ਮਾਝਾ

ਤੁੰਗ ਢਾਬ ਡਰੇਨ ਦੀ ਸਫਾਈ ਲਈ ਵਿਭਾਗਾਂ ਦੇ ਨਾਲ-ਨਾਲ ਲੋਕਾਂ ਦਾ ਸਹਿਯੋਗ ਲੈਣਾ ਵੀ ਜਰੂਰੀ- ਸੀਚੇਵਾਲ
ਹਵਾ-ਪਾਣੀ ਦੀ ਸ਼ੁੱਧਤਾ ਲਈ ਅਸੀਂ ਕਰਾਂਗੇ ਹਰ ਤਰ੍ਹਾਂ ਨਾਲ ਸਹਿਯੋਗ -ਧਾਲੀਵਾਲ ਅੰਮ੍ਰਿਤਸਰ, 22 ਅਪ੍ਰੈਲ 2025 : ਵਾਤਾਵਰਨ ਦੀ ਸਫਾਈ, ਦਰਿਆ ਤੇ ਡਰੇਨਾਂ ਦੀ ਸ਼ੁੱਧਤਾ ਕੇਵਲ ਇੱਕ ਵਿਭਾਗ ਦਾ ਹੀ ਕੰਮ ਨਹੀਂ ਬਲਕਿ ਇਸ ਲਈ ਸਬੰਧਤ ਵਿਭਾਗਾਂ ਦੇ ਨਾਲ ਨਾਲ ਦੇਸ਼ ਦੇ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੌਣ ਪਾਣੀ ਦੀ ਰੱਖਿਆ ਲਈ ਆਪਣਾ ਯੋਗਦਾਨ ਪਾਵੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਥਾਨਕ ਡੀਸੀ ਕੰਪਲੈਕਸ ਵਿਖੇ ਤੁੰਗ....
ਵਿਦਿਆਰਥੀਆਂ ਨੂੰ ਜਾਗਰੂਕਤਾ ਸੈਮੀਨਾਰ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਵਾਤਾਵਰਣ ਦੀ ਸੰਭਾਲ ਬਾਰੇ ਕੀਤਾ ਜਾਗਰੂਕ
ਬਟਾਲਾ, 22 ਅਪ੍ਰੈਲ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਸੰਗਤਪੁਰਾ ਵਿਖੇ ਜਾਗਰਕੂਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਚੰਗੇ ਛੋਹ, ਮਾੜੇ ਛੋਹ, ਹਰੇ ਵਾਤਾਵਰਣ, ਨਸ਼ਿਆਂ ਦੇ ਦੁਰਪ੍ਰਭਾਵਾਂ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਜਸਵੰਤ ਕੌਰ, ਐਸ.ਪੀ. (ਐੱਚ) ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਜ਼ਿਲ੍ਹਾ....
ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਸਕੂਲ ਆਧੁਨਿਕ ਸਹੂਲਤਾਂ ਨਾਲ ਹੋਏ ਲੈੱਸ -ਵਿਧਾਇਕ ਐਡਵੋਕੇਟ ਅਮਰਪਾਲ ਸਿੰਘ
ਕਿਹਾ- ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਕਿਹਾ, ਉਹ ਕਰਕੇ ਦਿਖਾਇਆ ਸ੍ਰੀ ਹਰਗੋਬਿੰਦਪੁਰ ਸਾਹਿਬ, 22 ਅਪ੍ਰੈਲ 2025 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਜੋ ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਸਨ, ਉਨ੍ਹਾਂ ਸਕੂਲਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਕਰ ਦਿੱਤਾ ਹੈ। ਇਹ....
ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਐਡਵੋਕੇਟ ਅਮਰਪਾਲ ਸਿੰਘ
ਬਟਾਲਾ,22 ਅਪ੍ਰੈਲ 2025 : ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆਂ ਵਿੱਚ ਕਣਕ ਦੀ ਖਰੀਦ, ਲਿਫਟਿੰਗ ਅਤੇ ਭੁਗਤਾਨ ਦੀ ਪ੍ਰਕਿਰਿਆ ਦੇ ਪੁਖਤਾ ਪਰਬੰਧ ਕੀਤੇ ਗਏ ਹਨ। ਦਾਣਾ ਮੰਡੀ ਘੁਮਾਣ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ....
ਯੁੱਧ ਨਸ਼ਿਆਂ ਵਿਰੁੱਧ ਤਹਿਤ ਖੇਡ ਵਿਭਾਗ ਵਲੋਂ ਸਾਈਕਲ ਰੈਲੀ
ਖਿਡਾਰੀਆਂ ਵੱਲੋਂ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ ਬਟਾਲਾ, 22 ਅਪ੍ਰੈਲ 2025 : ਸ੍ਰੀ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸਦੇ ਚੱਲਦਿਆਂ ਖੇਡ ਵਿਭਾਗ ਵਲੋਂ ਪਿੰਡ ਕਾਲਾ ਅਫਗਾਨਾ ਵਿਖੇ ਸਾਈਕਲ ਰੈਲੀ ਕੱਢੀ ਗਈ ਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਜਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਖੇਡ ਵਿਭਾਗ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ....
ਪੁਲਿਸ ਨੇ ਸਰਹੱਦ ਪਾਰ ਤਸਕਰੀ ਚਲਾਉਣ ਵਾਲੇ ਦੋ ਵਿਅਕਤੀਆਂ ਹਥਿਆਰਾਂ ਸਮੇਤ ਕੀਤਾ ਕਾਬੂ
ਪੁਲਿਸ ਅਤੇ ਤਸਕਰਾਂ ਵਿਚਕਾਰ ਹੋਈ ਗੋਲੀਬਾਰੀ ਤਰਨ ਤਾਰਨ, 22 ਅਪ੍ਰੈਲ 2025 : ਤਰਨ ਤਾਰਨ ਪੁਲਿਸ ਨੇ ਸਰਹੱਦ ਪਾਰ ਤਸਕਰੀ ਚਲਾਉਣ ਵਾਲੇ ਇੱਕ ਗੰਭੀਰ ਨੈੱਟਵਰਕ ਖਿਲਾਫ ਵੱਡੀ ਸਫਲਤਾ ਹਾਸਲ ਕੀਤੀ ਹੈ। ਸੀਆਈਏ ਸਟਾਫ ਨੇ ਖੁਫੀਆ ਜਾਣਕਾਰੀ ਤੇ ਅਧਾਰਿਤ ਕਰਵਾਈ ਕਰਦਿਆਂ ਦੋ ਵਿਅਕਤੀਆਂ ਸੁਖਦੇਵ ਸਿੰਘ ਉਰਫ ਦੇਵ ਅਤੇ ਸਵਰਨ ਕੁਮਾਰ ਉਰਫ ਘੋੜਾ ਨੂੰ ਸਰਾਏ ਅਮਾਨਤ ਖਾਂ, ਤਰਨਤਾਰਨ ਨੇੜੇ ਗ੍ਰਿਫਤਾਰ ਕਰਕੇ ਹਥਿਆਰਾਂ ਦੀ ਤਸਕਰੀ ਦੇ ਇੱਕ ਵੱਡੇ ਮਾਡਿਊਲ ਨੂੰ ਨਾਕਾਮ ਕੀਤਾ ਗਿਆ। ਦੋਸ਼ੀ ਸੁਖਦੇਵ ਸਿੰਘ ਉਰਫ ਦੇਵ ਨੇ....
ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਦੇ ਮੁੱਢਲੇ  ਢਾਂਚੇ ਨੂੰ  ਕਰੇਗੀ ਮਜ਼ਬੂਤ : ਕੈਬਿਨਟ ਮੰਤਰੀ 
ਕੈਬਿਨਟ ਮੰਤਰੀ ਹਰਭਜਨ ਸਿੰਘ ਨੇ ਜੰਡਿਆਲਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ 111.12 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜ ਲੋਕਾਂ ਨੂੰ ਕੀਤੇ ਸਮਰਪਿਤ ਅੰਮ੍ਰਿਤਸਰ, 21 ਅਪਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਮੁੱਢਲੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ....
ਨਸ਼ਾ ਮੁਕਤੀ ਮੋਰਚਾ ਤਹਿਤ 1 ਮਈ ਤੋਂ ਸ਼ੁਰੂ ਕੀਤੀ ਜਾਵੇਗੀ ਪੰਜਾਬ ਪੱਧਰ ਉੱਤੇ ਨਸ਼ਿਆਂ ਵਿਰੁੱਧ ਮੁਹਿੰਮ -ਬਲਤੇਜ ਪੰਨੂ 
ਮਾਝੇ ਦੇ ਹਰੇਕ ਪਿੰਡ ਵਿੱਚ ਨਸ਼ੇ ਵਿਰੁੱਧ ਕੰਮ ਕਰਨਗੇ ਸਾਡੇ ਵਲੰਟੀਅਰ- ਸੋਨੀਆ ਮਾਨ ਅੰਮ੍ਰਿਤਸਰ, 21 ਅਪ੍ਰੈਲ 2025 : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਾਜ ਭਰ ਵਿੱਚ ਲੜੀ ਜਾ ਰਹੀ ਲੜਾਈ ਲਈ ਘਰ-ਘਰ ਦਾ ਸਾਥ ਲੈਣ ਵਾਸਤੇ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੇ ਗਏ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਸ੍ਰੀ ਬਲਤੇਜ ਪੰਨੂ ਨੇ ਐਲਾਨ ਕੀਤਾ ਕਿ ਇੱਕ ਮਈ ਤੋਂ ਮੋਰਚੇ ਵੱਲੋਂ ਇਹ ਮੁਹਿੰਮ ਪੰਜਾਬ ਭਰ ਵਿੱਚ ਸ਼ੁਰੂ ਕੀਤੀ ਜਾਵੇਗੀ। ਅੱਜ ਮਾਝੇ ਦੇ ਕੋਆਰਡੀਨੇਟਰ ਸੋਨੀਆ ਮਾਨ ਨਾਲ....
ਵੀਕੇ ਜੰਜੂਆ ਚੀਫ ਕਮਿਸਨਰ ਪੰਜਾਬ ਟਰਾਂਸਪੇਰੇਸੀ ਐਂਡ ਅਕਾਊਂਟਬਿਲਟੀ ਕਮਿਸਨਰ ਵੱਲੋਂ ਜਿਲਾ ਅਧਿਕਾਰੀਆਂ ਨਾਲ ਮੀਟਿੰਗ
ਲੋਕਾਂ ਨੂੰ ਨਿਸ਼ਚਿਤ ਦਿਨਾਂ ਅੰਦਰ ਮੁਹੱਈਆ ਕਰਵਾਈਆਂ ਜਾਣ ਸੇਵਾਵਾਂ ਨਿਸ਼ਚਿਤ ਦਿਨਾਂ ਅੰਦਰ ਸੇਵਾਵਾਂ ਮੁਹੱਈਆ ਨਾ ਕਰਵਾਉਣ ਤੇ ਅਧਿਕਾਰੀਆਂ ਖਿਲਾਫ ਕੀਤੀ ਜਾਵੇਗੀ ਅਨੁਸ਼ਾਸਨੀ ਕਾਰਵਾਈ ਅੰਮ੍ਰਿਤਸਰ 21 ਅਪੈ੍ਰਲ 2025 : ਪੰ ਜਾਬ ਟਰਾਂਸਪੇਰੇਸੀ ਐਂਡ ਅਕਾਊਂਟਬਿਲਟੀ ਕਮਿਸਨਰ ਦੇ ਚੀਫ ਕਮਿਸਨਰ ਸ੍ਰੀ ਵੀ.ਕੇ. ਜੰਜੂਆ ਨੇ ਅੱਜ ਸੇਵਾ ਕੇਦਰਾਂ ਰਾਹੀ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਨੂੰ ਲੈ ਕੇ ਜ਼ਿਲ੍ਹਾ ਅਧਿਕਾਰੀਆਂ ਨਾਲ ਪ੍ਰਬੰਧਕੀ ਕੰਪਲੈਕਸ ਵਿਖੇ ਰੀਵਿਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ....
ਪੀਣ ਵਾਲੇ ਪਾਣੀ ਦੀ ਸਮੱਸਿਆ ਪੈਦਾ ਨਹੀਂ ਹੋਣ ਦੇਵਾਂਗੇ: ਵਿਧਾਇਕ ਡਾ. ਅਜੇ ਗੁਪਤਾ 
ਵਿਧਾਇਕ ਡਾ: ਗੁਪਤਾ ਨੇ ਦੋ ਨਵੇਂ ਟਿਊਬਵੈੱਲਾਂ ਦਾ ਉਦਘਾਟਨ ਕੀਤਾ ਅੰਮ੍ਰਿਤਸਰ, 21 ਅਪ੍ਰੈਲ 2025 : ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਭੱਦਰਕਾਲੀ ਖੇਤਰ ਅਤੇ ਇੰਦਰਾ ਕਲੋਨੀ ਝਬਾਲ ਰੋਡ 'ਤੇ ਦੋ ਨਵੇਂ ਟਿਊਬਵੈੱਲ ਸ਼ੁਰੂ ਕਰਨ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਗਰਮੀਆਂ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਪੈਦਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਇਲਾਕਿਆਂ ਵਿੱਚ ਨਵੇਂ ਟਿਊਬਵੈੱਲ ਸ਼ੁਰੂ ਕੀਤੇ ਜਾ ਰਹੇ ਹਨ....
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦਾ ਬਹੁਤ ਜ਼ਿਆਦਾ ਹੋਇਆ ਵਿਕਾਸ : ਜੱਗਾ ਮਜੀਠਾ
ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 21 ਅਪ੍ਰੈਲ 2025 : ਹਲਕਾ ਮਜੀਠਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਸੰਪੂਰਨ ਹੋ ਚੁੱਕੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਦਿਆਂ ਤੇ ਉਦਘਾਟਨੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਹਲਕਾ ਮਜੀਠਾ ਤੋ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ਼ ਜਗਵਿੰਦਰ ਪਾਲ ਸਿੰਘ ਜੱਗਾ ਮਜੀਠਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਨਾਲ ਸਿੱਖਿਆ ਕ੍ਰਾਂਤੀ ਨਾਲ ਬਹੁਤ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਉਹਨਾਂ ਕਿਹਾ....
ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਵੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਲਾਲਪੁਰਾ
ਖਡੂਰ ਸਾਹਿਬ, 21 ਅਪ੍ਰੈਲ 2025 : ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪੂਰਨ ਸਹਿਯੋਗ ਅਤੇ ਸੁਚਾਰੂ ਪ੍ਰਬੰਧਾਂ ਦਾ ਭਰੋਸਾ ਦਿੱਤਾ ਹੈ। ਸ. ਲਾਲਪੁਰਾ ਨੇ ਹਲਕਾ ਖਡੂਰ ਸਾਹਿਬ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕਣਕ ਦੀ ਖਰੀਦ, ਲਿਫਟਿੰਗ ਅਤੇ ਭੁਗਤਾਨ ਦੀ ਪ੍ਰਕਿਰਿਆ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਸਹੂਲਤ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਆਪਣੇ ਬਿਆਨ ਵਿੱਚ....
ਸੀ ਐੱਮ ਦੀ ਯੋਗਸ਼ਾਲਾ"ਸਰੀਰ ਦੇ ਨਾਲ-ਨਾਲ ਕਰ ਰਹੀ ਹੈ ਸਰਬਪੱਖੀ ਵਿਕਾਸ
ਤਰਨ ਤਾਰਨ, 21 ਅਪ੍ਰੈਲ 2025 : ਅੱਜ ਕੱਲ਼ ਦੇ ਮਸੀਨੀ ਯੁੱਗ ਵਿੱਚ ਹਰ ਵਿਅਕਤੀ ਨੂੰ ਕੋਈ ਨਾ ਕੋਈ ਬਿਮਾਰੀ ਨੇ ਆਪਣੀ ਲਪੇਟ ਵਿਚ ਲਿਆ ਹੋਇਆ ਹੈ, ਪਰ ਯੋਗ ਦੁਆਰਾ ਲੋਕ ਸਰੀਰਕ ਅਤੇ ਮਾਨਸਿਕ ਤੰਦਰੁਸਤ ਹੋ ਰਹੇ ਹਨ। “ਸੀ ਐਮ ਦੀ ਯੋਗਸ਼ਾਲਾ “ਦੁਆਰਾ ਭੇਜੇ ਜਾ ਰਹੇ ਯੋਗ ਟੀਚਰ ਜਿਲਾ ਤਰਨਤਾਰਨ ਦੇ ਵੱਖੋ-ਵੱਖ ਤਹਿਸੀਲਾ ਅਤੇ ਪਿੰਡਾ ਭਿਖੀਵਿੰਡ, ਚੋਹਲਾ ਸਹਿਬ , ਖਡੂਰ ਸਹਿਬ, ਗੰਡੀਵਿੰਡ ,ਪੱਟੀ, ਗੋਇੰਦਵਾਲ ਸਹਿਬ ਤਰਨਤਾਰਨ ਸਹਿਬ ਅਤੇ ਬਹੁਤ ਸਾਰੇ ਪਿੰਡ ਵਿੱਚ ਕਲਾਸਾ ਲਗਾ ਰਹੇ ਹਨ ਅਤੇ ਕਲਾਸਾ ਦੋਰਾਨ ਸੁਖਸਮ....
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਲੱਖਾਂ ਰੁਪਏ ਦੀਆਂ ਗਰਾਂਟਾਂ ਦੇ ਕੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾ ਰਹੇ ਹਨ : ਕੈਬਨਿਟ ਮੰਤਰੀ ਭੁੱਲਰ
ਸਿੱਖਿਆ ਕ੍ਰਾਂਤੀ, ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਰਾਜ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ-ਸ. ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਨੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 2 ਕਰੋੜ 86 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਤਰਨ ਤਾਰਨ, 21 ਅਪ੍ਰੈਲ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ....
ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਸਮੂਹ ਸਿੱਖ ਜਥੇਬੰਦੀਆਂ ਦਾ ਇਕਜੁੱਟ ਹੋਣਾ ਸਮੇਂ ਦੀ ਲੋੜ : ਜਥੇਦਾਰ ਕੁਲਦੀਪ ਸਿੰਘ ਗੜਗੱਜ
'ਭਾਈ ਰਣਜੀਤ ਸਿੰਘ ਅਕਾਲ ਤਖ਼ਤ ਵਿਖੇ ਆ ਕੇ ਖੁੱਲ੍ਹ ਕੇ ਪੱਖ ਰੱਖਣ' : ਜਥੇਦਾਰ ਗੜਗੱਜ ਸ੍ਰੀ ਅੰਮ੍ਰਿਤਸਰ, 21 ਅਪ੍ਰੈਲ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖੀ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੱਖ ਜਥੇਬੰਦੀਆਂ, ਮਿਸ਼ਨਰੀ ਕਾਲਜਾਂ, ਸੰਸਥਾਵਾਂ ਤੇ ਪ੍ਰਚਾਰਕਾਂ ਨੂੰ ਇੱਕਜੁੱਟਤਾ ਨਾਲ ਅਗਾਂਹ ਵਧਣ ਲਈ ਆਖਿਆ ਹੈ। ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ....