ਬਟਾਲਾ, 30 ਮਈ : ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ "ਮਾਂਡੀ" ਦੀਆਂ ਹਦਾਇਤਾਂ ਤੇ ਸੀਨੀਅਰ ਮੈਡੀਕਲ਼ ਅਫ਼ਸਰ ਕਾਹਨੂੰਵਾਨ ਡਾ. ਨੀਲਮ ਦੀ ਰਹਿਨੁਮਾਈ ਹੇਠ ਸੀ. ਐਚ. ਸੀ. ਕਾਹਨੂੰਵਾਨ ਵਿਖ਼ੇ ਮਹੀਨਾਵਾਰੀ ਮਲੇਰੀਆਂ ਮੀਟਿੰਗ ਹੋਈ ਇਸ ਮੀਟਿੰਗ ਵਿੱਚ ਰਛਪਾਲ ਸਿੰਘ ਸਹਾਇਕ ਮਲੇਰੀਆਂ ਅਫ਼ਸਰ ਦਫ਼ਤਰ ਸਿਵਲ ਸਰਜਨ ਗੁਰਦਾਸਪੁਰ ਨੇ ਵੱਖ -ਵੱਖ ਹੈਲਥ ਸੈਂਟਰ ਤੋਂ ਆਏ ਹੋਏ ਸਮੂੰਹ ਮਲਟੀ. ਪਰਪਜ. ਹੈਲਥ. ਵਰਕਰ. (ਮੇਲ) ਨੂੰ ਮਲੇਰੀਆਂ ਤੇ ਡੇਂਗੂ ਬੁਖਾਰ ਤੋਂ ਬਚਾਓ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦਿੱਤੀ....
ਮਾਝਾ

ਤਰਨ ਤਾਰਨ, 30 ਮਈ : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਪਿੰਡ ਢਾਲਾ, ਸ਼ੁੱਕਰਚੱਕ ਅਤੇ ਬਿਦੀ ਚੰਦ ਛੀਨਾ ਵਿਖੇ ਵਕੀਲ ਸਾਹਿਬ ਅਤੇ ਪੈਰਾ ਲੀਗਲ ਵਲੰਟੀਅਰਾਂ ਰਾਹੀਂ ਮਿਤੀ 09.09.2023 ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਸੰਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਸੈਮੀਨਾਰ ਦਾ ਆਯੋਜਿਤ ਕੀਤਾ ਗਿਆ। ਇਸ....

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਰਾਜ ਦੀ ਸਿਰਜਣਾ ਲਈ ਵਚਨਬੱਧ ਅੰਮ੍ਰਿਤਸਰ,, 30 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਦੀ ਸਥਾਪਨਾ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਸਰਕਾਰ ਨੇ ਪੰਜਾਬ ਭਰ ਵਿੱਚ ਕਈ ਵਿਕਾਸ ਕਾਰਜ ਅਤੇ ਸਕੀਮਾਂ....

ਅੰਮ੍ਰਿਤਸਰ, 29 ਮਈ : ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਬਿਆਨ ਜਾਰੀ ਕਰਦਿਆਂ ਦਿੱਲੀ ਵਿਖੇ ਪਹਿਲਵਾਨਾਂ ਤੇ ਪੁਲਿਸ ਦੇ ਜੁਲਮ ਦੀ ਨਿਖੇਧੀ ਕੀਤੀ ਹੈ। ਉਨ੍ਹਾ ਕਿਹਾ ਕਿ ਸੰਸਦ ਦੇ ਉਦਘਾਟਨ ਮੌਕੇ ਭਾਰਤ ਲਈ ਗੋਲਡ ਮੈਡਲ ਜਿੱਤਣ ਵਾਲੀਆਂ ਲੜਕੀਆਂ ਨੂੰ ਡਾਂਗਾਂ ਨਾਲ ਕੁੱਟਨਾ ਤੇ ਬੇਵੱਸ ਲੜਕੀਆਂ ਦੀਆਂ ਨਿਕਲੀਆਂ ਹੂਕਾਂ ਨਵੀਂ ਸੰਸਦ ਦੇ ਇਤਹਾਸ ਦਾ ਪਹਿਲਾ ਕਾਲਾ ਵਰਕਾ ਹੈ।

