ਮਾਝਾ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੌਲੋਵਾਲ, ਅਰਲੀਭੰਨ ਤੇ ਦਰਗਾਬਾਦ ਵਿਖੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ 'ਚ ਆਇਆ ਇਤਿਹਾਸਕ ਇਨਕਲਾਬ : ਵਿਧਾਇਕ ਰੰਧਾਵਾ ਗੁਰਦਾਸਪੁਰ, 20 ਮਈ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਹੋਈ ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਇਤਿਹਾਸਕ ਇਨਕਲਾਬ ਆਇਆ ਹੈ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿੱਚ 12 ਫ਼ੀਸਦੀ ਬਜਟ ਦਾ ਵਾਧਾ ਕਰਕੇ ਇਤਿਹਾਸ ਸਿਰਜਿਆ ਹੈ। ਇਹ ਪ੍ਰਗਟਾਵਾ ਡੇਰਾ ਬਾਬਾ....
ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੇਗਾ ਪੰਜਾਬ 
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਾਦੀਆਂ ਹਲਕੇ ਦੇ 4 ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗੁਰਦਾਸਪੁਰ, 20 ਮਈ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਣਾਉਣ ਵਾਸਤੇ ਵਿੱਢੀ ਗਈ ਮੁਹਿੰਮ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਸਰਕਾਰੀ ਸਕੂਲਾਂ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ ਤੇ ਕਰਵਾਏ ਜਾ ਰਹੇ ਹਨ, ਜਿਸ ਨਾਲ ਸੂਬੇ ਦਾ ਸਿੱਖਿਆ ਢਾਂਚਾ ਦੇਸ਼ ਭਰ ਲਈ ਮਿਸਾਲ ਬਣਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ....
‘ਨਸ਼ਾ ਮੁਕਤੀ ਯਾਤਰਾ’ ਤਹਿਤ ਸੂਬੇ ਅੰਦਰੋਂ ਨਸ਼ੇ ਨੂੰ ਮੁਕਤ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰਕੇ ਮੰਗਿਆ ਸਹਿਯੋਗ : ਵਿਧਾਇਕ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਾਲੀਆਂ, ਨਵਾਂ ਪਿੰਡ ਮਹਿਮੋਵਾਲ ਅਤੇ ਮਲਕਪੁਰ ਵਿੱਚ ਕੀਤੀ ‘ਨਸ਼ਾ ਮੁਕਤੀ ਯਾਤਰਾ’ ਬਟਾਲਾ, 20 ਮਈ 2025 : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋ ਕੇ ਹੰਭਲਾ ਮਾਰਨ ਲਈ ਵਿੱਢੀ ‘ਨਸ਼ਾ ਮੁਕਤੀ ਯਾਤਰਾ’ ਤਹਿਤ ਉਨਾਂ ਵਲੋਂ ਪਿੰਡ ਕਾਲੀਆਂ, ਨਵਾਂ ਪਿੰਡ ਮਹਿਮੋਵਾਲ ਤੇ ਮਲਕਪੁਰ ਵਿਖੇ ਭਰਵੀਆਂ ਜਨ ਸਭਾਵਾਂ ਕੀਤੀਆਂ ਗਈਆਂ ਤੇ ਪਿੰਡ ਵਾਸੀਆਂ ਨੂੰ ਨਸ਼ਿਆਂ ਨੂੰ ਖਤਮ ਕਰਨ ਤੇ ਨਸ਼ਾ....
ਪੰਜਾਬ ਪੁਲਿਸ ਵੱਲੋਂ ਆਈਐਸਆਈ ਸਹਾਇਕ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕੱਟੜਪੰਥੀ ਗਿਰੋਹ ਦਾ ਪਰਦਾਫਾਸ਼, 6 ਗਿਰੋਹ ਮੈਂਬਰ ਰਿਕਾਰਡ ਸਮੇਂ ਵਿੱਚ ਗ੍ਰਿਫ਼ਤਾਰ
ਇਹ ਗਿਰੋਹ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮਾਸਟਰ ਮਾਈਂਡ ਮੰਨੂ ਅਗਵਾਨ ਦੀ ਅਗਵਾਈ ਹੇਠ ਕੰਮ ਕਰ ਰਿਹਾ ਸੀ ਗਿਰੋਹ ਨੇ ਬਟਾਲਾ ਦੇ ਫੋਕਲ ਪੁਆਇੰਟ ਖੇਤਰ ਵਿੱਚ ਇੱਕ ਸ਼ਰਾਬ ਦੇ ਠੇਕੇ ਬਾਹਰ ਗ੍ਰਨੇਡ ਨਾਲ ਹਮਲਾ ਕਰਨ ਦੀ ਕੀਤੀ ਸੀ ਕੋਸ਼ਿਸ਼ ਹੈਪੀ ਪੱਛੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੰਨੂ ਅਗਵਾਨ ਨੇ ਖਾਲੀ ਥਾਂ ਨੂੰ ਭਰਨ ਅਤੇ ਚਰਚਾ ਵਿੱਚ ਆਉਣ ਲਈ ਪੰਜਾਬ ਵਿੱਚ ਅੱਤਵਾਦੀ ਕਾਰਵਾਈਆਂ ਦੀ ਯੋਜਨਾ ਬਣਾਈ ਜਤਿਨ ਕੁਮਾਰ, ਪੁਲਿਸ ਨਾਲ ਕਰਾਸ ਫਾਇਰਿੰਗ ਵਿੱਚ ਜ਼ਖਮੀ ਹੋਇਆ ਬਟਾਲਾ, 20 ਮਈ 2025 : ਬਟਾਲਾ ਪੁਲਿਸ ਨੂੰ....
ਵਿਧਾਇਕ ਸ਼ੈਰੀ ਕਲਸੀ ਨੇ ਕਾਜ਼ੀਮੋਰੀ ਮੁਹੱਲਾ ਵਾਸੀਆਂ ਦੀ ਚਿਰੋਕਣੀ ਮੰਗੀ ਪੂਰੀ ਕਰਦਿਆਂ ਗਲੀ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ
ਬਟਾਲਾ, 20 ਮਈ, 2025 : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਜਿਥੇ ਬਟਾਲਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ ਓਥੇ ਲੋਕਾਂ ਦੀਆਂ ਚਿਰੋਕਣੀ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਵਲੋਂ ਕਾਜ਼ੀਮੋਰੀ ਮੁਹੱਲਾ ਵਾਸੀਆਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁਹੱਲਾ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ....
ਵਿਧਾਇਕ ਸ਼ੈਰੀ ਕਲਸੀ ਵਲੋਂ ਬਿਧੀਪੁਰ ਤੇ ਮੂਲਿਆਂਵਾਲ ਵਿਖੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ
‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਨੇ ਸਿੱਖਿਆ ਮਿਆਰ ਵਿੱਚ ਕੀਤਾ ਚੋਖਾ ਵਾਧਾ- ਵਿਧਾਇਕ ਸ਼ੈਰੀ ਕਲਸੀ ਬਟਾਲਾ, 20 ਮਈ 2025 : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਅੰਦਰ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਅੰਦਰ ਸਿੱਖਿਆ ਦੇ ਮਿਆਰ ਵਿੱਚ ਚੋਖਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਸੂਬੇ ਦੇ ਸਰਕਾਰੀ....
ਧਾਲੀਵਾਲ ਵੱਲੋਂ ਵਿਛੋਆ, ਦਿਆਲ ਭੜੰਗ ਅਤੇ ਮੱਤੇ ਨੰਗਲ ਸਕੂਲਾਂ ਵਿੱਚ ਵਿਕਾਸ ਕੰਮਾਂ ਦੇ ਉਦਘਾਟਨ 
ਮੱਤੇ ਨੰਗਲ ਪ੍ਰਾਇਮਰੀ ਸਕੂਲ ਦਾ ਨਾਂ ਬਾਬਾ ਲਾਭ ਸਿੰਘ ਆਜਾਦੀ ਘੁਲਾਟੀਆ ਦੇ ਨਾਂ ਉੱਤੇ ਰੱਖਿਆ ਜਾਵੇਗਾ : ਧਾਲੀਵਾਲ ਅੰਮ੍ਰਿਤਸਰ , 19 ਮਈ 2025 : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਵਿਧਾਨ ਸਭਾ ਹਲਕੇ ਦੇ ਚਾਰ ਪਿੰਡਾਂ ਵਿਛੋਆ, ਦਿਆਲ ਭੜੰਗ ਅਤੇ ਮੱਤੇ ਨੰਗਲ ਵਿੱਚ ਵੱਖ ਵੱਖ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਅਧੀਨ ਕਰਵਾਏ ਗਏ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ। ਉਹਨਾਂ ਨੇ ਇਸ ਮੌਕੇ ਪਿੰਡ ਮੱਤੇ ਨੰਗਲ ਵਿਖੇ ਪ੍ਰਾਇਮਰੀ ਸਕੂਲ ਜਿੱਥੇ ਕਿ 14 ਲੱਖ ਰੁਪਏ ਦੇ ਲਾਗਤ ਨਾਲ ਵਿਕਾਸ....
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਏਆਈ ਨਾਲ ਤਿਆਰ ਕੀਤੀ ਵੀਡੀਓ ਨੂੰ ਜਲਦੀ ਤੋਂ ਜਲਦੀ ਡਿਲੀਟ ਕਰੇ ਯੂਟਿਊਬਰ  : ਜੱਥੇਦਾਰ ਭਾਈ ਗੜਗੱਜ
ਗੁਰੂ ਸਾਹਿਬ ਬਾਰੇ ਫਿਲਮ ਬਣਾਉਣ ਦਾ ਕਿਸੇ ਨੂੰ ਵੀ ਇਹ ਕੋਈ ਵੀ ਹੱਕ ਨਹੀਂ ਹੈ : ਜੱਥੇਦਾਰ ਭਾਈ ਗੜਗੱਜ ਅੰਮ੍ਰਿਤਸਰ, 19 ਮਈ 2025 : ਦਸ਼ਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜਾਦਿਆ ਬਾਰੇ ਇੱਕ ਯੂਟਿਊਬਰ ਧਰੁਵ ਰਾਠੀ ਵੱਲੋਂ ਏਆਈ ਨਾਲ ਤਿਆਰ ਕੀਤੀ ਐਨੀਮੇਸ਼ਨ ਵੀਡੀਓ ਤੇ ਸਖ਼ਤ ਇਤਰਾਜ਼ ਜਾਹਰ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਨੇ ਯੂਟਿਊਬਰ ਨੂੂੰ ਸਖ਼ਤ ਹਦਾਇਤ ਕੀਤੀ ਕਿ ਉਹ ਇਸ ਵੀਡੀਓ ਨੂੰ ਜਲਦੀ ਤੋਂ ਜਲਦੀ ਡਿਲੀਟ ਕਰੇ। ਇਸ ਸਬੰਧੀ ਉਨ੍ਹਾਂ ਆਪਣੇ....
ਵੀਡੀਓ ਤੁਰੰਤ ਹਟਾਏ ਯੂਟਿਊਬਰ, ਨਹੀਂ ਤਾਂ ਕਰਾਂਗੇ ਕਾਨੂੰਨੀ ਕਾਰਵਾਈ : ਐਡਵੋਕੇਟ ਧਾਮੀ
ਯੂਟਿਊਬਰ ਵੱਲੋਂ ਗੁਰੂ ਸਾਹਿਬ ਬਾਰੇ ਐਨੀਮੇਸ਼ਨ ਵੀਡੀਓ ਬਣਾਉਣ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ ਅੰਮ੍ਰਿਤਸਰ, 19 ਮਈ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰੁਵ ਰਾਠੀ ਨਾਂ ਦੇ ਯੂਟਿਊਬਰ ਦੁਆਰਾ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਬਾਰੇ ਏ.ਆਈ. ਨਾਲ ਤਿਆਰ ਕੀਤੀ ਐਨੀਮੇਸ਼ਨ ਵੀਡੀਓ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਅਤੇ ਸਰਕਾਰ ਨੂੰ ਇਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ....
ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ 
ਬਟਾਲਾ, 19 ਮਈ 2025 : ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹੋਏ ਸੱਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ, ਸਿਟੀਜਨ ਵੈਲਫੇਅਰ ਫੋਰਮ ਪੰਜਾਬ ਦੇ ਪ੍ਰਧਾਨ ਪ੍ਰੋ. ਸੁਖਵੰਤ ਸਿੰਘ ਗਿੱਲ, ਜਿਲਾ ਲੋਕ ਸੰਪਰਕ ਅਫਸਰ ਹਰਜਿੰਦਰ ਸਿੰਘ ਕਲਸੀ, ਨਵਨੀਤ ਕੌਰ, ਅਵਤਾਰ ਸਿੰਘ ਮਾਝਾ ਫਾਰਮੇਸੀ ਕਾਲਜ ਤੋਂ ਇਲਾਵਾ ਕਾਲਜ ਦੇ ਇਲੈਕਟਰੀਕਲ ਵਿਭਾਗ ਦੇ ਇੰਚਾਰਜ ਵਿਜੇ ਮਨਿਹਾਸ, ਕਲਚਰ ਕਮੇਟੀ ਦੇ ਪ੍ਰਧਾਨ ਅਤੇ ਇੰਚਾਰਜ ਸਿਵਿਲ....
ਜ਼ਿਲ੍ਹੇ ਵਿੱਚ ਬਾਕੀ ਰਹਿੰਦਿਆਂ ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀਆਂ ਚੋਣਾਂ ਅਤੇ ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦਾ ਪ੍ਰੋਗਰਾਮ ਜਾਰੀ
19, 20 ਤੇ 21 ਮਈ ਨੂੰ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ ਬਟਾਲਾ, 19 ਮਈ 2025 : ਸ. ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਬਾਕੀ ਰਹਿੰਦੀਆਂ ਗਰਾਮ ਪੰਚਾਇਤਾਂ ਦੇ ਮੈਂਬਰਾਂ ਦੀਆਂ ਚੋਣਾਂ ਅਤੇ ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਉਨਾਂ ਦੱਸਿਆ ਕਿ ਸੂਬੇ ਵਿੱਚ ਮਿਤੀ 15 ਅਕਤੂਬਰ 2024 ਨੂੰ ਕਰਵਾਈਆਂ ਗਈਆਂ ਗਰਾਮ ਪੰਚਾਇਤਾਂ ਦੀਆਂ ਆਮ ਚੋਣਾਂ....
ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ : ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰ. 19 ਝਾੜੀਆਂਵਾਲ ‘ਚ ਨਸ਼ਾ ਮੁਕਤ ਯਾਤਰਾ ਤਹਿਤ ਕੀਤੀ ਮੀਟਿੰਗ ਬਟਾਲਾ, 19 ਮਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਨਸਾ ਮੁਕਤੀ ਯਾਤਰਾ ਦੀ ਆਰੰਭਤਾ ਕੀਤੀ ਗਈ ਹੈ। ਇਸੇ ਲੜੀ ਤਹਿਤ ਵਾਰਡ ਨੰ. 19 ਝਾੜੀਆਂਵਾਲ ’ਚ ਵਾਰਡ ਇੰਚਾਰਜ ਅਨੂੰ ਬਾਲਾ ਦੀ ਅਗਵਾਈ ਹੇਠ ਨਸ਼ਾ ਮੁਕਤ ਯਾਤਰਾ ਤਹਿਤ ਮੀਟਿੰਗ ਕੀਤੀ ਗਈ, ਜਿਸ ਵਿਚ ਪੰਜਾਬ ਦੇ ਕਾਰਜਕਾਰਈ....
'ਪੰਜਾਬ ਸਿੱਖਿਆ ਕ੍ਰਾਂਤੀ', ਸਰਕਾਰੀ ਸਕੂਲਾਂ ਵਿੱਚ ਉਸਾਰੂ ਮਾਹੌਲ ਸਿਰਜਣ ਲਈ ਸਹਾਈ ਸਿੱਧ ਹੋਈ- ਵਿਧਾਇਕ ਸ਼ੈਰੀ ਕਲਸੀ
ਸਿੱਖਿਆ ਕ੍ਰਾਂਤੀ ਲਹਿਰ ਨੇ ਮਾਪਿਆਂ ’ਚ ਸਰਕਾਰੀ ਸਕੂਲਾਂ ਦਾ ਰੁਝਾਨ ਪੈਦਾ ਕੀਤਾ ਬਟਾਲਾ, 19 ਮਈ 2025 : ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਵੱਡਾ ਨਿਖਾਰ ਆਇਆ ਹੈ ਅਤੇ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਪੜਨ ਦਾ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਗਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਰਕਾਰੀ ਸੀਨੀਅਰ ਸੈਕੰਡਰੀ....
20 ਮਈ ਨੂੰ ਬੀ.ਡੀ.ਪੀ.ਓ ਦਫਤਰ ਬਟਾਲਾ ਵਿਖੇ ਪਲੈਸਮੈਂਟ ਕੈਂਪ ਲੱਗੇਗਾ
ਬਟਾਲਾ, 19 ਮਈ 2025 : ਸ੍ਰੀ ਪਰਸ਼ੋਤਮ ਸਿੰਘ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋਂ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਅ ਕਿ ਪਲੈਸਮਟ ਕੈਂਪ/ਰੋਜ਼ਗਾਰ ਮੇਲਾ, ਸਕਿਊਰਿਟੀ ਅਤੇ ਇੰਟੈਲੀਜੈਂਟ ਸਰਵਿਸ ਇੰਡੀਆ ਲਿਮਟਿਡ ਵਿੱਚ ਸਕਿਊਰਿਟੀ ਗਾਰਡ ਲਈ (ਲੜਕਿਆਂ) ਦੀਆਂ ਪੋਸਟਾਂ ਲਈ ਇੰਟਰਵਿਊ ਕੱਲ੍ਹ 20 ਮਈ ਨੂੰ ਸਵੇਰੇ 10:00 ਤੋਂ 1:00 ਵਜੇ ਤੱਕ ਬੀ.ਡੀ.ਪੀਓ ਦਫ਼ਤਰ ਬਟਾਲਾ ਵਿਖੇ ਹੋਵੇਗੀ। ਉਨਾਂ ਅੱਗੇ ਦੱਸਿਆ ਕਿ ਸਕਿਊਰਿਟੀ ਗਾਰਡ ਲਈ ਘੱਟੋ ਘੱਟ ਯੋਗਤਾ 10 ਪਾਸ ਮੁੰਡਿਆਂ ਦੀ ਲੋੜ ਹੈ। ਉਮਰ ਸੀਮਾ....
ਪੁਲਿਸ ਨੇ ਫੌਜ ਦੀ ਖੂਫ਼ੀਆ ਜਾਣਕਾਰੀ ਲੀਕ ਕਰਨ 'ਚ ਸ਼ਾਮਲ ਦੋ ਕਥਿਤ ਜਾਸੂਸਾਂ ਨੂੰ ਕੀਤਾ ਗ੍ਰਿਫਤਾਰ
ਗੁਰਦਾਸਪੁਰ, 19 ਮਈ 2025 : ਗੁਰਦਾਸਪੁਰ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਾਸੂਸੀ ਵਿਰੋਧੀ ਓਪਰੇਸ਼ਨ ਦੌਰਾਨ, ਰਾਸ਼ਟਰ ਦੀ ਸੁਰੱਖਿਆ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਸੈਨਿਕ ਜਾਣਕਾਰੀ ਲੀਕ ਕਰਨ ਵਿੱਚ ਸ਼ਾਮਲ ਸਨ। ਸੋਮਵਾਰ ਨੂੰ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਇਸ ਕਾਰਵਾਈ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ‘ਚ ਕਿਹਾ ਕਿ ਖ਼ੁਫੀਆ....