ਬਟਾਲਾ, 24 ਨਵੰਬਰ 2024 : ਬਟਾਲਾ ਅਧੀਨ ਪੈਂਦੇ ਪਿੰਡ ਕਰਨਾਮਾ ਦੇ ਰਹਿਣ ਵਾਲੇ ਬਲਬੀਰ ਸਿੰਘ (50) ਨੂੰ ਅਣਪਛਾਤਿਆ ਨੇ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਹੈ। ਮ੍ਰਿਤਕ ਬਲਬੀਰ ਸਿੰਘ ਦੋ ਬੱਚਿਆਂ ਦਾ ਪਿਤਾ ਸੀ ਅਤੇ ਅੱਡਾ ਪੰਗਰਾਈਆ ਵਿਖੇ ਇਲੈਕਟ੍ਰੀਸ਼ਨ ਦੀ ਦੁਕਾਨ ਕਰਦਾ ਸੀ। ਮ੍ਰਿਤਕ ਬਲਬੀਰ ਪਿੰਡ ਕਰਨਾਮਾ ਦੇ ਮਜੂਦਾ ਸਰਪੰਚ ਗੁਰਮੀਤ ਸਿੰਘ ਦਾ ਛੋਟਾ ਭਰਾ ਸੀ ਅਤੇ ਦੇਰ ਰਾਤ ਜਦੋਂ ਉਹ ਆਪਣੀ ਦੁਕਾਨ ਤੋਂ ਆਪਣੀ ਗੱਡੀ ਵਿਚ ਵਾਪਿਸ ਪਿੰਡ ਕਰਨਾਮਾ ਆ ਰਿਹਾ ਸੀ ਤਾਂ ਰਸਤੇ ਵਿੱਚ ਪਿੰਡ ਰਸੂਲਪੁਰ ਨਜਦੀਕ....
ਮਾਝਾ

ਅਜਨਾਲਾ, 24 ਨਵੰਬਰ 2024 : ਅਜਨਾਲਾ ਥਾਣੇ ਤੋਂ ਥੋੜੀ ਦੂਰੀ ‘ਤੇ ਅੱਜ ਸਵੇਰੇ ਇਕ ਬੰਬਨੁਮਾ ਚੀਜ਼ ਬਰਾਮਦ ਹੋਣ ਦੀ ਸੂਚਨਾ ਮਿਲਣ ਤੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਇਸ ਨੂੰ ਕਬਜ਼ੇ ‘ਚ ਲੈਕੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸੂਤਰਾਂ ਨੇ ਕਿਹਾ ਹੈ ਕਿ ਇਹ ਇਕ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਹੈ। ਜਾਂਚ ਤੋਂ ਬਾਅਦ ਬੰਬ ਨਿਰੋਧਕ ਦਸਤੇ ਨੇ ਇਸ ਨੂੰ ਕਬਜ਼ੇ ਵਿਚ ਲੈ ਲਿਆ ਹੈ।ਇਸ ਦੇ ਨਾਲ ਹੀ ਪੁਲਿਸ ਨੇ ਥਾਣੇ ਦੇ ਆਲੇ....

ਚੌਕ ਮਹਿਤਾ, 24 ਨਵੰਬਰ 2024 : ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਅਮਰੀਕਾ ਦੇ ਧਰਮ ਪ੍ਰਚਾਰ ਫੇਰੀ ਦੌਰਾਨ ਅੱਜ ਇਕ ਵੀਡੀਓ ਸੰਦੇਸ਼ ਰਾਹੀਂ ਸਿੱਖ ਸੰਗਤਾਂ ਨੂੰ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਦਿਨਾਂ ਤੋਂ ਕੁਝ ਸ਼ਰਾਰਤੀ ਅਨਸਰ ਦਮਦਮੀ ਟਕਸਾਲ ਦੇ ਖਿਲਾਫ ਬੜੀ ਘਟੀਆ ਕਿਸਮ ਦੀ ਬਿਆਨਬਾਜ਼ੀ ਕਰਕੇ ਭੋਲੇ ਭਾਲੇ ਲੋਕਾਂ ਨੂੰ ਸ਼ਿਕਾਰ ਬਣਾ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦਮਦਮੀ ਟਕਸਾਲ ਨੇ ਕੌਮ ਦੇ ਹਿੱਤਾਂ ਲਈ ਅਤੇ ਕੌਮ....

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਅੰਮ੍ਰਿਤਸਰ 23 ਨਵੰਬਰ 2024 : ਪੰਜਾਬ ਸਰਕਾਰ ਵੱਲੋ ਲੋਕਾਂ ਨੂੰ ਤਰੱਕੀ ਦੇ ਰਾਹ ਤੇ ਲੈ ਕੇ ਜਾਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸ਼ਾਕਸੀ ਸਾਹਨੀ ਨੇ ਕਰਦਿਆਂ ਦੱਸਿਆ ਕਿ ਬਾਰਡਰ ਏਰੀਆਂ ਦੇ ਨਾਗਰਿਕਾ ਨੂੰ ਕਾਮਯਾਬੀ ਅਤੇ ਤਰੱਕੀ ਦੇ ਰਾਹ ਤੇ ਲੈ ਕੇ ਜਾਣ ਲਈ ਕੈਂਪ ਲਗਵਾਉਣੇ ਸੁਰੂ ਕੀਤੇ ਜਾ ਰਹੇ ਹਨ, ਜਿਸ ਤਹਿਤ 26 ਨਵੰਬਰ 2024 ਦਿਨ ਮੰਗਲਵਾਰ ਨੂੰ ਰਾਮਦਾਸ ਬਲਾਕ ਵਿੱਚ ਬਲਾਕ ਵਿਕਾਸ ਅਤੇ....

ਅੰਮ੍ਰਿਤਸਰ 23 ਨਵੰਬਰ 2024 : ਪੰਜਾਬ ਰੈਜੀਮੈਂਟਲ ਸੈਂਟਰ ਰੈਗੂਲਰ ਐਂਡ ਟੈਰੀਟੋਰੀਅਲ ਆਰਮੀ (102 ਟੀਏ, 150 ਟੀਏ, 156 ਟੀਏ) ਲਈ ਪੰਜਾਬ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਨੂੰ ਡਿਫੈਂਸ ਸਰਵਿਸ ਕੋਰ (ਡੀਐਸਸੀ) ਵਿੱਚ ਸਿਪਾਹੀ (ਜਨਰਲ ਡਿਊਟੀ) ਅਤੇ ਸਿਪਾਹੀ (ਕਲਰਕ ਸਟਾਫ ਡਿਊਟੀ) ਵਜੋਂ ਦੁਬਾਰਾ ਭਰਤੀ ਕਰਨ ਲਈ ਰਾਮਗੜ੍ਹ ਕੈਂਟ (ਝਾਰਖੰਡ) ਵਿਖੇ 05 ਨੂੰ ਦਸੰਬਰ 2024 ਨੂੰ ਇੱਕ ਰੈਲੀ ਕੀਤੀ ਜਾ ਰਹੀ ਹੈ। ਡਿਫੈਂਸ ਸਰਵਿਸ ਕੋਰ ਵਿੱਚ ਮੁੜ-ਨਾਮਾਂਕਣ ਲਈ ਪੇਸ਼ ਹੋਣ ਵਾਲੇ ਉਮੀਦਵਾਰ ਦਾ ਮੈਡੀਕਲ ਸ਼੍ਰੇਣੀ....

2 ਕਰੋੜ 33 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ ਜਿਮਨੀ ਚੋਣਾਂ ਦੀ ਜਿੱਤ ਤੇ ਵੋਟਰਾਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ 23 ਨਵੰਬਰ 2024 : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਜਾਰੀ ਹਨ ਅਤੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਹੋਰ ਕਈ ਉਪਰਾਲੇ ਕੀਤੇ ਜਾ ਰਹੇ ਹਨ। ਸੂਬੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਹੋਈਆਂ ਜਿਮਨੀਆਂ ਚੋਣਾਂ ਵਿੱਚ ਸੂਬਾ ਵਾਸੀਆਂ ਨੇ ਇੱਕ ਵਾਰ ਫੇਰ ਮੁੱਖ ਮੰਤਰੀ ਪੰਜਾਬ ਸ....

ਮਿਲਾਵਟਖੋਰਾਂ ਨੂੰ ਨਹੀ ਬਖਸ਼ਿਆ ਜਾਵੇਗਾ: ਸਿਵਲ ਸਰਜਨ ਡਾ ਕਿਰਨਦੀਪ ਕੋਰ ਅੰਮ੍ਰਿਤਸਰ 22 ਨਵੰਬਰ 2024 : ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਦੁੱਧ ਅਤੇ ਦੁੱਧ ਦੇ ਪਦਾਰਥਾਂ ਵਿਚ ਹੋ ਰਹੀ ਮਿਲਾਵਟ ਨੂੰ ਨੱਥ ਪਾਓਣ ਲਈ ਫੂਡ ਸੇਫਟੀ ਟੀਮ ਵਲੋਂ ਵਿਡੀ ਗਈ ਮੁਹਿੰਮ ਦੀ ਲਗਾਤਾਰਤਾ ਵਿਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਸ਼ਾਕਸ਼ੀ ਸਾਹਨੀ ਦੇ ਹੁਕਮਾਂ ਅਤੇ ਸਿਵਲ ਸਰਜਨ ਡਾ ਕਿਰਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੈਜੀਗਨੇਟਿਡ ਅਫਸਰ ਫੂਡ ਸੇਫਟੀ ਡਾ ਜਤਿੰਦਰ ਭਾਟੀਆ ਦੀ ਅਗਵਾਈ ਹੇਠ ਫੂਡ ਸੇਫਟੀ ਅਫਸਰ ਕਮਲਦੀਪ ਕੌਰ ਅਤੇ....

ਸ਼ਹਿਰ ਵਾਸੀਆਂ ਦੀ ਲੋੜ ਲਈ ਬੀ.ਆਰ.ਟੀ.ਐਸ. ਬੱਸਾਂ ਛੇਤੀ ਸ਼ਰੂ ਕੀਤੀਆਂ ਜਾਣ ਗੁਰੂ ਨਗਰੀ ਦੀ ਸਾਫ਼ ਸਫਾਈ ਵੱਲ ਵੱਡੇ ਧਿਆਨ ਦੀ ਲੋੜ – ਜੀਵਨ ਜੋਤ ਕੌਰ ਅੰਮ੍ਰਿਤਸਰ, 22 ਨਵੰਬਰ 2024 : ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਅੱਜ ਵਿਕਾਸ ਕੰਮਾਂ ਦਾ ਰੀਵਿਊ ਕਰਨ ਲਈ ਜਿਲ੍ਹਾ ਵਿਕਾਸ ਤੇ ਕੁਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਗਰ ਨਿਗਮ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਵਿੱਚ ਸਫਾਈ ਦਾ ਸਥਾਈ ਪ੍ਰਬੰਧ ਯਕੀਨੀ ਬਣਾਇਆ ਜਾਵੇ ਅਤੇ ਕੂੜੇ ਦੀ ਸਮੱਸਿਆ ਤੋਂ....

ਅੰਮ੍ਰਿਤਸਰ 22 ਨਵੰਬਰ 2024 : ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ/ਚਿਕਨਗੁਨੀਆਂ ਸੰਬਧੀ ਸੰਭਾਵਿਤ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਜਿਲਾ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਦੀ ਅਗਵਾਹੀ ਹੇਠਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨਰੈਣਗੜ੍ਹ, ਛੇਹਰਟਾ, ਪੁਤਲੀਘਰ, ਬਟਾਲਾ ਰੋਡ, ਮਜੀਠਾ ਰੋਡ ਅਤੇ ਜਹਾਜਗੜ੍ਹ ਆਦਿ ਦੇ ਇਲਾਕਿਆਂ ਵਿੱਚ ਡੇਂਗੂ/ਚਿਕਨਗੁਨੀਆਂ ਦੇ ਸੰਬਧ ਵਿਚ ਐਂਟੀ ਲਾਰਵਾ ਦੀਆਂ 15....

ਅਣ-ਅਧਿਕਾਰਤ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ – ਜਿਲ੍ਹਾ ਟਾਊਨ ਪਲਾਨਰ ਅੰਮ੍ਰਿਤਸਰ 22 ਨਵੰਬਰ 2024 : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਕੰਬੋ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ....

ਅੰਮ੍ਰਿਤਸਰ 22 ਨਵੰਬਰ 2024 : ਏ.ਡੀ.ਜੀ.ਪੀ.ਟ੍ਰੈਫਿਕ,ਸ਼੍ਰੀ ਏ.ਐੱਸ. ਰਾਏ ਸਾਹਿਬ ਅਤੇ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐੱਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਨੇ ਇੰਡੀਅਨ ਹੈਡ ਇੰਜਰੀ ਫਾਊਡੇਸ਼ਨ ਦਿੱਲੀ ਦੇ ਮੁਖੀ ਡਾ ਚਿਤਰਾ ਦੇ ਸਹਿਯੋਗ ਨਾਲ ਹੈਲਮੇਟ ਆਈ ਸੀ ਆਈ ਲਿਮਬਾਰਡ ਜਨਰਲ ਇੰਸ਼ੋਰੈਂਸ ਵਲੋ ਸਿਰ ਦੀ ਸੁਰੱਖਿਆ ਲਈ ਹੈਲਮੇਟ ਵੰਡੇ ਗਏ। ਬੱਚੇ....

ਅੰਮ੍ਰਿਤਸਰ 22 ਨਵੰਬਰ 2024 : ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੀਤਲ ਜੁਨੇਜਾ ਨੇ ਦੱਸਿਆ ਕਿ ਵਪਾਰੀਆਂ ਦੀ ਮੰਗ ਉੱਤੇ ਪੰਜਾਬ ਸਰਕਾਰ ਨੇ ਸਾਲ 2017-18 ਦੇ ਵੈਟ ਅਸੈਸਮੈਂਟ ਕੇਸਾਂ ਲਈ ਸਮਾਂ ਸੀਮਾਂ ਜੋ ਕਿ ਇਸੇ ਮਹੀਨੇ ਖ਼ਤਮ ਹੋ ਰਹੀ ਸੀ ਨੂੰ 15 ਜਨਵਰੀ 2025 ਤੱਕ ਵਧਾ ਦਿੱਤਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਵਪਾਰੀਆਂ ਅਤੇ ਸਨਅਤਕਾਰਾਂ ਦੀ ਹਿੱਤਾਂ ਲਈ ਵਚਨਬੱਧ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਵਪਾਰੀਆਂ ਨੂੰ ਕੰਮ ਕਰਨ ਲਈ ਸੁਖਾਵਾਂ ਮਾਹੌਲ ਦਿੱਤਾ ਜਾਵੇ। ਉਨਾਂ ਕਿਹਾ ਕਿ....

ਵਾਲਡ ਸਿਟੀ ਦੇ ਸੀਵਰੇਜ ਨੂੰ ਬਦਲਣ ਦੀ ਬਣਾਓ ਤਜਵੀਜ ਅੰਮ੍ਰਿਤਸਰ ਵਿਖੇ ਚਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ ਸ਼ਹਿਰ ਵਿੱਚ ਸਾਫ਼ ਸਫਾਈ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ -ਧਾਲੀਵਾਲ ਅੰਮ੍ਰਿਤਸਰ 22 ਨਵੰਬਰ 2024 : ਅੰਮ੍ਰਿਤਸਰ ਸ਼ਹਿਰ ਵਿੱਚ ਵੱਖ ਵੱਖ ਵਿਭਾਗਾਂ ਦੇ ਚਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ....

ਕਲਾਨੌਰ, 22 ਨਵੰਬਰ 2024 : ਕਲਾਨੌਰ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ।ਮ੍ਰਿਤਕਾਂ ਦੀ ਪਛਾਣ ਲੱਖਾ ਸਿੰਘ ਅਤੇ ਚੰਨਣ ਸਿੰਘ ਵਜੋਂ ਹੋਈ ਹੈ। ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆ ਏਐਸਆਈ ਗੁਰਨਮਾ ਸਿੰਘ ਨੇ ਦੱਸਿਆ ਕਿ ਪਿੰਡ ਪਿੰਡੀ ਸੈਦਾਂ ਨੇੜੇ ਇੱਕ ਥਾਰ ਗੱਡੀ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ, ਜਿਸ ਕਾਰਨ ਲੱਖਾ ਸਿੰਘ (72) ਅਤੇ ਚੰਨਣ ਸਿੰਘ (62) ਵਾਸੀ ਪਿੰਡ ਬਖ਼ਤਪੁਰ ਜਖ਼ਮੀ ਹੋ ਗਏ, ਜਿੰਨਾਂ ਨੂੰ ਇਲਾਜ ਲਈ ਗੁਰਦਾਸਪੁਰ ਵਿਖੇ ਇੱਕ....

ਚੰਡੀਗੜ੍ਹ/ਅੰਮ੍ਰਿਤਸਰ, 22 ਨਵੰਬਰ 2024 : ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਵਿਦੇਸ਼ੀ ਹੈਂਡਲਰ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਘਟਨਾ ਬਾਰੇ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਜਾਣਕਾਰੀ ਸਾਂਝੀ ਕੀਤੀ ਹੈ।....