ਮਾਝਾ

ਚੰਗੀ ਸਿਹਤ ਸੰਭਾਲ ਲਈ ਚਲਾਇਆ ਜਾ ਰਿਹਾ ਹੈ ਕੇਅਰ ਕੰਪੈਨੀਅਨ ਪ੍ਰੋਗਰਾਮ : ਡਾ. ਗੁਰਪ੍ਰੀਤ ਸਿੰਘ ਰਾਏ 
ਤਰਨ ਤਾਰਨ, 16 ਦਸੰਬਰ 2024 : ਜ਼ਿਲਾ ਤਰਨ ਤਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਕੇਅਰ ਕੰਪੈਨੀਅਨ ਪ੍ਰੋਗਰਾਮ ਸੰਬੰਧੀ ਦਫ਼ਤਰ ਸਿਵਲ ਸਰਜਨ ਵਿਖ਼ੇ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਅਤੇ ਮਲਟੀਪਰਪਜ ਹੈਲਥ ਸੁਪਰਵਾਈਜ਼ਰਜ਼ (ਫੀਮੇਲ) ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਕੇਅਰ ਕੰਪੇਨ ਪ੍ਰੋਗਰਾਮ ਦੇ ਡਾਕਟਰ ਅਨੰਨਿਆ ਅਤੇ ਸ਼੍ਰੀਮਤੀ ਬਬੀਤਾ ਵੀ ਮੌਜੂਦ ਰਹੇ, ਇਸ ਮੌਕੇ ਸਿਵਲ ਸਰਜਨ ਡਾਕਟਰ ਰਾਏ ਨੇ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ....
ਸੜਕ ਸੁਰੱਖਿਆ ਫੋਰਸ ਬਟਾਲਾ, ਦੁਰਘਟਨਾਵਾਂ ਦੀ ਸਥਿਤੀ ਵਿੱਚ ਜ਼ਰੂਰੀ ਮੁੱਢਲੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ
ਬਟਾਲਾ, 16 ਦਸੰਬਰ 2024 : ਪੰਜਾਬ ਸਰਕਾਰ ਵੱਲੋਂ ਸਥਾਪਿਤ ਕੀਤੀ ਸੜਕ ਸੁਰੱਖਿਆ ਫੋਰਸ ਆਪਣੀਆਂ ਸੇਵਾਵਾਂ ਬਾਖੂਬੀ ਨਿਭਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਜਸਵੰਤ ਕੋਰ, ਐਸ.ਪੀ (ਐੱਚ) ਬਟਾਲਾ ਨੇ ਦੱਸਿਆ ਕਿ ਐਸ.ਐਸ.ਪੀ ਬਟਾਲਾ, ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ.ਐਸ.ਐਫ ਟੀਮ ਬਟਾਲਾ ਆਪਣੀ ਡਿਊਟੀ ਬਾਖੂਬੀ ਨਿਭਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੜਕ ਸੁਰੱਖਿਆ ਫੋਰਸ ਬਟਾਲਾ, ਰਾਸ਼ਟਰੀ ਹਾਈਵੇਅ ’ਤੇ 24 ਘੰਟੇ ਗਸ਼ਤ ਕਰਦੀ ਹੈ, ਜੋ ਕਿ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ....
ਸਾਹਿਬਜ਼ਾਦਿਆਂ ਦੀ ਸ਼ਹਾਦਤ ਤੇ ਅੱਠ ਪੋਹ ਨੂੰ ਮੂਲ ਮੰਤਰ ਦਾ ਜਾਪ ਕੀਤਾ ਜਾਵੇ : ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ
ਅੰਮ੍ਰਿਤਸਰ, 15 ਦਸੰਬਰ 2024 : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਅਤੇ ਪੰਜ ਪਿਆਰਿਆਂ 'ਚੋਂ ਤਿੰਨ ਪਿਆਰਿਆਂ ਦੀ ਸ਼ਹਾਦਤ ਮੌਕੇ ਅੱਠ ਪੋਹ ਨੂੰ ਸਵੇਰੇ 10 ਵਜੇ 10 ਮਿੰਟ ਤੱਕ ਮੂਲ ਮੰਤਰ ਦਾ ਜਾਪ ਕੀਤਾ ਜਾਵੇ। ਉਹਨਾਂ ਕਿਹਾ ਕਿ ਸੰਗਤਾਂ ਹਰ ਸਾਲ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਹਾੜੇ ਤੇ ਸਤਿਕਾਰ ਭੇਂਟ ਕਰਦੀਆਂ....
