ਨਵਾਂ ਪਿੰਡ ਪਹੁੰਚ ਕੇ ਡਾਕਟਰ ਰਾਜਬੀਰ ਸਿੰਘ ਨੂੰ ਦਿੱਤਾ ਹਰਸੰਭਵ ਮਦਦ ਦਾ ਭਰੋਸਾ ਅੰਮ੍ਰਿਤਸਰ,4 ਅਪ੍ਰੈਲ 2025 : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿੱਚ ਸਰਗਰਮ ਨਸ਼ਾ ਤਸਕਰਾਂ ਲੁਟੇਰਿਆਂ ਅਤੇ ਗੈਂਗਸਟਰਾਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਤੁਹਾਡੀ ਇਹ ਗੰਦੀ ਖੇਡ ਹੁਣ ਬਹੁਤੇ ਦਿਨ ਨਹੀਂ ਚੱਲੇਗੀ। ਅੱਜ ਨਵਾਂ ਪਿੰਡ ਵਿੱਚ ਡਾਕਟਰ ਰਾਜਬੀਰ ਸਿੰਘ, ਜਿਨਾਂ ਨੂੰ ਬੀਤੇ ਕੁਝ ਦਿਨਾਂ ਤੋਂ ਗੈਂਗਸਟਰਾਂ ਵੱਲੋਂ ਫਿਰੌਤੀ ਦੀਆਂ ਧਮਕੀਆਂ ਮਿਲ ਰਹੀਆਂ ਹਨ, ਦੇ ਘਰ ਪਹੁੰਚੇ ਸ ਧਾਲੀਵਾਲ ਨੇ ਕਿਹਾ....
ਮਾਝਾ

ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਜੰਡਿਆਲਾ ਵੈਰੋਵਾਲ ਰੋਡ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ ਕਰੀਬ 6 ਕਰੋੜ ਰੁਪਏ ਦੀ ਲਾਗਤ ਨਾਲ ਜੰਡਿਆਲਾ ਗੁਰੂ ਵਾਸੀਆਂ ਨੂੰ ਮਿਲੇਗਾ ਸਾਫ ਪੀਣ ਵਾਲਾ ਪਾਣੀ ਅੰਮ੍ਰਿਤਸਰ 4 ਅਪੈ੍ਰਲ 2025 : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵੱਚਨਬੱਧ ਹੈ ਅਤੇ ਕਿਸੇ ਵੀ ਸੂਬੇ ਦੀ ਤਰੱਕੀ ਸੜਕਾਂ ਦੇ ਜਾਲ ਅਤੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਤੋ ਪਤਾ ਲਗਦੀ ਹੈ।....

ਅੰਮ੍ਰਿਤਸਰ 4 ਅਪ੍ਰੈਲ 2025 : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵੱਲੋਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ, ਇਸ ਚੈਕਿੰਗ ਦੌਰਾਨ ਉਹਨਾਂ ਵੱਲੋਂ ਆਯੁਸ਼ਮਾਨ ਆਰੋਗਯਾ ਕੇਂਦਰ ਜੇਠੂਵਾਲ, ਪ੍ਰਾਇਮਰੀ ਹੈਲਥ ਸੈਂਟਰ ਕੱਥੂਨੰਗਲ ਅਤੇ ਕਮਿਊਨਿਟੀ ਹੈਲਥ ਸੈਂਟਰ ਮਜੀਠਾ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਉਹਨਾਂ ਵੱਲੋਂ ਸਟਾਫ ਦੀ ਹਾਜ਼ਰੀ, ਹਸਪਤਾਲ ਵਿੱਚ ਦਾਖਲ ਮਰੀਜ਼, ਐਮਰਜੈਸੀ ਵਿਭਾਗ, ਜੱਚਾ ਬੱਚਾ ਵਿਭਾਗ, ਓਪੀਡੀ, ਲੈਬ, ਲੇਬਰ....

ਕੈਬਿਨਟ ਮੰਤਰੀ ਈ.ਟੀ.ਓ ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ ਪੰਜਾਬ ਭਰ ਵਿਚ 14 ਅਪੈ੍ਰਲ ਨੂੰ ਆਮ ਆਦਮੀ ਪਾਰਟੀ ਬਾਬਾ ਸਾਹਿਬ ਅੰਬੇਡਕਰ ਦੀ ਜੈਯੰਤੀ ਮੋਕੇ ਹੋਵੇਗੀ ਨਤਮਸਤਕ ਅੰਮ੍ਰਿਤਸਰ 4 ਅਪ੍ਰੈਲ 2025 : ਪੰਜਾਬ ਦੇ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਢਹਿਢੇਰੀ ਕਰਨ ਸਬੰਧੀ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਦਲਿਤ ਵਿਰੋਧੀ, ਸੰਵਿਧਾਨ ਵਿਰੋਧੀ ਅਤੇ ਦੇਸ਼ ਵਿਰੋਧੀ ਕਰਾਰ ਦਿੰਦਿਆਂ ਗੁਰਪਤਵੰਤ....

ਕੈਬਿਨੇਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਦੀ ਮੌਜੂਦਗੀ ਵਿੱਚ ਮੁਖਵਿੰਦਰ ਸਿੰਘ ਵਿਰਦੀ, ਮਨਦੀਪ ਸਿੰਘ ਮੋਂਗਾ ਅਤੇ ਦਲਜੀਤ ਸਿੰਘ ਮੀਆਂਦੀਆਂ ਨੇ ਅਹੁਦੇ ਸੰਭਾਲੇ ਅੰਮ੍ਰਿਤਸਰ, 4 ਅਪ੍ਰੈਲ, 2025 : ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਅਤੇ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਕਰਮਜੀਤ ਸਿੰਘ ਰਿੰਟੂ ਦੀ ਮੌਜੂਦਗੀ ਵਿੱਚ ਤਿੰਨ ਨਵੇਂ ਟਰੱਸਟੀਆਂ ਨੇ ਦਿਨ ਸ਼ੁਕਰਵਾਰ ਨੂੰ ਆਪਣੇ ਔਹਦੇ ਸੰਭਾਲੇ, ਇਹਨਾਂ ਵਿੱਚ ਮੁਖਵਿੰਦਰ ਸਿੰਘ ਵਿਰਦੀ, ਮਨਦੀਪ ਸਿੰਘ ਮੋਂਗਾ ਅਤੇ ਦਲਜੀਤ....

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਲੋਕਾਂ ਨੂੰ ਦਿੱਤਾ ਸੱਦਾ ਰਾਜਪਾਲ ਪੰਜਾਬ ਨੇ ਦੂਜੇ ਦਿਨ ਫਤਿਹਗੜ੍ਹ ਚੂੜੀਆਂ ਵਿਖੇ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਕੀਤੀ ਅਗਵਾਈ ਫਤਿਹਗੜ੍ਹ ਚੂੜੀਆਂ, 4 ਅਪ੍ਰੈਲ 2025 : ਪੰਜਾਬ ਦੇ ਰਾਜਪਾਲ ਅਤੇ ਪ੍ਰਧਾਨ, ਭਾਰਤੀ ਰੈੱਡ ਕਰਾਸ ਸੋਸਇਟੀ, ਪੰਜਾਬ, ਸ੍ਰੀ ਗੁਲਾਬ ਚੰਦ ਕਟਾਰੀਆ ਵਲੋਂ ਨਸ਼ੇ ਦੀ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਜਨ ਅੰਦੋਲਨ ਵਿੱਢਣ ਦਾ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਹੀ ਇਸ ਅਲਾਮਤ ਨਾਲ....

ਕਿਹਾ-ਸ਼ਰਾਰਤੀ ਅਨਸਰ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਝ ਆਉਣ, ਨਹੀਂ ਤਾਂ ਨਤੀਜਾ ਭੁਗਤਣ ਲਈ ਤਿਆਰ ਰਹਿਣ ਬਟਾਲਾ, 4 ਅਪ੍ਰੈਲ 2025 : ਬਟਾਲਾ ਦੇ ਨੋਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਮੇਰਾ ਆਪਣਾ ਪਰਿਵਾਰ ਹੈ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਅਤੇ ਹੋਰ ਮਜ਼ਬੂਤ ਕਰਨ ਲਈ ਉਹ ਵਚਨਬੱਧ ਹਨ। ਬਟਾਲੇ ਦੀ ਅਮਨ-ਸ਼ਾਂਤੀ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਪੱਸ਼ਟ ਤੇ ਸਖ਼ਤ ਸੁਨੇਹਾ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ....

ਮੁੱਖ ਮਹਿਮਾਨ ਵਜੋਂ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਵਿਸ਼ੇਸ ਮਹਿਮਾਨ ਵਜੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਅਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਕਰਨਗੇ ਸ਼ਿਰਕਤ ਬਟਾਲਾ, 4 ਅਪ੍ਰੈਲ 2025 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲਾ ਗੁਰਦਾਸਪੁਰ ਦੀ ਖੇਤੀ ਨੂੰ ਨਵੀਂ ਦਿਸ਼ਾ ਦੇਣ ਲਈ ਜ਼ਿਲਾ ਪੱਧਰੀ ਕਿਸਾਨ ਮੇਲਾ 7 ਅਪ੍ਰੈਲ ਦਿਨ ਸੋਮਵਾਰ ਨੂੰ ਨਵੀਂ ਦਾਣਾ ਮੰਡੀ ਬਟਾਲਾ ਵਿਖੇ ਲੱਗੇਗਾ। ਇਹ ਮੇਲਾ ਐਗਰੀਕਲਚਰਲ ਟੈਕਨਾਲੋਜੀ....

ਰਾਜਪਾਲ ਪੰਜਾਬ ਨੇ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਦਾ ਸੱਦਾ ਦਿੱਤਾ, ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਕੀਤੀ ਅਗਵਾਈ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੀ ਮੁਹਿੰਮ ਨਾਲ ਸਮਾਜ ਦਾ ਸਹਿਯੋਗ ਵੀ ਲਾਜ਼ਮੀ ਡੇਰਾ ਬਾਬਾ ਨਾਨਕ, 3 ਅਪ੍ਰੈਲ 2025 : ਪੰਜਾਬ ਦੇ ਰਾਜਪਾਲ ਅਤੇ ਪ੍ਰਧਾਨ, ਭਾਰਤੀ ਰੈੱਡ ਕਰਾਸ ਸੋਸਇਟੀ, ਪੰਜਾਬ, ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸਮੂਹ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਸੂਬੇ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਅੱਗੇ ਆਉਣ ਕਿਉਂਕਿ ਗੁਰੂਆਂ, ਪੈਗੰਬਰਾਂ ਅਤੇ....

ਅੰਮ੍ਰਿਤਸਰ, 3 ਅਪ੍ਰੈਲ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪਾਸ ਕੀਤੇ ਵਕਫ਼ ਸੋਧ ਬਿੱਲ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿਚ ਸਿੱਧਾ ਦਖ਼ਲ ਹੈ। ਉਨ੍ਹਾਂ ਕਿਹਾ ਕਿ ਇਹ ਸੋਧ ਬਿੱਲ ਸਬੰਧਤ ਧਿਰਾਂ ਨੂੰ ਵਿਸ਼ਵਾਸ ਵਿਚ ਲਏ ਬਿਨਾਂ ਲਿਆਂਦਾ ਗਿਆ ਹੈ, ਜਿਸ ਨਾਲ ਵੱਡਾ ਵਿਵਾਦ ਬਣਿਆ ਹੈ। ਉਨ੍ਹਾਂ ਕਿਹਾ ਕਿ ਇੰਝ ਲੱਗ ਰਿਹਾ ਹੈ ਕਿ ਸਰਕਾਰ ਦੀ ਮਨਸ਼ਾ ਘੱਟਗਿਣਤੀਆਂ ਦੇ....

ਬਟਾਲਾ, 3 ਅਪ੍ਰੈਲ 2025 : ਬਟਾਲਾ ਪੁਲਿਸ ਨੇ 24 ਘੰਟਿਆਂ ਅੰਦਰ ਬਟਾਲਾ ‘ਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ 6 ਨੌਜਵਾਨਾਂ ਨੂੰ ਗਿ੍ਰਫਤਾਰ ਕਰ ਲਿਆ ਹੈ। ਪੁਲਿਸ ਲਾਈਨ ‘ਚ ਪ੍ਰੈੱਸ ਕਾਨਫਰੰਸ ਦੌਰਾਨ ਡੀ.ਆਈ.ਜੀ ਬਾਰਡਰ ਰੇਂਜ ਸਤਿੰਦਰ ਸਿੰਘ ਅਤੇ ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਖੁਲਾਸਾ ਕਰਦਿਆਂ ਕਿਹਾ ਕਿ 2 ਅਪ੍ਰੈਲ ਨੂੰ ਬਟਾਲਾ ਦੇ ਮੀਆਂ ਮੁਹੱਲੇ ‘ਚ ਲੱਗੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਖਬਰ....

ਜ਼ਿਲਾ ਪੱਧਰੀ ਕਿਸਾਨ ਮੇਲੇ ਦੌਰਾਨ ਕਿਸਾਨਾਂ ਦੀ ਈ ਕੇ ਵਾਈ ਸੀ ਅਤੇ ਲੈਂਡ ਸੀਡਿੰਗ ਵਿਸ਼ੇਸ਼ ਤੌਰ ਤੇ ਕੀਤੀ ਜਾਵੇਗੀ। ਬਟਾਲਾ, 3 ਅਪ੍ਰੈਲ 2025 : ਸ. ਗੁਰਮੀਤ ਸਿੰਘ ਖੁੱਡੀਆਂ,ਖੇਤੀਬਾੜੀ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਖੇਤੀ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਡਾ.ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲਾ ਗੁਰਦਾਸਪੁਰ ਦੀ ਖੇਤੀ ਨੂੰ ਨਵੀਂ ਦਿਸ਼ਾ ਦੇਣ ਲਈ ਜ਼ਿਲਾ ਪੱਧਰੀ ਕਿਸਾਨ ਮੇਲਾ 7 ਅਪ੍ਰੈਲ 2025 ਨੂੰ....

ਮਾਣਯੋਗ ਰਾਜਪਾਲ ਪੰਜਾਬ ਕੱਲ੍ਹ ਦੂਜੇ ਦਿਨ 4 ਅਪ੍ਰੈਲ ਨੂੰ ਫ਼ਤਿਹਗੜ੍ਹ ਚੂੜੀਆਂ ਵਿਖੇ ਨਸ਼ਿਆਂ ਵਿਰੁੱਧ ਕਰਨਗੇ ਪੈਦਲ ਯਾਤਰਾ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਪੈਦਲ ਯਾਤਰਾ ਵਿੱਚ ਸ਼ਾਮਲ ਹੋਣ ਦੀ ਅਪੀਲ ਫਤਿਹਗੜ੍ਹ ਚੂੜੀਆਂ, 3 ਅਪ੍ਰੈਲ 2025 : ਮਾਣਯੋਗ ਰਾਜਪਾਲ ਪੰਜਾਬ, ਸ੍ਰੀ ਗੁਲਾਬ ਚੰਦ ਕਟਾਰੀਆ ਕੱਲ ਦੂਜੇ ਦਿਨ 4 ਅਪ੍ਰੈਲ ਨੂੰ ਫ਼ਤਿਹਗੜ੍ਹ ਚੂੜੀਆਂ ਵਿਖੇ ਪੈਦਲ ਯਾਤਰਾ ਸ਼ੁਰੂ ਕਰਨਗੇ। ਸ੍ਰੀ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਰਾਜਪਾਲ ਪੰਜਾਬ, ਸ੍ਰੀ ਗੁਲਾਬ ਚੰਦ ਕਟਾਰੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਦੀ ਸ਼ੁਰੂਆਤ ਪਹਿਲੇ ਦਿਨ 3 ਅਪ੍ਰੈਲ....

ਬਟਾਲਾ, 3 ਅਪ੍ਰੈਲ 2025 : ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਐਨ.ਐਸ.ਐਸ ਯੂਨਿਟ ਅਤੇ ਰੈਡ ਰਿਬਨ ਕਲੱਬ ਵੱਲੋਂ 'ਦਿਮਾਗੀ ਤੰਦਰੁਸਤੀ ਅਤੇ ਮਾਨਸਿਕ ਤਣਾਅ ਦੇ ਪ੍ਰਭਾਵ ਸਬੰਧੀ' ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਡਾ. ਸਨਿਮਰਜੀਤ ਕੌਰ ਅਤੇ ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਦੀ ਦੇਖ ਰੇਖ ਹੇਠ ਹੋਏ ਇਸ ਸੈਮੀਨਾਰ ਵਿੱਚ ਪ੍ਰਿੰ ਦਵਿੰਦਰ ਸਿੰਘ....

ਸਰਕਾਰ ਅਤੇ ਖੇਤੀਬਾੜੀ ਵਿਭਾਗ ਦਾ ਸ਼ਲਾਘਾਯੋਗ ਉਪਰਾਲਾ-ਨੰਬਰਦਾਰ ਭਲਾਈਪੁਰ ਤਰਨ ਤਾਰਨ 01 ਅਪ੍ਰੈਲ 2025 : ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁਡੀਆਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ ਏ ਐੱਸ ਦੇ ਹੁਕਮਾਂ ਤਹਿਤ "ਸਰਕਾਰ ਤੁਹਾਡੇ ਦੁਆਰ" ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ 'ਚ ਜਾ ਕੇ ਕਿਸਾਨ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਹਨਾਂ ਦਾ ਮੌਕੇ ਤੇ ਹੱਲ ਕੀਤਾ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂ ਨੇ ਪ੍ਰੈਸ ਨਾਲ ਗੱਲ-ਬਾਤ....