ਮਾਝਾ

ਏ.ਆਰ.ਓ. ਭੋਆ ਅਤੇ ਏ.ਆਰ.ਓ. ਪਠਾਨਕੋਟ ਵੱਲੋਂ ਆਦਰਸ ਚੋਣ ਜਾਬਤਾ ਦੀ ਉਲੰਘਣਾ ਕਰਨ ਤੇ ਦੋ ਪਾਰਟੀਆਂ ਨੂੰ ਭੇਜੇ ਗਏ ਨੋਟਿਸ
ਬਿਨ੍ਹਾਂ ਪਰਮਿਸਨ ਅਤੇ ਬਿਨ੍ਹਾਂ ਜਾਣਕਾਰੀ ਦਿੱਤਿਆਂ ਹੋਟਲ ਅੰਦਰ ਰਾਜਨੀਤਿਕ ਮੀਟਿੰਗ ਕਰਨ ਤੇ ਹੋਟਲ ਮਾਲਕ ਨੂੰ ਵੀ ਨੋਟਿਸ ਜਾਰੀ ਪਠਾਨਕੋਟ 21 ਮਾਰਚ : ਲੋਕ ਸਭਾ ਚੋਣਾਂ- 2024 ਦਾ ਆਗਾਜ ਹੋ ਚੁੱਕਿਆ ਹੈ ਅਤੇ ਪਿਛਲੇ ਕਰੀਬ ਦੋ ਹਫਤਿਆਂ ਤੋਂ ਸ਼੍ਰੀ ਆਦਿੱਤਿਆ ਉੱਪਲ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਵੱਖ ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕਰਕੇ ਆਦਰਸ਼ ਚੋਣ ਜਾਬਤਾ ਦੇ ਸਬੰਧ ਵਿੱਚ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ, ਇਸ ਤੋਂ ਇਲਾਵਾ ਹੋਟਲ ਮਾਲਕਾਂ, ਮੈਰਿਜ ਪੈਲੇਸ....
ਚੋਣ ਅਧਿਕਾਰੀਆਂ ਵੱਲੋਂ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਜਾਰੀ
ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਨਿਡਰ ਹੋ ਕੇ ਬਿਨਾਂ ਕਿਸੇ ਡਰ ਭੈਅ ਤੋਂ ਕਰਨ-ਵਧੀਕ ਜ਼ਿਲਾ੍ਹ ਚੋਣ ਅਫਸਰ ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਕਰਵਾਈਆਂ ਜਾ ਰਹੀਆਂ ਹਨ ਵਿਸ਼ੇਸ ਗਤੀਵਿਧੀਆਂ ਤਰਨਤਾਰਨ, 21 ਮਾਰਚ : ਆਦਰਸ਼ ਚੋਣ ਜ਼ਾਬਤਾ ਦੇ ਲਾਗੂ ਹੋਣ ਤੋਂ ਬਾਅਦ ਜ਼ਿਲਾ ਚੋਣ ਅਧਿਕਾਰੀਆਂ ਵੱਲੋਂ ਜ਼ਿਲਾ੍ਹ ਤਰਨਤਾਰਨ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਸਹੂਲਤਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਇਸ ਤਹਿਤ ਅੱਜ ਵਧੀਕ ਜ਼ਿਲਾ੍ਹ ਚੋਣ ਅਫਸਰ, ਸ਼੍ਰੀ ਵਰਿੰਦਰਪਾਲ ਸਿੰਘ ਬਾਜ਼ਵਾ....
ਵੋਟਰ ਸ਼ਨਾਖਤੀ ਕਾਰਡ ਤੋਂ ਇਲਾਵਾ 12 ਹੋਰ ਦਸਤਾਵੇਜ਼ ਪੇਸ਼ ਕਰਕੇ ਪਾਈ ਜਾ ਸਕਦੀ ਹੈ ਵੋਟ-ਜ਼ਿਲਾ੍ਹ ਚੋਣ ਅਫਸਰ
ਵੋਟਰਾਂ ਦੀ ਸਹੂਲਤਾਂ ਲਈ ਜਾਰੀ ਵੋਟਰ ਸਲਿੱਪ ਵੋਟ ਪਾਉਣ ਲਈ ਪਹਿਚਾਣ ਪੱਤਰ ਦੇ ਤੌਰ ’ਤੇ ਨਹੀਂ ਹੋਵੇਗੀ ਪ੍ਰਮਾਣਿਤ ਤਰਨ ਤਾਰਨ, 21 ਮਾਰਚ : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ੍ਹ ਚੋਣ ਅਫਸਰ, ਸ਼੍ਰੀ ਸੰਦੀਪ ਕੁਮਾਰ ਨੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਉਲੀਕੇ ਪ੍ਰੋਗਰਾਮ ਤਹਿਤ ਜਾਣਕਾਰੀ ਦਿੰਦਿਆ ਕਿਹਾ ਕਿ ਚੋਣਾਂ ਵਾਲੇ ਦਿਨ ਕੋਈ ਵੀ ਵੋਟਰ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੋਟਰ ਸ਼ਨਾਖਤੀ ਕਾਰਡ ਪੋਲਿੰਗ ਸਟੇਸ਼ਨ ’ਤੇ ਪੇਸ਼ ਕਰਕੇ ਆਪਣੀ ਵੋਟ....
ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਚੋਣ ਖ਼ਰਚ ਤੇ ਚੋਣ ਕਮਿਸ਼ਨ ਦੀ ਰਹੇਗੀ ਤਿੱਖੀ ਨਜ਼ਰ-ਜ਼ਿਲਾ੍ਹ ਚੋਣ ਅਫਸਰ
ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਲਈ ਚੋਣ ਕਮਿਸ਼ਨ ਵਲੋਂ ਤਹਿ ਕੀਤੀ ਗਈ ਵੱਧ ਤੋਂ ਵੱਧ 95 ਲੱਖ ਰੁਪਏ ਤੱਕ ਦਾ ਖਰਚਾ ਕਰਨ ਦੀ ਸੀਮਾ-ਸ੍ਰੀ ਸੰਦੀਪ ਕੁਮਾਰ ਉਮੀਦਵਾਰਾਂ ਵੱਲੋਂ ਪੇਡ ਨਿਊਜ਼ ਜਾਂ ਸਿਆਸੀ ਇਸ਼ਤਿਹਾਰਬਾਜ਼ੀ ‘ਤੇ ਕੀਤੇ ਜਾਣ ਵਾਲੇ ਖਰਚੇ ਹੋਣਗੇ ਚੋਣ ਖਰਚੇ ਦਾ ਹਿੱਸਾ ਤਰਨ ਤਾਰਨ, 21 ਮਾਰਚ : ਲੋਕ ਸਭਾ ਚੋਣਾਂ 2024 ਦੌਰਾਨ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਚੋਣ ਖਰਚ ‘ਤੇ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ ਰੱਖਣ ਲਈ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ ਹੇਠ ਜ਼ਿਲਾ੍ਹ ਪੱਧਰੀ ਖਰਚਾ ਨਿਗਰਾਨ....
ਭਗਤ ਪੂਰਨ ਸਿੰਘ ਨਿਸ਼ਕਾਮ ਸੇਵਾ ਦੇ ਪੁੰਜ - ਡਿਪਟੀ ਕਮਿਸ਼ਨਰ
ਆਉਣ ਵਾਲੀ ਪੀੜੀ ਭਗਤ ਪੂਰਨ ਸਿੰਘ ਤੋਂ ਲਏ ਸੇਧ ਅੰਮ੍ਰਿਤਸਰ 21 ਮਾਰਚ : ਪਿੰਗਲਵਾੜਾ ਦੇ ਬਾਣੀ ਭਗਤ ਪੂਰਨ ਸਿੰਘ ਨਿਸ਼ਕਾਮ ਸੇਵਾ ਦੇ ਪੁੰਜ ਸਨ ਅਤੇ ਉਨਾਂ ਨੇ ਆਪਣੀ ਸਾਰੀ ਜਿੰਦਗੀ ਬੇਸਹਾਰਾ ਲੋਕਾਂ ਦੀ ਭਲਾਈ ਵਿੱਚ ਗੁਜ਼ਾਰ ਦਿੱਤੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਪਿੰਗਲਵਾੜਾ, ਮਾਨਾਵਾਲਾ ਦਾ ਦੌਰਾ ਕਰਨ ਉਪਰੰਤ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਕੰਮ ਭਗਤ ਪੂਰਨ ਸਿੰਘ ਨੇ ਕੀਤਾ ਹੈ, ਉਹ ਕੰਮ ਪਰਮਾਤਾ ਤੋਂ ਇਲਾਵਾ ਹੋਰ ਕੋਈ ਨਹੀਂ ਕਰ ਸਕਦਾ। ਉਨਾਂ ਕਿਹਾ....
ਪੀ ਏ ਯੂ ਦੇ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਸਾਉਣੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਾ ਆਯੋਜਿਤ ਹੋਇਆ
ਕਿਸਾਨਾਂ ਨੂੰ ਖੇਤੀ ਕਾਰੋਬਾਰ ਅਤੇ ਉੱਦਮ ਨਾਲ ਜੁੜਨ ਦਾ ਸੱਦਾ ਪੀ ਏ ਯੂ ਵਾਈਸ ਚਾਂਸਲਰ ਨੇ ਦਿੱਤਾ ਗੁਰਦਾਸਪੁਰ 20 ਮਾਰਚ : ਪੀ.ਏ.ਯੂ. ਵਲੋਂ ਸਾਉਣੀ ਦੀਆਂ ਫਸਲਾਂ ਲਈ ਕਿਸਾਨ ਮੇਲਿਆਂ ਦੇ ਸਿਲਸਿਲੇ ਵਿਚ ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ ਦੇ ਮੁੱਖ ਮਹਿਮਾਨ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ। ਵਿਸ਼ੇਸ਼ ਮਹਿਮਾਨਾਂ ਦੇ ਤੌਰ ਤੇ ਪੀ ਏ ਯੂ ਪ੍ਰਬੰਧਕੀ ਬੋਰਡ ਦੇ ਮੈਂਬਰ ਸ ਹਰਦਿਆਲ ਸਿੰਘ ਗਜਨੀਪੁਰ ਕ੍ਰਿਸ਼ੀ ਵਿਗਿਆਨ ਕੇਂਦਰ....
ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਸਿੱਖ ਨੌਜਵਾਨ ਮੋਟਰਸਾਈਕਲਾਂ, ਟਰੈਕਟਰਾਂ ਅਤੇ ਕਾਰਾਂ ਦੀ ਸਟੰਟਬਾਜ਼ੀ ਤੋਂ ਗੁਰੇਜ਼ ਕਰਨ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 20 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 21 ਮਾਰਚ ਤੋਂ 26 ਮਾਰਚ ਤੱਕ ਖ਼ਾਲਸਈ ਜਾਹੋ-ਜਲਾਲ ਦਾ ਪ੍ਰਤੀਕ ਹੋਲਾ-ਮਹੱਲਾ ਦਾ ਕੌਮੀ ਤਿਓਹਾਰ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਸਿੱਖ ਨੌਜਵਾਨਾਂ ਨੂੰ ਮੋਟਰਸਾਈਕਲਾਂ, ਟਰੈਕਟਰਾਂ ਅਤੇ ਕਾਰਾਂ ਦੀ ਸਟੰਟਬਾਜ਼ੀ ਕਰਨ ਤੋਂ ਗੁਰੇਜ਼ ਕਰਨ ਤੇ ਸ਼ਰਧਾ-ਭਾਵਨੀ ਨਾਲ ਆਉਣ ਦੀ ਤਾਕੀਦ ਕਰਦਿਆਂ ਪਿੰਡਾਂ-ਨਗਰਾਂ ਦੇ ਗੁਰਦੁਆਰਿਆਂ ਦੇ ਗ੍ਰੰਥੀ ਸਾਹਿਬਾਨ ਨੂੰ ਵੀ ਇਸ ਸਬੰਧ ਵਿਚ ਅਨਾਊਂਸਮੈਂਟਾਂ ਕਰਨ....
ਜ਼ਿਲ੍ਹਾ ਪੱਧਰ ਅਤੇ ਵਿਧਾਨ ਸਭਾ ਹਲਕਾ ਪੱਧਰ ’ਤੇ ਕੰਟਰੋਲ ਰੂਮ ਸਥਾਪਤ
ਬਟਾਲਾ, 20 ਮਾਰਚ : ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਜਾਂ ਸ਼ਿਕਾਇਤ ਦਰਜ਼ ਕਰਵਾਉਣ ਲਈ ਜ਼ਿਲ੍ਹਾ ਹੈੱਡ-ਕੁਆਰਟਰ ਅਤੇ ਏ.ਆਰ.ਓ. ਹੈੱਡ-ਕੁਆਰਟਰ ’ਤੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜੋ 24 ਘੰਟੇ ਖੁੱਲ੍ਹੇ ਰਹਿਣਗੇ। ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਸਥਾਪਤ ਕੀਤੇ ਗਏ ਕੰਟਰੋਲ ਰੂਮ ਦਾ ਨੋਡਲ ਅਫ਼ਸਰ....
ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਪਿ੍ਰੰਟਿੰਗ ਪ੍ਰੈਸਾਂ ਦੇ ਮਾਲਕਾਂ ਨਾਲ ਮੀਟਿੰਗ ਕਰਕੇ ਦਿੱਤੇ ਦਿਸਾ ਨਿਰਦੇਸ  
ਪਠਾਨਕੋਟ, 20 ਮਾਰਚ : ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਸ੍ਰੀ ਆਦਿੱਤਿਆ ਉੱਪਲ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਕੰਮ ਕਰ ਰਹੀਆਂ ਪਿ੍ਰੰਟਿੰਗ ਪ੍ਰੈਸ ਦੇ ਮਾਲਕਾਂ ਨਾਲ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਪਵਨ ਕੁਮਾਰ ਡੀ.ਆਰ.ਓ. ਪਠਾਨਕੋਟ ਯੁਗੇਸ ਕੁਮਾਰ ਚੋਣ ਕਾਨੂੰਗੋ, ਰਾਮ ਲੁਭਾਇਆ ਨੋਡਲ ਅਫਸਰ ਮੀਡੀਆ....
ਨਿਰਧਾਰਤ ਤੋਂ ਜਿਆਦਾ ਰਾਸੀ ਬਿਨ੍ਹਾਂ ਕਾਗਜਾਤ ਤੋਂ ਟ੍ਰਾਂਸਫਰ ਕਰਨ ਤੇ ਕੀਤੀ ਜਾ ਸਕਦੀ ਹੈ ਕਾਰਵਾਈ –ਜਿਲ੍ਹਾ ਚੋਣ ਅਫਸਰ  
ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਦੇ ਮਾਲਿਕਾਂ ਨਾਲ ਮੀਟਿੰਗ ਕਰਕੇ ਦਿੱਤੇ ਦਿਸਾ ਨਿਰਦੇਸ ਪਠਾਨਕੋਟ 20 ਮਾਰਚ : ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਸ੍ਰੀ ਆਦਿੱਤਿਆ ਉੱਪਲ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਵੱਖ ਵੱਖ ਬੈਂਕਾਂ ਦੀਆਂ ਸਾਖਾਵਾਂ ਦੇ ਅਧਿਕਾਰੀਆਂ ਨਾਲ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਯੁਗੇਸ....
ਵਿਸ਼ਵ ਬੈਂਕ ਦੀ ਟੀਮ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਸਕੂਲਾਂ ਦਾ ਕੀਤਾ ਗਿਆ ਦੌਰਾ
ਸਕੂਲਾਂ ਵਿੱਚ ਮਿਡ ਡੇ ਮੀਲ, ਬਾਥਰੂਮ, ਸਾਫ਼ ਸਫ਼ਾਈ ਸਮੇਤ ਸਮੁੱਚੇ ਪੱਖਾਂ ਦਾ ਕੀਤਾ ਗਿਆ ਨਿਰੀਖਣ। ਪਠਾਨਕੋਟ, 20 ਮਾਰਚ : ਵਿਸ਼ਵ ਬੈਂਕ ਦੀ ਟੀਮ ਵੱਲੋਂ ਸੋਸ਼ਲ ਐਂਡ ਇੰਨਵਾਰਮੈਂਟ ਸੇਫ ਗਾਰਡ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕਰ ਮਿਡ ਡੇ ਮੀਲ, ਸਕੂਲ ਡਿਵੈਲਪਮੈਂਟ ਪਲਾਨ, ਸਿਵਲ ਵਰਕਸ, ਸਾਫ਼ ਸਫ਼ਾਈ ਸਮੇਤ ਸਕੂਲਾਂ ਵਿੱਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਨਿਰੀਖਣ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਜਗਵਿੰਦਰ ਸਿੰਘ....
ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਨ ਲਈ ਕੀਤਾ ਗਿਆ ਵੱਖ-ਵੱਖ ਸੈੱਲਾਂ ਦਾ ਗਠਨ-ਜ਼ਿਲ੍ਹਾ ਚੋਣ ਅਫ਼ਸਰ
ਜਿ਼ਲ੍ਹਾ ਪ੍ਰ਼ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਮਰਾ ਨੰਬਰ 219 ਵਿੱਚ ਸਥਾਪਤ ਕੀਤਾ ਗਿਆ 24 ਘੰਟੇ ਚੱਲਣ ਵਾਲਾ ਸ਼ਿਕਾਇਤ ਸੈੱਲ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਅਧੀਨ ਚੋਣਾਂ ਨਾਲ ਸਬੰਧਿਤ ਖਬਰਾਂ ਤੇ ਇਸ਼ਤਿਹਾਰਾਂ ‘ਤੇ ਨਜ਼ਰ ਰੱਖਣ ਲਈ ਕਮਰਾ ਨੰਬਰ 212 ਵਿੱਚ ਬਣਾਇਆ ਗਿਆ ਮੀਡੀਆ ਸੈੱਲ ਸਿਆਸੀ ਪਾਰਟੀ ਜਾਂ ਵਿਅਕਤੀ ਨੂੰ ਰਾਜਨੀਤਿਕ ਇਕੱਠ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਲੈਣੀ ਹੋਵੇਗੀ ਅਗੇਤੀ ਪ੍ਰਵਾਨਗੀ ਤਰਨ ਤਾਰਨ, 20 ਮਾਰਚ : ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ....
ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਹਲਕਾ ਖੇਮਕਰਨ ਦੇ ਸਰਹੱਦੀ ਪਿੰਡਾਂ ਵਿੱਚ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਕੀਤਾ ਦੌਰਾ
ਲੋਕਾਂ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਬਿਨ੍ਹਾ ਕਿਸੇ ਡਰ-ਭੈਅ ਤੋਂ ਨਿਡਰ ਹੋ ਕੇ ਕਰਨ ਦੀ ਕੀਤੀ ਅਪੀਲ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਪੋਲਿੰਗ ਸਟੇਸ਼ਨਾਂ ‘ਤੇ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਦਾ ਲਿਆ ਜਾਇਜ਼ਾ ਤਰਨਤਾਰਨ, 20 ਮਾਰਚ : ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਚੋਣ ਅਫਸਰ, ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਸਥਿਤ ਪੋਲਿੰਗ ਸਟੇਸ਼ਨਾਂ ਦਾ....
ਕੋਰਟਾਂ ਵਿੱਚ ਚੱਲ ਰਹੇ ਮੀਡੀਏਸ਼ਨ ਸੈਂਟਰਾਂ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ  ਪਿੰਡਾਂ ਵਿੱਚ  ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਤਰਨ ਤਾਰਨ, 20 ਮਾਰਚ : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਵੱਲੋਂ ਅੱਜ ਮਿਤੀ 20.03.2024 ਨੂੰ ਪਿੰਡ ਬੇਗੇਪੁਰ, ਸ਼ਿੰਗਾਰਪੁਰ ਅਤੇ ਵਰਾਣਾ ਵਿਖੇ ਵਕੀਲ ਸਾਹਿਬ ਅਤੇ ਪੈਰਾ ਲੀਗਲ ਵਲੰਟੀਅਰਾਂ ਰਾਹੀਂ ਕੋਰਟਾਂ ਵਿੱਚ ਚੱਲ ਰਹੇ ਮੀਡੀਏਸ਼ਨ ਸੈਂਟਰਾਂ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਸੈਮੀਨਾਰ ਦਾ....
ਵਿਸ਼ਵ ਓਰਲ ਹੈਲਥ ਦਿਵਸ ਮੌਕੇ ਜਿਲਾ੍ਹ ਪੱਧਰੀ ਸਮਾਗਮ ਕਰਵਇਆ ਗਿਆ।
ਤਰਨ ਤਾਰਨ 20 ਮਾਰਚ : ਸਿਵਲ ਸਰਜਨ ਤਰਨਤਾਰਨ ਡਾ ਕਮਲਪਾਲ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ, ਡਿਪਟੀ ਡਾਇਰੈਕਟਰ (ਡੈਂਟਲ) ਡਾ ਸੰਦੀਪ ਬੰਬੁਰੀਆ ਵਲੋ ਅੱਜ ਮਿਤੀ 20 ਮਾਰਚ ਵਿਸ਼ਵ ਓਰਲ ਹੈਲਥ ਦਿਵਸ ਮੌਕੇ ਸਰਕਾਰੀ ਅੇਲੀਮੈਂਟਰੀ ਸਕੂਲ ਤਰਨਤਾਰਨ(4) ਵਿਖੇ ਇੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਣ ਸਕੂਲ ਦੇ ਵਿਦਿਆਰਥੀਆਂ ਵਲੋਂ ਓਰਲ ਹੈਲਥ ਸੰਬਧੀ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਪੋਸਟਰ ਮੇਕਿੰਗ ਕੰਪੀਟੀਸ਼ਨ ਕਰਵਾਇਆ ਗਿਆ। ਇਸ ਮੌਕੇ ਤੇ ਸੰਬੋਧਨ ਕਰਦਿਆਂ ਡਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੰਦਾਂ ਅਤੇ ਮੂੰਹ....