4000 ਵਰਗ ਗਜ ਵਿੱਚ ਬਣੇ ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਦਾ ਕੀਤਾ ਉਦਘਾਟਨ, 2 ਕਰੋੜ 44 ਲੱਖ ਰੁਪਏ ਹੋਏ ਖਰਚ ਅੰਮ੍ਰਿਤਸਰ, 29 ਮਈ : ਸ੍ਰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਨ ਕਰਨ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਸਾਰੇ ਸਰਕਾਰੀ ਦਫਤਰਾਂ ਵਿੱਚ ਸ਼ਹੀਦ-ਏ-ਆਜਮ ਸ੍ਰ ਭਗਤ ਸਿੰਘ ਅਤੇ ਡਾ: ਬੀ:ਆਰ:ਅੰਬੇਦਕਰ ਦੀਆਂ ਤਸਵੀਰਾਂ ਲਗਵਾਈਆਂ ਗਈਆਂ ਹਨ ਤਾਂ ਜੋ ਲੋਕ ਆਪਣੇ ਸ਼ਹੀਦਾਂ ਪ੍ਰਤੀ ਜਾਗਰੂਕ ਹੋ ਸਕਣ ਅਤੇ ਉਨ੍ਹਾਂ ਦੇ ਪੂਰਨਿਆਂ ਦੇ ਚੱਲਦੇ ਹੋਏ ਪੰਜਾਬ ਨੂੰ ਰੰਗਲਾ ਪੰਜਾਬ....

ਸਰਬੱਤ ਦਾ ਭਲਾ ਟਰੱਸਟ ਨੇ ਗੁਰੂ ਨਗਰੀ 'ਚ ਡੈਂਟਲ ਕਲੀਨਿਕ ਤੇ ਫਿਜ਼ੀਓਥੈਰੇਪੀ ਕੇਂਦਰ ਖੋਲ੍ਹਿਆ ਸਰਬੱਤ ਦਾ ਭਲਾ ਦੇ ਅਸਲ ਸੰਕਲਪ ਅਨੁਸਾਰ ਕਾਰਜ਼ ਕਰ ਰਹੇ ਨੇ ਸ.ਓਬਰਾਏ : ਡਾ.ਨਿੱਝਰ ਜਲਦ ਸ਼ੁਰੂ ਹੋਵੇਗਾ ਅਲਟਰਾਸਾਊਂਡ ਅਤੇ ਡਿਜ਼ੀਟਲ ਐਕਸਰੇ ਯੂਨਿਟ : ਡਾ.ਓਬਰਾਏ ਅੰਮ੍ਰਿਤਸਰ 29 ਮਈ : ਆਪਣੀ ਜੇਬ੍ਹ 'ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ....

ਸਰਕਾਰ ਫੈਸਲੇ ’ਤੇ ਮੁੜ ਵਿਚਾਰ ਕਰਕੇ ਪਹਿਲਾਂ ਵਾਲੀ ਨੀਤੀ ਲਾਗੂ ਕਰਨ ਦੇ ਆਦੇਸ਼ ਜਾਰੀ ਕਰੇ ਅੰਮ੍ਰਿਤਸਰ, 27 ਮਈ : ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੇ ਰਾਜਧਾਨੀ ਚੰਡੀਗੜ੍ਹ ਤੋਂ ਚਲਦੇ ਅਕਾਸ਼ਵਾਣੀ ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਬੰਦ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਪੰਜਾਬ ਅਤੇ ਪੰਜਾਬੀ ਭਾਸ਼ਾ ਨਾਲ ਵਿਤਕਰੇ ਵਾਲਾ ਹੈ, ਜਿਸ ਨੂੰ ਤੁਰੰਤ....

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਵਰਸੋਲਾ ਵਿਚ ਕਿਸਾਨ ਜਾਗਰੂਕਤਾ ਕੈੰਪ ਦਾ ਆਯੋਜਨ ਗੁਰਦਾਸਪੁਰ, 27 ਮਈ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਸਾਉਣੀ ਮੁਹਿੰਮ ਤਹਿਤ ਬਲਾਕ ਗੁਰਦਾਸਪੁਰ ਦੇ ਪਿੰਡ ਵਰਸੋਲਾ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਦਾ ਅਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਵੱਲੋਂ ਕੀਤੀ ਗਈ। ਮਨਜੀਤ ਕੌਰ ਖੇਤੀਬਾੜੀ ਵਿਸਥਾਰ ਅਫਸਰ ਦੇ ਪ੍ਰਬੰਧਾਂ ਹੇਠ ਲਗਾਏ ਗਏ ਇਸ ਕਿਸਾਨ ਜਾਗਰੂਕਤਾ ਕੈਂਪ ਵਿਚ ਡਾ....

ਗੁਰਦਾਸਪੁਰ, 27 ਮਈ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਦੀਆਂ 12ਵੀਂ ਜਮਾਤ ਦੇ ਨਤੀਜਿਆਂ ’ਚ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ। ਸਕੂਲ ਦੀਆਂ ਵਿਦਿਆਰਥਣਾਂ ਵਿੱਚੋਂ 12ਵੀਂ ਦੇ ਨਾਨ ਮੈਡੀਕਲ ਗਰੁੱਪ ਵਿੱਚੋਂ ਰਵਨੀਤ ਕੌਰ ਨੇ 500 ਅੰਕਾਂ ਵਿਚੋਂ 485 ਅੰਕ ਲੈ ਕੇ ਸੂਬੇ ਭਰ ਵਿਚੋਂ 15ਵਾਂ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਸਾਨੀਆ ਮਹਾਜਨ ਅਤੇ ਰੂਬੀ ਕੌਰ ਨੇ ਵੀ....

ਤਰਨ ਤਾਰਨ, 27 ਮਈ : ਨਹਿਰੂ ਯੁਵਾ ਕੇਂਦਰ ਤਰਨਤਾਰਨ, ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਕੈਚ ਦਾ ਰੇਨ ਸੈਮੀਨਾਰ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਦੀ ਪ੍ਰਿੰਸੀਪਲ ਮੈਡਮ ਜਸਲੀਨ ਕੌਰ, ਮੈਡਮ ਗੀਤਾਂਜਲੀ, ਸਕੂਲ ਦੇ ਮੁਖੀ ਸਰਦਾਰ ਗੁਰਮੀਤ ਸਿੰਘ ਅਤੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਹਾਜ਼ਰ ਸਨ। ਪ੍ਰੋਗਰਾਮ ਦੀ....

78 ਕਰੋੜ ਰੁਪਏ ਦੀ ਲਾਗਤ ਨਾਲ ਧੁੱਸੀ ਬੰਨ ਨੂੰ 18 ਫੁੱਟ ਕੀਤਾ ਜਾਵੇਗਾ ਚੌੜਾ ਅਜਨਾਲਾ ਤੋਂ ਫਤਿਹਗੜ੍ਹ ਚੂੜੀਆਂ-ਰਮਦਾਸ ਸੜਕ ਨੂੰ 52 ਕਰੋੜ ਰੁਪਏ ਕੀਤਾ ਜਾਵੇਗਾ ਮੁਕੰਮਲ ਅੰਮ੍ਰਿਤਸਰ, 27 ਮਈ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਸਰਕਾਰ ਪਾਰਟੀਬਾਜੀ ਤੋਂ ਉਪਰ ਉਠ ਕੇ ਪਿੰਡਾਂ ਦਾ ਵਿਕਾਸ ਕਰ ਰਹੀ ਹੈ ਤਾਂ ਜੋ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ ਅਤੇ ਪਿੰਡਾਂ ਦਾ ਕੋਈ ਵੀ ਰਸਤਾ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੇਂਡੂ....

ਸਮੂਹ ਅਧਿਕਾਰੀ ਤੇ ਕਰਮਚਾਰੀ ਨਵੇਂ ਦਫ਼ਤਰੀ ਸਮੇਂ ਅਨੁਸਾਰ ਆਪਣੇ ਦਫ਼ਤਰਾਂ ਵਿੱਚ ਹਾਜ਼ਰ ਹੋਣਾ ਯਕੀਨੀ ਬਣਾਉਣ-ਸ੍ਰੀ ਸੰਦੀਪ ਰਿਸ਼ੀ ਤਰਨ ਤਾਰਨ, 26 ਮਈ : ਜ਼ਿਲ੍ਹਾ ਤਰਨ ਤਾਰਨ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਰਕਾਰ ਦੇ ਵੱਖ-ਵੱਖ ਪ੍ਰੋਗਰਾਮਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਤਰਨ ਤਾਰਨ (ਵਾਧੂ ਚਾਰਜ) ਸ੍ਰੀ ਸੰਦੀਪ ਰਿਸ਼ੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ....

ਵਿਦਿਆਰਥੀਆਂ ਲਈ ਫਾਇਦੇਮੰਦ ਹੋਵੇਗੀ ਇਹ ਵਿਜ਼ਿਟ - ਗੁਰਬਚਨ ਸਿੰਘ ਲਾਲੀ ਤਰਨ ਤਾਰਨ, 26 ਮਈ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ, ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿਚ ਹੋਰ ਉਤਸਾਹਿਤ ਕਰਨ ਦੇ ਉਦੇਸ਼ ਨਾਲ ਨੌਵੀਂ ਸ਼੍ਰੇਣੀ ਦੇ ਸਕੂਲ ਆਫ ਐਮੀਨੈਂਸ ਦੀ ਪ੍ਰੀਖਿਆ ਪਾਸ ਕਰਨ ਵਾਲੇ ਜ਼ਿਲ੍ਹਾ ਤਰਨ ਤਾਰਨ ਦੇ ਪੰਜ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖ ਵੱਖ ਸਥਾਨਾਂ ਦੀ ਵਿਜ਼ਿਟ ਕਰਵਾਈ....

ਪੈਨਸ਼ਨ ਲਾਭਪਾਤਰੀਆਂ ’ਚ ਕੀਤੀ ਵੰਡ-ਡਿਪਟੀ ਕਮਿਸ਼ਨਰ ਜਿਲੇ ਵਿੱਚ 2 ਲੱਖ 48 ਹਜ਼ਾਰ 622 ਲਾਭਪਾਤਰੀ ਲੈ ਰਹੇ ਨੇ ਪੈਨਸ਼ਨ ਸਕੀਮ ਦਾ ਲਾਹਾ ਅੰਮ੍ਰਿਤਸਰ, 26 ਮਈ : ਆਮ ਆਦਮੀ ਪਾਰਟੀ ਦੀ ਸਰਕਾਰ ਰਾਜ ਵਿੱਚ ਲੋਕ ਹਿੱਤ ਲਈ ਕੰਮ ਕਰਨ ਦੀ ਮਨਸ਼ੇ ਨਾਲ ਸੱਤਾ ਵਿੱਚ ਆਈ ਸੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਕਰਨ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਅਮਿਤ ਤਲਵਾੜ ਨੇ ਕਰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ....

ਵਿਭਾਗ ਆਪਸੀ ਤਾਲਮੇਲ ਨਾਲ ਕਰਵਾਉਣ ਵਿਕਾਸ ਦੇ ਕੰਮ ਅੰਮ੍ਰਿਤਸਰ, 26 ਮਈ : ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਜਸਪ੍ਰੀਤ ਸਿੰਘ ਨੇ ਜਿਲ੍ਹੇ ਵਿਚ ਕੀਤੇ ਜਾਣ ਵਾਲੇ ਕੰਮਾਂ ਦੀ ਰਣਨੀਤੀ ਬਨਾਉਣ ਲਈ ਸੱਦੀ ਗਈ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦੇ ਕਿਹਾ ਕਿ ਭਵਿੱਖ ਵਿਚ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕਿ ਕਿਸੇ ਵੀ ਵਿਭਾਗ ਵੱਲੋਂ ਕੀਤਾ ਜਾਣ ਵਾਲਾ ਵਿਕਾਸ ਦਾ ਕੋਈ ਕੰਮ ਦੂਸਰੇ ਵਿਭਾਗ ਵੱਲੋਂ ਕਰਵਾਏ ਗਏ ਕੰਮਾਂ ਦਾ ਵਿਨਾਸ਼ ਨਾ ਬਣੇ। ਉਨਾਂ ਕਿਹਾ ਕਿ ਇਸ ਲਈ ਹਰੇਕ ਵਿਭਾਗ ਹੋਣ ਵਾਲੇ ਕੰਮਾਂ ਦੀ....