‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰ, ਨਗਰ ਨਿਗਮ ਬਟਾਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਟਾਲਾ ਵਿਖੇ ਜਾਗਰੂਕਤਾ ਕੈਂਪ

  • ਨਸ਼ਿਆਂ ਸਬੰਧੀ ਜਾਣਕਾਰੀ ਦੇਣ ਲਈ ਵਟਸਐਪ ਨੰਬਰ 9779-100-200 ਬਾਰੇ ਦਿੱਤੀ ਜਾਣਕਾਰੀ

ਬਟਾਲਾ, 2 ਮਈ2025 : ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ  ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ ਗਈ ਹੈ। ਜਿਸ ਦੇ ਤਹਿਤ ਅੱਜ ਐਸ.ਡੀ.ਐਮ-ਕਮ-ਕਮਿਸ਼ਨਰ, ਨਗਰ ਨਿਗਮ ਬਟਾਲਾ, ਵਿਕਰਮਜੀਤ ਸਿੰਘ ਪਾਂਥੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੇੜੇ ਗੁਰਦੁਆਰਾ ਸ੍ਰੀ ਕੰਧ ਸਾਹਿਬ, ਬਟਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਨਾਲ ਹੋਣ ਵਾਲੇ ਨੁਕਸਾਨ ਅਤੇ ਬਿਮਾਰੀਆਂ ਆਦਿ ਸਬੰਧੀ ਵਿਸਥਾਰ ਪੂਰਵਕ ਸਮਝਾਇਆ ਗਿਆ ਅਤੇ ਮਾਣਯੋਗ ਮੁੱਖ ਮੰਤਰੀ ਪੰਜਾਬ ਵੱਲੋ ਜੋ ਵਟਸਐਪ ਨੰਬਰ 9779-100-200 , ਨਸ਼ਿਆਂ ਦੀ ਸ਼ਿਕਾਇਤ ਸਬੰਧੀ ਚਾਲੂ ਕੀਤਾ ਗਿਆ ਹੈ, ਸਬੰਧੀ ਜਾਣਕਾਰੀ ਦਿੱਤੀ ਗਈ। ਉਨਾਂ ਦੱਸਿਆ ਕਿ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਵਾਲੇ ਦੀ ਸੂਚਨਾ ਗੁਪਤ ਰੱਖੀ ਜਾਵੇਗੀ, ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਤੇ ਅਧਿਆਪਿਕਾ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਪੂਰੂ ਸਰਗਰਮੀ ਨਾਲਹਿੱਸਾ ਬਨਣ ਲਈ ਪ੍ਰੇਰਿਤ ਕੀਤਾ ਗਿਆ। ਉਨ ਆਮ ਪਬਲਿਕ ਨੂੰ ਪ੍ਰੇਰਿਤ ਕੀਤਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿਮ ਦਾ ਹਿੱਸਾ ਬਣੋ। ਉਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਭਰ ਅੰਦਰ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਜੋ ਲੋਕ ਕਿਸੇ ਕਾਰਨ ਇਸ ਬਿਮਾਰੀ ਦੇ ਜਾਲ ਵਿੱਚ ਫਸ ਗਏ ਹਨ, ਉਨਾਂ ਦਾ ਪੀੜ੍ਹਤਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਮੁਫਤ ਕੀਤਾ ਜਾਂਦਾ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਗਲਾ ਕੈਂਪ 8 ਮਈ 2025 ਨੂੰ ਆਰ ਡੀ ਖੋਸਲਾ ਡੀ.ਏ.ਵੀ.ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਲਗਾਇਆ ਜਾਵੇਗਾ।