ਮਾਝਾ

ਤਰਨਤਾਰਨ 'ਚ ਟਰਾਲੇ ਤੇ ਇਨੋਵਾ ਦੀ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ
ਤਰਨਤਾਰਨ, 21 ਅਪ੍ਰੈਲ 2025 : ਟਰੱਕ ਅਤੇ ਇਨੋਵਾ ਕਾਰ ਦੀ ਟੱਕਰ ਵਿੱਚ ਦੋ ਲੋਕਾਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ਵਿੱਚ ਤਰਨਤਾਰਨ ਸਿਟੀ ਥਾਣੇ ਦੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਦੀਪ ਸਿੰਘ (28) ਪੁੱਤਰ ਬਚਿੱਤਰ ਸਿੰਘ ਵਾਸੀ ਗਲੀ ਪੱਪੂ ਭਗਤ ਵਾਲਾ ਗੁਰੂ ਦਾ ਖੂਹ, ਤਰਨਤਾਰਨ ਅਤੇ ਜੁਗਰਾਜ ਸਿੰਘ (17) ਪੁੱਤਰ ਰਜਿੰਦਰ ਸਿੰਘ ਵਾਸੀ ਗਲੀ ਪੱਪੂ ਭਗਤ ਵਾਲੀ....
ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ
ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਮਾਨ ਸਰਕਾਰ ਨੇ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਮਜ਼ਦੂਰੀ ਰੇਟ ਵਿੱਚ ਕੀਤਾ ਵਾਧਾ : ਕਟਾਰੂਚੱਕ ਗੁਰਦਾਸਪੁਰ, 21 ਅਪ੍ਰੈਲ 2025 : ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਗੁਰਦਾਸਪੁਰ ਦੀ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਕਿਸਾਨਾਂ....
ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਈ ਐਨਐਸਏ ਤੁਰੰਤ ਹਟਾਵੇ ਸਰਕਾਰ : ਐਡਵੋਕੇਟ ਧਾਮੀ 
ਅੰਮ੍ਰਿਤਸਰ, 21 ਅਪ੍ਰੈਲ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਏ ਗਏ ਨੈਸ਼ਨਲ ਸੁਰੱਖਿਆ ਐਕਟ (ਐਨਐਸਏ) ਦੀ ਮਿਆਦ ਵਿੱਚ ਸਰਕਾਰ ਵੱਲੋਂ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦਾ ਇਹ ਕਦਮ ਉਸ ਨੂੰ ਅਦਾਲਤੀ ਪ੍ਰਕਿਰਿਆ ਤੋਂ ਦੂਰ ਰੱਖ ਕੇ ਮਨੁੱਖੀ ਅਧਿਕਾਰਾਂ ਦੀ....
ਵਿਧਾਇਕ ਸ਼ੈਰੀ ਕਲਸੀ ਨੇ 1 ਕਰੋੜ 10 ਲੱਖ ਰੁਪਏ ਦੀ ਲਾਗਤ ਨਾਲ ਆਰ.ਡੀ.ਖੋਸਲਾ ਸਕੂਲ ਤੋ ਕਾਦੀਆਂ ਦੀ ਚੁੰਗੀ ਤੱਕ ਪੈਣ ਵਾਲੇ ਸੀਵਰੇਜ਼ ਦੀ ਕਰਵਾਈ ਸ਼ੁਰੂਆਤ
ਕਿਹਾ-ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਮੇਰੀ ਪਹਿਲੀ ਤਰਜੀਹ ਬਟਾਲਾ, 21 ਅਪ੍ਰੈਲ, 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਪ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਅੱਜ 1 ਕਰੋੜ 10 ਲੱਖ ਰੁਪਏ ਦੀ ਲਾਗਤ ਨਾਲ ਆਰ.ਡੀ.ਖੋਸਲਾ, ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਤੋਂ ਲੈ ਕੇ ਕਾਦੀਆਂ ਦੀ ਚੁੰਗੀ ਤੱਕ ਪੈਣ ਵਾਲੇ ਸੀਵਰੇਜ਼ ਦਾ ਕੰਮ ਸ਼ੁਰੂ ਕਰਵਾਇਆ, ਜੋ ਕਰੀਬ 2 ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਇਸ....
ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਤਹਿਤ ਹੁਸ਼ਿਆਰਪੁਰ ਦੇ ਨਗਰ ਹਰਿਆਣਾ ਵਿਚ ਵਿਸ਼ਾਲ ਗੁਰਮਤਿ ਸਮਾਗਮ
ਜ਼ਿਲ੍ਹੇ ਦੇ 250 ਤੋਂ ਵੱਧ ਪਿੰਡਾਂ ਤੱਕ ਪਹੁੰਚ ਕਰਕੇ ਘਰ ਘਰ ਅੰਦਰ ਕੀਤਾ ਸਿੱਖੀ ਪ੍ਰਚਾਰ ਅੰਮ੍ਰਿਤਸਰ, 20 ਅਪ੍ਰੈਲ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਤਹਿਤ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਨਗਰ ਹਰਿਆਣਾ 'ਚ ਸਥਿਤ ਗੁਰਦੁਆਰਾ ਬਾਬਾ ਬਘੇਲ ਸਿੰਘ ਜੀ ਵਿਖੇ ਵਿਸ਼ਾਲ ਗੁਰਮਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ....
ਕਿਸਾਨਾਂ ਨੂੰ 48 ਘੰਟਿਆਂ ਵਿੱਚ ਅਦਾਇਗੀ ਅਤੇ 72 ਘੰਟਿਆਂ ਵਿੱਚ ਹੋਵੇਗੀ ਲਿਫਟਿੰਗ : ਕੈਬਨਟ ਮੰਤਰੀ ਧਾਲੀਵਾਲ 
ਕੈਬਨਟ ਮੰਤਰੀ ਧਾਲੀਵਾਲ ਵੱਲੋਂ ਅਜਨਾਲਾ ਹਲਕੇ ਦੀਆਂ ਮੰਡੀਆਂ ਦਾ ਦੌਰਾ ਅੰਮ੍ਰਿਤਸਰ, 20 ਅਪ੍ਰੈਲ 2025 : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਆਪਣੇ ਹਲਕੇ ਅਜਨਾਲਾ ਦੀਆਂ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਕਣਕ ਦੀਆਂ ਢੇਰੀਆਂ ਵਿੱਚ ਨਮੀ ਦਾ ਨਿਰੀਖਣ ਵੀ ਕੀਤਾ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ....
ਅੰਮ੍ਰਿਤਸਰ ਦੇ ਸਪੈਸ਼ਲ ਸੈੱਲ ਨੇ 7 ਵਿਦੇਸ਼ੀ ਪਿਸਤੌਲ, 2 ਕਿਲੋ ਹੈਰੋਇਨ ਤੇ 2 ਲੱਖ ਡਰੱਗ ਮਨੀ ਸਮੇਤ 3 ਨੂੰ ਕੀਤਾ  ਗ੍ਰਿਫ਼ਤਾਰ
ਅੰਮ੍ਰਿਤਸਰ, 20 ਅਪ੍ਰੈਲ 2025 : ਅੰਮ੍ਰਿਤਸਰ (ਦਿਹਾਤੀ) ਦੇ ਸਪੈਸ਼ਲ ਸੈੱਲ ਨੇ ਪਾਕਿ ਤਸਕਰਾਂ ਵੱਲੋਂ ਸੁੱਟੇ ਗਏ ਹਥਿਆਰਾਂ ਅਤੇ ਹੈਰੋਇਨ ਦਾ ਵਪਾਰ ਕਰਨ ਵਾਲੇ ਇਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਸੱਤ ਨੌਂ ਐੱਮਐੱਮ ਗਲੌਕ ਪਿਸਤੌਲ, ਸੱਤ ਮੈਗਜ਼ੀਨ, ਸੱਤ ਕਾਰਤੂਸ, ਦੋ ਕਿਲੋ ਹੈਰੋਇਨ, 2 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਆਟੋ ਰਿਕਸ਼ਾ ਬਰਾਮਦ ਕੀਤਾ ਗਿਆ ਹੈ। ਏਸੀਪੀ ਮਨਿੰਦਰ ਸਿੰਘ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਜਤਿੰਦਰ ਸਿੰਘ ਉਰਫ਼ ਰੋਸ਼ਾ ਵਾਸੀ....
ਪੰਜਾਬ ਦੇ 15000 ਛੱਪੜਾਂ ਦੀ ਸਫ਼ਾਈ ਕਰਵਾਈ ਜਾਵੇਗੀ : ਕੈਬਨਿਟ ਮੰਤਰੀ ਈਟੀਓ 
ਜੰਡਿਆਲਾ ਗੁਰੂ, 20 ਅਪ੍ਰੈਲ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਗਲੇ ਕੁਝ ਹਫ਼ਤਿਆਂ ਵਿੱਚ ਸੂਬੇ ਦੇ ਸਾਰੇ ਪਿੰਡਾਂ ਦੇ ਕਰੀਬ 15000 ਛੱਪੜਾਂ ਦੀ ਸਫ਼ਾਈ ਕਰਨ ਲਈ ਤਿਆਰ ਹੈ। ਇਸ ਸਬੰਧੀ ਕਾਰਜ ਪੰਜਾਬ ਦੇ ਕਈ ਪਿੰਡਾਂ ਵਿੱਚ ਸ਼ੁਰੂ ਵੀ ਹੋ ਚੁੱਕੇ ਹਨ। ਇਹ ਜਾਣਕਾਰੀ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਪਿੰਡ ਮੀਰਾ ਚੱਕ ਵਿਖੇ ਸਰਪੰਚ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਇਕੱਤਰ ਹੋਏ ਲੋਕਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ । ਉਨਾਂ ਨੇ ਕਿਹਾ ਕਿ....
ਪੰਜਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ 
ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸਜਾਏ ਸੁੰਦਰ ਜਲੌ ਅੰਮ੍ਰਿਤਸਰ, 20 ਅਪ੍ਰੈਲ 2025 : ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ....
ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ-ਵਿਧਾਇਕ ਸ਼ੈਰੀ ਕਲਸੀ
'ਪੰਜਾਬ ਸਿੱਖਿਆ ਕ੍ਰਾਂਤੀ' ਵਿਧਾਇਕ ਸ਼ੈਰੀ ਕਲਸੀ ਨੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਬਟਾਲਾ, 19 ਅਪ੍ਰੈਲ 2025 : ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਦੇਣ ਲਈ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜ ਰਹੀ ਹੈ ਤਾਂ ਜੋ ਉਹ ਚੰਗੀ ਮੁਹਾਰਤ ਹਾਸਲ ਕਰਕੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾ ਸਕਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ,ਅਮਨਸ਼ੇਰ....
ਵਿਧਾਇਕ ਸ਼ੈਰੀ ਕਲਸੀ ਨੇ ਅਨਾਜ ਮੰਡੀ ਬਟਾਲਾ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ
ਕਿਸਾਨਾਂ ਦੀ ਫਸਲ ਦੀ 24 ਘੰਟੇ 'ਚ ਹੋਵੇਗੀ ਅਦਾਇਗੀ ਤੇ ਖਰੀਦ ਵਿਧਾਇਕ ਸ਼ੈਰੀ ਕਲਸੀ ਨੇ ਕਿਸਾਨਾਂ ਨੂੰ ਰਾਤ ਸਮੇਂ ਕਣਕ ਦੀ ਕਟਾਈ ਕੰਬਾਇਨਾਂ ਨਾਲ ਨਾ ਕਰਵਾਉਣ ਦੀ ਅਪੀਲ ਬਟਾਲਾ, 19 ਅਪ੍ਰੈਲ 2025 : ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ, ਪੰਜਾਬ,ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਜਿਲ੍ਹਾ ਗੁਰਦਾਸਪੁਰ....
ਸਿੱਖਿਆ ਕ੍ਰਾਂਤੀ ਨਾਲ ਬਦਲ ਰਹੀ ਹੈ ਸਰਕਾਰੀ ਸਕੂਲਾਂ ਦੀ ਨੁਹਾਰ - ਰਮਨ ਬਹਿਲ
"ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਸਰਕਾਰ ਨੇ ਪ੍ਰਿੰਸੀਪਲਾਂ ਦੀ ਪਦ-ਉਨਤੀ ਲਈ ਤੈਅ ਕੋਟਾ 50 ਫੀਸਦੀ ਤੋਂ ਵਧਾ ਕੇ 75 ਫੀਸਦੀ ਕਰਕੇ ਅਧਿਆਪਕਾਂ ਨੂੰ ਦਿੱਤੀ ਵੱਡੀ ਸੌਗਾਤ - ਚੇਅਰਮੈਨ ਰਮਨ ਬਹਿਲ ਚੇਅਰਮੈਨ ਰਮਨ ਬਹਿਲ ਨੇ ਹਲਕੇ ਦੇ ਚਾਰ ਸਕੂਲਾਂ ਚ 29 ਲੱਖ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਗੁਰਦਾਸਪੁਰ, 19 ਅਪ੍ਰੈਲ 2025 : ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਸਿੱਖਿਆ ਕ੍ਰਾਂਤੀ ਤਹਿਤ....
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਧਰਮਕੋਟ ਰੰਧਾਵਾ ਵਿਖੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ
ਆਮ ਆਦਮੀ ਪਾਰਟੀ ਦੀ ਸੁਚੱਜੀ ਸੋਚ ਸਦਕਾ ਸਿੱਖਿਆ ਖੇਤਰ ਬਲੰਦੀਆਂ ਛੋਹ ਰਿਹੈ - ਰੰਧਾਵਾ ਗੁਰਦਾਸਪੁਰ, 19 ਅਪ੍ਰੈਲ 2025 : ਸੂਬੇ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਤਾਂ ਬਹੁਤੇ ਸਕੂਲਾਂ ਤਾਂ ਅਧੁਨਿਕ ਹੋ ਚੁੱਕੇ ਹਨ ਰਹਿੰਦੇ ਸਕੂਲਾਂ ਵਿੱਚ ਵੀ ਉੱਚ ਦਰਜੇ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਸਿਰਤੋੜ ਯਤਨ ਜਾਰੀ ਹਨ। ਪੰਜਾਬ ਸਰਕਾਰ ਦੀ ਪੰਜਾਬ ਸਿੱਖਿਆ ਕ੍ਰਾਂਤੀ ਨਾਲ....
ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ - ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ
ਤਰਨ ਤਾਰਨ, 19 ਅਪੈ੍ਲ 2025 : ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਸਰਾਏ ਅਮਾਨਤ ਖਾਂ ਅਤੇ ਠੱਠੀ ਸੋਹਲ ਮੰਡੀ ਵਿਖੇ ਕਣਕ ਖਰੀਦ ਸ਼ੁਰੂ ਕਰਵਾਉਣ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਵਿਧਾਇਕ ਸੋਹਲ ਨੇ ਕਿਹਾ ਕਿ ਮੰਡੀਆਂ ਵਿੱਚ ਪੁਖਤਾ ਪ੍ਰਬੰਧ....
ਮਾਨ ਸਰਕਾਰ ਨੇ ਗ੍ਰਾਂਟਾਂ ਦੇ ਗੱਫੇ ਦੇ ਕੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ : ਚੇਅਰਮੈਨ ਸੰਧੂ
ਜਲਦੀ ਹੀ ਵਿਸ਼ਵ ਪੱਧਰੀ ਸਕੂਲ ਬਣੇਗਾ ਸਰਕਾਰੀ ਐਲੀਮੈਂਟਰੀ ਸਕੂਲ ਕੱਲ੍ਹਾ : ਸੰਧੂ ਖਡੂਰ ਸਾਹਿਬ 19 ਅਪ੍ਰੈਲ 2025 : ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਵੱਖ-ਵੱਖ ਹਲਕਿਆਂ ਅੰਦਰ ਸਕੂਲਾਂ ਵਿੱਚ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਐਮ ਐਲ ਏ ਸਹਿਬਾਨ ਵੱਲੋਂ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਹਲਕਾ ਖਡੂਰ ਸਾਹਿਬ ਵਿਖੇ ਵਿਧਾਇਕ ਮਨਜਿੰਦਰ....