ਮਾਝਾ

'ਯੁੱਧ ਨਸ਼ਿਆਂ ਵਿਰੁੱਧ' ਪਿੰਡ ਘਣੀਏ ਕੇ ਬਾਂਗਰ, ਕੋਟਲੀ ਥਾਂਬਲਾ ਤੇ ਪਾਰੋਵਾਲ ਵਿਖੇ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ
ਫਤਿਹਗੜ੍ਹ ਚੂੜੀਆਂ, 25 ਮਈ 2025 : ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਵੱਲੋਂ ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿੰਡ ਘਣੀਏ ਕੇ ਬਾਂਗਰ, ਕੋਟਲੀ ਥਾਂਬਲਾ, ਪਾਰੋਵਾਲ, ਕੋਟਲਾ ਸਰਫ, ਸਰੂਪਵਾਲੀ ਕਲਾ ਅਤੇ ਸਰੂਪਵਾਲੀ ਖੁਰਦ ਵਿੱਚ 'ਨਸ਼ਾ ਮੁਕਤੀ ਯਾਤਰਾ' ਤਹਿਤ ਮੀਟਿੰਗ ਕਰਦਿਆਂ ਨਸ਼ਿਆਂ ਖਿਲਾਫ਼ ਲਾਮਬੰਦ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਦੇ ਮੰਤਵ ਨਾਲ ਪਿੰਡ, ਕਸਬੇ ਤੇ ਸ਼ਹਿਰ ਪੱਧਰ....
ਕੋਲੰਬੀਆ ਵਿੱਚੋਂ ਬੰਦੀ ਬਣਾਏ 5 ਪੰਜਾਬੀਆਂ ਵਿੱਚੋਂ ਤਿੰਨ ਮੁੜ ਦੂਤ ਘਰ ਦੀ ਹਿਫਾਜ਼ਤ ਵਿੱਚੋਂ ਭੱਜੇ : ਧਾਲੀਵਾਲ
ਅੰਮ੍ਰਿਤਸਰ 24 ਮਈ 2025 : ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬੀਤੇ ਦਿਨੀ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੋਲੰਬੀਆ ਵਿੱਚ ਬੰਦੀ ਬਣਾਏ ਪੰਜ ਨੌਜਵਾਨਾਂ, ਜਿਨ੍ਹਾਂ ਨੂੰ ਸਥਾਨਕ ਦੂਤਘਰ ਨੇ ਆਪਣੀ ਹਿਫਾਜ਼ਤ ਵਿੱਚ ਲੈ ਲਿਆ ਸੀ, ਵਿੱਚੋਂ ਤਿੰਨ ਮੁੜ ਆਪਣੇ ਏਜੰਟਾਂ ਨਾਲ ਸੰਪਰਕ ਬਣਾ ਕੇ ਭੱਜ ਗਏ ਹਨ। ਅੱਜ ਅਜਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਦੱਸਿਆ ਕਿ ਉਕਤ ਪੰਜਾਬੀਆਂ ਦੀ ਸੂਚਨਾ ਮਿਲਣ ਉਪਰੰਤ ਪੰਜਾਬ ਸਰਕਾਰ ਨੇ....
“ਨਸ਼ਿਆ ਵਿਰੁੱਧ ਸਾਝਾਂ ਯੁੱਧ” ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇਣ ਆਮ ਲੋਕ- ਵਿਧਾਇਕ ਸ਼ੈਰੀ ਕਲਸੀ
ਨਸ਼ਿਆ ਦੇ ਸੋਦਾਗਰਾਂ ਦੀਆਂ ਜਾਇਦਾਦਾ ਹੋਣਗੀਆਂ ਜਬਤ, ਨਸ਼ਿਆ ਦੇ ਆਦੀ ਨਾਲ ਹਮਦਰਦੀ ਵਰਤਣ ਲੋਕ ਬਟਾਲਾ, 24 ਮਈ 2025 : 'ਨਸ਼ਿਆ ਵਿਰੁੱਧ ਸਾਝਾਂ ਯੁੱਧ' ਪੰਜਾਬ ਸਰਕਾਰ ਦਾ ਇੱਕ ਅਜਿਹਾ ਮਿਸ਼ਨ ਹੈ, ਜਿਸ ਤਹਿਤ ਕਾਸੋ ਆਪ੍ਰੇਸ਼ਨ ਚਲਾ ਕੇ ਪੰਜਾਬ ਸਰਕਾਰ ਸ਼ੱਕੀ ਥਾਵਾਂ 'ਤੇ ਛਾਪੇਪਾਰੀ ਕਰਕੇ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ ਦਿੱਤੀਆਂ ਹਨ। ਨਸ਼ਿਆ ਨੂੰ ਵੇਚਣ ਵਾਲਿਆਂ ਦੀਆਂ ਚੱਲ ਅਚੱਲ ਜਾਇਦਾਦਾਂ ਜਬ਼ਤ ਕੀਤੀਆ ਜਾ ਰਹੀਆਂ ਹਨ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਨਸ਼ਿਆ ਦੀ ਗ੍ਰਿਫਤ ਵਿਚ ਆਏ ਭੋਲੇ ਭਾਲੇ ਲੋਕਾਂ ਨੂੰ....
ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਜਾਵੇਗਾ ਵਫ਼ਦ
ਅੰਮ੍ਰਿਤਸਰ, 24 ਮਈ 2025 : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਜਾ ਕੇ ਗੱਲਬਾਤ ਕਰਨ ਲਈ ਇਕ ਵਫ਼ਦ ਦਾ ਗਠਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਤ ਕੀਤੇ ਗਏ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ....
ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਸਬੰਧੀ ਇਸ਼ਤਿਹਾਰ ’ਚ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਨਾਲ ਛੇੜਛਾੜ ਸਿੱਖ ਭਾਵਨਾਵਾਂ ਨਾਲ ਖਿਲਵਾੜ : ਐਡਵੋਕੇਟ ਧਾਮੀ
ਅੰਮ੍ਰਿਤਸਰ, 24 ਮਈ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਬਾਰੇ ਸੁਝਾਅ ਲੈਣ ਲਈ ਜਾਰੀ ਕੀਤੇ ਗਏ ਇਸ਼ਤਿਹਾਰ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਵਰਤੀ ਗਈ ਤਸਵੀਰ ਨੂੰ ਕੰਪਿਊਟਰ ਤਕਨੀਕ ਨਾਲ ਵਿਗਾੜਨ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਦੀ ਇਹ ਹਰਕਤ ਸਿੱਖ ਭਾਵਨਾਵਾਂ ਨਾਲ ਵੱਡਾ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਕੋਈ ਵੀ ਤਸਵੀਰ ਛਾਪਣ ਤੋਂ ਪਹਿਲਾਂ ਸਰਕਾਰ ਨੂੰ ਸ਼੍ਰੋਮਣੀ....
"ਹਰ ਸ਼ੁਕਰਵਾਰ ਡੇਂਗੂ ਤੇ ਵਾਰ "ਮੁਹਿੰਮ ਦੋਰਾਨ ਪੁਲੀਸ ਲਾਈਨ
ਅੰਮ੍ਰਿਤਸਰ ਵਿਖੇ ਇਕ ਵਿਸੇਸ਼ ਸਮਾਗਮ ਕਰਵਾਇਆ ਗਿਆ। ਅੰਮ੍ਰਿਤਸਰ, 23 ਮਈ, 2025 : ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਪੁਲਿਸ ਲਾਈਨ ਅੰਮ੍ਰਿਤਸਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਸਮੂਹ ਪੁਲਿਸ ਤੇ ਜਵਾਨਾਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਅਵਸਰ ਤੇ ਸਿਵਲ ਸਰਜਨ ਡਾ ਕਿਰਨਦੀਪ ਕੌਰ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਬਹੁਤ ਸਾਰੀਆਂ ਥਾਵਾਂ ਤੇ ਪਾਣੀ ਦਾ ਇੱਕਠਾ ਹੋਣਾਂ ਸੁਭਾਵਿਕ ਹੀ ਹੈ, ਪਰ ਇਸਦੇ ਨਾਲ ਹੀ ਜਿਥੇ ਪਾਣੀ....
ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ-ਰਾਜ ਲਾਲੀ ਗਿੱਲ
ਕਿਹਾ ਕਿ-ਕਮਿਸ਼ਨ ਤੇ ਕਿਸੇ ਤਰ੍ਹਾ ਦਾ ਕੋਈ ਸਿਆਸੀ ਦਬਾਅ ਨਹੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ'ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ ਅੰਮ੍ਰਿਤਸਰ, 23 ਮਈ 2025 : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਅੰਮ੍ਰਿਤਸਰ ਪੁਲਿਸ ਲਾਈਨ ਵਿਖੇ ਖੁਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਮੌਕੇ ਤੇ ਹੀ ਪੁਲਿਸ ਅਧਿਕਾਰੀਆਂ ਨੂੰ ਸ਼ਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਅੱਜ....
