ਮਾਝਾ

ਦੀਵਾਲੀ ਮੌਕੇ ਰਾਤ ਕੇਵਲ 8 ਤੋਂ 10 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ
ਗੁਰਪੁਰਬ ’ਤੇ ਸਵੇਰੇ 4 ਤੋਂ 5 ਵਜੇ ਤੇ ਰਾਤ ਨੂੰ 9 ਤੋਂ 10 ਵਜੇ ਦਰਮਿਆਨ ਚਲਾਉਣ ਦੀ ਆਗਿਆ ਕ੍ਰਿਸਮਿਸ ਤੇ ਨਵੇਂ ਸਾਲ ਦੀ ਪੂਰਵ ਸੰਧਿਆ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਦਰਮਿਆਨ ਹੀ ਚਲਾਏ ਜਾ ਸਕਣਗੇ ਪਟਾਕੇ ਨਿਰਧਾਰਤ ਸਮੇਂ ਦੇ ਅੰਦਰ ਹੀ ਚਲਾਏ ਜਾਣ ਪਟਾਕੇ, ਪਾਬੰਦੀਸ਼ੁਦਾ ਪਟਾਕਿਆਂ ਦੀ ਵਿਕਰੀ ਦੀ ਮਨਾਹੀ ਕੇਵਲ ਗਰੀਨ ਪਟਾਕੇ ਹੀ ਵੇਚੇ ਅਤੇ ਚਲਾਏ ਜਾ ਸਕਣਗੇ ਅੰਮ੍ਰਿਤਸਰ, 10 ਨਵੰਬਰ : ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਘਨਸ਼ਾਮ ਥੋਰੀ ਨੇ ਮਾਣਯੋਗ ਸੁਪਰੀਮ ਕੋਰਟ....
ਪੁੱਤ ਨੇ ਮਾਂ-ਪਿਤਾ ਦਾ ਕੀਤਾ ਸਰੀਏ ਮਾਰ ਮਾਰ ਕਤਲ, ਪੁਲਿਸ ਨੇ ਦੋਸ਼ੀ ਨੂੰ ਕੀਤਾ ਕਾਬੂ
ਮਜੀਠਾ, 09 ਨਵੰਬਰ : ਅੰਮ੍ਰਿਤਸਰ ਦੇ ਮਜੀਠਾ ਅਧੀਨ ਆਉਂਦੇ ਪਿੰਡ ਪੰਧੇਰ ਕਲਾਂ ਵਿੱਚ ਇੱਕ ਨੌਜਵਾਨ ਵੱਲੋਂ ਕਿਸੇ ਮਾਮੂਲੀ ਤਕਰਾਰ ਨੂੰ ਲੈ ਕੇ ਆਪਣੇ ਮਾਤਾ ਪਿਤਾ ਨੂੰ ਲੋਹੇ ਦੀ ਰਾਡ ਮਾਰ ਕੇ ਮਾਰ ਦੇਣ ਦੀ ਖਬਰ ਹੈ। ਇਸ ਘਟਨਾਂ ਦੀ ਸੂਚਨਾ ਮਿਲਦਿਆਂ ਮਜੀਠਾ ਥਾਣੇ ਦੀ ਪੁਲਿਸ ਮੌਕੇ ਤੇ ਪੁੱਜੀ ਅਤੇ ਕਤਲ ਕਰਨ ਦੇ ਅਸਲ ਕਾਰਨਾਂ ਦੀ ਜਾਂਚ ਸੁਰੂ ਕਰ ਦਿੱਤੀ। ਪੁਲਿਸ ਵੱਲੋਂ ਉਕਤ ਨੌਜਵਾਨ ਨੂੰ ਕਾਬੂ ਕਰਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਪੰਧੇਰ ਕਲਾਂ ਵਿੱਚ ਇੱਕ ਵਿਆਹ ਦਾ ਸਮਾਗਮ ਸੀ, ਜਿੱਥੇ ਮੁਲਜ਼ਮ....
ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪਰਸ਼ਾਸਨ ਹੋਇਆ ਸਖ਼ਤ ਜੂਆ ਖੇਡਣ ਵਾਲਿਆਂ ਨੂੰ ਸਖ਼ਤ ਚਿਤਾਵਨੀ
ਬਟਾਲਾ, 9 ਨਵੰਬਰ : ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪਰਸ਼ਾਸਨ ਨੇ ਸਖ਼ਤ ਰੁਖ਼ ਅਪਣਾਉਂਦਿਆ ਜੂਆ ਖੇਡਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਇਸ ਸਬੰਧੀ ਗੱਲ ਕਰਦਿਆਂ ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਦੱਸਿਆ ਕਿ ਦਿਵਾਲੀ ਦੇ ਤਿਉਹਾਰ ਮੋਕੇ ਜੂਆ ਨਾ ਖੇਡਿਆ ਜਾਵੇ, ਇਸ ਸਬੰਧੀ ਜਨਤਕ ਥਾਵਾਂ ਤੇ ਪੁਲਿਸ ਤੇ ਸਿਵਲ ਪਰਸ਼ਾਸਨ ਵਲੋਂ ਸਖ਼ਤੀ ਅਪਣਾਈ ਜਾਵੇਗੀ। ਨਾਲ ਹੀ ਉਨ੍ਹਾਂ ਦੱਸਿਆ ਕਿ ਗੈਰ-ਸਰਕਾਰੀ ਅਦਾਰਿਆਂ ਦੇ ਨਾਲ ਬਟਾਲਾ ਕਲੱਬ ਦੇ ਸੈਕਰਟਰੀ ਨੂੰ ਪੱਤਰ ਲਿਖ....
ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ ਗੁਰਦਾਸਪੁਰ ਨੇ ਆਪਣਾ 17ਵਾਂ ਲਾਭ ਵੰਡ ਸਮਾਗਮ ਕਰਵਾਇਆ
ਚੇਅਰਮੈਨ ਰਮਨ ਬਹਿਲ, ਚੇਅਰਮੈਨ ਜਗਰੂਪ ਸਿੰਘ ਸੇਖਵਾਂ ਤੇ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਸਮਾਗਮ ’ਚ ਕੀਤੀ ਸ਼ਿਰਕਤ ਗੁਰਦਾਸਪੁਰ, 9 ਨਵੰਬਰ : ‘ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ, ਗੁਰਦਾਸਪੁਰ’ ਵੱਲੋਂ ਅੱਜ ਆਪਣਾ 17ਵਾਂ ਲਾਭ ਵੰਡ ਸਮਾਗਮ ਸਥਾਨਕ ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵੱਲੋਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ....
ਆਯੂਸ਼ਮਾਨ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਨੂੰ ‘ਦੀਵਾਲੀ ਬੰਪਰ ਡਰਾਅ’ ਤਹਿਤ ਮਿਲੇਗਾ ਇਨਾਮ
30 ਨਵੰਬਰ ਤੱਕ ਆਯੂਸ਼ਮਾਨ ਕਾਰਡ ਬਣਵਾਉਣ ਵਾਲਿਆਂ ਲਈ ਕੱਢਿਆ ਜਾਵੇਗਾ ਡਰਾਅ ਅੰਮ੍ਰਿਤਸਰ, 8 ਨਵੰਬਰ : ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ ਦੀਵਾਲੀ ਅਤੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਮੌਕੇ ’ਤੇ ਦੀਵਾਲੀ ਬੰਪਰ ਡਰਾਅ ਕੱਢਿਆ ਜਾਵੇਗਾ। ਸੂਬਾ ਸਿਹਤ ਏਜੰਸੀ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ ਵੱਲੋਂ ਇਸ ਸਬੰਧੀ ਮਿਲੇ ਪੱਤਰ ’ਚ ਦਰਜ ਜਾਣਕਾਰੀ ਦਾ ਹਵਾਲਾ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ....
ਤਰਨਤਾਰਨ ਵਿਚ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ
ਤਰਨਤਾਰਨ, 8 ਨਵੰਬਰ : ਜ਼ਿਲ੍ਹੇ ਦੇ ਪਿੰਡ ਤੁੰਗ ਵਿਚ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋ ਔਰਤਾਂ ਤੇ ਇਕ ਪੁਰਸ਼ ਦਾ ਕਤਲ ਕੀਤਾ ਗਿਆ ਹੈ। ਮਰਨ ਵਾਲਿਆਂ ਵਿਚ ਇਕਬਾਲ ਸਿੰਘ, ਉਸ ਦੀ ਪਤਨੀ ਲਖਵਿੰਦਰ ਕੌਰ ਅਤੇ ਸੀਤਾ ਕੌਰ ਸ਼ਾਮਲ ਹਨ। ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਘਰ ਦੀ ਹਾਲਤ ਨੂੰ ਦੇਖਦੇ ਹੋਏ ਇਸ ਨੂੰ ਲੁੱਟ ਦੀ ਵਾਰਦਾਤ ਨਾਲ ਜੋੜਿਆ ਜਾ ਰਿਹਾ ਹੈ। ਛੱਤੀਸਗੜ੍ਹ ਦਾ ਰਹਿਣ ਵਾਲਾ ਅਸ਼ੋਕ ਪਰਿਵਾਰ ਨਾਲ....
ਅੰਮ੍ਰਿਤਸਰ ਵਿੱਚ ਕਰੋੜਾਂ ਦੇ ਸੋਨੇ ਦੇ ਗਹਿਣੇ ਚੋਰੀ ਕਰਨ ਵਾਲੇ ਦੋਸ਼ੀ ਗ੍ਰਿਫ਼ਤਾਰ, ਪੁਲਿਸ ਨੇ ਸੋਨੇ ਦੀ ਕੀਤੀ ਬਰਾਮਦਗੀ
ਅੰਮ੍ਰਿਤਸਰ, 08 ਨਵੰਬਰ : ਏਸੀਪੀ ਈਸਟ ਗੁਰਿੰਦਰ ਬੀਰ ਸਿੰਘ ਥਾਣਾ ਮੁਖੀ ਬੀ ਡਿਵੀਜ਼ਨ ਸ਼ਿਵਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਥਾਣਾ ਬੀ ਡਿਵੀਜ਼ਨ ਵਿਖੇ 31 ਅਕਤੂਬਰ ਨੂੰ ਅਵਤਾਰ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਸਰਵਰਪੁਰਾ ਸੁਲਤਾਨਵਿੰਡ ਰੋਡ ਨੇ ਇੱਕ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਸੋਨੇ ਦਾ ਕੰਮ ਕਰਦਾ ਹੈ ਅਤੇ ਉਸ ਦੇ ਘਰ ਅਲਮਾਰੀ ਵਿੱਚ ਪਏ ਹੋਏ ਖਾਲਸ ਸੋਨੇ ਦੀ ਚੋਰੀ ਹੋ ਗਈ ਹੈ। ਇਸ ਵਿੱਚ ਅਵਤਾਰ ਸਿੰਘ ਨੇ ਦੱਸਿਆ ਸੀ ਕਿ ਉਹ ਕਿਸੇ ਘਰੇਲੂ ਫੰਕਸ਼ਨ ਤੇ ਬਾਹਰ ਗਏ ਹੋਏ ਸਨ ਜਦੋਂ ਘਰ ਵਾਪਸ ਆਏ ਤਾਂ....
ਪੰਜਾਬੀ ਭਾਸ਼ਾ ਨਾਲ ਹੁੰਦਾ ਵਿਤਕਰਾ ਖ਼ਤਮ ਕਰਨ, ਪਾਕਿਸਤਾਨ ’ਚ ਸਿੱਖ ਵਿਰਾਸਤਾਂ ਦੀ ਸੰਭਾਲ ਕਰਨ ਦੀ ਸਰਕਾਰਾਂ ਪਾਸੋਂ ਮੰਗ
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ ਅੰਮ੍ਰਿਤਸਰ, 8 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਿੱਖ ਮਸਲਿਆਂ ਸਬੰਧੀ ਕਈ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਇਨ੍ਹਾਂ ਮਤਿਆਂ ਵਿਚ ਬੰਦੀ ਸਿੰਘ ਦੀ ਰਿਹਾਈ ਸਬੰਧੀ ਇਕ ਅਹਿਮ ਮਤਾ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ ਸਰਲ ਕਰਨ, ਪੰਜਾਬੀ ਭਾਸ਼ਾ ਨਾਲ....
ਸੈਰ ਕਰ ਰਹੇ ਪੁਲਿਸ ਇੰਸਪੈਕਟਰ ਤੇ ਚੱਲੀਆਂ ਗੋਲੀਆਂ, ਬੁਲਟ ਪਰੂਫ ਜੈਕਟ ਪਾਏ ਹੋਣ ਕਰਕੇ ਬਚੀ ਜਾਨ 
ਅੰਮ੍ਰਿਤਸਰ, 8 ਨਵੰਬਰ : ਪੰਜਾਬ ਪੁਲਿਸ ਦੇ ਇੰਸਪੈਕਟਰ ਤੇ ਵੀ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਵਿੱਚ ਸਵੇਰ ਤੜਕਸਾਰ 4 ਵਜੇ ਸੈਰ ਕਰ ਰਹੇ ਪ੍ਰਭਜੋਂਤ ਸਿੰਘ ਨਾਮਕ ਇੰਸਪੈਕਟਰ ਤੇ ਤਾਬੜ ਤੋੜ ਗੋਲੀਆਂ ਚਲਵਾਈਆਂ ਗਈਆਂ, ਪਰ ਉਹਨਾਂ ਵੱਲੋਂ ਬੁਲਟ ਪ੍ਰੂਫ ਜੈਕਟ ਪਾਈ ਹੋਣ ਕਰਕੇ ਉਹਨਾਂ ਦੇ ਕੋਈ ਵੀ ਵੱਡਾ ਨੁਕਸਾਨ ਨਹੀਂ ਹੋਇਆ, ਪੁਲਿਸ ਵੱਲੋਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰੇ ਦੀ ਮਦਦ ਦੇ ਨਾਲ ਆਰੋਪੀਆਂ ਨੂੰ ਫੜਨ ਦੀ ਗੱਲ ਵੀ ਕੀਤੀ ਜਾ ਰਹੀ ਹੈ। ਪੰਜਾਬ ਵਿੱਚ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡਵੋਕੇਟ ਧਾਮੀ ਤੀਸਰੀ ਵਾਰ ਬਣੇ ਪ੍ਰਧਾਨ
ਰਾਜਿੰਦਰ ਸਿੰਘ ਮਹਿਤਾ ਜਨਰਲ ਸਕੱਤਰ ਅਤੇ ਮਸਾਣਾ ਬਣੇ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਧਾਮੀ ਨੂੰ 118 ਅਤੇ ਸ. ਘੁੰਨਸ ਨੂੰ ਮਿਲੀਆਂ 17 ਵੋਟਾਂ ਹਰਭਜਨ ਸਿੰਘ ਮਸਾਣਾ ਸੀਨੀਅਰ ਮੀਤ ਪ੍ਰਧਾਨ, ਭਾਈ ਗੁਰਬਖ਼ਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ ਤੇ ਭਾਈ ਰਾਜਿੰਦਰ ਸਿੰਘ ਮਹਿਤਾ ਬਣੇ ਜਨਰਲ ਸਕੱਤਰ ਅੰਮ੍ਰਿਤਸਰ, 8 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ....
ਅੰਮ੍ਰਿਤਸਰ ‘ਚ ਪੰਜ ਲੁਟੇਰਿਆਂ ਨੇ ਬੰਦੂਕ ਦੀ ਨੋਕ ‘ਤੇ 10 ਲੱਖ ਦੀ ਕੀਤੀ ਲੁੱਟ
ਅੰਮ੍ਰਿਤਸਰ, 07 ਨਵੰਬਰ : ਸਥਾਨਕ ਸ਼ਹਿਰ ਦੇ ਕਟੜਾ ਸ਼ੇਰ ਸਿੰਘ ‘ਚ ਦਵਾਈ ਮਾਰਕੀਟ ਵਿੱਚ ਪੰਜ ਲੁਟੇਰੇ, ਜਿੰਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ, ਇੱਕ ਦੁਕਾਨ ਵਿੱਚ ਦਾਖਲ ਹੋਏ ਅਤੇ ਬੰਦੂਕ ਦੀ ਨੋਕ ਤੇ 10 ਲੱਖ ਦੀ ਲੁੱਟ ਕਰਕੇ ਫਰਾਰ ਹੋ ਜਾਣ ਦੀ ਖਬਰ ਹੈ, ਇਹ ਵੀ ਪਤਾ ਲੱਗਾ ਹੈ ਕਿ ਲੁਟੇਟੇ ਜਾਣ ਸਮੇਂ ਸੀਸੀਟੀਵੀ ਕੈਮਰਿਆਂ ਨੂੰ ਤੋੜ ਗਏ। ਪੁਲਿਸ ਨੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਕਟੜਾ ਸ਼ੇਰ ਸਿੰਘ ਸਥਿਤ ਦਵਾਈ ਮਾਰਕੀਟ ਵਿੱਚ ਸਥਿਤ ਐਨਵੀ ਸਰਜੀਕਲ ਫਾਰਮਾ ਵਿੱਚ ਵਾਪਰੀ।....
ਅਟਾਰੀ ਦੇ ਨੌਜਵਾਨ ਦੀ ਫਿਲੀਪੀਨਜ਼ ਵਿਚ ਸੜਕ ਹਾਦਸੇ 'ਚ ਮੌਤ 
ਅਟਾਰੀ, 07 ਨਵੰਬਰ : ਅੰਮ੍ਰਿਤਸਰ ਦੇ ਅਟਾਰੀ ਦੇ ਨੌਜਵਾਨ ਦੀ ਫਿਲੀਪੀਨਜ਼ ਦੇ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ, ਜਿਸ ਦੇ ਚਲਦਿਆਂ ਪਰਿਵਾਰਿਕ ਮੈਂਬਰਾਂ 'ਤੇ ਦੁੱਖਾਂ ਦਾਰੋ ਰੋ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਵਿਚ ਸੋਗ ਦੀ ਲਹਿਰ ਦੇਖਣ ਨੂੰ ਮਿਲੀ। ਪਿੰਡ ਦੇ ਲੋਕ ਪੀੜਿਤ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਪੁਹੰਚ ਰਹੇ ਹਨ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦਾ ਪੁੱਤ ਜਸਪਿੰਦਰ ਸਿੰਘ 6 ਸਾਲ ਪਹਿਲਾਂ ਮਨੀਲਾ ਦੇ ਫਿਲੀਪੀਨਜ਼ ਇਲਾਕੇ ਵਿਚ ਘਰ ਦੇ ਮਾੜੇ ਹਲਾਤਾਂ ਨੂੰ ਸੁਧਾਰਨ ਤੇ ਆਪਣੇ....
ਐਸਜੀਪੀਸੀ ਦੇ ਪ੍ਰਧਾਨਗੀ ਦੀ ਚੋਣ ਲਈ ਐਡਵੋਕੇਟ ਧਾਮੀ ਤੇ ਸੰਤ ਘੁੰਨਸ ਆਹਮੋਣ ਸਾਹਮਣੇ 
ਅੰਮ੍ਰਿਤਸਰ, 7 ਨਵੰਬਰ : ਸ਼੍ਰੋਮਣੀ ਕਮੇਟੀ ਦੀਆਂ 8 ਨਵੰਬਰ ਨੂੰ ਹੋਣ ਵਾਲੀਆਂ ਸਾਲਾਨਾ ਚੋਣਾਂ ਲਈ ਅਕਾਲੀ ਨੇ ਵੀ ਉਮੀਦਵਾਰ ਐਲਾਨ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤੀਜੀ ਵਾਰ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਸਜੀਪੀ ਦੇ ਸਾਰੇ ਮੈਂਬਰਾਂ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਕੰਮਕਾਜ ਵਿਚ ਪੂਰੀ ਤਰ੍ਹਾਂ ਤੋਂ ਭਰੋਸਾ ਪ੍ਰਗਟਾਇਆ ਗਿਆ ਹੈ। ਇਸ....
ਪਤੀ ਦਾ ਪਤਨੀ ਨੇ ਨਜਾਇਜ਼ ਸਬੰਧਾਂ ਦੇ ਚੱਲਦਿਆਂ ਕਰਾਇਆ ਪਤੀ ਦਾ ਕਤਲ : ਡੀਐਸਪੀ ਢਿੱਲੋ 
ਰਣਜੀਤ ਸਿੰਘ ਕਤਲ ਕਾਂਡ 'ਚ ਆਇਆ ਨਵਾਂ ਮੋੜ ਤਰਨਤਾਰਨ, 7 ਨਵੰਬਰ : ਰਣਜੀਤ ਸਿੰਘ ਕਤਲ ਕਾਂਡ ਚ ਨਵਾਂ ਮੋੜ ਆਇਆ ਹੈ। ਉਕਤ ਮਾਮਲੇ ਵਿਚ ਪੁਲਿਸ ਨੇ ਖੁਲਾਸਾ ਕੀਤਾ ਹੈ ਕਿ, ਨਜਾਇਜ਼ ਸਬੰਧਾਂ ਦੇ ਚੱਲਦਿਆਂ ਪਤਨੀ ਨੇ ਹੀ ਆਪਣੇ ਪਤੀ ਰਣਜੀਤ ਸਿੰਘ ਦਾ ਕਤਲ ਕਰਾਇਆ ਸੀ। ਪੱਟੀ ਦੇ ਡੀਐਸਪੀ ਜਸਪਾਲ ਸਿੰਘ ਢਿੱਲੋ ਨੇ ਪ੍ਰੈਸ ਕਾਨਫਰੈਸ ਦਾ ਦੌਰਾਨ ਦੱਸਿਆ ਕਿ ਰਣਜੀਤ ਸਿੰਘ ਦੀ ਪਤਨੀ ਬਲਜੀਤ ਕੌਰ ਦੇ ਪਿੰਡ ਲਾਖਣਾ ਦੇ ਮਹਾਂਵੀਰ ਸਿੰਘ ਨਾਲ ਨਜਾਇਜ਼ ਸਬੰਧ ਸਨ ਅਤੇ ਇਹਨਾਂ ਸੰਬੰਧਾਂ ਦੇ ਚੱਲਦਿਆਂ ਹੀ ਮਹਾਵੀਰ ਸਿੰਘ....
ਤਿੱਬੜੀ ਛਾਉਣੀ ਵਿਖੇ ਪੂਰੀ ਸਫਲਤਾ ਨਾਲ ਮੁਕੰਮਲ ਹੋਈ ਅਗਨੀਵੀਰ ਭਰਤੀ ਰੈਲੀ
31 ਅਕਤੂਬਰ ਤੋਂ 4 ਨਵੰਬਰ ਤੱਕ ਚੱਲੀ ਇਸ ਭਰਤੀ ਰੈਲੀ ਵਿੱਚ ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਦੇ ਨੌਜਵਾਨਾਂ ਨੇ ਭਾਗ ਲਿਆ ਗੁਰਦਾਸਪੁਰ, 7 ਨਵੰਬਰ : ਭਾਰਤੀ ਫ਼ੌਜ ਵੱਲੋਂ ਤਿੱਬੜੀ ਛਾਉਣੀ ਵਿਖੇ ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਦੇ ਨੌਜਵਾਨਾਂ ਲਈ ਕਰਵਾਈ ਗਈ ਅਗਨੀਵੀਰ ਦੀ ਭਰਤੀ ਰੈਲੀ 31 ਅਕਤੂਬਰ ਤੋਂ 4 ਨਵੰਬਰ ਤੱਕ ਪੂਰੀ ਸਫ਼ਲਤਾ ਨਾਲ ਸਮਾਪਤ ਹੋ ਗਈ ਹੈ। ਜਿਨ੍ਹਾਂ ਉਮੀਦਵਾਰਾਂ ਨੇ ਇਸ ਸਾਲ ਅਪ੍ਰੈਲ ਵਿੱਚ ਆਯੋਜਿਤ ਆਨ-ਲਾਈਨ ਕਾਮਨ ਐਂਟ੍ਰੇਂਸ ਇਮਤਿਹਾਨ ਪਾਸ ਕੀਤਾ ਸੀ....