ਮਾਝਾ

ਨਾਗਰਿਕਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਸਬੰਧੀ ਹੁਣ ਸਰਪੰਚ, ਪਟਵਾਰੀ, ਨੰਬਰਦਾਰ ਅਤੇ ਕੌਂਸਲਰ ਦਸਤਾਵੇਜ਼ਾਂ ਦੀ ਕਰ ਸਕਣਗੇ ਆਨਲਾਈਨ ਵੈਰੀਫਿਕੇਸ਼ਨ
ਬਟਾਲਾ, 10 ਮਾਰਚ 2025 : ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸੇਵਾਵਾਂ ਵਿੱਚ ਸਰਪੰਚਾਂ, ਪਟਵਾਰੀਆਂ, ਨੰਬਰਦਾਰਾਂ ਅਤੇ ਕੌਂਸਲਰਾਂ ਦੀ ਕੀਤੀ ਜਾਂਦੀ ਵੈਰੀਫਿਕੇਸ਼ਨ ਦਾ ਕੰਮ ਵੀ ਹੁਣ ਆਨਲਾਈਨ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਅੱਗੇ ਦੱਸਿਆ ਕਿ ਪਹਿਲਾਂ ਇਹ ਵੈਰੀਫਿਕੇਸ਼ਨ ਕੇਵਲ ਦਸਤੀ ਕਰਵਾਈ ਜਾਂਦੀ ਸੀ, ਜਿਸ ਕਾਰਨ ਵੱਧ ਸਮਾਂ ਲੱਗਦਾ ਸੀ, ਪਰ....
ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਵਾਰਡ ਨੰਬਰ 24 ਤੋਂ ਨਵੇਂ ਚੁਣੇ ਕੌਂਸਲਰ ਸਤਨਾਮ ਸਿੰਘ ਨੂੰ ਸਹੁੰ ਚੁਕਾਈ
ਬਟਾਲਾ, 10 ਮਾਰਚ 2025 : ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਵਲੋਂ ਵਾਰਡ ਨੰਬਰ 24 ਤੋਂ ਨਵੇਂ ਚੁਣੇ ਕੌਂਸਲਰ ਸਤਨਾਮ ਸਿੰਘ ਨੂੰ ਸਹੁੰ ਚੁਕਾਈ ਗਈ। ਸਹੁੰ ਚੁੱਕ ਸਮਾਗਮ ਦੌਰਾਨ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੀ ਮੋਜੂਦ ਸਨ। ਜ਼ਿਕਰਯੋਗ ਹੈ ਕਿ ਵਾਰਡ ਨੰਬਰ 24 ਤੋਂ ਉਪ ਚੋਣ ਹੋਈ ਸੀ। ਇਸ ਵਿੱਚ ਆਮ ਆਦਮੀ ਪਾਰਟੀ ਨੇ ਸਤਨਾਮ ਸਿੰਘ ਨੂੰ ਉਮੀਦਵਾਰ ਬਣਾਇਆ ਸੀ। ਸਤਨਾਮ ਸਿੰਘ ਆਪਣੇ ਵਿਰੋਧੀ ਉਮੀਦਵਾਰ ਨੂੰ ਹਰਾ ਕੇ ਕੌਂਸਲਰ ਬਣਿਆ ਸੀ। ਸਤਨਾਮ ਸਿੰਘ ਨੇ....
ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਹਰ ਸੰਭਵ ਕਦਮ ਚੁੱਕਣ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 10 ਮਾਰਚ 2025 : ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਟਾਲਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਖਿਲਾਫ਼ ਸਖਤ ਰੁਖ ਅਖਤਿਆਰ ਕੀਤਾ ਹੈ ਅਤੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਹਰ ਸੰਭਵ ਕਦਮ ਚੁੱਕਣ ਲਈ ਵਚਨਬੱਧ ਹੈ ਅਤੇ ਇਸ ਗੈਰ ਕਾਨੂੰਨੀ....
