ਅਸੈਂਬਲੀ ਹਾਲ 'ਚ ਪੁੱਜੇ ਸਿੱਖ, ਏਲੀਅਟ ਫੋਰਹੇਨ ਤੇ ਸੇਡਰਿਕ ਡੈਨਸਨ ਨਾਲ ਕੀਤੀ ਮੁਲਾਕਾਤ ਕੋਲੰਬਸ, 26 ਜੂਨ : ਓਹਾਇਓ ਦੀ ਰਾਜਧਾਨੀ ਕੋਲੰਬਸ ਦੇ ਅਸੈਂਬਲੀ ਹਾਲ ਵਿੱਚ ਕੁਝ ਸਿੱਖਾਂ ਦਾ ਵਫ਼ਦ ਪੁੱਜਿਆ। ਉਥੇ ਸਿੱਖਾਂ ਦੇ ਇਕ ਵਫਦ ਨੇ ਸੂਬੇ ਦੇ ਪ੍ਰਤੀਨਿਧ ਏਲੀਅਟ ਫੋਰਹੇਨ ਨਾਲ ਮੁਲਾਕਾਤ ਕੀਤੀ। ਸਿੱਖਾਂ ਦੇ ਵਫਦ ਨੇ ਸੂਬੇ ਦੇ ਪ੍ਰਤੀਨਿਧ ਸੇਡਰਿਕ ਡੈਨਸਨ ਨਾਲ ਵੀ ਮੁਲਾਕਾਤ ਕੀਤੀ। ਉਹਨਾਂ ਨੇ ਸੂਬੇ ਦੇ ਵੱਖ-ਵੱਖ ਪਾਰਟੀਆਂ ਦੇ ਚੁਣੇ ਹੋਏ ਪ੍ਰਤੀਨਿਧਾਂ ਨੂੰ ਹਾਉਸ ਬਿੱਲ 171 ਦੇ ਹੱਕ ਵਿੱਚ ਵੋਟਾਂ ਪਾਉਣ ਦੀ....
ਅੰਤਰ-ਰਾਸ਼ਟਰੀ

ਦਮਿਸ਼ਕ, 26 ਜੂਨ : ਰੂਸ ਨੇ ਉੱਤਰੀ ਪੱਛਮੀ ਇਦਲਿਬ ਸੂਬੇ ਵਿੱਚ ਹਵਾਈ ਹਮਲਾ ਕੀਤਾ। ਇਸ ਬੰਬ ਧਮਾਕੇ ਤੋਂ ਬਾਅਦ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖਮੀ ਹੋ ਗਏ। ਇਹ ਹਮਲੇ ਸੀਰੀਆਈ ਵਿਦਰੋਹੀਆਂ ਦੇ ਕੰਟਰੋਲ ਵਾਲੇ ਇਲਾਕਿਆਂ ਵਿੱਚ ਕੀਤੇ ਗਏ ਹਨ। ਹਵਾਈ ਹਮਲਿਆਂ ਨੇ ਇਦਲਿਬ ਦੇ ਜਿਸਰ ਅਲ-ਸ਼ੁਗਰ ਸ਼ਹਿਰ ਵਿੱਚ ਇੱਕ ਫਲ ਅਤੇ ਸਬਜ਼ੀ ਮੰਡੀ ਨੂੰ ਵੀ ਨੁਕਸਾਨ ਪਹੁੰਚਾਇਆ। ਸਥਾਨਕ ਵ੍ਹਾਈਟ ਹੈਲਮੇਟਸ ਐਮਰਜੈਂਸੀ ਰਿਸਪਾਂਸ ਗਰੁੱਪ ਦਾ ਹਵਾਲਾ ਦਿੰਦੇ ਹੋਏ ਸੀਐਨਐਨ ਦੁਆਰਾ ਇਹ ਰਿਪੋਰਟ ਕੀਤੀ ਗਈ ਹੈ....

ਨਿਊਯਾਰਕ, 25 ਜੂਨ : ਅਮਰੀਕੀ ਸਰਕਾਰ ਦੀ ਨਵੀਂ ਜਾਰੀ ਰੀਪੋਰਟ ਕੋਰੋਨਾ ਵਾਇਰਸ ਦੇ ਪੈਦਾ ਹੋਣ ਦੀ ਇਹ ਗੱਲ ਸਪਸ਼ਟ ਨਹੀਂ ਹੋ ਸਕੀ ਹੈ ਕਿ ਦੁਨੀਆਂ ਭਰ ’ਚ 76.8 ਕਰੋੜ ਤੋਂ ਵੱਧ ਲੋਕਾਂ ਨੂੰ ਬੀਮਾਰ ਕਰਨ ਵਾਲੀ ਅਤੇ 69 ਲੱਖ ਤੋਂ ਵੱਧ ਮੌਤਾਂ ਲਈ ਜ਼ਿੰਮੇਵਾਰ ਮਹਾਮਾਰੀ ਦੀ ਸ਼ੁਰੂਆਤ ਇਕ ਪ੍ਰਯੋਗਸ਼ਾਲਾ ’ਚ ਰਿਸਾਅ ਦਾ ਨਤੀਜਾ ਸੀ ਜਾਂ ਕਿਸੇ ਜਾਨਵਰ ਤੋਂ ਵਾਇਰਸ ਇਨਸਾਨਾਂ ਤਕ ਪਹੁੰਚ ਗਿਆ। ਹਾਲਾਂਕਿ ਸਾਰਿਆਂ ਦਾ ਮੰਨਣਾ ਹੈ ਕਿ ਇਸ ਦਾ ਜੈਵਿਕ ਹਥਿਆਰ ਦੇ ਰੂਪ ’ਚ ਪ੍ਰਯੋਗ ਨਹੀਂ ਕੀਤਾ ਗਿਆ। ਮਹਾਮਾਰੀ ਤੋਂ ਦੋ....

ਕਾਹਿਰਾ, 25 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨੇ ਐਤਵਾਰ ਨੂੰ ਕਾਹਿਰਾ ਵਿੱਚ ਇੱਕ ਸਹਿਮਤੀ ਪੱਤਰ (ਐਮਓਯੂ) 'ਤੇ ਹਸਤਾਖਰ ਕੀਤੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਹੈਲੀਓਪੋਲਿਸ ਵਾਰ ਕਬਰਸਤਾਨ ਦਾ ਦੌਰਾ ਕੀਤਾ ਅਤੇ ਪਹਿਲੇ ਵਿਸ਼ਵ ਯੁੱਧ ਦੌਰਾਨ ਸਰਵਉੱਚ ਬਲੀਦਾਨ ਦੇਣ ਵਾਲੇ ਭਾਰਤੀ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਕਾਹਿਰਾ ਦੀ ਅਲ-ਹਕੀਮ ਮਸਜਿਦ ਵੀ ਗਏ। ਅਲ-ਹਕੀਮ ਮਸਜਿਦ ਕਾਹਿਰਾ, ਮਿਸਰ ਵਿੱਚ 11ਵੀਂ....

ਵਾਸ਼ਿੰਗਟਨ, 24 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੀ ਆਪਣੀ ਪਹਿਲੀ ਯਾਤਰਾ ਖਤਮ ਕਰਦੇ ਹੋਏ ਕਿਹਾ ਕਿ ਭਾਰਤ-ਅਮਰੀਕਾ ਸਬੰਧਾਂ ਦੀ ਇਕ ਨਵੀਂ, ਗੌਰਵਮਈ ਯਾਤਰਾ ਸ਼ੁਰੂ ਹੋ ਗਈ ਹੈ ਤੇ ਦੁਨੀਆ ਦੇ ਦੋ ਮਹਾਨ ਲੋਕਤੰਤਰਾਂ ਨੂੰ ਆਪਣੇ ਰਿਸ਼ਤਿਆਂ ਨੂੰ ਮਜ਼ਬੂਤ ਕਰਦੇ ਹੋਏ ਦੇਖ ਰਹੀ ਹੈ। ਵਾਸ਼ਿੰਗਟਨ ਸਥਿਤ ਰੋਨਾਲਡ ਰੀਗਨ ਬਿਲਡਿੰਗ ਐਂਡ ਇੰਟਰਨੈਸ਼ਨਲ ਟ੍ਰੇਡ ਸੈਂਟਰ ਵਿਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਪੀਐੱਮ ਮੋਦੀ ਨੇ ਕਿਹਾ ਕਿ ਭਾਰਤ-ਅਮਰੀਕਾ ਵਿਚ ਸਾਂਝੇਦਾਰੀ ਦੀ ਪੂਰਨ....

ਰੂਸ, 24 ਜੂਨ : ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਹੁਣ ਵਲਾਦਿਮੀਰ ਪੁਤਿਨ ਆਪਣੇ ਹੀ ਦੇਸ਼ ਵਿੱਚ ਘਿਰਨ ਲੱਗੇ ਹਨ। ਇੱਕ ਸਮਾਂ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਦੇ ਸਭ ਤੋਂ ਖਾਸ ਲੋਕਾਂ ਵਿੱਚ ਸ਼ਾਮਲ ਹੋਣ ਵਾਲੇ ਯੇਵਗੇਨੀ ਪ੍ਰੋਗਿਝਿਨ ਨੇ ਉਨ੍ਹਾੰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਵੈਗਨਰ ਗਰੁੱਪ ਦੇ ਮੁਖੀ ਨੇ ਕਿਹਾ ਕਿ ਰੂਸ ਦੇ ਰਾਸ਼ਟਰਪਤੀ ਨੇ ਜੋ ਗਲਤੀ ਕੀਤੀ ਹੈ ਇਸ ਨਾਲ ਉਨ੍ਹਾਂ ਨੂੰ ਇਸ ਦੇ ਲਈ ਸੱਤਾ ਗੁਆਉਣੀ ਪਏਗੀ। ਇਸਦੇ ਜਵਾਬ ਵਿੱਚ ਵਾਲਦਿਮੀਰ ਪੁਤਿਨ ਨੇ ਵੈਗਨਰ ਗਰੁੱਪ ਨੂੰ....

ਟੋਰਾਂਟੋ, 24 ਜੂਨ : ਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਕੈਨੇਡੀਅਨ ਕਾਲਜ ਦਾਖਲਾ ਪੱਤਰ ਘੁਟਾਲੇ ਵਾਲਾ ਟਰੈਵਲ ਏਜੰਟ ਬ੍ਰਿਜੇਸ਼ ਮਿਸ਼ਰਾ ਕੈਨੇਡਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਬ੍ਰਿਜੇਸ਼ ਮਿਸ਼ਰਾ ਦੀ ਗ੍ਰਿਫਤਾਰੀ ਉਦੋਂ ਹੋਈ ਜਦੋਂ ਉਹ ਕੈਨੇਡਾ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਬ੍ਰਿਜੇਸ਼ ਮਿਸ਼ਰਾ ਖਿਲਾਫ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਕਾਰਵਾਈ ਕਰਦਿਆਂ ਉਸ ‘ਤੇ ਬਿਨਾਂ ਲਾਇਸੈਂਸ ਦੇ ਇਮੀਗ੍ਰੇਸ਼ਨ ਸਲਾਹ ਦੇਣ ਅਤੇ ਅਧਿਕਾਰੀਆਂ ਤੋਂ ਜਾਣਕਾਰੀ ਨੂੰ ਗਲਤ ਤਰੀਕੇ ਨਾਲ ਪੇਸ਼....

ਵਾਸਿੰਗਟਨ, 24 ਜੂਨ : ਸੰਯੁਕਤ ਰਾਜ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਇੱਕ ਲੰਚ ਦਾ ਆਯੋਜਨ ਕੀਤਾ। ਇਸ ਦੌਰਾਨ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦਾ ਜ਼ਿਕਰ ਕੀਤਾ। ਦਰਸ਼ਕਾਂ ਨੂੰ ਸੰਬੋਧਿਤ ਕਰਦੇ ਹੋਏ ਬਲਿੰਕਨ ਨੇ ਕਿਹਾ, "ਸੰਯੁਕਤ ਰਾਜ ਅਮਰੀਕਾ ਵਿੱਚ, ਭਾਰਤ ਸਾਡੇ ਰੋਜ਼ਾਨਾ ਜੀਵਨ ਦਾ ਹਿੱਸਾ ਹੈ। ਅਸੀਂ ਕੋਚੇਲਾ ਵਿੱਚ ਮਿੰਡੀ ਕਲਿੰਗ ਦੀ ਕਾਮੇਡੀ 'ਤੇ ਹੱਸਦੇ ਹਾਂ ਅਤੇ....

ਅਮਰੀਕਾ, 23 ਜੂਨ : ਪੀਐਮ ਮੋਦੀ ਦਾ ਅਮਰੀਕਾ ਵਿੱਚ ਨਿੱਘਾ ਸਵਾਗਤ ਕੀਤਾ ਗਿਆ ਹੈ। ਉੱਥੇ ਪ੍ਰਧਾਨ ਮੰਤਰੀ ਦੀ ਸ਼ਕਤੀ ਵੀ ਬਰਕਰਾਰ ਹੈ। ਇਸ ਦੌਰੇ ਦੌਰਾਨ ਪੀਐਮ ਮੋਦੀ ਨੇ ਕਈ ਵੱਡੇ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ, ਜਿਸ ਵਿੱਚ ਸੰਸਦ ਮੈਂਬਰਾਂ ਅਤੇ ਭਾਰਤੀ ਅਮਰੀਕੀ ਭਾਈਚਾਰੇ ਦੇ ਮੈਂਬਰਾਂ ਨੇ ਵੀ ਹਿੱਸਾ ਲਿਆ। ਇਸ ਇਕੱਠ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਲਈ ਜ਼ੋਰਦਾਰ ਤਾੜੀਆਂ ਵੱਜੀਆਂ। ਇੰਨਾ ਹੀ ਨਹੀਂ, ਸੰਬੋਧਨ ਤੋਂ ਬਾਅਦ....

ਅਟਲਾਂਟਿਕ, 23 ਜੂਨ : ਟਾਇਟੈਨਿਕ ਨੇ ਇਕ ਵਾਰ ਫਿਰ 5 ਲੋਕਾਂ ਦੀ ਜਾਨ ਲੈ ਲਈ ਹੈ। ਟਾਇਟੈਨਿਕ ਦਾ ਮਲਬਾ ਦੇਖਣ ਗਏ ਟਾਇਟਨ ਪਣਡੁੱਬੀ ਵਿਚ ਸਵਾਰ 5 ਲੋਕਾਂ ਦੀ ਮੌਤ ਹੋ ਗਈ। ਪਣਡੁੱਬੀ ਆਪ੍ਰੇਟ ਕਰਨ ਵਾਲੀ ਕੰਪਨੀ OceanGate ਨੇ ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਸ਼ਰਧਾਂਜਲੀ ਪ੍ਰਗਟ ਕੀਤੀ ਹੈ। ਅਟਲਾਂਟਿਕ ਮਹਾਸਾਗਰ ਵਿਚ ਟਾਇਟੈਨਿਕ ਜਹਾਜ਼ ਦਾ ਮਲਬਾ ਦੇਖਣ ਗਈ ਟਾਇਟਨ ਨਾਂ ਦੀ ਪਣਡੁੱਬੀ (ਸਬਮਰੀਨ) ਦਾ ਮਲਬਾ ਮਿਲਿਆ ਹੈ। ਖੋਜਕਰਤਾ ਅਮਰੀਕੀ ਕੋਸਟਗਾਰਡ ਨੇ ਕਿਹਾ ਕਿ ਉਨ੍ਹਾਂ ਨੂੰ ਡੁੱਬੇ ਹੋਏ ਟਾਇਟੈਨਿਕ ਕੋਲ....

ਸਮਝੌਤਿਆਂ 'ਤੇ ਦਸਤਖ਼ਤ ਹੋਣ ਤੋਂ ਬਾਅਦ ਭਾਰਤ ਅਤੇ ਅਮਰੀਕਾ ਦੇ ਰਿਸ਼ਤੇ ਹੋਰ ਵੀ ਮਜ਼ਬੂਤ ਹੋਣਗੇ : ਮੋਦੀ/ਬਾਇਡੇਨ ਵਾਸਿੰਗਟਨ, 23 ਜੂਨ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿੰਨ ਦਿਨਾ ਅਮਰੀਕਾ ਦੌਰੇ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਵਿਚਾਲੇ ਕਈ ਅਹਿਮ ਸਮਝੌਤੇ ਹੋਏ ਹਨ। ਦੋਵਾਂ ਦੇਸ਼ਾਂ ਦੇ ਲੀਡਰਾਂ ਨੇ ਵ੍ਹਾਈਟ ਹਾਊਸ 'ਚ ਬੈਠ ਕੇ ਦੁਵੱਲੀ ਗੱਲਬਾਤ ਕੀਤੀ ਤੇ ਅੱਠ ਅਹਿਮ ਸਮਝੌਤਿਆਂ 'ਤੇ ਮੋਹਰ ਲਾਈ।....

ਵਾਸਿੰਗਟਨ, 22 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਆਪਣੇ ਪਹਿਲੇ ਸਰਕਾਰੀ ਦੌਰੇ ਦੌਰਾਨ ਰਾਸ਼ਟਰਪਤੀ ਜੋਅ ਬਾਇਡਨ ਨਾਲ ਉੱਚ ਪੱਧਰੀ ਗੱਲਬਾਤ ਕਰਨ ਲਈ ਵੀਰਵਾਰ ਨੂੰ ਵ੍ਹਾਈਟ ਹਾਊਸ ਪੁੱਜੇ। ਦੋਵਾਂ ਨੇਤਾਵਾਂ ਵਿਚਾਲੇ ਇਸ ਮੁਲਾਕਾਤ ਦਾ ਮਕਸਦ ਪੁਲਾੜ, ਸਵੱਛ ਊਰਜਾ ਅਤੇ ਨਾਜ਼ੁਕ ਤਕਨਾਲੋਜੀ ਸਮੇਤ ਭਾਰਤ-ਅਮਰੀਕਾ ਰਣਨੀਤਕ ਸਬੰਧਾਂ ਨੂੰ ਹੋਰ ਗਤੀ ਦੇਣਾ ਹੈ। ਇਸ ਮੌਕੇ ਪੀਐਮ ਮੋਦੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਗਰਮਜੋਸ਼ੀ ਨਾਲ ਸਵਾਗਤ ਲਈ ਰਾਸ਼ਟਰਪਤੀ ਜੋ ਬਿਡੇਨ ਦਾ....

ਵਾਸ਼ਿੰਗਟਨ, 22 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਖਿਆ ਅਤੇ ਕਾਰਜਬਲ ’ਤੇ ਭਾਰਤ ਅਤੇ ਅਮਰੀਕਾ ਦੀਆਂ ਸਾਂਝੀਆਂ ਤਰਜੀਹਾਂ ਨੂੰ ਉਜਾਗਰ ਕਰਨ ਲਈ ਇਥੇ ਆਯੋਜਤ ਇਕ ਸਮਾਗਮ ’ਚ ਕਿਹਾ ਕਿ ਵਿਕਾਸ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਲਈ ਦੋਵਾਂ ਦੇਸ਼ਾਂ ਨੂੰ ‘ਕੁਸ਼ਲ ਹੁਨਰ ਵਿਕਸਿਤ’ ਕਰਨ ਦੀ ਲੋੜ ਹੈ। ਪ੍ਰਧਾਨ ਮੰਤਰੀ ਮੋਦੀ ਨੇ ਬੁਧਵਾਰ ਨੂੰ ਨੈਸ਼ਨਲ ਸਾਇੰਸ ਫ਼ਾਊਂਡੇਸ਼ਨ (ਐਨਐਸਐਫ) ਦੁਆਰਾ ਆਯੋਜਤ ‘ਸਕਿਲਿੰਗ ਫ਼ਾਰ ਦਿ ਫ਼ਿਊਚਰ ਈਵੈਂਟ’ ਵਿਚ ਸ਼ਿਰਕਤ ਕੀਤੀ, ਜਿਥੇ ਉਨ੍ਹਾਂ ਦੀ ਮੇਜ਼ਬਾਨੀ ਫਸਟ ਲੇਡੀ ਜਿਲ ਬਾਈਡੇਨ ਨੇ....

ਬੀਜਿੰਗ (ਚੀਨ) 22 ਜੂਨ : ਚੀਨ ਦੇ ਉੱਤਰ-ਪੱਛਮੀ ਨਿੰਗਜ਼ੀਆ ਖੇਤਰ ਵਿੱਚ ਬੁੱਧਵਾਰ ਰਾਤ ਨੂੰ ਇੱਕ ਬਾਰਬਿਕਯੂ ਰੈਸਟੋਰੈਂਟ ਵਿੱਚ ਇੱਕ ਗੈਸ ਧਮਾਕੇ ਵਿੱਚ 31 ਲੋਕਾਂ ਦੀ ਮੌਤ ਹੋ ਗਈ ਅਤੇ 7 ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਸਖ਼ਤ ਸੁਰੱਖਿਆ ਜਾਂਚ ਦੇ ਹੁਕਮ ਦਿੱਤੇ ਹਨ। ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਸਿਨਹੂਆ ਨਿਊਜ਼ ਏਜੰਸੀ ਨੇ ਵੀਰਵਾਰ ਨੂੰ ਦੱਸਿਆ ਕਿ ਨਿੰਗਜ਼ੀਆ ਖੇਤਰ ਦੀ ਰਾਜਧਾਨੀ ਯਿਨਚੁਆਨ ਵਿੱਚ ਅੱਗ ਰੈਸਟੋਰੈਂਟ ਵਿੱਚ....

ਨਿਊਯਾਰਕ, 21 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਟਵਿੱਟਰ ਦੇ ਸਹਿ-ਸੰਸਥਾਪਕ ਅਤੇ ਸਾਬਕਾ ਸੀਈਓ ਜੈਕ ਡੋਰਸੀ 'ਤੇ ਹਾਲ ਹੀ ਵਿੱਚ ਭਾਰਤ ਸਮੇਤ ਦੁਨੀਆ ਦੀਆਂ ਹੋਰ ਸਰਕਾਰਾਂ ਦੇ ਦਬਾਅ ਦਾ ਦੋਸ਼ ਲਗਾਇਆ ਗਿਆ ਸੀ। ਅੱਜ ਕੰਪਨੀ ਦੇ ਮੁਖੀ ਐਲੋਨ ਮਸਕ ਨੇ ਇਸ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਭਾਰਤੀ ਮੀਡੀਆ ਨਾਲ ਗੱਲਬਾਤ ਕਰਦਿਆਂ ਮਸਕ ਨੇ ਕਿਹਾ ਕਿ ਟਵਿਟਰ ਕੋਲ ਸਥਾਨਕ ਸਰਕਾਰਾਂ ਦਾ ਕਹਿਣਾ ਮੰਨਣ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ....