ਮਾਝਾ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਖੇਡਣ ਲਈ ਪਲੇਟਫਾਰਮ ਮੁਹੱਈਆ ਕਰਵਾਇਆ : ਚੇਅਰਮੈਨ ਬਲਬੀਰ ਸਿੰਘ ਪਨੂੰ 
‘ਯੁੱਧ ਨਸ਼ਿਆਂ ਵਿਰੁੱਧ’ (ਰੰਗਲਾ ਪੰਜਾਬ) ਪਿੰਡ ਨਾਨਕ ਚੱਕ, ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ ਵਿਖੇ ਦੋ ਦਿਨਾਂ ਵਾਲੀਬਾਲ ਟੂਰਨਾਂਮੈਂਟ ਦਾ ਸ਼ਾਨਦਾਰ ਆਗਾਜ਼ ਕੱਲ੍ਹ 26 ਮਾਰਚ ਨੂੰ ਇਨਾਮ ਵੰਡ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਬਟਾਲਾ ਦੇ ਐਸ.ਐਸ.ਪੀ, ਸ੍ਰੀ ਸੁਹੇਲ ਕਾਸਿਮ ਮੀਰ ਅਤੇ ਵਿਸ਼ੇਸ ਮਹਿਮਾਨ ਵਜੋਂ ਸ੍ਰੀ ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਸ਼ਿਰਕਤ ਕਰਨਗੇ ਫਤਿਹਗੜ੍ਹ ਚੂੜੀਆਂ, 25 ਮਾਰਚ 2025 : ‘ਯੁੱਧ ਨਸ਼ਿਆਂ ਵਿਰੁੱਧ’ (ਰੰਗਲਾ ਪੰਜਾਬ) ਮੁਹਿੰਮ ਤਹਿਤ ਦੋ ਦਿਨਾਂ....
31 ਮਾਰਚ ਤੱਕ ਰਾਸ਼ਨ ਕਾਰਡ ਦੀ ਈ-ਕੇ.ਵਾਈ.ਸੀ.ਕਰਵਾਉਣੀ ਜ਼ਰੂਰੀ-ਰਾਸ਼ਨ ਕਾਰਡ ਧਾਰਕ ਕਰਵਾਉਣ ਜਲਦੀ ਆਪਣੀ ਈ-ਕੇ.ਵਾਈ.ਸੀ.
ਬਟਾਲਾ, 25 ਮਾਰਚ 2025 : ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ, ਭਾਰਤ ਸਰਕਾਰ ਵੱਲੋਂ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ-2013 ਤਹਿਤ ਰਾਸ਼ਨ ਦਾ ਲਾਭ ਲੈ ਰਹੇ ਲਾਭਪਾਤਰੀਆਂ ਦੀ 31 ਮਾਰਚ 2025 ਤੱਕ ਸੌ ਫ਼ੀਸਦੀ ਈ-ਕੇ.ਵਾਈ.ਸੀ. ਕਰਨ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਪੰਜਾਬ ਰਾਜ ਵਿੱਚ ਪਿਛਲੇ ਲਗਭਗ ਇੱਕ ਸਾਲ ਤੋਂ ਲਾਭਪਾਤਰੀਆਂ....
ਫੌਜ਼ ਵਿੱਚ ਭਰਤੀ ਹੋਣ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ
ਫੌਜ਼ ਵਿੱਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ 01 ਅਪ੍ਰੈਲ 2025 ਤੋਂ ਸ਼ੁਰੂ ਕੀਤਾ ਜਾਵੇਗਾ ਤਰਨ ਤਾਰਨ, 25 ਮਾਰਚ 2025 : ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ ਨੇ ਦੱਸਿਆ ਹੈ ਕਿ ਆਰਮੀ, ਨੇਵੀ, ਏਅਰ ਫੋਰਸ, ਬੀ.ਐਸ.ਐਫ, ਆਈ.ਟੀ.ਬੀ.ਪੀ, ਸੀ.ਆਰ.ਪੀ.ਐਫ., ਸੀ.ਆਈ.ਐਸ.ਐਫ ਵਿੱਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ ਮਿਤੀ 01 ਅਪ੍ਰੈਲ 2025 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਰਸ ਵਿੱਚ ਸਾਬਕਾ ਸੈਨਿਕਾਂ, ਸੈਨਿਕ ਵਿਧਵਾਵਾਂ....
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ : ਐਡਵੋਕੇਟ ਧਾਮੀ
ਜਥੇਦਾਰਾਂ ਦੀ ਨਿਯੁਕਤੀ ਸਮੇਂ ਇੱਕ ਵਿਅਕਤੀ ਇੱਕ ਆਹੁਦੇ ਦਾ ਸਿਧਾਂਤ ਹੋਵੇਗਾ ਲਾਗੂ ਅੰਮ੍ਰਿਤਸਰ, 24 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਮੇਂ ਬਣੇ ਹਾਲਾਤਾਂ ਦੇ ਮਦੇਨਜ਼ਰ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਅਤੇ ਜਥੇਦਾਰਾਂ ਦੀਆਂ ਪਦਵੀਆਂ ਸਬੰਧੀ ਭਵਿੱਖ ਵਿੱਚ ਸਿੱਖ ਸੰਪਰਦਾਵਾਂ ਦੇ ਰਾਏ ਮਸ਼ਵਰੇ ਨੂੰ ਅਣਡਿੱਠ ਨਹੀਂ ਕੀਤਾ ਜਾਵੇਗਾ।....
ਯੁੱਧ ਨਸ਼ਿਆਂ ਵਿਰੁੱਧ’ (ਰੰਗਲਾ ਪੰਜਾਬ) ਮੁਹਿੰਮ ਤਹਿਤ ਦੋ ਦਿਨਾਂ ਵਾਲੀਬਾਲ ਟੂਰਨਾਂਮੈਂਟ 25 ਅਤੇ 26 ਮਾਰਚ ਨੂੰ ਪਿੰਡ ਨਾਨਕ ਚੱਕ, ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ ਵਿਖੇ ਕਰਵਾਇਆ ਜਾਵੇਗਾ
ਕੱਲ੍ਹ 25 ਮਾਰਚ ਨੂੰ ਸਵੇਰੇ 10 ਵਜੇ ਵਾਲੀਬਾਲ ਟੂਰਨਾਂਮੈਂਟ ਦੇ ਉਦਘਾਟਨ ਮੌਕੇ ਮੁੱਖ ਮਹਿਮਾਨ ਵਜੋਂ ਚੇਅਰਮੈਨ ਬਲਬੀਰ ਸਿੰਘ ਪਨੂੰ ਅਤੇ ਵਿਸ਼ੇਸ ਮਹਿਮਾਨ ਵਜੋਂ ਸ੍ਰੀਮਤੀ ਵੀਰਪਾਲ ਕੌਰ, ਐਸ.ਡੀ.ਐਮ ਫਤਹਿਗੜ੍ਹ ਚੂੜੀਆਂ ਸ਼ਿਰਕਤ ਕਰਨਗੇ 26 ਮਾਰਚ ਨੂੰ ਇਨਾਮ ਵੰਡ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਬਟਾਲਾ ਦੇ ਐਸ.ਐਸ.ਪੀ, ਸ੍ਰੀ ਸੁਹੇਲ ਕਾਸਿਮ ਮੀਰ ਅਤੇ ਵਿਸ਼ੇਸ ਮਹਿਮਾਨ ਵਜੋਂ ਸ੍ਰੀ ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਸ਼ਿਰਕਤ ਕਰਨਗੇ ਫਤਿਹਗੜ੍ਹ ਚੂੜੀਆਂ, 24 ਮਾਰਚ 2025 :....
ਯੁਵਕਾਂ ਨੂੰ ਅਗਨੀਵੀਰ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਤਿਆਰੀ ਸਬੰਧੀ ਰਜਿਸਟਰੇਸ਼ਨ ਸ਼ੁਰੂ
ਤਰਨ ਤਾਰਨ, 24 ਮਾਰਚ 2025 : ਸੀ-ਪਾਈਟ ਕੈਂਪ, ਪੱਟੀ (ਤਰਨ-ਤਾਰਨ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ 12 ਮਾਰਚ 2025 ਤੋ 10 ਅਪ੍ਰੈਲ 2025 ਤੱਕ ਖੁੱਲਾ ਹੈ ਅਤੇ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੂਨ 2025 ਵਿੱਚ ਹੋਣਾ ਹੈ । ਇਸ ਵਾਰ ਪੇਪਰ ਪੰਜਾਬੀ ਵਿੱਚ ਹੋਣਾ ਹੈ । ਤਰਨ-ਤਾਰਨ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਆਪਣਾ ਨਾਮ ਆਨ ਲਾਈਨ....
ਤਰਨ ਤਾਰਨ ਦੇ ਤਿੰਨ ਕਿਸਾਨਾਂ ਨੇ ਕਿਸਾਨ ਮੇਲੇ ਤੇ ਜਿੱਤੇ ਇਨਾਮ
ਤਰਨ ਤਾਰਨ, 24 ਮਾਰਚ 2025 : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ 21 ਅਤੇ 22 ਮਾਰਚ ਨੂੰ ਹੋਏ ਦੋ ਦਿਨਾਂ ਕਿਸਾਨ ਮੇਲੇ ਤੇ ਜਿਣਸਾਂ ਦੇ ਮੁਕਾਬਲੇ ਵਿੱਚ 3 ਇਨਾਮ ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨਾਂ ਦੇ ਹਿੱਸੇ ਆਏ। ਡਾ. ਪਰਵਿੰਦਰ ਸਿੰਘ, ਇੰਚਾਰਜ, ਪੀ ਏ ਯੂ-ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਨੇ ਦੱਸਿਆ ਕਿ ਟਮਾਟਰ ਵਿੱਚ ਪਿੰਡ ਛਾਪੜੀ ਸਾਹਿਬ ਦੇ ਸ. ਹਰਪ੍ਰੀਤ ਸਿੰਘ, ਹਰੇ ਪਿਆਜ਼ ਵਿਚ ਪਿੰਡ ਜਗਤਪੁਰਾ ਦੇ ਸ. ਜਰਨੈਲ ਸਿੰਘ ਅਤੇ ਗਾਜ਼ਰ ਦੇ ਮੁਕਾਬਲੇ ਵਿਚ ਪਿੰਡ ਮਹਿਮੂਦਪੁਰਾ ਦੇ ਸ....
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਤਰਨ ਤਾਰਨ, 24 ਮਾਰਚ 2025 : ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨ ਤਾਰਨ ਸ਼੍ਰੀ ਸੰਜੀਵ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਮਿਤੀ 25 ਮਾਰਚ 2025 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਕਮਰਾ ਨੰਬਰ 115, ਪਹਿਲੀ ਮੰਜ਼ਿਲ, ਡੀ. ਸੀ. ਦਫਤਰ ਕੰਪਲੈਕਸ ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ ਵਿਖੇ ਸਵੇਰੇ 10....
ਤੇਲ ਬੀਜ ਫਸਲਾਂ ਦੀ ਕਾਸ਼ਤ ਸਬੰਧੀ 2 ਦਿਨਾਂ ਟ੍ਰੇਨਿੰਗ ਕੈਪ ਲਗਾਇਆ : ਡਾ. ਨਵਤੇਜ ਸਿੰਘ
ਖਡੂਰ ਸਾਹਿਬ, 24 ਮਾਰਚ 2025 : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਖਡੂਰ ਸਾਹਿਬ ਵਿਖੇ ਤੇਲ ਬੀਜ ਫਸਲਾਂ ਦੀ ਕਾਸ਼ਤ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਡਾ. ਨਵਤੇਜ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਕੈਂਪ ਵਿੱਚ ਫਾਰਮ ਸਲਾਹਕਾਰ ਅਤੇ ਸੇਵਾ ਕੇਂਦਰ ਤਰਨ ਤਰਨ ਤੋਂ ਡਾ. ਪਰਵਿੰਦਰ ਸਿੰਘ ਇੰਚਾਰਜ ਫਾਰਮ....
ਹਿਮਾਚਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੁਲਾਕਾਤ, ਭਾਈਚਾਰਕ ਸਾਂਝ ਦਾ ਦਿੱਤਾ ਸੰਦੇਸ਼
ਅੰਮ੍ਰਿਤਸਰ , 23 ਮਾਰਚ 2025 : ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਦਫ਼ਤਰ ਵਿਖੇ ਹਿਮਾਚਲ ਦੇ ਸਰਕਾਰੀ ਕਾਲਜ ਬੜਸਰ ਹਮੀਰਪੁਰ ਤੋਂ ਆਏ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮੁਲਾਕਾਤ ਕੀਤੀ। ਗਿਆਨੀ ਗੜਗੱਜ ਨੇ ਦੋਵੇਂ ਸੂਬਿਆਂ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਤੇ ਸਦਭਾਵਨਾ ਵਧਾਉਣ ਦਾ ਸੰਦੇਸ਼ ਦਿੱਤਾ ਹੈ। ਵਫ਼ਦ ਨੇ ਕਿਹਾ ਕਿ ਸਾਨੂੰ ਏਥੇ ਆਉਣ ਤੋਂ ਪਹਿਲਾਂ ਕੁਝ ਲੋਕਾਂ ਬਹੁਤ ਕਿਹਾ ਕਿ ਪੰਜਾਬ ਤੁਹਾਡੇ ਲਈ ਸੁਰੱਖਿਅਤ ਨਹੀਂ ਹੈ। ਪਰ ਅਸੀਂ ਫਿਰ ਵੀ ਆਉਣ ਦਾ....
'ਸਕੂਲ ਆਫ਼ ਐਮੀਨੈਂਸ' ਕਿਲਾ ਮੰਡੀ ਕੈਂਪਸ ਵਿਖੇ ਵਿਦਿਆਰਥੀਆਂ ਦੇ ਦੁਪਹਿਰ ਦੇ ਖਾਣੇ ਮਿਡ ਡੇ ਮੀਲ ਲਈ ਉਸਾਰੇ ਨਵੇਂ ਹਾਲ ਦਾ ਉਦਘਾਟਨ
ਸਰਕਾਰ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੌਸ਼ਟਿਕ ਅਤੇ ਸਾਫ ਸੁਥਰਾ ਮਿਡ ਡੇ ਮੀਲ ਮੁਹੱਈਆ ਕਰਵਾਇਆ ਜਾ ਰਿਹਾ ਹੈ-ਸ੍ਰੀਮਤੀ ਰਾਜਬੀਰ ਕੌਰ ਕਲਸੀ ਬਟਾਲਾ, 22 ਮਾਰਚ 2025 : 'ਸਕੂਲ ਆਫ਼ ਐਮੀਨੈਂਸ' ਕਿਲਾ ਮੰਡੀ ਕੈਂਪਸ ਬਟਾਲਾ ਵਿਖੇ ਮਿਡ ਡੇ ਮੀਲ ਹਾਲ ਦਾ ਉਦਘਾਟਨ, ਜਿੱਥੇ ਕਿ 6ਵੀਂ ਤੋਂ 8ਵੀਂ ਸ਼ਰੇਣੀ ਦੇ ਵਿਦਿਆਰਥੀ ਪੜ੍ਹਦੇ ਹਨ, ਵਿਖੇ ਵਿਦਿਆਰਥੀਆਂ ਦੇ ਦੁਪਹਿਰ ਦੇ ਖਾਣੇ ਮਿਡ ਡੇ ਮੀਲ ਲਈ ਸਮੱਗਰਾਂ ਸਿੱਖਿਆ ਅਭਿਆਨ 2024-25 ਦੌਰਾਨ ਨਵਾਂ ਹਾਲ ਤਿਆਰ ਕਰਵਾਇਆ ਗਿਆ ਹੈ, ਜਿਸਦਾ ਉਦਘਾਟਨ ਸ੍ਰੀਮਤੀ....
ਅੰਮ੍ਰਿਤਸਰ ਵਿੱਚ ਹਿਮਾਚਲ ਦੀਆਂ ਬੱਸਾਂ ਦੀ ਭੰਨਤੋੜ, ਬੱਸਾਂ ’ਤੇ ਲਿਖੇ ਖਾਲਿਸਤਾਨ ਨਾਅਰੇ
ਅੰਮ੍ਰਿਤਸਰ, 22 ਮਾਰਚ 2025 : ਪੰਜਾਬ 'ਚ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੀਆਂ ਬੱਸਾਂ ਦੀ ਫਿਰ ਭੰਨਤੋੜ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਰਾਤ ਸਮੇਂ ਅਣਪਛਾਤੇ ਵਿਅਕਤੀਆਂ ਨੇ ਹੁਸ਼ਿਆਰਪੁਰ-ਅੰਮ੍ਰਿਤਸਰ ਬੱਸ ਅੱਡੇ 'ਤੇ ਖੜ੍ਹੀਆਂ ਐਚਆਰਟੀਸੀ ਬੱਸਾਂ ਦੇ ਸ਼ੀਸ਼ੇ ਤੋੜ ਦਿੱਤੇ। ਨਾਲ ਹੀ ਬੱਸਾਂ 'ਤੇ ਪੇਂਟ ਨਾਲ ਇਤਰਾਜ਼ਯੋਗ ਸ਼ਬਦ/ਨਾਅਰੇ ਲਿਖੇ ਗਏ ਹਨ। ਇਸ ਕਾਰਨ ਐਚਆਰਟੀਸੀ ਦੇ ਡਰਾਈਵਰਾਂ ਅਤੇ ਅਪਰੇਟਰਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਅਜਿਹੇ 'ਚ ਐਚਆਰਟੀਸੀ ਪੰਜਾਬ ਲਈ ਫਿਰ ਤੋਂ ਬੱਸਾਂ....
ਚੰਗੀ ਮਾਨਸਿਕ ਸਿਹਤ ਅਤੇ ਨਸ਼ਿਆਂ ਵਿਰੁੱਧ ਕੀਤਾ ਜਾਵੇਗਾ ਵਿਦਿਆਰਥੀਆਂ ਨੂੰ ਜਾਗਰੂਕ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤੰਦਰੁਸਤ ਮਾਨਸਿਕ ਸਿਹਤ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ ਵੱਡੇ-ਵੱਡੇ ਟੀਚੇ: ਜਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਤਰਨ ਤਾਰਨ, 21 ਮਾਰਚ 2025 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਕਮ ਨੋਡਲ ਅਫਸਰ ਰਾਸ਼ਟਰੀ ਬਾਲ ਸਵਾਸਥ ਕਾਰਕਰਮ ਡਾ. ਵਰਿੰਦਰ ਪਾਲ ਕੌਰ ਦੀ ਅਗਵਾਈ ਹੇਠ ਚੰਗੀ ਮਾਨਸਿਕ ਸਿਹਤ ਅਤੇ ਡੀ-ਐਡੀਕਸ਼ਨ ਵਿਸ਼ਿਆਂ ਦੇ ਸਬੰਧ ਵਿੱਚ ਆਰਬੀ-ਐਸਕੇ ਦੇ ਆਯੁਰਵੈਦਿਕ ਮੈਡੀਕਲ....
ਗੁੜ ਦੇ ਵੇਲਣਿਆ ਅਤੇ ਰੇਹੜੀਆਂ 'ਤੇ ਵਿਕਣ ਵਾਲੇ ਸਮਾਨ ਦੀ ਕੀਤੀ ਜਾਂਚ : ਜ਼ਿਲ੍ਹਾ ਸਿਹਤ ਅਫ਼ਸਰ 
ਸਿਹਤ ਵਿਭਾਗ ਵਲੋਂ ਮੋਮੋਜ਼, ਨੂਡਲਜ਼ ਅਤੇ ਸਪਰਿੰਗ ਰੋਲ ਦੀ ਕੀਤੀ ਜਾਂਚ ਅਤੇ ਭਰੇ ਸੈਪਲ, ਜਾਰੀ ਕੀਤੇ 2 ਸੁਧਾਰ ਨੋਟਿਸ ਤਰਨ ਤਾਰਨ, 21 ਮਾਰਚ 2025 : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜਾਰੀ ਹੁਕਮਾਂ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਪ੍ਰਾਪਤ ਦਿਸ਼ਾ- ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜਿਲਾ ਤਰਨ ਤਾਰਨ ਦੇ ਸਿਹਤ ਅਫਸਰ ਡਾ. ਸੁਖਬੀਰ ਕੌਰ ਦੀ ਅਗਵਾਈ ਹੇਠ ਸਬ ਡਵੀਜ਼ਨ ਤਰਨ ਤਾਰਨ ਅਤੇ ਪੱਟੀ ਵਿਖੇ ਗੁੜ ਦੇ ਵੇਲਣਿਆ, ਰੇਹੜੀਆਂ 'ਤੇ ਵੇਚੇ ਜਾਣ ਵਾਲੇ ਸਮਾਨ ਦੀ ਜਾਂਚ....
ਚੇਅਰਮੈਨ ਪਨੂੰ ਵਲੋਂ ਪਿੰਡ ਤਲਵੰਡੀ ਲਾਲ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਦਾਖ਼ਲਾ ਮੁਹਿੰਮ ਪ੍ਰੋਗਰਾਮ ਵਿੱਚ ਸ਼ਿਰਕਤ
ਮਾਪਿਆਂ ਨੂੰ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਕੀਤੀ ਅਪੀਲ ਫਤਹਿਗੜ੍ਹ ਚੂੜੀਆਂ, 21 ਮਾਰਚ 2025 : ਸ. ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ ਵੱਲੋਂ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਤਲਵੰਡੀ ਲਾਲ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਦਾਖ਼ਲਾ ਮੁਹਿੰਮ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਪਿੰਡ ਵਿੱਚ ਮਾਰਚ ਵੀ ਕੱਢਿਆ ਗਿਆ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਬੱਚਿਆਂ ਦੇ ਮਾਤਾ ਪਿਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ....