ਬਟਾਲਾ, 25 ਅਪ੍ਰੈਲ 2025 : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਪੂਰੇ ਪੰਜਾਬ ਵਿੱਚ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਚੱਲ ਰਹੀ ਹੈ ਜਿਸ ਦੇ ਅੰਤਰਗਤ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭਗਤਪੁਰਾ, ਬਲਾਕ ਕਾਦੀਆਂ ਵਿਖੇ ਪਿਛਲੇ ਡੇਢ ਸਾਲ ਤੋਂ ਸੀ.ਐਮ ਦੀ ਯੋਗਸ਼ਾਲਾ ਦੇ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਗੱਲ ਕਰਦਿਆਂ ਲਵਪ੍ਰੀਤ ਸਿੰਘ, ਜ਼ਿਲ੍ਹਾ ਕੁਆਰਡੀਵੇਟਰ ਨੇ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ, ਜਿਸ ਵਿੱਚ ਵੱਖ-ਵੱਖ ਉਮਰ ਦੇ ਮੈਂਬਰਾਂ ਨਾਲ ਗੱਲਬਾਤ ਕਰਨ ’ਤੇ ਪਤਾ ਲੱਗਿਆ ਕਿ ਸੀ....
ਮਾਝਾ

ਬਟਾਲਾ, 25 ਅਪ੍ਰੈਲ 2025 : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਪੂਰੇ ਪੰਜਾਬ ਵਿੱਚ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਚੱਲ ਰਹੀ ਹੈ ਜਿਸ ਦੇ ਅੰਤਰਗਤ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭਗਤਪੁਰਾ, ਬਲਾਕ ਕਾਦੀਆਂ ਵਿਖੇ ਪਿਛਲੇ ਡੇਢ ਸਾਲ ਤੋਂ ਸੀ.ਐਮ ਦੀ ਯੋਗਸ਼ਾਲਾ ਦੇ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਗੱਲ ਕਰਦਿਆਂ ਲਵਪ੍ਰੀਤ ਸਿੰਘ, ਜ਼ਿਲ੍ਹਾ ਕੁਆਰਡੀਵੇਟਰ ਨੇ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ, ਜਿਸ ਵਿੱਚ ਵੱਖ-ਵੱਖ ਉਮਰ ਦੇ ਮੈਂਬਰਾਂ ਨਾਲ ਗੱਲਬਾਤ ਕਰਨ ’ਤੇ ਪਤਾ ਲੱਗਿਆ ਕਿ ਸੀ....

ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਵਿਰੁੱਧ ਜ਼ਿਲ੍ਹਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ ਬਟਾਲਾ, 25 ਅਪ੍ਰੈਲ 2025 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਜਾਗਰੂਕ ਕਰਨ ਲਈ ਮੁਹਿੰਮ ਵਿੱਢੀ ਗਈ, ਜਿਸਦੇ ਚੱਲਦਿਆਂ ਖੇਡ ਵਿਭਾਗ ਵਲੋਂ ਹਾਕੀ ਸੈਂਟਰ ਘੁੰਮਣ ਕਲਾਂ ਵਿੱਚ ਅੰਡਰ-19 ਮੈਚ....

ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਵੱਲੋਂ ਵਾਕਥਨ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਤੇ ਸਕੂਲ ਮੁਖੀਆਂ ਨਾਲ ਮੀਟਿੰਗ ਗੁਰਦਾਸਪੁਰ, 23 ਅਪ੍ਰੈਲ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਵੀ ਆਪਣਾ ਪੂਰਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦਾ ਸਾਥ ਲੈ ਕੇ ਨਸ਼ਿਆਂ ਖ਼ਿਲਾਫ਼ ਇੱਕ ਲੋਕ ਲਹਿਰ....

ਮਜੀਠਾ/ਅੰਮ੍ਰਿਤਸਰ 24 ਅਪ੍ਰੈਲ 2025 : ਹਲਕਾ ਮਜੀਠਾ ਦੇ ਇੰਚਾਰਜ ਸ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਨੇ ਅੱਜ ਆਪਣੇ ਹਲਕੇ ਦੇ ਸੱਤ ਸਕੂਲਾਂ ਵਿੱਚ ਕਰਵਾਏ ਗਏ ਵਿਕਾਸ ਕਾਰਜ ਬੱਚਿਆਂ ਨੂੰ ਸਮਰਪਿਤ ਕੀਤੇ। ਉਹਨਾਂ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਭੰਗਵਾਂ, ਸਰਕਾਰੀ ਹਾਈ ਸਕੂਲ ਭੰਗਵਾਂ, ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ ਗੁਜਰਾਂ, ਸਰਕਾਰੀ ਮਿਡਲ ਸਕੂਲ ਕੋਟਲਾ ਗੁਜਰਾਂ, ਮਹੱਦੀਪੁ ਵਿੱਚ ਕਰਵਾਏ ਗਏ ਵੱਖ-ਵੱਖ ਤਰ੍ਹਾਂ ਦੇ ਕੰਮ, ਜਿਨਾਂ ਉੱਤੇ ਅੰਦਾਜਾ 58 ਲੱਖ ਰੁਪਏ ਦੀ ਲਾਗਤ ਆਈ ਹੈ ਦੇ ਉਦਘਾਟਨ ਕੀਤੇ।....

ਅੰਮ੍ਰਿਤਸਰ, 23 ਅਪ੍ਰੈਲ 2025 : ਬੀਐਸਐਫ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਸੈਕਟਰ ਵਿੱਚ ਭਾਰਤ-ਪਾਕਿਸਤਾਨ ਸਰਹੱਦ 'ਤੇ ਹਥਿਆਰਾਂ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ। ਇਹ ਬਰਾਮਦਗੀ ਅੰਮ੍ਰਿਤਸਰ ਦੇ ਬਾਲਦਵਾਲ ਪਿੰਡ ਦੇ ਇੱਕ ਖੇਤ ਤੋਂ ਕੀਤੀ ਗਈ ਸੀ। ਫਾਰਮ ਤੋਂ ਬਰਾਮਦ ਕੀਤੇ ਗਏ ਦੋ ਵੱਡੇ ਪੈਕੇਟਾਂ ਵਿੱਚੋਂ ਦੋ ਪਿਸਤੌਲ, ਚਾਰ ਮੈਗਜ਼ੀਨ, 50 ਜ਼ਿੰਦਾ ਕਾਰਤੂਸ, ਦੋ ਗ੍ਰਨੇਡ, ਇੱਕ ਆਈਈਡੀ ਰਿਮੋਟ ਡਿਵਾਈਸ, ਦੋ ਇਲੈਕਟ੍ਰਿਕ ਡੈਟੋਨੇਟਰ ਅਤੇ ਸਾਢੇ ਸੱਤ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੰਜਾਬ ਵਿੱਚ....

ਕਰੀਬ 43 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ ਰਾਜਾਸਾਂਸੀ,23 ਅਪੈ੍ਲ 2025 : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀ ਸਰਕਾਰੀ ਸਕੂਲਾਂ ਵਿਚ ਵੱਡੇ ਬਦਲਾਅ ਲਿਆ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚੇਅਰਮੈਨ ਪਨਗਰੇਨ ਸ: ਬਲਦੇਵ ਸਿੰਘ ਮਿਆਂਦੀਆ....

ਡਿਪਟੀ ਕਮਿਸ਼ਨ ਨੇ ਸਿਹਤ ਵਿਭਾਗ ਨੂੰ ਚੌਕਸ ਰਹਿਣ ਦੇ ਦਿੱਤੇ ਨਿਰਦੇਸ਼ ਹਸਪਤਾਲਾਂ ਵਿਚ ਡੇਗੂ ਅਤੇ ਚਿਕਨਗੁਣੀਆਂ ਲਈ ਬਣਾਈਆਂ ਜਾਣ ਸਪੈਸ਼ਲ ਵਾਰਡਾਂ-ਡਿਪਟੀ ਕਮਿਸ਼ਨਰ ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਚਿਕਨ ਗੁਣੀਆਂ ਦੇ ਕੇਸਾਂ ਦੀ ਰੋਕਥਾਮ ਲਈ ਤਿਆਰੀਆਂ ਮੁਕੰਮਲ-ਸਿਵਲ ਸਰਜਨ ਅੰਮ੍ਰਿਤਸਰ 23 ਅਪ੍ਰੈਲ 2025 : ਆਉਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਸਿਹਤ ਵਿਭਾਗ ਨਾਲ ਡੇਗੂ ਅਤੇ ਚਿਕਨਗੁਣੀਆਂ ਦੀ ਰੋਕਥਾਮ ਨੂੰ ਲੈ ਕੇ ਰੀਵਿਉ ਮੀਟਿੰਗ ਕਰਦਿਆਂ ਸਿਹਤ ਵਿਭਾਗ ਨੂੰ....

ਅੰਮ੍ਰਿਤਸਰ, 23 ਅਪ੍ਰੈਲ 2025 : ਅੱਜ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਮ.ਟੀ.ਪੀ ਵਿਭਾਗ ਵਲੋਂ ਆਪਣੇ ਹਫਤਾਵਾਰ ਅਭਿਆਨ ਦੌਰਾਨ ਪੱਛਮੀ ਜੋਨ ਦੇ ਇਲਾਕੇ ਬੋਹੜੀ ਰੋਡ ਵਿਖੇ ਉਸਾਰੀ ਜਾ ਰਹੀ ਨਜ਼ਾਇਜ ਕਲੋਨੀ ਦੇ ਵਿਰੁੱਧ ਕਾਰਵਾਈ ਕੀਤੀ ਗਈ ਅਤੇ ਡਿੱਚ ਮਸ਼ੀਨਾਂ ਨਾਲ ਇਸ ਕਲੋਨੀ ਦੀਆਂ ਨੀਹਾਂ ਅਤੇ ਦੀਵਾਰਾਂ ਆਦਿ ਨੂੰ ਢਾਹ ਦਿੱਤਾ ਗਿਆ। ਅੱਜ ਦੀ ਇਹ ਕਾਰਵਾਈ ਐਮ.ਟੀ.ਪੀ ਨਰਿੰਦਰ ਸ਼ਰਮਾ, ਏ.ਟੀ.ਪੀ ਅੰਗਦ ਸਿੰਘ ਬਿਲਡਿੰਗ ਇੰਸਪੈਕਟਰ ਨਵਜੋਤ ਕੌਰ ਅਤੇ ਵਿਭਾਗ ਦੇ ਕਰਮਚਾਰੀਆਂ ਵਲੋਂ....

ਪਹਿਲਗਾਮ ’ਚ ਕੀਤੇ ਗਏ ਹਮਲੇ ਦੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰੜੀ ਨਿੰਦਾ ਸ੍ਰੀ ਅੰਮ੍ਰਿਤਸਰ, 23 ਅਪ੍ਰੈਲ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਕੀਤੇ ਗਏ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ....

ਬਟਾਲਾ, 23 ਅਪ੍ਰੈਲ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਦੀ ਅਗਵਾਈ ਵਿੱਚ ਬਟਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਕਮੇਟੀ ਦਫਤਰ ਵਿੱਚ ਕਣਕ ਦੀ ਆਮਦ ਤੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਸੁਚਾਰੂ ਢੰਗ ਨਾਲ ਖਰੀਦ ਪ੍ਰਬੰਧ ਮੁਕੰਮਲ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮਨਬੀਰ ਸਿੰਘ ਰੰਧਾਵਾ ਸਮੇਤ ਵੱਖ-ਵੱਖ ਆੜ੍ਹਤੀ ਮੋਜੂਦ ਸਨ। ਚੇਅਰਮੈਨ ਮਾਨਿਕ ਮਹਿਚਾ ਨੇ....

ਜ਼ਿਲ੍ਹਾ ਪ੍ਰਸ਼ਾਸਨ, ਉਦਯੋਗਾਂ ਨਾਲ ਸਬੰਧਤ ਕੰਮ ਪਹਿਲ ਦੇ ਆਧਾਰ ’ਤੇ ਕਰਨ ਲਈ ਵਚਨਬੱਧ-ਵਧੀਕ ਡਿਪਟੀ ਕਮਿਸ਼ਨਰ, ਡਾ. ਬੇਦੀ ਫੋਕਲ ਪੁਆਇੰਟ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ ਲਏ ਸੁਝਾਅ ਬਟਾਲਾ, 23 ਅਪ੍ਰੈਲ 2025 : ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ), ਗੁਰਦਾਸਪੁਰ ਵੱਲੋਂ ਜਿਲ੍ਹਾ ਉਦਯੋਗ ਕੇਂਦਰ, ਬਟਾਲਾ ਵਿਖੇ ਫੋਕਲ ਪੁਆਇੰਟ ਦੇ ਉਦਯੋਗਪਤੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨਾਂ ਕੋਲੋਂ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ ਸੁਝਾਅ ਲਏ ਗਏ।....

ਕਿਹਾ-ਵਿਦਿਆਰਥੀਆਂ ਨੂੰ ਅਤਿ ਆਧੁਨਿਕ ਸਹੂਲਤਾਂ ਦੇਣ ਦੇ ਮੰਤਵ ਨਾਲ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਸ੍ਰੀ ਹਰਗੋਬਿੰਦਪੁਰ ਸਾਹਿਬ, 23 ਅਪ੍ਰੈਲ 2025 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ ’ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਬਰਿਆਰ ਵਿਖੇ 11 ਲੱਖ 41 ਹਜਾਰ 370 ਰੁਪਏ, ਚੌਧਰੀਵਾਲ ਵਿਖੇ 12 ਲੱਖ 53 ਹਜ਼ਾਰ ਰੁਪਏ, ਗੰਡੇ ਕੇ 80 ਹਜਾਰ ਰੁਪਏ ਅਤੇ ਸਰਕਾਰੀ ਮਿਡਲ ਸਕੂਲ ਲਾਧੂ ਭਾਣਾ, ਸਦਾਰੰਗ ਅਤੇ ਸਰਕਾਰੀ ਮਿਡਲ....

ਸਿੱਖਿਆ ਤੋਂ ਬਿਨਾਂ ਕੋਈ ਦੇਸ਼ ਜਾਂ ਕੌਮ ਤਰੱਕੀ ਨਹੀਂ ਕਰ ਸਕਦੀ- ਧਾਲੀਵਾਲ ਅੰਮ੍ਰਿਤਸਰ, 22 ਅਪ੍ਰੈਲ 2025 : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਆਪਣੇ ਹਲਕੇ ਵਿੱਚ 97 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ ਵਿੱਚ ਕਰਵਾਏ ਗਏ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦੇ ਬੱਚਿਆਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਨਾਲ ਕੇਵਲ ਤੁਹਾਡੇ ਪਰਿਵਾਰ ਹੀ ਨਹੀਂ, ਬਲਕਿ ਦੇਸ਼ ਦੀ ਵੀ ਤਕਦੀਰ ਬਦਲੇਗੀ । ਉਹਨਾਂ ਅੱਜ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸੈਂਸਰਾ ਕਲਾਂ, ਸਰਕਾਰੀ....

ਪ੍ਰਵਾਨਿਤ ਰਾਸ਼ੀ ਤੋਂ 20 ਲੱਖ ਰੁਪਿਆ ਬਚਾ ਕੇ 3.3 ਕਰੋੜ ਰੁਪਏ ਵਿੱਚ ਤਿਆਰ ਕੀਤਾ ਵਿਭਾਗ ਨੇ ਪੁਲ ਅੰਮ੍ਰਿਤਸਰ, 22 ਅਪ੍ਰੈਲ 2025 : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜਗਦੇਵ ਕਲਾਂ ਵਿਖੇ ਲਾਹੌਰ ਬਰਾਂਚ ਨਹਿਰ ਉੱਤੇ ਨਵੇਂ ਉਸਾਰੇ ਗਏ ਪੁੱਲ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਨੇ ਦੱਸਿਆ ਕਿ ਇਹ ਪੁੱਲ 100 ਸਾਲ ਤੋਂ ਵੱਧ ਪੁਰਾਣਾ ਹੋ ਚੁੱਕਾ ਸੀ, ਦੂਸਰਾ ਪੁੱਲ ਦੀ ਚੌੜਾਈ ਬਹੁਤ ਘੱਟ ਸੀ, ਜਿਸ ਕਾਰਨ ਇਹ ਖ਼ਤਰਾ ਬਣਿਆ ਰਹਿੰਦਾ ਸੀ ਕਿ ਕਿਧਰੇ ਕੋਈ ਅਣਹੋਣੀ ਨਾ ਵਾਪਰ ਜਾਵੇ । ਉਹਨਾਂ....