ਮਾਝਾ

1 ਪੰਜਾਬ ਗਰਲਜ਼ ਬਟਾਲੀਅਨ ਦੇ ਕੈਡਿਟਾਂ ਦੁਆਰਾ ਮਨਾਇਆ ਗਿਆ ਐਨਸੀਸੀ ਡੇ 
ਅੰਮ੍ਰਿਤਸਰ 26 ਨਵੰਬਰ 2024 : ਆਈ ਟੀ ਆਈ ਰਾਮਤੀਰਥ ਵਿਖੇ ਸੰਯੁਕਤ ਸਲਾਨਾ ਸਿਖਲਾਈ ਕੈਂਪ ਦੌਰਾਨ 317 ਐਨ ਸੀ ਸੀ ਗਰਲਜ਼ ਕੈਡਿਟਾਂ ਅਤੇ 1 ਪੰਜਾਬ ਗਰਲਜ਼ ਬਟਾਲੀਅਨ ਦੇ ਸਟਾਫ਼ ਨੇ ਐਨ ਸੀ ਸੀ ਦਿਵਸ ਮਨਾਇਆ। ਇਸ ਮੌਕੇ ਬਟਾਲੀਅਨ ਦੇ ਸਮੂਹ ਸਟਾਫ਼ ਅਤੇ ਕੈਡਿਟਾਂ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਸੰਸਥਾ ਦੇ ਇਤਿਹਾਸ ਅਤੇ ਮਹੱਤਵਪੂਰਨ ਪ੍ਰਾਪਤੀਆਂ ਨੂੰ ਉਜਾਗਰ ਕਰਨ ਦੁਆਰਾ ਕੀਤੀ ਗਈ, ਜਿਸ ਵਿੱਚ ਐਨਸੀਸੀ ਨੂੰ ਵਧਾਉਣ ਦੇ ਪਿਛੋਕੜ, ਦੇਸ਼ ਭਰ ਵਿੱਚ ਚੱਲ ਰਹੀਆਂ ਗਤੀਵਿਧੀਆਂ ਅਤੇ ਦੇਸ਼ ਭਰ ਦੇ....
ਸਿਵਲ ਸਰਜਨ ਨੇ ਆਮ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਬ ਡਵੀਜ਼ਨਲ ਹਸਪਤਾਲ ਅਜਨਾਲਾ ਵਿਖੇ ਕੀਤੀ ਸਪੈਸ਼ਲ ਚੈਕਿੰਗ
ਅੰਮ੍ਰਿਤਸਰ 26 ਨਵੰਬਰ 2024 : ਪੰਜਾਬ ਸਰਕਾਰ ਦੀਆਂ ਹਦਾਇਤਾ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਓਣ ਲਈ ਸਬ ਡਵੀਜਨਲ ਹਸਪਤਾਲ ਅਜਨਾਲਾ ਵਿਖੇ ਅੱਜ ਸਪੈਸ਼ਲ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਣ ਉਹਨਾਂ ਵਲੋਂ ਓ.ਪੀ.ਡੀ., ਵਾਰਡਾਂ, ਅੇਕਸ-ਰੇ, ਲੇਬਰ ਰੂਮ, ਬੱਲਡ ਬੈਂਕ, ਲੈਬ, ਐਮ.ਸੀ.ਐਚ. ਵਿਭਾਗ, ਦਵਾਈਆਂ ਦਾ ਸਟਾਕ ਅਤੇ ਅਪ੍ਰੇਸ਼ਨ ਥੀਏਟਰ ਵਿਚ ਜਾ ਕੇ ਜਾਂਚ ਕੀਤੀ ਅਤੇ ਮਰੀਜਾਂ ਪਾਸੋਂ ਮੁਫਤ ਦਵਾਈਆਂ, ਲੈਬ ਟੈਸਟ, ਐਕਸ ਰੇ, ਦੀਆਂ....
ਵਿਧਾਇਕ ਡਾ.ਅਜੈ ਗੁਪਤਾ ਨੇ ਨਵਾਂ ਟਿਊਬਵੈੱਲ ਲਗਾਉਣ ਦਾ ਉਦਘਾਟਨ ਕੀਤਾ
ਅੰਮਿ੍ਤਸਰ, 26 ਨਵੰਬਰ 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਪੁਰਾਣੇ ਵਾਰਡ ਨੰਬਰ 48 ਦੇ ਗਲੀ ਰਈਆ ਵਾਲੀ ਇਲਾਕੇ 'ਚ ਨਵਾਂ ਟਿਊਬਵੈੱਲ ਲਗਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਇਸ ਇਲਾਕੇ ਦੇ ਲੋਕ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਇਸ ਇਲਾਕੇ ਵਿੱਚ ਨਵਾਂ ਟਿਊਬਵੈੱਲ ਲਗਾਉਣ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਆਉਣ ਵਾਲੇ 20 ਦਿਨਾਂ ਵਿੱਚ ਇਹ ਟਿਊਬਵੈੱਲ ਚਾਲੂ ਕਰ ਦਿੱਤਾ....
ਬਾਰਡਰ ਏਰੀਏ ਦੇ ਵਿਕਾਸ ਲਈ ਬਲਾਕ ਰਮਦਾਸ ਵਿਖੇ ਲੱਗਾ ਕੈਂਪ
ਮੌਕੇ ਤੇ ਹੀ ਔਰਤਾਂ ਦੇ ਮਗਨਰੇਗਾ ਦੇ ਬਣਾਏ ਗਏ ਜ਼ਾਬ ਕਾਰਡ- ਡਿਪਟੀ ਕਮਿਸ਼ਨਰ 15 ਸਰਹੱਦੀ ਪਿੰਡਾਂ ਦੇ ਲੋਕਾਂ ਨੇ ਕੈਂਪ ਵਿੱਚ ਕੀਤੀ ਸ਼ਮੂਲੀਅਤ ਅੰਮ੍ਰਿਤਸਰ 26 ਨਵੰਬਰ 2024 : ਜਿਲ੍ਹਾ ਪ੍ਰਸ਼ਾਸ਼ਨ ਵਲੋਂ ਬਾਰਡਰ ਏਰੀਏ ਦੇ ਵਿਕਾਸ ਲਈ ਇਕ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਬਲਾਕ ਰਮਦਾਸ ਦੇ ਸਰਹੱਦੀ ਖੇਤਰ ਦੇ ਪਿੰਡ ਜੱਟਾਂ ਦੇ ਸਰਕਾਰੀ ਹਾਈ ਸਕੂਲ ਵਿੱਚ ਸਮੂਹ ਵਿਭਾਗਾਂ ਨਾਲ ਮਿਲ ਕੇ ਇਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਸਰਹੱਦੀ ਖੇਤਰ ਦੇ ਲੋਕਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ....
27 ਨਵੰਬਰ ਤੋਂ 11 ਦਸੰਬਰ 2024 ਤੱਕ ਲਗਾਏ ਜਾਣਗੇ ਰੋਜਗਾਰ ਕੈਂਪ
ਐਸ.ਆਈ.ਐਸ ਸਕਿਉਰਟੀ ਕੰਪਨੀ ਵਲੋਂ ਕੀਤੀ ਜਾਣੀ ਹੈ ਸਕਿਉਰਟੀ ਗਾਰਡ ਦੀ ਭਰਤੀ ਗੁਰਦਾਸਪੁਰ, 26 ਨਵੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਵਿੱਚ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਹਰ ਮਹੀਨੇ ਰੋਜਗਾਰ ਦਫਤਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਇਆ ਜਾ ਸਕੇ ਜਿਲ੍ਹਾ ਰੋਜਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਐਸ.ਆਈ.ਐਸ....
ਪਿਛਲੀਆਂ ਸਰਕਾਰਾਂ ਦੇ ਮਾੜੇ ਸਿਸਟਮ, ਨੀਤੀਆਂ ਤੇ ਨੀਅਤ ਤੋਂ ਨਿਰਾਸ਼ ਹੋਏ ਲੋਕਾਂ ਦੀ ਬਾਂਹ ਫੜੀ ਹੈ : ਸ਼ੈਰੀ ਕਲਸੀ
ਪੰਜਾਬ ਸਰਕਾਰ ਨੇ 32 ਮਹੀਨਿਆਂ ਦੇ ਕਾਰਜਕਾਲ ਵਿੱਚ ਕਰੀਬ 50,000 ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਬਟਾਲਾ, 25 ਨਵੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹੁਣ ਤੱਕ ਦੇ ਆਪਣੇ ਕਾਰਜਕਾਲ ਦੇ ਮਹਿਜ਼ 32 ਮਹੀਨਿਆਂ ਵਿੱਚ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਇਤਿਹਾਸ ਸਿਰਜਿਆ ਹੈ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ ਸ਼ੈਰੀ ਕਲਸੀ....
ਆਪ ਸਰਕਾਰ ਨੇ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਮੁਕੱਦਮੇ ਦਰਜ ਕਰਵਾਏ ਹਨ : ਸਪੀਕਰ ਸੰਧਵਾ
ਅੰਮ੍ਰਿਤਸਰ, 25 ਨਵੰਬਰ 2024 : ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨਤਮਸਤਕ ਹੋਏ। ਇਸ ਉਪਰੰਤ ਸਪੀਕਰ ਸੰਧਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਪਹੁੰਚੇ ਸਨ। ਜ਼ਿਮਨੀ ਚੋਣਾਂ 'ਚ ਵੱਡੇ ਨੇਤਾਵਾਂ ਦੀ ਹਾਰ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਜਨਤਾ ਸਭ ਤੋਂ ਵੱਡੀ ਹੁੰਦੀ ਹੈ। ਜੋ ਅਸੰਭਵ ਨੂੰ ਸੰਭਵ ਬਣਾ ਦਿੰਦੀ ਹੈ। ਸਪੀਕਰ....
ਜਥੇਦਾਰ ਅਕਾਲ ਤਖਤ ਸਾਹਿਬ ਨੇ ਸੁਖਬੀਰ ਬਾਦਲ  ਨੂੰ ਸਾਬਕਾ ਮੰਤਰੀਆਂ ਸਮੇਤ ਕੀਤਾ ਤਲਬ 
ਅੰਮ੍ਰਿਤਸਰ, 25 ਨਵੰਬਰ 2024 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਵਿਚਾਰ-ਅਧੀਨ ਮਸਲੇ ਅਤੇ ਚਲੰਤ ਪੰਥਕ ਮਾਮਲਿਆਂ ਸਬੰਧੀ ਜ਼ਰੂਰੀ ਵਿਚਾਰ-ਵਟਾਂਦਰੇ ਲਈ ਮਿਤੀ 2 ਦਸੰਬਰ 2024, ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਲ 2007....
ਤਰਨਤਾਰਨ ਵਿੱਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ
ਤਰਨਤਾਰਨ, 25 ਨਵੰਬਰ 2024 : ਤਰਨਤਾਰਨ ਵਿੱਚ ਇੱਕ ਕਬੱਡੀ ਖਿਡਾਰੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਨੋਨੀ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ ਵਜੋਂ ਹੋਈ ਹੈ, ਜੋ ਕਿ ਕਬੱਡੀ ਖਿਡਾਰੀ ਹੈ। ਇਸ ਤੋਂ ਇਲਾਵਾ ਉਹ ਵਿਦੇਸ਼ 'ਚ ਬੈਠੇ ਗੈਂਗਸਟਰ ਸਤਨਾਮ ਸਿੰਘ ਸੱਤਾ ਦਾ ਚਚੇਰਾ ਭਰਾ ਦੱਸਿਆ ਜਾਂਦਾ ਹੈ, ਜਿਸ ਖਿਲਾਫ਼ ਫਿਰੌਤੀ ਸਮੇਤ ਕਈ ਹੋਰ ਅਪਰਾਧਿਕ ਮਾਮਲੇ....
ਗੁਰਦਾਸਪੁਰ, ਮੇਰਾ ਦੂਜਾ ਘਰ ਹੈ- ਕਮਿਸ਼ਨਰ, ਜਲੰਧਰ ਡਵੀਜਨ, ਪ੍ਰਦੀਪ ਸੱਭਰਵਾਲ
ਗੁਰਦਾਸਪੁਰੀਏ, ਅੱਜ ਵੀ ਲੋਕ ਹਿੱਤ ਵਿੱਚ ਕਰਵਾਏ ਵਿਕਾਸ ਕਾਰਜਾਂ ਲਈ, ਕਮਿਸ਼ਨਰ ਜਲੰਧਰ ਡਵੀਜ਼ਨ ਪ੍ਰਦੀਪ ਸੱਭਰਵਾਲ ਨੂੰ ਕਰਦੇ ਨੇ ਯਾਦ ਗੁਰਦਾਸਪੁਰ, 25 ਨਵੰਬਰ 2024 : ਗੁਰਦਾਸਪੁਰ ਜ਼ਿਲ੍ਹਾ, ਮੇਰਾ ਦੂਜਾ ਘਰ ਹੈ ਅਤੇ ਗੁਰਦਾਸਪੁਰ ਤੋਂ ਹੀ ਮੈਂ ਆਪਣੇ ਕੈਰੀਅਰ ਦੀ ਸ਼ੁਰੂਆਤ ਕੀਤੀ ਸੀ, ਇਸ ਕਰਕੇ ਗੁਰਦਾਸਪੁਰ ਹਮੇਸ਼ਾ ਮੇਰੇ ਜ਼ਿਹਨ ਵਿੱਚ ਵਸਿਆ ਰਹੇਗਾ। ਇਹ ਪ੍ਰਗਟਾਵਾ ਪ੍ਰਦੀਪ ਸੱਭਰਵਾਲ, ਕਮਿਸ਼ਨਰ ਜਲੰਧਰ ਡਵੀਜ਼ਨ ਨੇ ਗੁਰਦਾਸਪੁਰ ਵਿਖੇ ਆਉਣ ਤੇ ਪੱਤਰਕਾਰਾਂ ਨਾਲ ਗੱਲ ਪੱਤਰਕਾਰਾਂ ਨਾਲ ਗੱਲ ਕਰਦਿਆ ਕੀਤਾ।....
ਵਾਇਸ ਆਫ ਬਟਾਲਾ ਅਤੇ ਆਰ ਆਰ ਬਾਵਾ ਡੀ ਏ ਵੀ ਕਾਲਜ ਫਾਰ ਗਰਲਜ਼ ਬਟਾਲਾ ਨੇ ਕੀਤਾ ਐਮ. ਉ. ਯੂ ਸਾਈਨ
ਬਟਾਲਾ, 25 ਨਵੰਬਰ 2024 : ਪਿਛਲੇ ਸਮੇਂ ਤੋਂ ਬਟਾਲਾ ਸ਼ਹਿਰ ਨੂੰ ਹਰਾ-ਭਰਾ ਅਤੇ ਸਾਫ ਸੁਥਰਾ ਬਨਾੁੳਣ ਦੀ ਮੁਹਿੰਮ ਚਲਾ ਰਹੀ ਬਟਾਲਾ ਸ਼ਹਿਰ ਦੀ ਜਾਣੀ-ਮਾਣੀ ਸੋਸਾਇਟੀ ‘ਵਾਇਸ ਆਫ ਬਟਾਲਾ’ ਅਤੇ ਆਰ ਆਰ ਬਾਵਾ ਡੀ ਏ ਵੀ ਕਾਲਜ ਫਾਰ ਗਰਲਜ਼ ਬਟਾਲਾ ਨੇ ਕਾਲਜ ਦੇ ਪ੍ਰਿੰਸੀਪਲ ਡਾ. ਏਕਤਾ ਖੋਸਲਾ ਦੀ ਅਗਵਾਈ ਹੇਠ ਐਮ. ਉ. ਯੂ ਸਾਈਨ ਕੀਤਾ। ਵਾਇਸ ਆਫ ਬਟਾਲਾ ਵੱਲੋਂ ਇਹ ਐਮ. ੳ. ਯੂ. ਸੋਸਾਇਟੀ ਦੇ ਪ੍ਰਧਾਨ ਡਾ. ਲਖਬੀਰ ਸਿੰਘ ਭਾਗੋਵਾਲੀਆ ਵੱਲੋਂ ਸਾਇਨ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦੇਂਦਿਆਂ ਵਾਇਸ ਆਫ ਬਟਾਲਾ ਦੇ....
ਐੱਸ.ਐੱਸ.ਪੀ ਦਫ਼ਤਰ ਬਟਾਲਾ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈੱਸ ਮਿਲਨੀ ਲਾਉਂਜ਼ ਦਾ ਉਦਘਾਟਨ
ਐਸ.ਐਸ.ਪੀ ਬਟਾਲਾ, ਸੁਹੇਲ ਕਾਸਿਮ ਮੀਰ ਵਲੋਂ ਸ਼ਾਨਦਾਰ ਉਪਰਾਲਾ ਬਟਾਲਾ, 25 ਨਵੰਬਰ 2024 : ਆਮ ਪਬਲਕ ਨੂੰ ਬਿਹਤਰ ਸੇਵਾਵਾਂ ਦੇਣ ਵਿੱਚ ਸੁਧਾਰ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਜੋਂ, ਸ਼੍ਰੀ ਸੁਹੇਲ ਮੀਰ, ਆਈ.ਪੀ.ਐਸ. ਐੱਸ.ਐੱਸ.ਪੀ ਬਟਾਲਾ, ਨੇ ਨਵੇਂ ਬਣੇ ਹੋਏ, ਮਿਲਨੀ ਲਾਉਂਜ ਦਾ ਉਦਘਾਟਨ ਕੀਤਾ ਗਿਆ, ਜੋ ਕਿ ਜ਼ਿਲਾ ਪੁਲਿਸ ਦਫ਼ਤਰ ਬਟਾਲਾ ਵਿੱਚ ਇੱਕ ਆਰਾਮਦਾਇਕ ਅਤੇ ਆਧੁਨਿਕ ਸਹੂਲਤਾਂ ਨਾਲ ਲੈੱਸ, ਵੇਟਿੰਗ ਰੂਮ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਐਸ.ਐਸ.ਪੀ ਬਟਾਲਾ ਨੇ ਕਿਹਾ ਕਿ ਪੁਲਿਸ....
ਕੇਂਦਰੀ ਸਿੱਖ ਅਜਾਇਬ ਘਰ ’ਚ ਦੋ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ
ਅੰਮ੍ਰਿਤਸਰ, 25 ਨਵੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੇ ਬਹਾਦਰ ਜਰਨੈਲ ਸ. ਨਿਧਾਨ ਸਿੰਘ ਪੰਜਹੱਥਾ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ....
ਸੱਚਖੰਡ ਵਾਸੀ ਬਾਬਾ ਦਯਾ ਸਿੰਘ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਸ਼੍ਰੋਮਣੀ ਪੰਥ ਸੇਵਕ’ ਦੀ ਉਪਾਧੀ ਨਾਲ ਸਨਮਾਨ 
ਅੰਮ੍ਰਿਤਸਰ, 25 ਨਵੰਬਰ 2024 : ਸੰਪ੍ਰਦਾਇ ਦਲ ਪੰਥ ਬਾਬਾ ਬਿਧੀ ਚੰਦ ਜੀ ਦੇ ਮੁਖੀ ਰਹੇ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। ਗੁਰਬਾਣੀ ਕੀਰਤਨ ਅਤੇ ਅਰਦਾਸ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ ਨਾਲ ਸਨਮਾਨਿਤ ਕੀਤੇ ਜਾਣ ਦਾ....
ਅਜਨਾਲਾ ਹਲਕੇ 'ਚ 27 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਚੌੜੀਆਂ ਕਰਨ ਦੀ ਸ਼ੁਰੂਆਤ : ਕੈਬਨਿਟ ਮੰਤਰੀ ਧਾਲੀਵਾਲ  
ਲੋਕਾਂ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਨੂੰ ਵੋਟਾਂ ਪਾਈਆਂ- ਧਾਲੀਵਾਲ ਅੰਮ੍ਰਿਤਸਰ 24 ਨਵੰਬਰ 2024 : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਆਪਣੇ ਅਜਨਾਲਾ ਹਲਕੇ ਵਿੱਚ 27 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 35 ਕਿਲੋਮੀਟਰ ਸੜਕਾਂ ਨੂੰ ਚੌੜਾ ਕਰਨ ਅਤੇ ਮੁਰੰਮਤ ਕਰਨ ਦੇ ਕੰਮਾਂ ਦੇ ਸ਼ੁਰੂਆਤ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਚੱਪੇ ਚੱਪੇ ਦਾ ਵਿਕਾਸ ਕਰ ਰਹੀ ਹੈ। ਉਹਨਾਂ ਕਿਹਾ ਕਿ ਅਜਨਾਲਾ ਹਲਕਾ ਜਿਹੜਾ ਕਿ ਪਿਛਲੀਆਂ ਸਰਕਾਰਾਂ ਵੇਲੇ ਬਿਲਕੁਲ ਅਣਗੌਲਿਆ ਹੋਇਆ ਸੀ....