ਸਾਬਕਾ ਅੰਤਰਰਾਸ਼ਟਰੀ ਕ੍ਰਿਕੇਟ ਖਿਡਾਰੀ ਮਦਨ ਲਾਲ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ 2 ਅਪ੍ਰੈਲ : ਮਦਨ ਲਾਲ ਕ੍ਰਿਕਟ ਅਕੈਡਮੀ (ਇੰਡੀਆ) ਨੇ ਐਡਮਜ਼ ਕ੍ਰਿਕੇਟ (ਆਸਟ੍ਰੇਲੀਆ) ਨਾਲ ਮਿਲ ਕੇ ਅੰਮ੍ਰਿਤਸਰ ਸ਼ਹਿਰ ਵਿੱਚ ਭਾਰਤ-ਆਸਟ੍ਰੇਲੀਆ ਯੂਥ ਕੱਪ 2024 ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਹੈ। 15 ਅਪ੍ਰੈਲ ਤੋਂ ਕੋਚਾਂ ਦੇ ਨਾਲ ਦੋ ਉਮਰ ਵਰਗ ਦੀਆਂ ਟੀਮਾਂ ਅੰਮ੍ਰਿਤਸਰ ਦਾ ਦੌਰਾ ਕਰਨਗੀਆਂ। ਇਹ ਚੌਥਾ ਪਰ ਪੰਜਾਬ ਦਾ ਪਹਿਲਾ ਦੌਰਾ ਹੈ। ਇਸ ਸਬੰਧ ਵਿੱਚ ਅੱਜ ਸਾਬਕਾ ਭਾਰਤੀ ਟੈਸਟ ਕ੍ਰਿਕੇਟਰ....
ਮਾਝਾ

ਅੰਮ੍ਰਿਤਸਰ, 1 ਅਪ੍ਰੈਲ : ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਹਲਕੇ ਵਿਚ ਗੁਰਮਤਿ ਸਮਾਗਮ ਉਲੀਕਣ ਲਈ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਪ੍ਰਚਾਰਕ ਸਿੰਘਾਂ ਨਾਲ ਮੀਟਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦਾ 450 ਸਾਲਾ ਜੋਤੀ ਜੋਤਿ ਦਿਵਸ ਸਤੰਬਰ ਮਹੀਨੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ....

ਅੰਮ੍ਰਿਤਸਰ, 1 ਅਪ੍ਰੈਲ : ਕਰੀਬ ਤਿੰਨ ਦਹਾਕੇ ਜੇਲ੍ਹ ਵਿਚ ਨਜ਼ਰਬੰਦ ਰਹੇ ਭਾਈ ਗੁਰਮੀਤ ਸਿੰਘ ਨੂੰ ਮਿਲੀ ਪੱਕੀ ਜ਼ਮਾਨਤ ਰੱਦ ਕਰਨਾ ਬੇਹੱਦ ਮੰਦਭਾਗਾ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਕ ਪਾਸੇ ਸਿੱਖ ਕੌਮ ਸਮੁੱਚੇ ਬੰਦੀ ਸਿੰਘਾਂ ਦੀ ਰਿਹਾਈ ਮੰਗ ਰਹੀ ਹੈ, ਜਦਕਿ ਦੂਜੇ ਪਾਸੇ ਪਹਿਲਾਂ ਤੋਂ ਪੱਕੀ ਜ਼ਮਾਨਤ ’ਤੇ ਆਏ ਸਿੰਘਾਂ ਦੀਆਂ ਜ਼ਮਾਨਤਾਂ ਰੱਦ ਕਰਕੇ ਹੋਰ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਇੰਜ ਲਗਦਾ....

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਿਭਾਗ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ-ਐਸ.ਪੀ ਬਟਾਲਾ ਬਟਾਲਾ, 1 ਅਪ੍ਰੈਲ ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅੱਜ ਮੈਡਮ ਅਸ਼ਵਨੀ ਗੋਟਿਆਲ, ਐਸ.ਐਸ.ਪੀ ਬਟਾਲਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਵਲੋਂ ਬਟਾਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੈਰਾ ਮਿਲਟਰੀ ਫੋਰਸ ਸਮੇਤ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਐਸ.ਪੀ (ਐਚ) ਜਸਵੰਤ ਕੋਰ, ਡੀਐਸ.ਪੀ (ਐਚ) ਆਜ਼ਾਦ ਦਵਿੰਦਰ ਸਿੰਘ, ਡੀ.ਐਸ.ਪੀ ਜਸਪਾਲ ਸਿੰਘ, ਬੀ.ਐਸ.ਐਫ ਦੇ ਸਹਾਇਕ ਕਮਾਂਡੈਂਟ ਦਿਗਵਿਜੇ ਸਿੰਘ....

ਤਰਨ ਤਾਰਨ 01 ਅਪ੍ਰੈਲ : ਜਿਲ੍ਹਾ ਚੋਣ ਅਫਸਰ –ਕਮ-ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਅਤੇ ਉਪ ਮੰਡਲ ਮੈਜਿਸਟ੍ਰੇਟ–ਕਮ-ਐਸਿਸਟੈਂਟ ਰਿਟਰਨਿੰਗ ਅਫਸਰ (021-ਤਰਨ ਤਾਰਨ) ਸ੍ਰ. ਸਿਮਰਨਦੀਪ ਸਿੰਘ ਜੀ ਦੇ ਹੁਕਮਾਂ ਅਨੁਸਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਸੀ.ਡੀ.ਪੀ.ਓ ਗੰਡੀਵਿੰਡ ਦੁਆਰਾ ਪਿੰਡ ਛਿੱਛਰੇਵਾਲ ਵਿੱਚ ਜਾਗੋ ਰੈਲੀ ਕੱਢੀ ਗਈ।ਇਸ ਜਾਗੋ ਰੈਲੀ ਵਿੱਚ ਪਿੰਡ ਦੇ ਹਰ ਵੋਟਰ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ । ਹਰ ਵੋਟਰ ਨੂੰ ਵੋਟ ਦੀ ਤਾਕਤ ਅਤੇ ਭਾਰਤੀ ਲੋਕ ਤੰਤਰ ਪ੍ਰਣਾਲੀ....

ਕਿਸੇ ਨੂੰ ਵੀ ਚੋਣ ਪ੍ਰਕਿਰਿਆ ਜਾਂ ਵੋਟਰਾਂ ਨੂੰ ਨਜਾਇਜ਼ ਤਰੀਕੇ ਨਾਲ ਪ੍ਰਭਾਵਿਤ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਆਦਰਸ਼ ਚੋਣ ਜ਼ਾਬਤੇ ਨੂੰ ਜ਼ਿਲ੍ਹੇ ਵਿੱਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਤਰਨਤਾਰਨ, 01 ਅਪ੍ਰੈਲ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ....

ਤਰਨਤਾਰਨ, 01 ਅਪ੍ਰੈਲ : ਭਾਰਤੀ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐੱਪ ਚਲਾਈਆਂ ਗਈਆਂ ਹਨ, ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ ਸਬੰਧਿਤ ਹੋਰ ਵੇਰਵੇ ਹਾਸਲ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਵੋਟਰ ਹੈਲਪਲਾਈਨ ਐਪ ਬਹੁਤ ਲਾਹੇਵੰਦ ਸਿੱਧ ਹੋ ਰਹੀ ਹੈ। ਉਹਨਾਂ ਦੱਸਿਆ ਕਿ ਵੋਟਰਾਂ ਵੱਲੋਂ ਹੈਲਪਲਾਈਨ ਐਪ ਰਾਹੀਂ, ਆਪਣਾ ਨਾਮ....

ਸਿਰਫ਼ ਚੋਣਾਂ ਨਾਲ ਸਬੰਧਿਤ ਜਾਣਕਾਰੀ ਲੈਣ ਲਈ ਲੈਂਡਲਾਈਨ ਨੰਬਰ 0185294536 ‘ਤੇ ਕੀਤਾ ਜਾ ਸਕਦਾ ਹੈ ਸੰਪਰਕ ਤਰਨ ਤਾਰਨ, 01 ਅਪ੍ਰੈਲ : ਸਹਾਇਕ ਰਿਟਰਨਿੰਗ ਅਫ਼ਸਰ ਖੇਮਕਰਨ-ਕਮ-ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ, ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ 022-ਖੇਮਕਰਨ ਲਈ ਸਥਾਪਿਤ ਕੰਟਰੋਲ ਰੂਮ ਦਾ ਲੈਂਡਲਾਈਨ ਨੰਬਰ 0185294536 ਹੈ।ਇਹ ਜਾਣਕਾਰੀ ਵਿਧਾਨ ਸਭਾ ਹਲਕਾ 022-ਖੇਮਕਰਨ ਦੇ ਵਸਨੀਕਾਂ ਲਈ ਸਾਂਝੀ ਕਰਦਿਆਂ ਉਹਨਾਂ....

ਅੰਮ੍ਰਿਤਸਰ, 1 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਣਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਬਜੁਰਗ ਅਤੇ ਦਿਵਿਆਂਗ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਭਗਤ ਪੂਰਨ ਸਿੰਘ ਪਿੰਗਲਵਾੜਾ ਸੇਵਾ ਸੁਆਇਟੀ,ਮਾਨਾਂਵਾਲਾ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਆਪਣੇ ਮੌਜੂਦ ਲੌਕਾਂ ਨੂੰ ਸੰਬੋਧਿਤ ਕਰਦੇ ਹੋਏ....

ਅੰਮ੍ਰਿਤਸਰ 1 ਅਪ੍ਰੈਲ : ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਵੱਲੋ ਜਾਣਕਾਰੀ ਦੇਦਿੰਆ ਦੱਸਿਆ ਕਿ ਸਿੱਖ ਲਾਈਟ ਇੰਨਫੈਨਟਰੀ ਰੈਜੀਮੈਂਟ ਵੱਲੋ 02 ਅਪ੍ਰੈਲ 2024 ਤੋਂ 5 ਅਪ੍ਰੈਲ 2024 ਨੂੰ ਇਸ ਦਫਤਰ ਵਿਖੇ ਟੀਮ ਵੱਲੋਂ ਸਿੱਖ ਲਾਈ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੀਆਂ ਵਿਧਵਾਵਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਿਲਾ ਸੁਣੇਗੀ ਅਤੇ ਮੁਸ਼ਕਿਲਾ ਹੱਲ ਕਰਨ ਲਈ ਆਪਣੇ ਰਿਕਾਰਡ ਦਫਤਰ ਨੂੰ ਲਿਖੇਗੀ। ਸਿੱਖ ਲਾਈਟ ਇੰਨਫੈਨਟਰੀ ਦੇ ਸਾਬਕਾ ਸੈਨਿਕ ਆਪਣਾ ਪੈਨਸ਼ਨ ਆਦਿ....

ਅੰਮ੍ਰਿਤਸਰ, 30 ਮਾਰਚ : ਅੰਮ੍ਰਿਤਸਰ ਪੁਲਿਸ (ਸਿਟੀ) ਵੱਲੋਂ 3 ਕਿਲੋ ਹੈਰੋਇਨ, 50 ਹਜ਼ਾਰ ਦੀ ਡਰੱਗ ਮਨੀ, 0.32 ਬੋਰ ਦਾ ਪਿਸਤੌਲ, 3 ਕਾਰਤੂਸਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਕੇ ਇੰਟਰਨੈਸ਼ਨਲ ਡਰੱਗ ਰੈਕੇਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਕਮਿਸ਼ਨਰੇਟ (ਪੁਲਿਸ) ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਸੀ.ਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਪੀ.ਪੀ.ਐਸ., ਏ.ਡੀ.ਸੀ.ਪੀ. ਨਵਜੋਤ ਸਿੰਘ ਸੰਧੂ,ਏਸੀਪੀ ਕੁਲਦੀਪ ਸਿੰਘ ਦੀ ਦੇਖ-ਰੇਖ....

ਤਰਨਤਾਰਨ, 30 ਮਾਰਚ : ਜ਼ਿਲ੍ਹਾ ਤਰਨਤਾਰਨ ਪੁਲਿਸ ਨੇ ਲਖਬੀਰ ਲੰਡਾ ਗੈਂਗ ਦੇ 3 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਤਰਨਤਾਰਨ ਪੁਲਿਸ ਵਲੋਂ 3 ਗੈਂਗਸਟਰਾਂ (ਗੁਰਪ੍ਰੀਤ ਸਿੰਘ ਉਰਫ ਗੋਪੀ ਨੰਬਰਦਾਰ, ਮੋਹਪ੍ਰੀਤ ਸਿੰਘ ਉਰਫ ਮੋਹ ਅਤੇ ਸ਼ਮਸ਼ੇਰ ਸਿੰਘ ਉਰਫ ਸ਼ੇਰਾ) ਨੂੰ 1.02 ਕਿਲੋਗ੍ਰਾਮ ਹੈਰੋਇਨ, 3 ਗੈਰ-ਕਾਨੂੰਨੀ ਹਥਿਆਰਾਂ, 4 ਮੈਗਜ਼ੀਨ, 20 ਜਿੰਦਾ ਰੌਂਦ ਅਤੇ ਇੱਕ ਕਾਰ ਸਮੇਤ ਨੌਸ਼ਹਿਰਾ ਪੰਨੂਆਂ ਤੋਂ ਕਾਬੂ ਕੀਤਾ ਗਿਆ”। ਪੁਲਿਸ....

ਅੰਮ੍ਰਿਤਸਰ, 29 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਯੂ.ਕੇ. ਵਿਚ ਕੁਝ ਸਕੂਲਾਂ ਦੇ ਧਾਰਮਿਕ ਸਿੱਖਿਆ ਦੇ ਪਾਠਕ੍ਰਮ ਵਿਚ ਤਾਲਿਬਾਨ ਅਤੇ ਕੂ ਕਲੱਕਸ ਕਲੈਨ ਵਰਗੇ ਕੱਟੜਵਾਦੀ ਸਮੂਹਾਂ ਦੇ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਏ ਜਾਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਆਖਿਆ ਕਿ ਸਿੱਖ ‘ਸਰਬੱਤ ਦਾ ਭਲਾ’ ਮੰਗਣ ਵਾਲੀ ਪੂਰੀ ਦੁਨੀਆ ਤੋਂ ਵੱਖਰੀ ਅਤੇ ਨਿਆਰੀ ਕੌਮ ਹਨ ਅਤੇ ਤਾਲਿਬਾਨ ਅਤੇ ਕੂ ਕਲੱਕਸ ਕਲੈਨ ਵਰਗੀਆਂ ਕੱਟੜਵਾਦੀ ਤਾਕਤਾਂ ਦੇ ਨਾਲ....

ਅੰਮ੍ਰਿਤਸਰ 29 ਮਾਰਚ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋ ਕੇ ਵੱਡੇ ਪੱਧਰ ਤੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਦਿਨੋ ਦਿਨੀ ਆਮ ਆਦਮੀ ਪਾਰਟੀ ਦਾ ਕੁਨਬਾ ਲਗਾਤਾਰ ਵੱਧ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿੱਤ ਹੋ ਕੇ ਪਿੰਡ ਸਰਜਾ ਦੇ ਸਾਰੇ ਲੋਕ ਵਾਸੀਆਂ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ....

ਅੰਮ੍ਰਿਤਸਰ, 29 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94 ਹਜ਼ਾਰ ਰੁਪਏ ਦੀ ਵਜੀਫਾ ਰਾਸ਼ੀ ਦਿੱਤੀ ਗਈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਸ ਵਜੀਫ਼ਾ ਰਾਸ਼ੀ ਦੇ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨੂੰ ਸੌਂਪੇ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ....