ਮਾਝਾ

ਹਲਕੇ ਦਾ ਚਹੁਪੱਖੀ ਵਿਕਾਸ ਹੀ ਮੇਰੀ ਪਹਿਲੀ ਤਰਜੀਹ ਹੈ-ਵਿਧਾਇਕ ਸ਼ੈਰੀ ਕਲਸੀ
ਕਿਹਾ-ਲੋਕਾਂ ਤੱਕ ਪਹੁੰਚ ਕਰਕੇ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ ਬਟਾਲਾ, 12 ਮਾਰਚ 2025 : ਬਟਾਲਾ ਹਲਕੇ ਅਤੇ ਖਾਸਕਰਕੇ ਸ਼ਹਿਰ ਬਟਾਲਾ ਦਾ ਚਹੁਪੱਖੀ ਵਿਕਾਸ ਮੇਰੀ ਪਹਿਲੀ ਤਰਜ਼ੀਹ ਹੈ ਅਤੇ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਲੋਕ ਮਿਲਣੀ ਦੌਰਾਨ ਕੀਤਾ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ....
ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੀ ਭਲਾਈ ਲਈ ਕੀਤੇ ਗਏ ਵੱਡੇ ਉਪਰਾਲੇ-ਚੇਅਰਮੈਨ ਬਲਬੀਰ ਸਿੰਘ ਪਨੂੰ
ਚੇਅਰਮੈਨ ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਰਵਾਇਤੀ ਪਾਰਟੀ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ ਫਤਿਹਗੜ੍ਹ ਚੂੜੀਆਂ, 12 ਮਾਰਚ 2025 : ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਅਗਵਾਈ ਹੇਠ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਉਮਰਵਾਲ ਤੋਂ ਦਲਜਿੰਦਰ ਸਿੰਘ ਰਵਾਇਤੀ ਪਾਰਟੀ ਅਕਾਲੀ ਦਲ ਨੂੰ ਛੱਡ ਆਪਣੀ ਪੂਰੀ ਟੀਮ ਨਾਲ ਮੁੜ ਆਮ ਆਦਮੀ ਪਾਰਟੀ ਸ਼ਾਮਿਲ ਹੋਏ। ਇਸ ਮੌਕੇ ਰਣਜੀਤ ਸਿੰਘ, ਗੁਲਾਬ ਸਿੰਘ, ਸੁਰਜੀਤ ਸਿੰਘ ਤੇ ਸੁਖਵਿੰਦਰ ਸਿੰਘ ਸ਼ਾਮਲ ਸਨ। ਇਸ ਮੌਕੇ ਆਪ ਪਾਰਟੀ ਵਿੱਚ ਸ਼ਾਮਲ ਹੋਣ....
ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ ਨਾਲ ਕੀਤੀ ਮੁਲਾਕਾਤ-ਆਗਾਮੀ ਕਣਕ ਦੀ ਖਰੀਦ ਸਮੇਤ ਵੱਖ-ਵੱਖ ਮੁੱਦਿਆਂ ’ਤੇ ਕੀਤੀ ਵਿਚਾਰ ਚਰਚਾ
ਬਟਾਲਾ, 12 ਮਾਰਚ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨਾਲ ਮੁਲਾਕਾਤ ਕਰਕੇ ਆਗਾਮੀ ਕਣਕ ਦੀ ਖਰੀਦ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਖ਼ੁਰਾਕ, ਸਿਵਲ ਸਪਲਾਈ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ। ਇਸ ਮੌਕੇ ਗੱਲ ਕਰਦਿਆਂ ਕੈਬਨਿਟ....
ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕਲੂ ਬ੍ਰਾਂਚ ਨੰਬਰ 5 ਬਟਾਲਾ ਵਿਖੇ ਜਾਗਰੂਕਤਾ ਸੈਮੀਨਾਰ
ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰਕੂ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਕੀਤਾ ਜਾਗਰੂਕ ਬਟਾਲਾ, 11 ਮਾਰਚ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋ ਸਰਕਾਰੀ ਪ੍ਰਾਇਮਰੀ ਸਮਾਰਟ ਸਕਲੂ ਬ੍ਰਾਂਚ ਨੰਬਰ 5 ਬਟਾਲਾ ਜਾਗਰਕੂਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁੱਡ ਟੱਚ, ਬੈਡ ਟੱਚ, ਵਾਤਾਵਰਣ ਦੀ ਸੰਭਾਲ, ਨਸ਼ਿਆਂ ਦੇ ਦੁਰਪ੍ਰਭਾਵਾਂ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ....
ਸੜਕ ਦੁਰਘਟਨਾਵਾਂ ਦੇ ਜਖਮੀਆਂ ਲਈ ਹਰ ਤਹਿਸੀਲ ਵਿੱਚ ਬਣਾਇਆ ਜਾਵੇ ਇੱਕ ਇੱਕ ਟਰੋਮਾ ਸੈਂਟਰ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 11 ਮਾਰਚ 2025 : ਸੜਕ ਸੁਰੱਖਿਆ ਸਬੰਧੀ ਕੀਤੀ ਗਈ ਉੱਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਜਿਲੇ ਦੀਆਂ ਸਾਰੀਆਂ ਤਹਿਸੀਲਾਂ ਵਿੱਚ ਸੜਕ ਦੁਰਘਟਨਾਵਾਂ ਦੇ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹੂਲਤ ਦੇਣ ਲਈ ਇੱਕ ਇੱਕ ਟਰੋਮਾ ਸੈਂਟਰ ਬਣਾਉਣ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਸਬੰਧਤ ਐਸਡੀਐਮ ਅਤੇ ਸਿਵਲ ਸਰਜਨ ਮਿਲ ਕੇ ਉਸ ਇਲਾਕੇ ਦੇ ਹਸਪਤਾਲ ਨੂੰ ਟਰੋਮਾ ਸੈਂਟਰ ਵਜੋਂ ਵਿਕਸਿਤ ਕਰਨ ਜਿੱਥੇ ਕਿ ਸੜਕ ਦੁਰਘਟਨਾਵਾਂ ਜਿਆਦਾ ਵਾਪਰਦੀਆਂ ਹਨ।....
ਤਖ਼ਤ ਸ੍ਰੀ ਕੇਸਗੜ੍ਹ ਦੇ ਕਾਰਜਕਾਰੀ ਜੱਥੇਦਾਰ ਦੀ ਤਾਜਪੋਸ਼ੀ ਸਮੇਂ ਹੋਇਆ ਮਰਿਆਦਾ ਦਾ ਬਹੁਤ ਵੱਡਾ ਘਾਣ : ਜੱਥੇਦਾਰ ਰਘਬੀਰ ਸਿੰਘ
ਅੰਮ੍ਰਿਤਸਰ, 11 ਮਾਰਚ 2025 : ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਜੋ ਐਸਜੀਪੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਉਨ੍ਹਾਂ ਨੂੰ ਤੇ ਜੱਥੇਦਾਰ ਗਿਆਨੀ ਸੁਲਤਾਨ ਸਿੰਘ ਹੋਰਾਂ ਨੂੰ ਸੇਵਾ ਮੁਕਤ ਕਰਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਮੀਡੀਆ ਦੀ ਕਿਸੇ ਵੀ ਅਜਿਹੀ ਗੱਲ ਦਾ ਜਵਾਬ ਨਹੀਂ ਦੇਣਾ ਕਿ ਤੈਸ਼ ਵਿੱਚ ਆ ਕੇ ਬਾਬਾ ਬੁੱਢਾ ਸਾਹਿਬ ਜੀ ਦੀ ਪਵਿੱਤਰ ਗੱਦੀ ਤੇ ਕੋਈ ਕਿੰਤੂ ਕੀਤਾ ਜਾਵੇ। ਜੱਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਅੰਤ੍ਰਿੰਗ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਟਕਰਾਅ ਤੋਂ ਬਚਣ ਲਈ ਕੀਤਾ ਸੰਖੇਪ ਸਮਾਗਮ : ਸਕੱਤਰ ਸ਼੍ਰੋਮਣੀ ਕਮੇਟੀ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਬਾਰੇ ਸ਼੍ਰੋਮਣੀ ਕਮੇਟੀ ਦਾ ਪ੍ਰਤੀਕਰਮ ਸ਼੍ਰੋਮਣੀ ਕਮੇਟੀ ਨੇ ਟਕਰਾਅ ਤੋਂ ਬਚਣ ਲਈ ਕੀਤਾ ਸੰਖੇਪ ਸਮਾਗਮ-ਸਕੱਤਰ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 11 ਮਾਰਚ 2025 : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਦੇ ਸੇਵਾ ਸੰਭਾਲਣ ਬਾਰੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ....
ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਉਦਮਿਤਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ 
ਬਟਾਲਾ, 11 ਮਾਰਚ 2025 : ਪ੍ਰਮੁੱਖ ਸਕੱਤਰ ਅਤੇ ਡਾਇਰੈਕਟਰ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਅਧੀਨ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਦੇ ਮੰਤਵ ਨਾਲ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਅਤੇ ਕਾਲਜ ਦੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਦੀ ਦੇਖਰੇਖ ਹੇਠ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਉਦਮਿਤਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਐਮ ਐਸ ਐਮ ਈ, ਵਿਕਾਸ ਦਫ਼ਤਰ ਲੁਧਿਆਣਾ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ....
ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ, 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਨਾਬਾਲਗ, ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀਆਂ ਨਸ਼ਿਆਂ ਦੀਆਂ ਖੇਪਾਂ ਹਾਸਲ ਕਰਨ ਵਾਸਤੇ ਸਤਲੁਜ ਦਰਿਆ ਪਾਰ ਕਰਨ ਲਈ ਕਿਸ਼ਤੀਆਂ ਦੀ ਕਰ ਰਿਹਾ ਸੀ ਵਰਤੋਂ: ਡੀਜੀਪੀ ਗੌਰਵ ਯਾਦਵ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਯਤਨ ਜਾਰੀ :ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 10 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ....
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੰਭਾਲੀ ਸੇਵਾ 
ਅੰਮ੍ਰਿਤਸਰ, 10 ਮਾਰਚ 2025 : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਹੋਰ ਗੁਰ ਅਸਥਾਨਾਂ ਵਿਖੇ ਨਤਮਸਤਕ ਹੋਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਥੇਦਾਰ ਗਿਆਨੀ....
ਕੌਮਾਂਤਰੀ ਮਹਿਲਾ ਦਿਵਸ ਮੌਕੇ ਸਿਹਤ ਵਿਭਾਗ ਨੇ ਕੀਤੀ ਮਹਿਲਾਵਾਂ ਦੇ ਖੂਨ ਦੀ ਜਾਂਚ
ਅਨੀਮੀਆ ਮੁਕਤ ਸਮਾਜ ਸਮੇਂ ਦੀ ਲੋੜ, ਮਹਿਲਾਵਾਂ ਦੀ ਤੰਦਰੁਸਤੀ ਨਾਲ ਬਣੇਗਾ ਸਮਾਜ ਤੰਦਰੁਸਤ: ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਤਰਨ ਤਾਰਨ, 10 ਮਾਰਚ 2025 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਦੇ ਯੋਗ ਅਗਵਾਈ ਹੇਠ ਵਿਸ਼ਵ ਮਹਿਲਾ ਦਿਵਸ ਮੌਕੇ ਪਿੰਡ ਅਲੀਦੀਨਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਕਰਵਾਏ ਗਏ ਸਮਾਗਮ ਦੌਰਾਨ....
ਸਿਵਲ ਹਸਪਤਾਲ ਤਰਨ ਤਾਰਨ ਵਿਖ਼ੇ ਕੰਨਾਂ ਦੀ ਸਾਂਭ - ਸੰਭਾਲ ਬਾਰੇ ਲਗਾਈ ਇਕ ਰੋਜ਼ਾ ਵਰਕਸ਼ਾਪ
ਤਰਨ ਤਾਰਨ, 10 ਮਾਰਚ 2025 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਕਮ ਨੋਡਲ ਅਫ਼ਸਰ ਐਮ.ਸੀ. ਐਚ , ਡਾ. ਵਰਿੰਦਰ ਪਾਲ ਕੌਰ ਦੀ ਰਹਿਨੁਮਾਈ ਅਤੇ ਨੋਡਲ ਅਫ਼ਸਰ, ਨੈਸ਼ਨਲ ਪ੍ਰੋਗਰਾਮ ਫਾਰ ਪ੍ਰੇਵੇਂਸ਼ਨ ਐਂਡ ਕੰਟਰੋਲ ਆਫ ਡੇਫਨੈਸ (ਐਨ.ਪੀ. ਪੀ. ਸੀ. ਡੀ), ਡਾ.ਮਨਮੋਹਨ ਸਿੰਘ ਦੀ ਅਗਵਾਈ ਹੇਠ ਦਫਤਰ ਸਿਵਲ ਸਰਜਨ ਵਿਖ਼ੇ ਵੱਖ ਵੱਖ ਬਲਾਕਾਂ ਦੇ ਮੈਡੀਕਲ ਅਫਸਰਾਂ ਅਤੇ ਆਯੁਰਵੈਦਿਕ ਮੈਡੀਕਲ ਅਫ਼ਸਰ....
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਦੇ ਸਾਂਝੇ ਜਤਨਾਂ ਨਾਲ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਮਹਿਲਾ ਦਿਵਸ
ਤਰਨ ਤਾਰਨ, 10 ਮਾਰਚ 2025 : ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਦੇ ਸਾਂਝੇ ਜਤਨਾਂ ਨਾਲ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋ ਵੱਖ -ਵੱਖ ਬਲਾਕਾ ਦੇ ਪਿੰਡਾ ਤੋ ਆਈਆ ਸਰਪੰਚ ਮਹਿਲਾਵਾਂ, ਸ਼ੈਲਫ਼ ਹੈਲਪ ਗਰੁੱਪਾਂ ਵਿਚ ਕੰਮ ਕਰ ਰਹੀਆਂ ਮਹਿਲਾਵਾਂ ਅਤੇ ਹੋਰ ਪਹੁੰਚੇ ਹੋਏ, ਮਹਿਲਾ ਅਧਿਕਾਰੀਆ ਦਾ ਸਵਾਗਤ ਕੀਤਾ ਗਿਆ। ਮੁੱਖ ਮਹਿਮਾਨ ਸ਼੍ਰੀ ਹਰਜਿੰਦਰ ਸਿੰਘ ਸੰਧੂ ਜਿਲ੍ਹਾ ਵਿਕਾਸ ਅਤੇ ਪੰਚਾਇਤ....
ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਹੋਈ ਡਿਸਟ੍ਰਿਕ ਲੈਵਲ ਕਮੇਟੀ ਦੀ ਮੀਟਿੰਗ
ਤਰਨ ਤਾਰਨ, 10 ਮਾਰਚ 2025 : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈਏਐੱਸ ਦੀ ਪ੍ਰਧਾਨਗੀ ਹੇਠ ਅੱਜ ਡਿਸਟ੍ਰਿਕ ਲੈਵਲ ਕਮੇਟੀ ਦੀ ਮੀਟਿੰਗ ਕੀਤੀ ਗਈ, ਇਸ ਮੀਟਿੰਗ ਵਿੱਚ ਜ਼ਿਲ੍ਹਾ ਤਰਨ ਤਾਰਨ ਵਿੱਚ ਨਵੀਆਂ ਲੱਗ ਰਹੀਆ ਇਕਾਈਆਂ ਅਤੇ ਵਿਸਥਾਰ ਕਰ ਰਹੀਆ ਇਕਾਈਆਂ ਨੂੰ ਦੇਣ ਵਾਲੀਆਂ ਰੈਗੂਲੇਟਰੀ ਕਲੀਆਰੈਂਸ ਨੂੰ ਵਾਚਿਆ ਗਿਆ। ਇਸ ਮੀਟਿੰਗ ਵਿੱਚ ਇਕਾਈਆਂ ਦੇ ਨੁਮਾਇੰਦੇ ਹਾਜ਼ਰ ਹੋਏ, ਜਿੰਨਾਂ ਨੇ ਮੌਕੇ 'ਤੇ ਆਪਣੀਆਂ ਰੈਗੂਲੇਟਰੀ ਸਬੰਧੀ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ, ਜਿਸ 'ਤੇ ਡਿਪਟੀ ਕਮਿਸ਼ਨਰ ਵੱਲੋਂ....
ਜ਼ਿਲ੍ਹਾ ਭਾਸ਼ਾ ਅਫਸਰ ਡਾ. ਜਗਦੀਪ ਸਿੰਘ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਨਾਲ ਪੰਜਾਬੀ ਭਾਸ਼ਾ ਵਿਭਾਗ ਦੇ ਉਤਪਤੀ ਵਿਕਾਸ ਅਤੇ ਕੰਮਾਂ ਬਾਰੇ ਸਾਂਝੀ ਕੀਤੀ ਜਾਣਕਾਰੀ
ਹਰੀਕੇ ਪੱਤਣ, 10 ਮਾਰਚ 2025 : ਸੰਤ ਸਿੰਘ ਸੁੱਖਾ ਸਿੰਘ ਖਾਲਸਾ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਹਰੀਕੇ ਪੱਤਣ ਵਿਖੇ ਅੱਜ ਜ਼ਿਲ੍ਹਾ ਭਾਸ਼ਾ ਅਫਸਰ ਤਰਨ ਤਾਰਨ ਡਾ. ਜਗਦੀਪ ਸਿੰਘ ਅਤੇ ਉਨਾਂ ਦੇ ਨਾਲ ਸਹਾਇਕ ਅਫਸਰ ਸ੍ਰੀ ਰਮਨ ਕੁਮਾਰ ਵਿਸ਼ੇਸ਼ ਤੌਰ ਤੇ ਪਹੁੰਚੇ| ਸਕੂਲ ਪਹੁੰਚਣ ਤੇ ਸਕੂਲ ਮੈਨੇਜਿੰਗ ਡਾਇਰੈਕਟਰ ਸ਼੍ਰੀ ਸਤੀਸ਼ ਕੁਮਾਰ ਅਤੇ ਪ੍ਰਿੰਸੀਪਲ ਮੈਡਮ ਸੰਦੀਪ ਕੌਰ ਦੁਆਰਾ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ| ਡਾਕਟਰ ਜਗਦੀਪ ਸਿੰਘ ਦੁਆਰਾ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਨਾਲ ਪੰਜਾਬੀ ਭਾਸ਼ਾ....