ਗੁਰਦਾਸਪੁਰ, 17 ਜਨਵਰੀ 2025 : ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਰਾਜ ਦੀ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ 'ਤੇ ਔਰਤਾਂ ਲਈ ਸਿਹਤ, ਸਫ਼ਾਈ ਅਤੇ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ....
ਮਾਝਾ

ਸਿਖਲਾਈ ਉਪਰੰਤ ਡੇਅਰੀ ਵਿਭਾਗ ਵੱਲੋਂ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਦਾ ਕਿੱਤਾ ਸ਼ੁਰੂ ਕਰਨ ਲਈ ਸਬਸਿਡੀ ਉੱਪਰ ਦਿਵਾਏ ਜਾਣਗੇ ਕਰਜ਼ੇ ਗੁਰਦਾਸਪੁਰ, 17 ਜਨਵਰੀ 2025 : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਹਾਇਕ ਕਿੱਤੇ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਤਹਿਤ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ....

15947 ਖਾਲ਼ਿਆਂ ਨੂੰ ਸੁਰਜੀਤ ਕਰਕੇ ਪਹਿਲੀ ਵਾਰ 950 ਤੋਂ ਵੱਧ ਪਿੰਡਾਂ ਤੱਕ ਸਿੰਜਾਈ ਲਈ ਪਾਣੀ ਪਹੁੰਚਾਇਆ ਗੁਰਦਾਸਪੁਰ, 17 ਜਨਵਰੀ 2025 : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਪਾਣੀ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਪਾਣੀ ਦੀ ਸਮਾਨ ਵੰਡ ਯਕੀਨੀ ਬਣਾਉਣ ਲਈ ਬੇਮਿਸਾਲ ਮੀਲ ਪੱਥਰ ਹਾਸਲ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਹੈ ਕਿ ਜਲ ਸਰੋਤ ਵਿਭਾਗ ਵੱਲੋਂ ਪਿਛਲੇ ਸਾਲ....

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਸਿਨੇਮਾ ਘਰਾਂ ਬਾਹਰ ਕੀਤਾ ਪ੍ਰਦਰਸ਼ਨ ਅੰਮ੍ਰਿਤਸਰ, 17 ਜਨਵਰੀ 2025 : ਕੰਗਨਾ ਰਣੌਤ ਵੱਲੋਂ ਬਣਾਈ ਗਈ ‘ਐਮਰਜੈਂਸੀ’ ਫ਼ਿਲਮ ਦੀ ਰਲੀਜ਼ ਨੂੰ ਰੋਕਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਭਰ ਅੰਦਰ ਸਿਨੇਮਾ ਘਰਾਂ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਰੋਸ ਨੂੰ ਦੇਖਦਿਆਂ ਸਿਨੇਮਾ ਪ੍ਰਬੰਧਕਾਂ ਨੇ ਫਿਲਮ ਐਮਰਜੈਂਸੀ ਨੂੰ ਨਾ ਚਲਾਉਣ ਦਾ ਫੈਸਲਾ....

ਕਿਹਾ-ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਵਚਨਬੱਧ ਹਨ ਬਟਾਲਾ, 17 ਜਨਵਰੀ 2025 : ਹਲਕਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਵਲੋਂ ਮਰੀਜਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ ਨੂੰ ਹੋਰ ਵਧੀਆਂ ਸਿਹਤ ਸੇਵਾਵਾਂ....

ਬਟਾਲਾ, 17 ਜਨਵਰੀ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਸਰਕਾਰੀ ਮਿਡਲ ਸਕੂਲ, ਸੱਲ੍ਹੋ ਚਾਹਲ ਵਿਖੇ ਜਾਗਰਕੂਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁੱਡ ਟੱਚ, ਬੈਡ ਟੱਚ, ਵਾਤਾਵਰਣ ਦੀ ਸੰਭਾਲ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਜਸਵੰਤ ਕੌਰ, (ਐਸ.ਪੀ.ਐੱਚ) ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਜ਼ਿਲ੍ਹਾ ਬਟਾਲਾ ਵਿਖੇ ਵੱਖ-ਵੱਖ....

ਬਟਾਲਾ, 17 ਜਨਵਰੀ 2025 : ਸ੍ਰੀ ਹਰਜਿੰਦਰ ਸਿੰਘ ਬੇਦੀ, ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ ਅਸਲਾ ਲਾਇਸੰਸ ਸਬੰਧੀ ਸਰਵਿਸਾਂ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰ ਰਾਹੀਂ ਦਿੱਤੀਆਂ ਜਾਂਦੀਆਂ ਹਨ। ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਮੋਹਾਲੀ ਵੱਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਲਾਇਸੰਸਧਾਰਕ ਨੇ ਸਤੰਬਰ 2019 ਤੋਂ ਬਾਅਦ ਆਪਣੇ ਅਸਲਾ ਲਾਇਸੰਸ ਸਬੰਧੀ ਈ-ਸੇਵਾ ਪੋਰਟਲ ਵਿੱਚ ਕੋਈ ਸਰਵਿਸ ਅਪਲਾਈ ਨਹੀਂ ਕੀਤੀ ਹੈ....

