
ਤਰਨ ਤਾਰਨ, 16 ਅਪ੍ਰੈਲ 2025 : ਸੀ-ਪਾਈਟ ਕੈਂਪ, ਪੱਟੀ ਦੀ ਮਿਤੀ : 06 ਨਵੰਬਰ 2024 ਤੋਂ 12 ਨਵੰਬਰ 2024 ਤੱਕ ਭਰਤੀ ਰੈਲੀ ਹੋਈ ਸੀ, ਉਸ ਦਾ ਰਿਜਲਟ ਅਪ੍ਰੈਲ 2025 ਵਿੱਚ ਆ ਗਿਆ ਹੈ। ਜਿਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਏ.ਆਰ.ਓ. ਜਲੰਧਰ ਦੇ 680 ਨੌਜਵਾਨ ਆਪਣੇ ਸਾਰੇ ਮਾਪਦੰਡਾਂ ਨੂੰ ਪੂਰਾ ਕਰਕੇ ਆਰਮੀ ਦੇ ਵੱਖ-ਵੱਖ ਸੈਂਟਰਾ ਵਿੱਚ ਜਾ ਕੇ ਆਪਣੀ ਟ੍ਰੇਨਿੰਗ ਕਰਨਗੇ ਅਤੇ ਦੇਸ ਦੀ ਸੁਰੱਖਿਆ ਵਿੱਚ ਆਪਣਾ ਯੋਗਦਾਨ ਪਾਉਣਗੇ। ਸੀ-ਪਾਈਟ ਕੈਂਪ, ਪੱਟੀ ਦੇ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਵੱਲੋਂ ਤਰਨ-ਤਾਰਨ ਜਿਲ੍ਹੇ ਦੇ ਨੌਜਵਾਨਾਂ ਨੂੰ ਦੱਸਿਆ ਜਾਂਦਾ ਹੈ, ਕਿ ਅਗਨੀਵੀਰ ਭਰਤੀ ਲਈ ਆਰਮੀ ਦੀ ਆਨਲਾਈਨ ਰਜਿਸਟਰੇਸ਼ਨ ਵਾਲੀ ਸਾਈਟ ਮਿਤੀ : 12 ਮਾਰਚ ਤੋ 25 ਅਪ੍ਰੈਲ 2025 ਤੱਕ ਰਜਿਸਟਰੇਸ਼ਨ ਕਰਨ ਲਈ ਖੁੱਲੀ ਰਹੇਗੀ । ਇਸ ਵਾਰ ਆਈ.ਟੀ.ਆਈ., ਮੈਡੀਕਲ ਅਤੇ ਨਾਨ-ਮੈਡੀਕਲ ਵਾਲੇ ਯੁਵਕ ਦੋ ਫਾਰਮ ਭਰ ਸਕਦੇ ਹਨ। ਇਸ ਲਈ ਨੌਜਵਾਨ ਵੱਧ ਤੋ ਵੱਧ ਰਜਿਸਟਰੇਸ਼ਨ ਕਰਕੇ ਆਪਣੇ ਲਿਖਤੀ ਪੇਪਰ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਪੱਟੀ ਵਿਖੇ ਰਿਪੋਰਟ ਕਰਨ ਅਤੇ ਆਪਣੇ ਲਿਖਤੀ ਪੇਪਰ ਦੀ ਤਿਆਰੀ ਕਰਕੇ ਲਾਭ ਉਠਾਉਣ। ਸੀ-ਪਾਈਟ ਕੈਂਪ, ਪੱਟੀ ਵਿਖੇ ਲਿਖਤੀ ਪੇਪਰ ਦੀ ਤਿਆਰੀ ਦੀਆਂ ਕਲਾਸਾਂ ਲਗਾਤਾਰ ਚੱਲ ਰਹੀਆਂ ਹਨ। ਇਸ ਵਾਰ ਅਗਨੀਵੀਰ ਦਾ ਲਿਖਤੀ ਪੇਪਰ ਪੰਜਾਬੀ ਵਿੱਚ ਹੋਵੇਗਾ । ਅਗਨੀਵੀਰ ਦਾ ਲਿਖਤੀ ਪੇਪਰ ਕੰਪਿਊਟਰ ਅਧਾਰਿਤ ਹੁੰਦਾ ਹੈ। ਪੇਪਰ ਦੀ ਤਿਆਰੀ ਨਾਲ ਸਬੰਧਿਤ ਸਾਰੀਆਂ ਸਹੂਲਤਾਂ ਉਪਲੱਬਧ ਹਨ । ਕੰਪਿਊਟਰ ਬੇਸਿਸ ਲਿਖਤੀ ਪੇਪਰ ਜੂਨ 2025 ਵਿੱਚ ਹੋਣਾ ਹੈ । ਇਸ ਮੁਫ਼ਤ ਲਿਖਤੀ ਪੇਪਰ ਦੀ ਤਿਆਰੀ ਦਾ ਲਾਭ ਲੈਣ ਲਈ ਵੱਧ ਤੋਂ ਵੱਧ ਯੁਵਕ ਸੀ-ਪਾਈਟ ਕੈਂਪ, ਪੱਟੀ ਵਿਖੇ ਆਪਣਾ ਨਾਮ ਦਾਖਲ ਕਰਵਾਓ ਅਤੇ ਭਰਤੀ ਹੋਣ ਦੀ ਤਿਆਰੀ ਕਰੋ। ਤਰਨ-ਤਾਰਨ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਆਪਣਾ ਨਾਮ ਆਨ ਲਾਈਨ www.joinindianarmy.nic.in ਤੇ ਰਿਜਸਟਰੇਸ਼ਨ ਕਰਵਾ ਕੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਪੱਟੀ (ਤਰਨ-ਤਾਰਨ) ਵਿਖੇ ਲਿਖਤੀ ਪੇਪਰ ਦੀ ਤਿਆਰੀ ਕਰਨ ਲਈ ਰਿਪੋਰਟ ਕਰਨ । ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜੇ। ਯੁਵਕ ਦੀ ਉਮਰ 17 ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ। ਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 97818-91928 ਅਤੇ 98760-30372 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।