'ਯੁੱਧ ਨਸ਼ਿਆਂ ਵਿਰੁੱਧ' ਪਿੰਡ ਘਣੀਏ ਕੇ ਬਾਂਗਰ, ਕੋਟਲੀ ਥਾਂਬਲਾ ਤੇ ਪਾਰੋਵਾਲ ਵਿਖੇ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ

ਫਤਿਹਗੜ੍ਹ ਚੂੜੀਆਂ, 25 ਮਈ 2025 : ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਵੱਲੋਂ ਯੁੱਧ ਨਸ਼ਿਆਂ ਵਿਰੁੱਧ'  ਮੁਹਿੰਮ ਤਹਿਤ  ਪਿੰਡ ਘਣੀਏ ਕੇ ਬਾਂਗਰ, ਕੋਟਲੀ ਥਾਂਬਲਾ, ਪਾਰੋਵਾਲ, ਕੋਟਲਾ ਸਰਫ, ਸਰੂਪਵਾਲੀ ਕਲਾ ਅਤੇ ਸਰੂਪਵਾਲੀ ਖੁਰਦ ਵਿੱਚ 'ਨਸ਼ਾ ਮੁਕਤੀ ਯਾਤਰਾ' ਤਹਿਤ ਮੀਟਿੰਗ ਕਰਦਿਆਂ ਨਸ਼ਿਆਂ ਖਿਲਾਫ਼ ਲਾਮਬੰਦ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਦੇ ਮੰਤਵ ਨਾਲ ਪਿੰਡ, ਕਸਬੇ ਤੇ ਸ਼ਹਿਰ ਪੱਧਰ ਤੱਕ ਲੋਕਾਂ ਨੂੰ ਨਸ਼ਿਆਂ ਖਿਲਾਫ਼ ਲੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕੀ ਨਸ਼ਿਆਂ ਵਿਰੁੱਧ ਚੱਲ ਰਹੀ ਯਾਤਰਾ ਵਿੱਚ ਪਿੰਡ ਵਾਲਿਆਂ ਦਾ ਸਾਥ ਬਹੁਤ ਜਰੂਰੀ ਹੈ ਤਾਂ ਜੋ ਹਰ ਇੱਕ ਪਿੰਡ ਪਿੰਡ ਵਿੱਚ ਨਸ਼ਾ ਖਤਮ ਹੋ ਸਕੇ ਅਤੇ ਸੂਬੇ ਨੂੰ ਮੁੜ ਹੱਸਦਾ ਵੱਸਦਾ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕੱਠੇ ਹੋ ਕੇ ਲੜਨ ਦੀ ਸਹੁੰ ਚੁਕਾਈ। ਇਸ ਮੌਕੇ ‌ ਸਰਪੰਚ ਕਰਮਜੀਤ ਸਿੰਘ, ਸਰਪੰਚ ਰਾਣਾ ਜਵੰਧਾ, ਸਰਪੰਚ ਸਰਬਜੀਤ ਸਿੰਘ ਟੋਨਾ, ਸਰਪੰਚ ਮਨਪ੍ਰੀਤ ਕੌਰ, ਸਰਪੰਚ ਮਨਪ੍ਰੀਤ ਕੌਰ ਸਰੂਪਵਾਲੀ ਖੁਰਦ, ਰਾਜੂ ਕੋਟਲਾ ਸਰਫ, ਪੰਚ ਭਗਤ ਸਿੰਘ, ਪੰਚ ਸਤਨਾਮ ਸਿੰਘ, ਬਲਜੀਤ ਸਿੰਘ ਖਾਲਸਾ, ਕੁਲਬੀਰ ਸਿੰਘ, ਬਾਬਾ ਪਲਵਿੰਦਰ ਸਿੰਘ ਸਰਜੀਤ ਸਿੰਘ, ਕੁਲਵੰਤ ਸਿੰਘ, ਹਰਵੀਰ ਸਿੰਘ ਪਟਵਾਰੀ, ਕੁਲਦੀਪ ਸਿੰਘ, ਮਾਸਟਰ ਅਮਰੀਕ ਸਿੰਘ, ਰਾਮ ਲਾਲ, ਮੈਂਬਰ ਜਗਤਾਰ ਸਿੰਘ,  ਵੰਸ਼ਦੀਪ ਸਿੰਘ, ਰਾਮ ਮੁਹੰਮਦ ਸਿੰਘ ਜਵੰਦਾ, ਮਨਪ੍ਰੀਤ ਸਿੰਘ ਜਵੰਧਾ  ਸ਼ਮਸ਼ੇਰ ਸਿੰਘ, ਦਲਜੀਤ ਸਿੰਘ, ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ , ਸਰਪੰਚ ਗੁਰਬਿੰਦਰ ਸਿੰਘ ਕਾਦੀਆਂ,ਬਲਾਕ ਪ੍ਰਧਾਨ ਹਰਦੀਪ ਸਿੰਘ, ਸਰਪੰਚ ਹਰਦੀਪ ਸਿੰਘ ਦਮੋਦਰ, ਰਘਬੀਰ ਸਿੰਘ ਅਠਵਾਲ ,ਗਗਨਦੀਪ ਸਿੰਘ ਕੋਟਲਾ ਬਾਮਾ ,ਗੁਰਪ੍ਰਤਾਪ ਸਿੰਘ, ਗੁਰਦੇਵ ਔਜਲਾ ,ਬਲਾਕ ਪ੍ਰਧਾਨ ਜਗਜੀਤ ਸਿੰਘ ਆਜਮਪੁਰ ਅਤੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।