ਪੁਲਿਸ ਨੇ ਵੱਡੀ ਮਾਤਰਾ 'ਚ ਹੈਰੋਇਨ ਅਤੇ ਅਸਲਾ ਕੀਤਾ ਬਰਾਮਦ, 8 ਸ਼ੱਕੀ ਗ੍ਰਿਫਤਾਰ  
ਅੰਮ੍ਰਿਤਸਰ, 15 ਦਸੰਬਰ 2024 : ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਵੱਡਾ ਐਕਸ਼ਨ ਅੱਜ ਉਸ ਵੇਲੇ ਵੇਖਣ ਨੂੰ ਮਿਲਿਆ, ਜਦੋਂ ਪੁਲਿਸ ਦੇ ਵਲੋਂ 8 ਸ਼ੱਕੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਅਸਲਾ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਜਾਣਕਾਰੀ ਮੁਤਾਬਿਕ ਖੁਫੀਆ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਸਫਲ ਆਪ੍ਰੇਸ਼ਨ ਦੌਰਾਨ, ਯੂ.ਕੇ ਅਧਾਰਤ ਹੈਂਡਲਰ ਧਰਮਾ ਸੰਧੂ ਨਾਲ ਜੁੜੇ 8 ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।....
ਆਜ਼ਾਦੀ ਅਤੇ ਧਰਮ ਨਿਰਪੱਖਤਾ ਲ‌ਈ ਸਭ ਤੋਂ ਵੱਧ ਪੰਜਾਬੀਆਂ ਨੇ ਕਾਲੇ ਪਾਣੀਆਂ ਦੀਆਂ ਸਜ਼ਾਵਾਂ ਭੁਗਤੀਆਂ : ਰੰਧਾਵਾ  
ਗੁਰਦਾਸਪੁਰ, 15 ਦਸੰਬਰ, 2024 : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਵੱਲੋਂ ਸੰਭੂ ਬਾਰਡਰ ਤੋਂ ਦਿਲੀ ਜਾ ਰਹੇ ਕਿਸਾਨਾਂ ਉਤੇ ਹਰਿਆਣਾ ਸਰਕਾਰ ਵਲੋਂ ਅੱਥਰੂ ਗੈਸ ਦੇ ਗੋਲੇ ਅਤੇ ਵਾਟਰ ਕੈਨਲ ਦਾ ਇਸਤੇਮਾਲ ਕਰਕੇ ਅਨੇਕਾਂ ਕਿਸਾਨਾਂ ਨੂੰ ਜ਼ਖ਼ਮੀ ਕਰਨ ਦੀ ਹਰਿਆਣਾ ਸਰਕਾਰ ਅਤੇ ਹਰਿਆਣਾ ਪੁਲਿਸ ਦੀ ਇਸ ਵਹਿਸ਼ੀਆਨਾ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਕਿਹਾ ਕਿ ਜਿਹਨਾਂ ਪੰਜਾਬੀਆਂ ਅਤੇ ਕਿਸਾਨਾਂ ਉਪਰ ਮੋਦੀ ਸਰਕਾਰ ਜੁਲਮ ਕਰ ਰਹੀ ਹੈ ਇਹਨਾਂ ਸੂਰਬੀਰਾਂ ਨੇ ਹਰ ਦੁਸ਼ਮਣ ਨੂੰ ਡੱਟ....
ਨਿਊ ਜਰਸੀ-ਇੰਡੀਆ ਕਮਿਸ਼ਨ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ
ਅੰਮ੍ਰਿਤਸਰ, 14 ਦਸੰਬਰ 2024 : ਸੰਯੁਕਤ ਰਾਜ ਅਮਰੀਕਾ ਤੋਂ ਨਿਊ ਜਰਸੀ-ਇੰਡੀਆ ਕਮਿਸ਼ਨ ਦੇ ਇੱਕ ਵਫ਼ਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਵਫ਼ਦ ਵਿੱਚ ਨਿਊ ਜਰਸੀ-ਇੰਡੀਆ ਕਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਸ. ਰਾਜਪਾਲ ਸਿੰਘ ਬਾਠ, ਡਾ. ਗੁਰਬੀਰ ਸਿੰਘ ਜੌਹਲ, ਸ. ਬਿਕਰਮ ਸਿੰਘ ਗਿੱਲ, ਗੁਰਮੀਤ ਸਿੰਘ ਤੇ ਗੁਰਪ੍ਰੀਤ ਸਿੰਘ ਪਸਰੀਚਾ ਸ਼ਾਮਲ ਸਨ, ਜਿਨ੍ਹਾਂ ਦਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਮੈਂਬਰ ਸ. ਗੁਰਮੀਤ ਸਿੰਘ ਬੂਹ ਨੇ....
ਐਡਵੋਕੇਟ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੇ ਕਾਬਲ ਨਹੀਂ ਹਨ : ਬੀਬੀ ਜਗੀਰ ਕੌਰ 
ਅੰਮ੍ਰਿਤਸਰ, 14 ਦਸੰਬਰ 2024 : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੇ ਕਾਬਲ ਨਹੀਂ ਹਨ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ। ਉਨ੍ਹਾਂ ਕਿਹਾ ਕਿ ਧਾਮੀ ਵੱਲੋਂ ਉਹਨਾਂ ਪ੍ਰਤੀ ਵਰਤੀ ਮੰਦੀ ਸ਼ਬਦਾਵਾਲੀ ਕਾਰਨ ਅੱਜ ਸ਼੍ਰੋਮਣੀ ਕਮੇਟੀ ਦਾ ਹਰ ਮੁਲਾਜ਼ਮ ਸ਼ਰਮਸ਼ਾਰ ਹਨ। ੳਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ 1996 ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਨ ਅਤੇ ਹਮੇਸ਼ਾ ਮੰਦਭਾਗੀ ਸ਼ਬਦਾਵਾਲੀ ਵਰਤਦੇ ਰਹੇ....
ਸ੍ਰੀ ਅਕਾਲ ਤਖ਼ਤ ਤੇ ਧਾਰਮਿਕ ਸਜਾ ਭੁਗਤਣ ਤੋਂ ਬਾਅਦ ਅਕਾਲੀਆਂ ਆਗੂਆਂ ਵੱਲੋ ਇਸ਼ਤਿਹਾਰਾਂ ਦੇ ਕਰੀਬ 94 ਲੱਖ ਰੁਪਏ ਕਰਵਾਏ ਗਏ ਜਮ੍ਹਾਂ
ਅੰਮ੍ਰਿਤਸਰ, 14 ਦਸੰਬਰ 2024 : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋ ਆਦੇਸ਼ਾ ਅਨੁਸਾਰ ਇਸ਼ਤਿਹਾਰਾਂ ਦੇ ਕਰੀਬ 94 ਲੱਖ ਰੁਪਏ ਸ੍ਰੀ ਹਰਿਮੰਦਰ ਸਾਹਿਬ ਦੇ ਖਾਤੇ ‘ਚ ਜਮ੍ਹਾਂ ਕਰਵਾ ਦਿੱਤੇ ਗਏ ਹਨ ।ਦੱਸਣਯੋਗ ਹੈ ਕਿ ਬੀਤੀ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਗੁਲਜਾਰ....
ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
ਮੰਤਰੀ ਹਰਦੀਪ ਸਿੰਘ ਮੁੰਡੀਆਂ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਆਪ ਆਗੂ ਦੀਪਕ ਬਾਲੀ ਅਤੇ ਡਾ. ਸੰਨੀ ਆਹਲੂਵਾਲੀਆ ਵੀ ਰਹੇ ਹਾਜ਼ਰ ਜਲੰਧਰ, 14 ਦਸੰਬਰ 2024 : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਦੇ ਨਾਲ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਅਸ਼ੀਰਵਾਦ ਲਿਆ। ਇਸ ਦੌਰਾਨ ਅਮਨ ਅਰੋੜਾ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ....
ਆਪਰੇਸ਼ਨ ਸੰਪਰਕ: ਪੰਜਾਬ ਪੁਲਿਸ ਅਧਿਕਾਰੀਆਂ ਨੇ ਇੱਕ ਮਹੀਨੇ ਵਿੱਚ ਕੀਤੀਆਂ 4153 ਜਨਤਕ ਮੀਟਿੰਗਾਂ
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਤਰਨਤਾਰਨ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਇਸ ਜਨਤਕ ਪਹੁੰਚ ਪ੍ਰੋਗਰਾਮ ਨੂੰ ਵੱਡੀ ਸਫਲਤਾ ਦੱਸਿਆ ਪੁਲਿਸ ਅਤੇ ਭਾਈਚਾਰੇ ਦਰਮਿਆਨ ਮਜ਼ਬੂਤ ਸਬੰਧ ਸਥਾਪਤ ਕਰਨਾ ਇਸ ਆਪਰੇਸ਼ਨ ਸੰਪਾਰਕ ਦਾ ਉਦੇਸ਼ ਸਪੈਸ਼ਲ ਡੀਜੀਪੀ ਨੇ ਤਰਨਤਾਰਨ ਵਿੱਚ ਤਿੰਨ ਥਾਣਿਆ ਦਾ ਵੀ ਕੀਤਾ ਅਚਨਚੇਤ ਦੌਰਾ, ਪੁਲਿਸ ਅਧਿਕਾਰੀਆਂ, ਪੈਰਾ ਮਿਲਟਰੀ ਫੋਰਸਿਜ਼ ਨਾਲ ਕੀਤੀਆਂ ਮੀਟਿੰਗਾਂ ਤਰਨਤਾਰਨ, 13 ਦਸੰਬਰ 2024 : ਜਨਤਕ ਪਹੁੰਚ ਪ੍ਰੋਗਰਾਮ 'ਆਪਰੇਸ਼ਨ ਸੰਪਰਕ' ਦੀ ਸ਼ੁਰੂਆਤ ਤੋਂ ਇੱਕ ਮਹੀਨੇ ਬਾਅਦ....
ਸੁਖਬੀਰ ਬਾਦਲ ਅਤੇ ਅਕਾਲੀ ਆਗੂਆਂ ਧਾਰਮਿਕ ਤਨਖਾਹ ਭੁਗਤਣ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਈ ਅਰਦਾਸ
ਅੰਮ੍ਰਿਤਸਰ, 13 ਦਸੰਬਰ 2024 : ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ ਹੋਰ ਆਗੂਆਂ ਨੇ ਅੱਜ ਅੰਮ੍ਰਿਤਸਰ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚ ਕੇ ਮੱਥਾ ਟੇਕਿਆ। ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੇ ਧਾਰਮਿਕ ਤਨਖਾਹ ਭੁਗਤਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭੁੱਲ ਬਖਸ਼ਾਉਣ ਲਈ ਅਰਦਾਸ ਕਰਵਾਈ। ਇਸ ਉਪਰੰਤ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਹੁਕਮਾਂ ਨੂੰ ਪ੍ਰਵਾਨ ਕਰਦਿਆਂ ਆਪਣੀ ਸੇਵਾ ਪੂਰੀ ਕਰ ਲਈ ਹੈ। ਮੈਂ ਸਾਰੀ ਲੀਡਰਸ਼ਿਪ....
ਥਾਣਾ ਅਜਨਾਲਾ ਦੇ ਬਾਹਰ ਆਈਈਡੀ ਰੱਖਣ ਵਾਲੇ ਕਾਬੂ, 2 ਹੈਂਡ ਗ੍ਰਨੇਡ ਅਤੇ ਇਕ ਪਿਸਤੌਲ, ਇਕ ਮੋਟਰਸਾਈਕਲ ਬਰਾਮਦ
ਅੰਮ੍ਰਿਤਸਰ, 13 ਦਸੰਬਰ 2024 : ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਬੰਬ ਰੱਖਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੋਵਾਂ ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ ਨੇ ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮੋਡਿਊਲ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਆਪਰੇਟਿਵ ਹਰਵਿੰਦਰ ਰਿੰਦਾ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆਂ ਦੁਆਰਾ ਚਲਾਇਆ ਜਾ ਰਿਹਾ ਸੀ। ਡੀਜੀਪੀ ਪੰਜਾਬ ਨੇ ਦੱਸਿਆ ਕਿ ਇਸ ਮੋਡਿਊਲ ਨੂੰ....
ਪ੍ਰਧਾਨ ਧਾਮੀ ਨੇ ਬੀਬੀ ਜਗੀਰ ਕੌਰ ਕੋਲੋਂ ਮੰਗੀ ਮੁਆਫ਼ੀ
ਅੰਮ੍ਰਿਤਸਰ, 13 ਦਸੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਕੋਲੋਂ ਮਾਫੀ ਮੰਗੀ ਹੈ। ਧਾਮੀ ਨੇ ਪੱਤਰ ਵਿੱਚ ਲਿਖਿਆ ਕਿ ਬੀਤੇ ਦਿਨੀਂ ਇੱਕ ਵਿਅਕਤੀ ਨਾਲ ਮੋਬਾਈਲ ਫੋਨ ‘ਤੇ ਗੱਲ ਕਰਦਿਆਂ ਉਹਨਾਂ ਵੱਲੋਂ ਕੁਝ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਜੋ ਕਿ ਨਹੀਂ ਵਰਤਣੀ ਚਾਹੀਦੀ ਸੀ। ਹੁਣ ਐਡਵੋਕੇਟ ਧਾਮੀ ਨੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਦਰਖ਼ਾਸਤ ਦਿੰਦਿਆਂ ਬੋਲੇ ਹੋਏ ਅਪਸ਼ਬਦਾਂ ਦੀ ਮਾਫ਼ੀ ਮੰਗੀ ਹੈ ਅਤੇ ਇਸ....
ਕੇਂਦਰ ਸਰਕਾਰ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰੇ ਅਤੇ ਉਹਨਾਂ ਦੀਆਂ ਮੰਗਾਂ ਪ੍ਰਵਾਨ ਕਰੇ : ਮਜੀਠੀਆ 
ਅੰਮ੍ਰਿਤਸਰ, 12 ਦਸੰਬਰ 2204 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰੇ ਅਤੇ ਉਹਨਾਂ ਦੀਆਂ ਮੰਗਾਂ ਪ੍ਰਵਾਨ ਕਰੇ ਨਾ ਕਿ ਰੱਦ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਅੰਸ਼ ਪਿਛਲੇ ਦਰਵਾਜ਼ੇ ਰਾਹੀਂ ਮੁੜ ਤੋਂ ਲਾਗੂ ਕਰਨ ਦਾ ਯਤਨ ਕਰੇ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਖੇਤੀਬਾੜੀ ਮੰਡੀਕਰਨ ’ਤੇ ਕੌਮੀ ਫਰੇਮਵਰਕ ਦੇ ਖਰੜੇ ’ਤੇ ਕਿਸਾਨਾਂ ਨੇ....
ਸਰਕਾਰਾਂ ਹੱਠੀ ਰਵੱਈਆ ਛੱਡਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ : ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ. ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਪ੍ਰਗਟਾਈ ਚਿੰਤਾ ਅੰਮ੍ਰਿਤਸਰ, 12 ਦਸੰਬਰ 2024 : ਕਿਸਾਨਾਂ ਦੀ ਹੱਕੀ ਮੰਗਾਂ ਲਈ ਪੰਜਾਬ-ਹਰਿਆਣਾ ਦੇ ਬਾਰਡਰ ਉੱਤੇ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਸ. ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਆਪਣਾ....