ਅੰਮ੍ਰਿਤਸਰ, 13 ਅਪ੍ਰੈਲ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਣਾ ਕਰਕੇ ਸਵੈਮਾਣ ਨਾਲ ਜੀਣ ਦਾ ਰਾਹ ਦਿਖਾਇਆ। ਸਿੱਖ ਇਤਿਹਾਸ ਦਾ ਇਹ ਪੰਨਾ ਦੁਨੀਆਂ ਦੇ....
ਮਾਝਾ

ਅੰਮ੍ਰਿਤਸਰ, 12 ਅਪ੍ਰੈਲ 2025 : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਅੱਜ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਇਥੇ ਸ਼੍ਰੋਮਣੀ ਕਮੇਟੀ ਕੰਪਲੈਕਸ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਏ ਡੈਲੀਗੇਟ ਇਜਲਾਸ ਵਿਚ ਇਹ ਚੋਣ ਕੀਤੀ ਗਈ। ਇਸ ਦੌਰਾਨ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦਾ ਨਾਂ ਪ੍ਰਧਾਨ ਵਜੋਂ ਪੇਸ਼ ਕੀਤਾ। ਇਸਦੇ ਨਾਲ ਹੀ ਇੱਕ ਨਵੀਂ ਵਰਕਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ 16 ਨਵੰਬਰ 2024 ‘ਚ....

ਪੁਲਿਸ ਵੱਲੋਂ ਸਖ਼ਤ ਨਾਕਾਬੰਦੀ -ਸ਼ੱਕੀਆਂ ਦੀ ਕੀਤੀ ਜਾਂਚ ਬਟਾਲਾ, 12 ਅਪ੍ਰੈਲ 2025 : ਪੰਜਾਬ ਪੁਲਿਸ ਵੱਲੋਂ ਅਮਨ ਕਾਨੂੰਨ ਨੂੰ ਹੋਰ ਪੁਖਤਾ ਕਰਨ ਹਿੱਤ ਐਸ ਐਸ ਪੀ ਬਟਾਲਾ, ਸੁਹੇਲ ਕਾਸਿਮ ਮੀਰ ਨੇ ਡੇਰਾ ਬਾਬਾ ਨਾਨਕ ਦੀ ਦੂਜੀ ਰੱਖਿਆ ਲਾਈਨ 'ਤੇ ਨਾਕਿਆਂ ਦਾ ਨਿਰੀਖਣ ਕਰਨ ਲਈ ਰਾਤ ਦੇ ਆਪ੍ਰੇਸ਼ਨ 'ਸਤਰਕ' ਦੀ ਅਗਵਾਈ ਕੀਤੀ ਅਤੇ ਜ਼ਿਲ੍ਹਾ ਦੇ ਅੰਦਰ ਨਾਕਿਆਂ 'ਤੇ ਪੁਲਿਸ ਦੀ ਮਜ਼ਬੂਤੀ ਨੂੰ ਯਕੀਨੀ ਬਣਾਇਆ, ਜਿਸ ਨਾਲ ਜਨਤਕ ਸੁਰੱਖਿਆ ਅਤੇ ਸੰਚਾਲਨ ਤਿਆਰੀ ਨੂੰ ਹੋਰ ਮਜ਼ਬੂਤ ਕੀਤਾ ਗਿਆ। ਐਸ.ਐਸ.ਪੀ. ਬਟਾਲਾ ਦੀ....

ਬਟਾਲਾ, 12 ਅਪ੍ਰੈਲ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਿੰਡ ਨੌਸ਼ਹਿਰਾ ਮੱਝਾਂ ਸਿੰਘ ਵਿਖੇ 17 ਲੱਖ ਦੀ ਲਾਗਤ ਨਾਲ ਬਣਨ ਵਾਲੇ ਮਸੀਹੀ ਪਾਰਕ ਅਤੇ ਜੰਝ ਘਰ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਗੁੁਰਮੀਤ ਸਿੰਘ ਚਾਹਲ, ਬੀਡੀਪੀਓ, ਸਰਪੰਚ ਮਨਦੀਪ ਕੋਰ,ਜਿਲ੍ਹਾ ਯੂਥ ਆਗੂ ਮਨਦੀਪ ਸਿੰਘ ਗਿੱਲ ਅਤੇ ਪਾਰਟੀ ਦੀ ਸਮੁੱਚੀ ਟੀਮ ਮੌਜੂਦ ਸੀ। ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਵਲੋਂ ਪਿੰਡਾਂ ਅੰਦਰ ਲੋਕਾਂ....

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਦਾ ਸਾਥੀ ਕੁਲਵਿੰਦਰ ਸਿੰਘ ਫ਼ਰਾਰ; ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ: ਡੀਜੀਪੀ ਗੌਰਵ ਯਾਦਵ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਿਆਂ ਦੀਆਂ ਖੇਪਾਂ ਦੀ ਤਸਕਰੀ ਕੀਤੀ ਜਾ ਰਹੀ ਸੀ: ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਚੰਡੀਗੜ੍ਹ, 11 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ....

ਪੰਜਾਬ ਸਿੱਖਿਆ ਕ੍ਰਾਂਤੀ ਜੰਡਿਆਲਾ ਹਲਕੇ ਦੇ 163 ਸਕੂਲਾਂ ਦਾ ਕੀਤਾ ਜਾਵੇਗਾ ਨਵੀਨੀਕਰਨ ਕੈਬਿਨਟ ਮੰਤਰੀ ਹਰਭਜਨ ਸਿੰਘ ਨੇ ਸਿੱਖਿਆ ਕ੍ਰਾਂਤੀ ਤਹਿਤ ਹਲਕੇ ਦੇ 10 ਸਕੂਲਾਂ ਚ ਕਰੀਬ 2.38 ਕਰੋੜ ਤੋਂ ਵਧੇਰੇ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਅੰਮ੍ਰਿਤਸਰ , 11 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਦੇਣ ਦੀ ਵਚਨਬੱਧਤਾ ਉਤੇ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ....

ਹਲਕੇ ਦੀ ਕੋਈ ਵੀ ਸੜਕ ਨਹੀਂ ਰਹਿਣ ਦਿੱਤੀ ਜਾਵੇਗੀ ਕੱਚੀ- ਈਟੀਓ ਅੰਮ੍ਰਿਤਸਰ, 10 ਅਪ੍ਰੈਲ 2025 : ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਵਿੱਚ 11 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ ਵੱਖ ਪਿੰਡਾਂ ਦੀਆਂ ਸੰਪਰਕ ਸੜਕਾਂ ਦੇ ਨੀਹ ਪੱਥਰ ਰੱਖੇ। ਉਹਨਾਂ ਇਸ ਮੌਕੇ ਹੋਏ ਇਕੱਠਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਤੁਸੀਂ ਆਮ ਆਦਮੀ ਪਾਰਟੀ ਉੱਤੇ ਭਰੋਸਾ ਕਰਕੇ ਉਹਨਾਂ ਨੂੰ ਸੱਤਾ ਸੌਂਪੀ ਹੈ ਅਤੇ ਹੁਣ ਸਾਡਾ ਫਰਜ਼ ਹੈ ਕਿ ਅਸੀਂ ਤੁਹਾਡੀਆਂ ਆਸਾਂ ਉੱਤੇ ਖਰੇ ਉਤਰੀਏ।....

ਕਿਹਾ, ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਉਨ੍ਹਾਂ ਅਹੁਦੇ ਦੀ ਪਰਵਾਹ ਕੀਤੇ ਬਿਨਾਂ ਪੂਰੀ ਜਾਂਚ ਅਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ‘ਯੁੱਧ ਨਸ਼ਿਆਂ ਵਿਰੁੱਧ’: , 41 ਦਿਨਾਂ ਵਿੱਚ ਐਨਡੀਪੀਐਸ ਐਕਟ ਤਹਿਤ 3,279 ਕੇਸ ਦਰਜ਼, 5,537 ਵਿਅਕਤੀ ਗ੍ਰਿਫ਼ਤਾਰ 212 ਕਿਲੋ ਹੈਰੋਇਨ, 6,945 ਕਿਲੋ ਭੁੱਕੀ, 105 ਕਿਲੋ ਅਫੀਮ, 50 ਕਿਲੋ ਗਾਂਜਾ, 6 ਕਿਲੋ ਚਰਸ ਅਤੇ ਕਰੀਬ 9 ਲੱਖ ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ ਕੀਤੇ ਜ਼ਬਤ ਲਗਭਗ 6 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ, 57 ਨਸ਼ਾ ਤਸਕਰਾਂ....

ਅੰਮ੍ਰਿਤਸਰ, 10 ਅਪ੍ਰੈਲ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਾਰਕੋ-ਹਵਾਲਾ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਕਾਰਵਾਈ ਕਰਦੇ ਹੋਏ, 3 ਵਿਅਕਤੀਆਂ ਰਣਜੀਤ ਸਿੰਘ ਉਰਫ ਰਾਣਾ, ਗੁਰਦੇਵ ਸਿੰਘ ਉਰਫ ਗੇਦੀ, ਅਤੇ ਸ਼ੈਲੇਂਦਰ ਸਿੰਘ ਉਰਫ ਸੇਲੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਕਿ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ 500 ਗ੍ਰਾਮ ਹੈਰੋਇਨ, 1 ਗਲੌਕ 9 ਐਮਐਮ ਪਿਸਤੌਲ (2 ਮੈਗਜ਼ੀਨਾਂ ਸਮੇਤ) ਅਤੇ....

ਖੰਡੂਰ ਸਾਹਿਬ ਦੇ ਪਿੰਡ ਕੋਟ ਮੁਹੰਮਦ ਖਾਂ ‘ਚ ਦੋ ਧਿਰਾਂ ਦੀ ਲ਼ੜਾਈ ਦਾ ਮਸਲਾ ਸੁਲਝਾਉਣ ਲਈ ਗਈ ਸੀ ਪੁਲਿਸ ਖਡੂਰ ਸਾਹਿਬ, 10 ਅਪ੍ਰੈਲ 2025 : ਪੰਜਾਬ ਦਾ ਮਾਹੌਲ ਦਿਨ ਬ ਦਿਨ ਖਰਾਬ ਹੁੰਦਾ ਜਾ ਰਿਹਾ ਹੈ, ਜਿੱਥੇ ਗਲਤ ਅਨਸਰਾਂ ਵੱਲੋਂ ਆਮ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਸੀ, ਹੁਣ ਪੁਲਿਸ ਵੀ ਸੁਰੱਖਿਆ ਨਹੀਂ ਰਹੀ। ਇਸ ਤਰ੍ਹਾਂ ਦੀ ਇੱਕ ਤਾਜਾ ਘਟਨਾਂ ਖੰਡੂਰ ਸਾਹਿਬ ਤੋਂ ਸਾਹਮਣੇ ਆਈ ਹੈ, ਜਿੱਥੇ ਬੀਤੀ ਰਾਤ ਕਰੀਬ 10 ਵਜੇ ਦੋ ਧਿਰਾਂ ਵਿੱਚ ਚੱਲ ਰਹੇ ਵਿਵਾਦ ਨੂੰ ਖਤਮ ਕਰਵਾਉਣ ਲਈ ਪੁੱਜੇ ਸ੍ਰੀ....

ਬਟਾਲਾ, 10 ਅਪ੍ਰੈਲ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਬਟਾਲਾ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਨੌਸ਼ਹਿਰਾ ਮੱਝਾ ਸਿੰਘ ਦੇ ਪਿੰਡ ਵਾਸੀਆਂ ਦੀ 40 ਸਾਲ ਪੁਰਾਣੀ ਮੰਗ ਪੂਰੀ ਕਰਦਿਆਂ ਪੀਣ ਵਾਲੇ ਪਾਣੀ ਦੀ ਟੈਂਕੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਜੇ ਕੁਮਾਰ ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ, ਸਰਪੰਚ ਸ੍ਰੀਮਤੀ ਮਨਦੀਪ ਕੋਰ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਜਿਲਾ ਯੂਥ ਆਗੂ ਮਨਦੀਪ ਸਿੰਘ ਗਿੱਲ ਅਤੇ....

ਫਾਇਰ-ਬ੍ਰਿਗੇਡ ਫੋਨ ਨੰਬਰ : 01871-240101, ਮੋਬਾਇਲ : 91157-96801, ਰਾਸ਼ਟਰੀ ਸਹਾਇਤਾ ਨੰਬਰ 112 ‘ਤੇ ਕਰੋ ਅੱਗ ਸਬੰਧੀ ਸੂਚਿਤ ਬਟਾਲਾ, 10 ਅਪ੍ਰੈਲ 2025 : ਕਮਿਸ਼ਨਰ, ਨਗਰ ਨਿਗਮ ਬਟਾਲਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਥਾਨਕ ਫਾਇਰ ਬ੍ਰਿਗੇਡ ਵਲੋਂ ਵਾਢੀ ਦੇ ਸੀਜ਼ਨ ਵਿੱਚ ਅੱਗ ਤੋਂ ਬਚਾਅ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਗਰਮੀ ਵੱਧਣ ਕਰਕੇ ਅੱਗ ਲੱਗਣ ਦੀਆਂ ਘੱਟਨਾਵਾਂ ਵੀ ਵੱਧ ਜਾਂਦੀਆਂ ਹਨ ਪਰ ਥੋੜੀ ਜਿਹੀ ਅਹਿਤੀਆਤ ਵਰਤ ਕੇ ਇਸ ਨਾਲ ਹੋਣ ਵਾਲੇ ਵੱਡੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ। ਇਸੇ ਸਬੰਧੀ....

ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ ਅੰਮ੍ਰਿਤਸਰ, 10 ਅਪ੍ਰੈਲ 2025 : ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਗੀ ਕਰਨ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਸ. ਜੰਗ ਬਹਾਦਰ ਸਿੰਘ, ਡਿਪਟੀ ਲੀਡਰ....

ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਦਾ ਵੀਜ਼ੇ ਦੇਣ ਲਈ ਕੀਤਾ ਧੰਨਵਾਦ ਅੰਮ੍ਰਿਤਸਰ, 10 ਅਪ੍ਰੈਲ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਖੁੱਲਦਿਲੀ ਨਾਲ ਵੀਜੇ ਦੇਣ ਲਈ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨੂੰ ਪੱਤਰ ਲਿੱਖ ਕੇ ਧੰਨਵਾਦ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋ ਂਲਿੱਖੇ ਪੱਤਰ ਵਿੱਚ ਕਿਹਾ ਗਿਆ ਕਿ ਖੁਸ਼ੀ....

ਅੰਮ੍ਰਿਤਸਰ 9 ਅਪ੍ਰੈਲ 2205 : ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਸੀ.ਆਈ.ਏ-1 ਵੱਲੋ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਦੋ ਡਰੱਗ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਗਿਆ ਅਤੇ 8 ਮੁੱਖ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 4.040 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਨਫੋਰਸਮੈਂਟ ਏਜੰਸੀ ਦੇ ਇੱਕ ਅਧਿਕਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ, ਸਹਿ-ਦੋਸ਼ੀ ਰਵੀ ਨਾਲ ਮਿਲ ਕੇ ਨੈੱਟਵਰਕ ਦੀ ਮੱਦਦ ਕਰ ਰਿਹਾ ਸੀ। ਦੱਸਿਆ....