ਪੁਲਿਸ ਨੇ ਐਫਬੀਆਈ ਨੂੰ ਲੋੜੀਂਦਾ ਭਾਰਤੀ ਮੂਲ ਦਾ ਡਰੱਗ ਲਾਰਡ ਸ਼ੌਨ ਭਿੰਡਰ ਨੂੰ ਕੀਤਾ ਗ੍ਰਿਫ਼ਤਾਰ
ਦੋਸ਼ੀ ਸ਼ੌਨ ਭਿੰਡਰ ਅੰਤਰਾਸ਼ਟਰੀ ਨਾਰਕੋਟਿਕਸ ਸਿੰਡੀਕੇਟ ਵਿੱਚ ਮੁੱਖ ਸਰਗਨਾ ਸੀ ਅਤੇ ਕੋਲੰਬੀਆ ਤੋਂ ਅਮਰੀਕਾ ਅਤੇ ਕੈਨੇਡਾ ਵਿੱਚ ਕੋਕੇਨ ਦੀ ਤਸਕਰੀ ਕਰਦਾ ਸੀ: ਡੀਜੀਪੀ ਗੌਰਵ ਯਾਦਵ ਜਾਂਚ ਮੁਤਬਿਕ ਸ਼ੌਨ ਭਿੰਡਰ ਅਤੇ ਉਸਦੇ ਸਾਥੀ ਹਰ ਹਫ਼ਤੇ ਕੋਲੰਬੀਆ ਤੋਂ ਲਗਭਗ 600 ਕਿਲੋਗ੍ਰਾਮ ਕੋਕੇਨ ਦੀ ਸਪਲਾਈ ਕਰ ਰਹੇ ਸਨ: ਡੀਆਈਜੀ ਸਵਪਨ ਸ਼ਰਮਾ ਤਰਨਤਾਰਨ, 10 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੇ ਗਏ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੇਵਾ ਸੰਭਾਲੀ
ਸ੍ਰੀ ਅੰਨਦਪੁਰ ਸਾਹਿਬ, 10 ਮਾਰਚ 2025 : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਸੇਵਾ ਸੰਭਾਲ ਤੋ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ....
ਕੁਦਰਤੀ ਆਫਤ ਨਾਲ ਕਿਸਾਨਾਂ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨਾ ਸਰਕਾਰ ਦਾ ਮੁਢਲਾ ਫਰਜ :  ਧਾਲੀਵਾਲ
ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਦੇ ਪਸ਼ੂ ਧਨ ਲਈ ਚਾਰਾ ਵੰਡਿਆ ਅੰਮ੍ਰਿਤਸਰ, 9 ਮਾਰਚ 2025 : ਬੀਤੇ ਦਿਨੀ ਰਾਜਾਸਾਂਸੀ ਤੇ ਅਜਨਾਲਾ ਹਲਕੇ ਵਿੱਚ ਭਾਰੀ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੇ ਨਾਲ ਨਾਲ ਪਸ਼ੂ ਧਨ ਲਈ ਬੀਜਿਆ ਗਿਆ ਚਾਰਾ ਵੀ ਨਸ਼ਟ ਹੋ ਗਿਆ ਸੀ। ਜਿਸਦੇ ਚੱਲਦੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਭਰੋਸਾ ਦਿੱਤਾ ਸੀ ਕਿ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਕੀਤਾ ਜਾਵੇਗਾ, ਸੋ ਅੱਜ ਉਹਨਾਂ ਨੇ ਪੰਜਾਬ ਐਗਰੋ ਦੇ ਫੋਡਰ ਸਟੋਕ ਤੋਂ 2500....
ਨੈਸ਼ਨਲ ਲੋਕ ਅਦਾਲਤ ਚ ਹੋਇਆ 18725 ਕੇਸਾਂ ਦਾ ਨਿਪਟਾਰਾ
ਅੰਮ੍ਰਿਤਸਰ 09 ਮਾਰਚ 2025 : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀਆ ਹਦਾਇਤਾਂ ਅਨੁਸਾਰ ਸ੍ਰੀ ਅਮਰਿਦੰਦਰ ਸਿੰਘ ਗਰੇਵਾਲ, ਜਿਲ੍ਹਾ ਅਤੇ ਸੈਸ਼ਨਜ-ਕਮ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ੍ਰੀ ਅਮਰਦੀਪ ਸੰਘ ਬੈਂਸ, ਸਿਵਲ ਜੱਜ-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜੀਆਂ ਦੇ ਯਤਨਾ ਸਦਕਾ ਅੱਜ ਮਿਤੀ 08.03.2025 ਨੂੰ ਨੈਸਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਹ ਕੌਮੀ ਲੋਕ....
ਲੋਕਾਂ ਨੂੰ ਹਰ ਹਾਲਤ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ: ਵਿਧਾਇਕ ਡਾ. ਅਜੇ ਗੁਪਤਾ 
ਵਿਧਾਇਕ, ਮੇਅਰ ਅਤੇ ਡਿਪਟੀ ਮੇਅਰ ਨੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅੰਮ੍ਰਿਤਸਰ, 09 ਮਾਰਚ 2025: ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਡਿਪਟੀ ਮੇਅਰ ਅਨੀਤਾ ਰਾਣੀ ਨੇ ਵਾਰਡ ਨੰਬਰ 63 ਦੇ ਇਲਾਕੇ ਨਈਆਂ ਵਾਲਾ ਮੋੜ ਹਰੀਪੁਰਾ ਵਿੱਚ ਇੱਕ ਨਵੇਂ ਟਿਊਬਵੈੱਲ ਨੂੰ ਸ਼ੁਰੂ ਕਰਨ ਦੇ ਵਿਕਾਸ ਕਾਰਜ ਦਾ ਉਦਘਾਟਨ ਕੀਤਾ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਲੋਕਾਂ ਨੂੰ ਹਰ ਹਾਲਤ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ....
ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ 
ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਹੱਲ ਬਟਾਲਾ, 9 ਮਾਰਚ 2025 : ਪੰਜਾਬ ਸਰਕਾਰ ਵਲੋਂ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ 'ਸਰਕਾਰ ਆਪ ਦੇ ਦਵਾਰ' ਤਹਿਤ ਬਟਾਲਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਕੇ ਹੱਲ ਕੀਤੀਆਂ ਗਈਆਂ। ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਦੀ ਮੌਜੂਦਗੀ ਵਿੱਚ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਵਿਸ਼ੇਸ਼ ਕੈਂਪ....
ਜ਼ਿਲ੍ਹਾ ਗੁਰਦਾਸਪੁਰ ਦੇ 07 ਸਕੂਲਾਂ ਨੂੰ ਮਿਲਿਆ ਉੱਤਮ ਸਕੂਲ ਪੁਰਸਕਾਰ
ਬਟਾਲਾ, 9 ਮਾਰਚ 2025 : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ 07 ਸਕੂਲਾਂ ਨੂੰ ਉੱਤਮ ਸਕੂਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ, ਜਿਸ ਤਹਿਤ ਮਿਲੀ ਰਾਸ਼ੀ ਸਕੂਲਾਂ ਦੇ ਢਾਂਚੇ ਦੇ ਸੁਧਾਰ ਵਿੱਚ ਲਗਾਈ ਜਾਵੇਗੀ। ਇਸ ਸਬੰਧੀ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਪਰਮਜੀਤ ਨੇ ਦੱਸਿਆ ਕਿ ਉੱਤਮ ਸਕੂਲ ਐਵਾਰਡ ਸਮਾਗਮ ਪੰਜਾਬ ਮਿਉਸਪਲ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਗਿਆ....
ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ : ਮੁੱਖ ਮੰਤਰੀ 
ਔਰਤਾਂ ਨੂੰ ਰੋਜ਼ਗਾਰ ਦੇ ਹੋਰ ਮੌਕੇ ਦੇਣ ਲਈ ਕੀਤੀ ਫਾਇਰ ਸੇਫ਼ਟੀ ਨਿਯਮਾਂ ਵਿੱਚ ਸੋਧ: ਮੁੱਖ ਮੰਤਰੀ ਪੰਜਾਬ ਦੀਆਂ ਔਰਤਾਂ ਹੋਰਨਾਂ ਲਈ ਬਣੀਆਂ ਮਿਸਾਲ; ਸੂਬੇ ਵਿੱਚ ਅੱਠ ਡੀ.ਸੀ., ਇੱਕ ਸੀ.ਪੀ, ਤਿੰਨ ਐਸ.ਐਸ.ਪੀ. ਅਤੇ 19 ਵਧੀਕ ਡਿਪਟੀ ਕਮਿਸ਼ਨਰ ਨੇ ਔਰਤਾਂ ਅੰਮ੍ਰਿਤਸਰ, 8 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਰਮਨੀ ਦੇ ਮਿਊਨਿਖ ਵਿਖੇ ਸਪੀਕਰਜ਼ ਪਲੇਟਫਾਰਮ ਦੀ ਤਰਜ਼ ’ਤੇ ਵਿਦਿਆਰਥੀਆਂ ਨੂੰ ਕਾਰੋਬਾਰ ਸਬੰਧੀ ਮਸਲਿਆਂ ’ਤੇ....
ਜੋ ਗੁਰੂ ਦਾ ਹੁਕਮ ਹੋਇਆ ਉਸ ਵਿੱਚ ਰਾਜੀ ਹਾਂ : ਜੱਥੇਦਾਰ ਰਘਬੀਰ ਸਿੰਘ
ਅੰਮ੍ਰਿਤਸਰ, 08 ਮਾਰਚ 2025 : ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਅੱਜ ਮੀਡੀਆ ਸਾਹਮਣੇ ਆਏ। ਇਸ ਮੌਕੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਿੰਨ੍ਹਾਂ ਚਿਰ ਗੁਰੂ ਦਾ ਹੁਕਮ ਸੀ ਉਨ੍ਹਾਂ ਚਿਰ ਹੀ ਸੇਵਾ ਕਰ ਸਕਦਾ ਸੀ। ਜੋ ਗੁਰੂ ਦਾ ਹੁਕਮ ਹੋਇਆ ਉਸ ਵਿੱਚ ਰਾਜੀ ਹਾਂ, ਉਸ ਵਿੱਚ ਹੀ ਖੁਸ਼ ਹਾਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਕੇ ਆਇਆ ਹਾਂ। ਬਹੁਤ ਵੱਡੀ ਜਿੰਮੇਵਾਰੀ, ਬਹੁਤ ਵੱਡੀ ਗੁਰੂ ਸਾਹਿਬ ਜੀ ਦੀ ਸੇਵਾ ਮਿਲੀ ਸੀ।....
ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਵਿਸ਼ੇਸ਼ ਉਪਰਾਲਾ-ਗਾਂਧੀ ਚੌਂਕ ਵਿਖੇ ਹੈਰੀਟੇਜ ਸਟਰੀਟ ਲਾਈਟਸ ਲਗਾਈਆਂ
ਬਟਾਲਾ, 8 ਮਾਰਚ 2025 : ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਸੁੰਦਰ ਤੇ ਖੂਬਸੂਰਤ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਗਾਂਧੀ ਚੌਂਕ ਬਟਾਲਾ ਵਿਖੇ ਹੈਰੀਟੇਜ ਸਟਰੀਟ ਲਾਈਟਸ ਲਗਾਉਣ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਸਾਡਾ ਆਪਣਾ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਹੈ, ਇਸ ਨੂੰ ਸੁੰਦਰ ਤੇ ਸਾਫ ਸੁਥਰਾ ਰੱਖਿਆ ਜਾਵੇ....
ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਸਾਫਟ ਸਕਿਲ ਤੇ ਵਰਕਸ਼ਾਪ ਕਰਵਾਈ
ਬਟਾਲਾ, 8 ਮਾਰਚ 2025 : ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਕੋਰਸ ਦੇ ਆਖਰੀ ਸਾਲ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਰੋਜ਼ਗਾਰ ਅਤੇ ਇੰਟਰਵਿਊ ਲਈ ਤਿਆਰ ਕਰਨ ਦੇ ਮੰਤਵ ਨਾਲ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਯੋਗ ਅਗਵਾਈ ਅਤੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਦੀ ਦੇਖ ਰੇਖ ਹੇਠ ਕੈਰੀਅਰ ਕਾਉਂਸਲਿਂਗ ਵਿਭਾਗ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਸਾਫਟ ਸਕਿਲ ਤੇ ਇੱਕ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਲਈ ਐਲ. ਪੀ. ਯੂ. ਤੋਂ ਪ੍ਰੋ ਵਰੁਣ ਜੈਨ ਅਤੇ ਸੁਰਿੰਦਰ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ 10 ਮਾਰਚ ਨੂੰ ਸੰਭਾਲਣਗੇ ਸੇਵਾ 
ਅੰਮ੍ਰਿਤਸਰ, 8 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ 10 ਮਾਰਚ ਨੂੰ ਸੇਵਾ ਸੰਭਾਲਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 10 ਮਾਰਚ ਜੂਨ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ....