ਅਦਾਕਾਰ ਸੋਹੇਲ ਖਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

  • ਅਦਾਕਾਰ ਸੋਹੇਲ ਖਾਨ ਨੇ ਪੰਜਾਬ ਅਤੇ ਪੰਜਾਬੀਆਂ ਵੱਲੋਂ ਦਿੱਤੇ ਜਾ ਰਹੇ ਪਿਆਰ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 20 ਮਈ 2025 : ਬਾਲੀਵੁੱਡ ਜਗਤ ਦੇ ਉੱਘੇ ਅਦਾਕਾਰ ਸੋਹੇਲ ਖਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਸੀਐਮ ਰਿਹਾਇਸ਼ ਚੰਡੀਗੜ੍ਹ ਵਿਖੇ ਹੋਈ ਇਸ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਪੋਸਟ ਸਾਂਝੀ ਕਰ ਕਿਹਾ ਕਿ “ਅੱਜ ਚੰਡੀਗੜ੍ਹ ਰਿਹਾਇਸ਼ ਵਿਖੇ ਬਾਲੀਵੁੱਡ ਜਗਤ ਦੇ ਉੱਘੇ ਅਦਾਕਾਰ ਸੋਹੇਲ ਖਾਨ ਮਿਲਣ ਆਏ। ਉਹਨਾਂ ਦੀ ਮਹਿਮਾਨ ਨਿਵਾਜ਼ੀ ਕਰਨ ਦਾ ਮੌਕਾ ਮਿਲਿਆ, ਸੋਹੇਲ ਖਾਨ ਨੇ ਪੰਜਾਬ ਅਤੇ ਪੰਜਾਬੀਆਂ ਵੱਲੋਂ ਦਿੱਤੇ ਜਾ ਰਹੇ ਪਿਆਰ ਦੀ ਸ਼ਲਾਘਾ ਕੀਤੀ।”