‘ਨਸ਼ਾ ਮੁਕਤੀ ਯਾਤਰਾ’ ਤਹਿਤ ਸੂਬੇ ਅੰਦਰੋਂ ਨਸ਼ੇ ਨੂੰ ਮੁਕਤ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰਕੇ ਮੰਗਿਆ ਸਹਿਯੋਗ : ਵਿਧਾਇਕ ਕਲਸੀ

  • ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਾਲੀਆਂ, ਨਵਾਂ ਪਿੰਡ ਮਹਿਮੋਵਾਲ ਅਤੇ ਮਲਕਪੁਰ ਵਿੱਚ ਕੀਤੀ ‘ਨਸ਼ਾ ਮੁਕਤੀ ਯਾਤਰਾ’

ਬਟਾਲਾ, 20 ਮਈ 2025 : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋ ਕੇ ਹੰਭਲਾ ਮਾਰਨ ਲਈ ਵਿੱਢੀ ‘ਨਸ਼ਾ ਮੁਕਤੀ ਯਾਤਰਾ’ ਤਹਿਤ ਉਨਾਂ ਵਲੋਂ ਪਿੰਡ ਕਾਲੀਆਂ, ਨਵਾਂ ਪਿੰਡ ਮਹਿਮੋਵਾਲ ਤੇ ਮਲਕਪੁਰ ਵਿਖੇ ਭਰਵੀਆਂ ਜਨ ਸਭਾਵਾਂ ਕੀਤੀਆਂ ਗਈਆਂ ਤੇ ਪਿੰਡ ਵਾਸੀਆਂ ਨੂੰ ਨਸ਼ਿਆਂ ਨੂੰ ਖਤਮ ਕਰਨ ਤੇ ਨਸ਼ਾ ਤਸਕਰਾਂ ਖਿਲਾਫ ਸਹਿਯੋਗ ਕਰਨ ਦੀ ਸਹੁੰ ਚੁਕਾਈ। ਵਿਧਾਇਕ ਸ਼ੈਰੀ ਕਲਸੀ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਚਲਾਈ ਜਾ ਰਹੀ ‘ਨਸ਼ਾ ਮੁਕਤੀ ਯਾਤਰਾ’ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਹ ਹੁਣ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਯਾਤਰਾ ਜੋ ਕਿ ਜਾਗਰੂਕਤਾ ਸਭਾਵਾਂ ਦੇ ਰੂਪ ਵਿੱਚ ਕੀਤੀ ਜਾ ਰਹੀ ਹੈ, ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹੱਦ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ ’ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਉਨਾਂ ਕਿਹਾ ਕਿ ਪੰਚਾਇਤ ਵਿਭਾਗ, ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਰਗਰਮ ਹਨ ਅਤੇ ਹਰੇਕ ਪੱਖ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਆਪਣੇ ਸੰਬੋਧਨ ਵਿਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਲੋਕਾਂ ਨੂੰ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਸਥਾਰ ਵਿੱਚ ਜਾਣੂੰ ਕਰਵਾਇਆ। ਉਨਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਰੋਗੀਆਂ ਦਾ ਇਲਾਜ ਸਰਕਾਰ ਵੱਲੋਂ ਚਲਾਏ ਜਾ ਰਹੇ ਮੁਫਤ ਨਸ਼ਾ ਛੁਡਾਊ ਕੇਂਦਰਾਂ ਵਿੱਚ ਜਰੂਰ ਕਰਵਾਉਣ। ਉਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਤੁਸੀਂ ਆਪੋ ਆਪਣੇ ਇਲਾਕੇ ਵਿੱਚ ਸੁਚੇਤ ਰਹੋ ਅਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਜਰੂਰ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਨਾਇਬ ਤਹਿਸੀਲਦਾਰ ਨਿਤਿਨ ਸਹੋਤਾ, ਬੀਡੀਪੀਓ ਬਲਜੀਤ ਸਿੰਘ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਮਨਜੀਤ ਸਿੰਘ ਕੁਆਰਡੀਨੇਟਰ ਬਟਾਲਾ, ਸ਼ਰਨਜੀਤ ਸਿੰਘ ਸੈਕਰਟਰੀ, ਸਰਪੰਚ ਜੋਗਾ ਸਿੰਘ, ਸਰਪੰਚ ਮਨਜੀਤ ਸਿੰਘ ਬਾਜਵਾ, ਸਰਪੰਚ ਲੱਕੀ ਹੰਸ, ਸਰਪੰਚ ਜਗਤਾਰ ਸਿੰਘ, ਸਰਪੰਚ ਸਰਬਜੀਤ ਸਿੰਘ ਸਾਬਾ, ਵਾਸ਼ੂਦੇਵ ਸ਼ਰਮਾ, ਵੀਨੂੰ ਕਾਹਲੋਂ, ਲੰਬੜਦਾਰ ਅਮਰੀਕ ਸਿੰਘ ਸਮੇਤ ਪਿੰਡ ਦੇ ਮੋਹਤਬਰ, ਬੱਚੇ, ਜਵਾਨ, ਬਜ਼ੁਰਗ ਵੱਡੀ ਗਿਣਤੀ ਵਿੱਚ ਮੋਜੂਦ ਸਨ।