26 ਮਈ ਤੋਂ 6 ਜੂਨ 2025 ਤੱਕ ਮੁੱਫਤ ਕੋਚਿੰਗ ਕਲਾਸਾਂ ਸ਼ੁਰੂ 
ਅੰਮ੍ਰਿਤਸਰ 23 ਮਈ 2025 : ਭਾਰਤੀ ਆਰਮੀ ਵਿੱਚ ਅੱਗਨੀਵੀਰ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਜੂਨ ਮਹੀਨੇ ਵਿੱਚ ਹੋਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ,ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਕੀਤਾ। ਵਧੀਕ ਡਿਪਟੀ ਕਮਿਸ਼ਨਰ (ਯੂ.ਡੀ) ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ , ਅੰਮ੍ਰਿਤਸਰ , ਮੇਜਰ ਅਮਿਤ ਸਰੀਨ ਨੇ ਕਿਹਾ ਕਿ ਜੂਨ ਮਹੀਨੇ ਵਿੱਚ ਅੰਮ੍ਰਿਤਸਰ ਵਿੱਚ ਹੋ ਰਹੇ ਅਗਨੀਵੀਰ ਭਰਤੀ ਲਈ ਟੈਸਟ ਦੀ ਤਿਆਰੀ ਲਈ ਪੰਜਾਬ ਸਰਕਾਰ ਵੱਲੋਂ....
ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ’ਚ ਆਪਸੀ ਮਤਭੇਦ ਕੌਮ ਦੇ ਹਿੱਤ ਵਿਚ ਨਹੀਂ : ਐਡਵੋਕੇਟ ਧਾਮੀ
ਅੰਮ੍ਰਿਤਸਰ, 22 ਮਈ 2025 : ਸਿੱਖ ਪੰਥ ਅੰਦਰ ਤਖ਼ਤ ਸਾਹਿਬਾਨ ਦੀ ਇਤਿਹਾਸਕ ਤੇ ਸਿਧਾਂਤਕ ਮਹਾਨਤਾ ਬਹੁਤ ਵੱਡੀ ਹੈ, ਜਿਸ ਦੇ ਮੱਦੇਨਜ਼ਰ ਇਨ੍ਹਾਂ ਦੇ ਸਤਿਕਾਰ ਨੂੰ ਬਰਕਰਾਰ ਰੱਖਣਾ ਕੌਮ ਦੀ ਵੱਡੀ ਜ਼ੁੰਮੇਵਾਰੀ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਲੰਘੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਦੁਆਰਾ ਕੀਤੇ ਗਏ ਫੈਸਲਿਆਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ....
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਰਣਜੀਤ ਸਿੰਘ ਢੱਡਰੀਆਂ ਤੇ ਪ੍ਰਚਾਰ ਕਰਨ ਦੀ ਲਗਾਈ ਰੋਕ ਨੂੰ ਪੰਜ ਸਿੰਘ ਸਾਹਿਬਾਨ ਨੇ ਹਟਾਇਆ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਲਏ ਗਏ ਅਹਿਮ ਫ਼ੈਸਲੇ ਸ੍ਰੀ ਅੰਮ੍ਰਿਤਸਰ, 21 ਮਈ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿੱਚ ਵੱਖ-ਵੱਖ ਮਾਮਲਿਆਂ ਉੱਤੇ ਵਿਚਾਰ ਕਰਕੇ ਅਹਿਮ ਫ਼ੈਸਲੇ ਲਏ ਗਏ। ਇਕੱਤਰਤਾ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ....
ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਰੇਕ ਨੋਜਵਾਨ ਇਸ ਅੰਦੋਲਨ ਨਾਲ ਜੁੜੇ : ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਬਹਿਲੂਵਾਲ, ਵਡਾਲਾ ਗ੍ਰੰਥੀਆਂ ਤੇ ਚਾਹਗਿੱਲ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਜਨ ਸਭਾਵਾਂ ਬਟਾਲਾ, 21 ਮਈ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜਿੱਥੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਉਥੇ ਹੀ ਆਮ ਲੋਕਾਂ ਵਲੋਂ ਨਸ਼ਾ ਮੁਕਤੀ ਯਾਤਰਾ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੋਜਵਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ....
ਸ਼ਾਨਦਾਰ ਨਤੀਜਿਆਂ ਕਾਰਣ ਲੋਕਾਂ ‘ਚ ਸਰਕਾਰੀ ਸਿੱਖਿਆ ਪ੍ਰਤੀ ਗਲਤ ਧਾਰਨਾ ਟੁੱਟੀ : ਧਾਲੀਵਾਲ
ਧਾਲੀਵਾਲ ਨੇ ਪਿੰਡ ਮੱਧੂਛਾਂਗਾ, ਪਿੰਡ ਕੋਟ ਮੁਗਲ, ਤਲਵੰਡੀ ਭੰਗਵਾਂ, ਮਾਕੋਵਾਲ ਵਿਖੇ 16.71 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਅਜਨਾਲਾ, 20 ਮਈ 2025 : ਅੱਜ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਪੰਜਾਬ ਸ: ਕੁਲਦੀਪ ਸਿੰਘ ਧਾਲੀਵਾਲ ਨੇ ਸਿਿਖਆ ਕ੍ਰਾਂਤੀ ਪੰਜਾਬ ਤਹਿਤ ਸਰਕਾਰੀ ਹਾਈ ਸਕੂਲ ਮੱਧੂਛਾਂਗਾ ਵਿਖੇ 2.20 ਲੱਖ , ਸਰਕਾਰੀ ਐਲੀਮੈਂਟਰੀ ਸਕੂਲ ਵਿਖੇ 1.24 ਲੱਖ ਰੁਪਏ , ਸਰਕਾਰੀ ਪ੍ਰਾਇਮਰੀ ਸਕੂਲ ਕੋਟ ਮੁਗਲ ਵਿਖੇ 2.40 ਲੱਖ ਰੁਪਏ , ਸਰਕਾਰੀ ਪ੍ਰਾਇਮਰੀ ਸਕੂਲ....
""ਪੰਜਾਬ ਸਿੱਖਿਆ ਕ੍ਰਾਂਤੀ" ਨਾਲ ਸੂਬੇ ਵਿਚ ਹੋਈ ਇਕ ਨਵੇ ਯੁੱਗ ਦੀ ਸ਼ੁਰੂਆਤ-ਈ.ਟੀ.ਓ
ਕੈਬਿਨਟ ਮੰਤਰੀ ਨੇ ਪਿੰਡ ਮੁੱਛਲ, ਡੇਹਰੀਵਾਲ, ਧਰਮੂ ਚੱਕ,ਜਲਾਲ ਅਤੇ ਜਲਾਲ ਊਸਮਾ ਦੇ ਸਕੂਲਾਂ 'ਚ 1 ਕਰੋੜ 18 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆਂ ਦੇ ਕੀਤਾ ਸਪੁਰਦ ਅੰਮ੍ਰਿਤਸਰ 12 ਮਈ 2025 : "ਪੰਜਾਬ ਸਿੱਖਿਆ ਕ੍ਰਾਂਤੀ" ਨਾਲ ਸੂਬੇ ਵਿਚ ਇਕ ਨਵੇ ਯੁੱਗ ਦੀ ਸ਼ੁਰੂਆਤ ਹੋਵੇਗੀ,ਜਿਥੇ ਪੰਜਾਬ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਵਧੀਆ ਸਿੱਖਿਆ ਦੇ ਨਾਲ ਨਾਲ ਕਿੱਤਾਮੁੱਖੀ ਕੋਰਸ ਵੀ ਕਰਵਾਏ ਜਾਣਗੇ ਤਾਂ ਜੋ ਉਹ ਅੱਗੇ ਜਾ ਕੇ ਆਪਣੇ ਪੈਰਾਂ ਤੇ ਖੜੇ ਹੋ ਸਕਣ ਅਤੇ ਮੁੱਖ ਮੰਤਰੀ ਪੰਜਾਬ ਸ....
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ ਅੰਮ੍ਰਿਤਸਰ, 20 ਮਈ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ। ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ....
ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਸੁਰੱਖਿਆ ਗੰਨਾਂ ਲਗਾਉਣ ਵਾਲਾ ਬਿਆਨ ਹੈਰਾਨੀਜਨਕ : ਮੁੱਖ ਗ੍ਰੰਥੀ
ਐਡਵੋਕੇਟ ਧਾਮੀ ਨੇ ਵੀ ਕਿਹਾ, ਪ੍ਰਬੰਧਕੀ ਤੌਰ ’ਤੇ ਅਜਿਹੀ ਕੋਈ ਪ੍ਰਵਾਨਗੀ ਨਹੀਂ ਦਿੱਤੀ, ਨਾ ਹੀ ਅਜਿਹਾ ਕੁਝ ਵਾਪਰਿਆ ਅੰਮ੍ਰਿਤਸਰ, 20 ਮਈ 2025 : ਬੀਤੇ ਕੱਲ੍ਹ ਭਾਰਤੀ ਫ਼ੌਜ ਦੇ ਲੈਫ਼ਟੀਨੈਂਟ ਜਨਰਲ ਸੁਮੇਰ ਇਵਾਨ ਵੱਲੋਂ ਇੱਕ ਚੈਨਲ ਨਾਲ ਇੰਟਰਵੀਊ ਦੌਰਾਨ ਹਾਲੀਆ ਭਾਰਤ ਪਾਕਿਸਤਾਨ ਤਣਾਅ ਵਿਚਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੌਜ ਦੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਕੀਤੇ ਗਏ ਦਾਅਵੇ ਨੂੰ ਮੂਲੋਂ ਰੱਦ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਸਿੰਘ ਸਾਹਿਬ....