਕਰਦਿਆਂ ਕਿਹਾ ਕਿ....
ਪੰਜਾਬ ਸਰਕਾਰ ਵੱਲੋਂ 24 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ
ਚੰਡੀਗੜ੍ਹ, 11 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 24 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਗੁਰੂ ਰਵਿਦਾਸ ਜਯੰਤੀ ਦੇ ਮੌਕੇ ’ਤੇ ਸਰਕਾਰੀ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।
ਸੂਬਾ ਸਰਕਾਰ ਨੇ ਖੇਡ ਨਰਸਰੀਆਂ ਦੀ ਸਥਾਪਨਾ ਵੱਲ ਚੁੱਕੇ ਕਦਮ,  14 ਖੇਡਾਂ ਲਈ 205 ਕੋਚ ਅਤੇ 21 ਸੁਪਰਵਾਈਜ਼ਰ ਨਿਯੁਕਤ ਕੀਤੇ ਜਾਣਗੇ
ਚੰਡੀਗੜ੍ਹ, 11 ਫਰਵਰੀ : ਪੰਜਾਬ ਵਿੱਚ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਸੂਬਾ ਸਰਕਾਰ ਨੇ ਖੇਡ ਨਰਸਰੀਆਂ ਦੀ ਸਥਾਪਨਾ ਵੱਲ ਕਦਮ ਚੁੱਕੇ ਹਨ। ਪਹਿਲੇ ਪੜਾਅ ਵਿੱਚ 14 ਖੇਡਾਂ ਲਈ 205 ਕੋਚ ਅਤੇ 21 ਸੁਪਰਵਾਈਜ਼ਰ ਨਿਯੁਕਤ ਕੀਤੇ ਜਾਣਗੇ। ਇਹ ਸਾਰੀ ਪ੍ਰਕਿਰਿਆ ਮਾਰਚ ਦੇ ਪਹਿਲੇ ਹਫ਼ਤੇ ਤੱਕ ਮੁਕੰਮਲ ਕਰ ਲਈ ਜਾਵੇਗੀ। ਸਰਕਾਰ ਦੀ ਕੋਸ਼ਿਸ਼ ਹੈ ਕਿ ਨਵੇਂ ਸੈਸ਼ਨ ਤੋਂ ਖੇਡਾਂ ਦੀਆਂ ਨਰਸਰੀਆਂ ਨੌਜਵਾਨਾਂ ਨੂੰ ਸੌਂਪੀਆਂ ਜਾਣ ਤਾਂ ਜੋ ਉਨ੍ਹਾਂ ਨੂੰ ਆਪਣੇ ਘਰਾਂ ਦੇ ਨੇੜੇ ਖੇਡਾਂ ਦੀ ਚੰਗੀ ਕੋਚਿੰਗ ਮਿਲ ਸਕੇ।....
ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਕੀਤਾ ਅੱਪਗ੍ਰੇਡ: ਡਾ. ਬਲਜੀਤ ਕੌਰ
ਚੰਡੀਗੜ੍ਹ, 11 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਕੁੱਲ 27314 ਆਂਗਨਵਾੜੀ ਸੈਟਰਾਂ ਵਿਚੋ 1240 ਆਂਗਨਵਾੜੀ ਸੈਟਰ ਬਤੋਰ ਮਿੰਨੀ ਆਂਗਨਵਾੜੀ ਸੈਂਟਰ ਚਲ ਰਹੇ ਸਨ। ਉਹਨਾਂ ਦੱਸਿਆ ਕਿ ਇਹਨਾਂ 1240 ਆਂਗਨਵਾੜੀ ਸੈਟਰਾਂ ਵਿੱਚ ਇੱਕ ਵਰਕਰ ਕੰਮ ਕਰ ਰਹੀ ਸੀ....
ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਮਾਸਟਰ ਤਾਰਾ ਸਿੰਘ ਨੂੰ ਭਾਰਤ ਰਤਨ ਐਵਾਰਡ ਦਿੱਤਾ ਜਾਵੇ
ਚੰਡੀਗੜ੍ਹ, 10 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਪ੍ਰਮੁੱਖ ਸ਼ਖਸੀਅਤ ਮਾਸਟਰ ਤਾਰਾ ਸਿੰਘ ਜੀ ਨੂੰ ਭਾਰਤ ਰਤਨ ਐਵਾਰਡ ਦਿੱਤਾ ਜਾਵੇ। ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਾਸਟਰ ਤਾਰਾ ਸਿੰਘ ਜੀ ਨੂੰ ਭਾਰਤ ਰਤਨ ਐਵਾਰਡ ਕਾਫੀ ਦੇਰ ਪਹਿਲਾਂ ਹੀ ਮਿਲ ਜਾਣਾ ਚਾਹੀਦਾ ਸੀ ਪਰ ਹੁਣ ਸਮਾਂ ਆ ਗਿਆ ਹੈ ਕਿ ਬੀਤੇ ਸਮੇਂ ਵਿਚ ਹੋਈ ਗਲਤੀ ਨੂੰ....
ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਜਲੰਧਰ ਦੇ ਨਿੱਜੀ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ
ਚੰਡੀਗੜ੍ਹ, 10 ਫਰਵਰੀ : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਜਲੰਧਰ ਦੀ ਛੋਟੀ ਬਰਾਦਰੀ ਨਜਦੀਕ ਸਥਿਤ ਕੈਂਬਰਿਜ ਸਕੂਲ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ਾ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ। ਜਿਸ ‘ਤੇ....
ਡਾ. ਬਲਜੀਤ ਕੌਰ ਨੇ ਕੇੰਦਰੀ ਮੰਤਰੀ ਅੱਗੇ ਰੱਖੀਆਂ ਪੰਜਾਬ ਦੀਆਂ ਮੰਗਾਂ
ਕੇਂਦਰੀ ਰਾਜ ਮੰਤਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਰਾਮਦਾਸ ਅਠਾਵਲੇ ਦੀ ਫਰੀਦਕੋਟ ਫੇਰੀ ਦੌਰਾਨ ਕੀਤੀ ਮੁਲਾਕਾਤ ਚੰਡੀਗੜ੍ਹ 10 ਫਰਵਰੀ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਸ੍ਰੀ ਰਾਮਦਾਸ ਅਠਾਵਲੇ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਅਹਿਮ ਮੁੱਦਿਆਂ ਉੱਤੇ ਚਰਚਾ ਕਰਦਿਆਂ ਆਪਣੇ ਵਿਭਾਗ ਨਾਲ ਸਬੰਧਤ ਮੰਗਾਂ ਰੱਖੀਆਂ। ਕੇਂਦਰੀ ਮੰਤਰੀ ਦੇ ਇੱਕ ਦਿਨਾਂ....
ਕਿਸਾਨਾਂ ਨਾਲ ਕਈ ਮੁੱਦਿਆਂ ’ਤੇ ਸਹਿਮਤੀ ਬਣ ਗਈ ਹੈ ਅਤੇ ਉਮੀਦ ਹੈ ਕਿ ਜਲਦੀ ਹੀ ਇਕ ਹੋਰ ਮੀਟਿੰਗ ਹੋਵੇਗੀ : ਭਗਵੰਤ ਮਾਨ 
ਚੰਡੀਗੜ੍ਹ, 9 ਫਰਵਰੀ : ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਨਿਤਿਆਨੰਦ ਰਾਏ ਅਤੇ ਅਰਜੁਨ ਮੁੰਡਾ ਨੇ ਕਈ ਮੰਗਾਂ ਨੂੰ ਲੈ ਕੇ ਚੱਲ ਰਹੇ ਧਰਨੇ ਦੇ ਸਬੰਧ ਵਿੱਚ ਵੀਰਵਾਰ ਨੂੰ ਚੰਡੀਗੜ੍ਹ ਵਿਚ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਕਈ ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਕੇਂਦਰ ਨੇ ਉਨ੍ਹਾਂ ਦੀਆਂ ਚਿਰੋਕਣੀ ਮੰਗਾਂ ਪੂਰੀਆਂ ਨਹੀਂ ਕੀਤੀਆਂ ਹਨ। ਮੀਟਿੰਗ ਵਿੱਚ ਸ਼ਾਮਲ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਈ ਮੁੱਦਿਆਂ ’ਤੇ ਸਹਿਮਤੀ ਬਣ ਗਈ ਹੈ ਅਤੇ....
ਪ੍ਰਧਾਨ ਮੰਤਰੀ ਮੋਦੀ ਤੁਰੰਤ ਨਿੱਜੀ ਦਖਲ ਦੇ ਕੇ ਮਹਾਰਾਸ਼ਟਰ ਸਰਕਾਰ ਨੂੰ ਸਿੱਖਾਂ ਲਈ ਬੇਹੱਦ ਭਾਵੁਕ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ ਤੋਂ ਰੋਕਣ : ਸੁਖਬੀਰ ਬਾਦਲ 
ਚੰਡੀਗੜ੍ਹ, 9 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਫੌਰੀ ਅਤੇ ਤੁਰੰਤ ਨਿੱਜੀ ਦਖਲ ਦੇ ਕੇ ਮਹਾਰਾਸ਼ਟਰ ਸਰਕਾਰ ਨੂੰ ਸਿੱਖਾਂ ਲਈ ਬੇਹੱਦ ਭਾਵੁਕ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ ਤੋਂ ਰੋਕਣ। ਸਰਦਾਰ ਬਾਦਲ ਨੇ ਅੱਜ ਦੁਪਹਿਰ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਅਬਚਲ ਨਗਰ ਸਾਹਿਬ (ਮਹਾਰਾਸ਼ਟਰ) ਬੋਰਡ ਦਾ ਨਾਂਦੇੜ ਸਿੱਖ....
ਵਿਜੀਲੈਂਸ ਵੱਲੋਂ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਮਾਲ ਪਟਵਾਰੀ ਗ੍ਰਿਫਤਾਰ
ਚੰਡੀਗੜ੍ਹ, 9 ਫਰਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਖਿਲਾਫ਼ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਪਿੰਡ ਜੱਲੋਕੇ, ਜ਼ਿਲ੍ਹਾ ਅੰਮ੍ਰਿਤਸਰ ਦੇ ਵਸਨੀਕ ਗੁਰਸਾਹਿਬ ਸਿੰਘ ਵੱਲੋਂ....