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਸੇਵਾ ਕੇਂਦਰਾਂ ਤੱਕ ਪੁਹੰਚ ਬਣਾਉਣ ਦੀ ਕੀਤੀ ਅਪੀਲ ਤਰਨ ਤਾਰਨ 17 ਜਨਵਰੀ 2025 : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ 22 ਸੇਵਾ ਕੇਂਦਰ ਕਾਰਜਸ਼ੀਲ ਹਨ, ਜਿਨ੍ਹਾਂ ਤੋਂ ਜ਼ਿਲ੍ਹੇ ਦੇ ਆਮ ਲੋਕ ਵੱਖ ਵੱਖ ਸੇਵਾਵਾਂ ਦਾ ਲਾਭ ਇੱਕੋ ਛੱਤ ਥੱਲੇ ਉਠਾ ਰਹੇ ਹਨ । ਉਨ੍ਹਾਂ ਦੱਸਿਆਂ ਕਿ ਪੰਜਾਬ ਸਰਕਾਰ ਵਲੋਂ ਨਾਗਰਿਕਾਂ ਦੀ ਸੁਵਿਧਾਵਾਂ....

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਜਾਂਦੀ ਹੈ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹੂਲਤ ਤਰਨ ਤਾਰਨ 17 ਜਨਵਰੀ 2025 : ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਦਸੰਬਰ , 2024 ਦੌਰਾਨ ਜ਼ਿਲਾ ਤਰਨਤਾਰਨ ਦੇ 1,78,865 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 26 ਕਰੋੜ 82 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ....

ਅੰਮ੍ਰਿਤਸਰ, 16 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੰਗਨਾ ਰਣੌਤ ਦੀ ਐਮਰਜੈਂਸੀ ਫਿਲਮ ਪੰਜਾਬ ਵਿੱਚ ਬੰਦ ਕਰਵਾਉਣ ਸਬੰਧੀ ਪੱਤਰ ਲਿਖਿਆ ਹੈ। ਪੱਤਰ ਵਿੱਚ ਧਾਮੀ ਨੇ ਲਿਖਿਆ ਕਿ ਧਿਆਨ ਵਿੱਚ ਆਇਆ ਹੈ ਕਿ ਭਾਜਪਾ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਗਈ 'ਐਮਰਜੈਂਸੀ ਫ਼ਿਲਮ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਸਿਨੇਮਾ ਘਰਾਂ ਵਿੱਚ 17 ਜਨਵਰੀ 2025 ਨੂੰ ਲੱਗਣ ਜਾ ਰਹੀ ਹੈ ਅਤੇ ਇਸ ਸਬੰਧੀ ਟਿਕਟਾਂ ਵੀ ਬੁੱਕ....

ਬਟਾਲਾ, 16 ਜਨਵਰੀ 2025 : ਸਥਾਨਕ ਜ਼ਿਲਾ ਹੈੱਡ ਕੁਆਟਰ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਗੁਰਦਾਸਪੁਰ ਵਿਖੇ ਰਵੇਲ ਸਿੰਘ ਕਮਾਂਡੈਂਟ ਦੀ ਅਗਵਾਈ ਵਿਚ ਸਿਵਲ ਡਿਫੈਂਸ ਦੀ ਵਾਰਡਨ ਸਰਵਿਸ ਸਬੰਧੀ ਵੀਚਾਰਾਂ ਹੋਈਆਂ ਜਿਸ ਵਿਚ ਹਰਬਖਸ਼ ਸਿੰਘ ਪੋਸਟ ਵਾਰਡਨ ਬਟਾਲਾ, ਰਮੇਸ਼, ਸਟੋਰ ਸੁਪਰਡੈਂਟ ਸਿਵਲ ਡਿਫੈਂਸ ਗੁਰਦਾਸਪੁਰ, ਨਵਨੀਤ ਸ਼ਰਮਾਂ (ਮੈਗਸੀਪਾ) ਕਾਰਤਿਕ ਸ਼ਰਮਾਂ (ਚੰਡੀਗੜ) ਵਰਿੰਦਰਪਾਲ ਕੰ/ਕਮਾਂਡਰ ਅਤੇ ਅਵਤਾਰ ਸਿੰਘ ਨੇ ਹਿੱਸਾ ਲਿਆ। ਇਸ ਮੌਕੇ ਰਵੇਲ ਸਿੰਘ ਨੇ ਦਸਿਆ ਕਿ ਸਿਵਲ ਡਿਫੈਂਸ ਦੇਸ਼ ਦੀ ਰੀੜ੍ਹ ਦੀ....

ਬਟਾਲਾ, 16 ਜਨਵਰੀ 2025 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕਾਂ ਲਈ ਸੁਵਿਧਾ ਅਤੇ ਸੁਰੱਖਿਆ ਵਿਚ ਵਾਧਾ ਕਰਨ ਲਈ ਸੇਵਾ ਕੇਂਦਰ ਵਿਚ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਇਨ੍ਹਾਂ ਨਵੀਆਂ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ ਕੀਤੀ। ਇਨ੍ਹਾਂ ਸੇਵਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਅਸਤਰ-ਮੁਕਤ ਖੇਤਰ ਨਾਂ ਦੀ ਇਸ ਸੇਵਾ ਰਾਹੀਂ ਨਿਰਧਾਰਤ....

‘ਧੀਆਂ ਦੀ ਲੋਹੜੀ’ ਲਈ ਕਰਵਾਇਆ ਸਮਾਗਮ ਯਾਦਗਰੀ ਹੋ ਨਿਬੜਿਆ ਲੋਕ ਗਾਇਕਾ ਗੁਰਲੇਜ਼ ਅਖ਼ਤਰ ਵਲੋਂ ਲੋਕ ਗੀਤਾਂ ਦੀ ਕੀਤੀ ਗਈ ਸ਼ਾਨਦਾਰ ਪੇਸ਼ਕਾਰੀ ਬਟਾਲਾ, 16 ਜਨਵਰੀ 2025 : ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮ ਪਤਨੀ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਉਸਮਾਨਪੁਰ ਸਿਟੀ ਬਟਾਲਾ ਵਿਖੇ ‘ਧੀਆਂ ਦੀ ਲੋਹੜੀ’ ਮਨਾਉਣ ਲਈ ਕਰਵਾਇਆ ਸਮਾਗਮ ਯਾਦਗਰੀ ਹੋ ਨਿਬੜਿਆ। ਇਸ ਮੌਕੇ ਨਵਜੰਮੀਆਂ ਬੱਚੀਆਂ ਤੇ ਉਨਾਂ ਦੀਆਂ ਮਾਵਾਂ ਨੂੰ ਸਨਾਮਨਿਤ ਕੀਤਾ ਗਿਆ।....

ਸਤਿੰਦਰ ਸਿੰਘ ਆਈ.ਪੀ.ਐਸ, ਡੀ.ਆਈ.ਜੀ, ਬਾਰਡਰ ਰੇਂਜ, ਸ੍ਰੀ ਅੰਮ੍ਰਿਤਸਰ ਨੇ ਪੁਲਿਸ ਲਾਈਨ ਬਟਾਲਾ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਬਟਾਲਾ, 16 ਜਨਵਰੀ 2025 : ਸ੍ਰੀ ਸਤਿੰਦਰ ਸਿੰਘ (ਆਈ.ਪੀ.ਐਸ), ਡੀ.ਆਈ.ਜੀ, ਬਾਰਡਰ ਰੇਂਜ, ਸ੍ਰੀ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਪੁਲਿਸ ਲਾਈਨ ਬਟਾਲਾ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ, ਗੁਰਪ੍ਰਤਾਪ ਸਿੰਘ ਸਹੋਤਾ ਐਸ.ਪੀ (ਡੀ) ਅਤੇ ਸੰਜੀਵ ਕੁਮਾਰ ਡੀ.ਐਸ.ਪੀ( ਸਿਟੀ) ਬਟਾਲਾ ਵੀ ਮੌਜੂਦ ਸਨ, ਪੱਤਰਕਾਰਾਂ ਨਾਲ ਗੱਲਬਾਤ....

ਗੁਰਦਾਸਪੁਰ, 15 ਜਨਵਰੀ 2025 : ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਪੁਲਸ ਸਟੇਸ਼ਨ ਅਧੀਨ ਪੈਂਦੇ ਪਿੰਡ ਨਵਾਂ ਬਹਾਦਰ ’ਚ 8 ਸਾਲਾਂ ਬਾਅਦ ਆਏ ਇਕ ਐੱਨ.ਆਰ.ਆਈ ਵਿਅਕਤੀ ਨੇ ਮਾਮੂਲੀ ਮਖੌਲਬਾਜੀ ਤੋਂ ਬਾਅਦ ਇਕ ਔਰਤ ਦਾ ਚਾਕੂ ਨਾਲ ਕਤਲ ਕਰ ਦਿੱਤਾ। ਇਸ ਸਬੰਧੀ ਪੁਰਾਣਾ ਸ਼ਾਲਾ ਪੁਲਸ ਨੇ ਉਕਤ ਐੱਨਆਰਆਈ ਵਿਅਕਤੀ ਦੇ ਖਿਲਾਫ ਮਾਮਲਾ ਦਰਜ਼ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੇ ਪਤੀ ਬਲਵਿੰਦਰ ਸਿੰਘ ਵੱਲੋਂ ਪੁਲਿਸ ਨੂੰ ਕੀਤੀ ਸ਼ਿਕਾਇਤ ਅਨੁਸਾਰ ਪਿੰਡ ਨਵਾਂ ਬਹਾਦਰ ਦੀ ਰਹਿਣ ਵਾਲੀ ਔਰਤ ਸਲਿੰਦਰ ਕੌਰ....