ਮਾਝਾ

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਮਗਰੋਂ ਸ਼ਹਿਰ ਵਿੱਚ ਸਫਾਈ ਵਿਵਸਥਾ ਮੁੜ ਲੀਹਾਂ ਉਤੇ  ਆਉਣ ਲੱਗੀ 
ਅੰਮ੍ਰਿਤਸਰ 26 ਸਤੰਬਰ 2024 : ਅੰਮ੍ਰਿਤਸਰ ਮਿਉਂਸੀਪਲ ਕਾਰਪੋਰੇਸ਼ਨ ਦੇ ਕਮਿਸ਼ਨਰ ਨੇ ਅਜੇ ਤੱਕ ਭਾਵੇਂ ਆਪਣਾ ਅਹੁਦਾ ਨਹੀਂ ਸੰਭਾਲਿਆ ਪਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਲੈ ਕੇ ਲਗਾਤਾਰ ਨਿਗਮ ਅਧਿਕਾਰੀਆਂ ਅਤੇ ਸ਼ਹਿਰ ਦੀ ਸਫਾਈ ਵਿਵਸਥਾ ਵਿੱਚ ਲੱਗੀ ਕੰਪਨੀ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਿਆ, ਜਿਸ ਦੇ ਸਿੱਟੇ ਵਜੋਂ ਸ਼ਹਿਰ ਵਿੱਚ ਸਫਾਈ ਪ੍ਰਬੰਧ ਮੁੜ ਲੀਹਾਂ ਉੱਤੇ ਆਉਣ ਲੱਗੇ ਹਨ। ਅੱਜ ਸ਼ਹਿਰ ਦੇ ਅੰਦਰੂਨੀ ਹਿੱਸੇ ਜਿਸ ਵਿੱਚ ਵਿਰਾਸਤੀ ਗਲੀ , ਹਾਲ ਬਾਜ਼ਾਰ....
ਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤ: ਨਸ਼ਿਆਂ, ਜੂਏ ਅਤੇ ਸੱਟੇਬਾਜ਼ੀ ਨੂੰ ਨੱਥ ਪਾਉਣ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ 
ਅੰਮ੍ਰਿਤਸਰ, 26 ਸਤੰਬਰ 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ। ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਨਾਲ ਹੋਈ ਮੀਟਿੰਗ ਦੌਰਾਨ ਨਸ਼ਿਆਂ, ਜੂਏ ਅਤੇ ਸੱਟੇਬਾਜ਼ੀ ਨੂੰ ਨੱਥ ਪਾਉਣ ਸਬੰਧੀ ਵਿਸਥਾਰਪੂਰਵਕ ਚਰਚਾ ਹੋਈ।ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਿਨ੍ਹਾਂ ਲੋਕਾਂ ਕੋਲ....
ਪਿੰਡ ਭੋਮਾ ਵਿਖੇ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਬਟਾਲਾ, 26 ਸਤੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਭੋਮਾ ਵਿਖੇ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਡਾਕਟਰ ਬਲਵਿੰਦਰ ਕੌਰ ਨੇ ਕੈਂਪ ਵਿੱਚ ਪਹੁੰਚੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਅਤੇ ਬਾਸਮਤੀ ਦੀ....
ਖੇਤੀਬਾੜੀ ਵਿਭਾਗ ਵੱਲੋਂ ਸਕੂਲ ਆਫ ਐਮੀਨੈਂਸ ਗੋਇੰਦਵਾਲ ਸਾਹਿਬ ਵਿਖੇ ਪਰਾਲੀ ਪ੍ਰਬੰਧਨ ਵਿਸ਼ੇ ਉੱਪਰ ਭਾਸ਼ਣ, ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ : ਪੰਨੂ
ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕਰਕੇ ਹੌਸਲਾ ਅਫਜਾਈ ਕੀਤੀ ਗਈ - ਪ੍ਰਿੰਸੀਪਲ ਪਰਮਜੀਤ ਗੋਇੰਦਵਾਲ ਸਾਹਿਬ 26 ਸਤੰਬਰ 2024 : ਡਾਇਰੈਕਟਰ ਖੇਤੀਬਾੜੀ ਡਾਕਟਰ ਜਸਵੰਤ ਸਿੰਘ ਜੀ ਦੇ ਹੁਕਮਾਂ ਅਨੁਸਾਰ, ਮੁੱਖ ਖੇਤੀਬਾੜੀ ਅਫਸਰ ਡਾਕਟਰ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਰਾਲੀ ਪ੍ਰਬੰਧਨ ਸਕੀਮ ਅਧੀਨ ਸੂਚਨਾ, ਸਿੱਖਿਆ ਤੇ ਪ੍ਰਸਾਰ ਗਤੀਵਿਧੀਆਂ ਸਬੰਧੀ ਡਾ.ਨਵਤੇਜ ਸਿੰਘ ਖੇਤੀਬਾੜੀ ਅਫਸਰ ਖਡੂਰ ਸਾਹਿਬ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਕੂਲ ਆਫ ਐਮੀਨੈਂਸ ਗੋਇੰਦਵਾਲ....
ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ  ਰੇਲਵੇ ਸਟੇਸ਼ਨ ਤਰਨਤਾਰਨ ਵਿਖੇ ਚਲਾਈ ਗਈ  ਸਫ਼ਾਈ ਮੁਹਿੰਮ 
ਤਰਨ ਤਾਰਨ 26 ਸਤੰਬਰ 2024 : ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ ਅੱਜ ਨਹਿਰੂ ਯੁਵਾ ਕੇਂਦਰ ਤਰਨਤਾਰਨ, ਯੁਵਕ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਨਗਰ ਕੌਂਸਲ ਤਰਨਤਾਰਨ ਅਤੇ ਯੁਵਕ ਸੇਵਾ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਜਿਲ੍ਹਾ ਯੁਵਾ ਅਫਸਰ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਰੇਲਵੇ ਸਟੇਸ਼ਨ ਤਰਨਤਾਰਨ ਵਿਖੇ ਸਫ਼ਾਈ ਮੁਹਿੰਮ ਚਲਾਈ ਗਈ। ਪ੍ਰੋਗਰਾਮ ਦੀ ਸ਼ੁਰੂਆਤ ਸਵੱਛਤਾ ਦੀ ਸਹੁੰ ਚੁੱਕ ਕੇ ਕੀਤੀ ਗਈ ਅਤੇ ਨਹਿਰੂ ਯੁਵਾ ਕੇਂਦਰ ਵੱਲੋਂ ਸਾਰੇ ਪ੍ਰਤੀਯੋਗੀਆਂ ਨੂੰ ਕੈਪਸ ਵੰਡੇ ਗਏ। ਇਸ ਤੋਂ....
ਕੁਆਲਿਟੀ ਐਂਟੀਨੇਟਲ ਚੈੱਕ ਅੱਪ ਸੰਬੰਧੀ ਹੋਈ ਟ੍ਰੇਨਿੰਗ
ਤਰਨ ਤਾਰਨ, 26 ਸਤੰਬਰ 2024 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸਤਵਿੰਦਰ ਕੁਮਾਰ ਭਗਤ ਦੀ ਅਗਵਾਈ ਹੇਠ ਜਪਾਈਗੋ ਦੀ ਟੀਮ ਵੱਲੋਂ ਕੁਆਲਿਟੀ ਐਂਟੀਨੇਟਲ ਚੈੱਕਅੱਪ ਸੰਬੰਧੀ ਤਰਨ ਤਾਰਨ ਵਿਖੇ ਤਿੰਨ ਦਿਨਾਂ ਟ੍ਰੇਨਿਗ ਕਰਵਾਈ ਗਈ। ਇਸ ਟ੍ਰੇਨਿੰਗ ਵਿੱਚ ਸੀ ਐਚ ਸੀ ਝਬਾਲ , ਸਰਹਾਲੀ , ਅਤੇ ਕੈਰੋਂ ਤੋਂ ਐਲ ਐਚ ਵੀ , ਏ ਐਨ ਐਮ ਅਤੇ ਸੀ ਐਚ ਓ ਨੇ ਹਿਸਾ ਲਿਆ। ਇਸ ਮੌਕੇ ਸਿਵਲ ਸਰਜਨ ਤਰਨ ਤਾਰਨ....
ਐੱਸ. ਐੱਸ. ਪੀ. ਤਰਨ ਤਾਰਨ ਸ਼੍ਰੀ ਗੌਰਵ ਤੂਰਾ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਸਰੇ ਦੌਰ ਦਾ ਕੀਤਾ ਸ਼ੁਭ ਆਰੰਭ
ਫੁੱਟਬਾਲ, ਵਾਲੀਬਾਲ, ਕਬੱਡੀ (ਸਰਕਲ ਸਟਾਇਲ) ਅਤੇ ਬੈਡਮਿੰਟਨ ਮੁਕਾਬਲਿਆ ਦੀਆਂ ਜੇਤੂ ਟੀਮਾਂ ਨੂੰ ਦਿੱਤੇ ਗਏ ਮੈਡਲ ਤਰਨ ਤਾਰਨ, 26 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ 3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਸ਼੍ਰੀ ਗੁਰੁ ਅਰਜਨ ਦੇਵ ਖੇਡ ਸਟੇਡੀਅਮ ਤਰਨਤਾਰਨ ਵਿੱਚ ਫੁੱਟਬਾਲ, ਵਾਲੀਬਾਲ, ਕਬੱਡੀ (ਸਰਕਲ ਸਟਾਇਲ) ਅਤੇ ਬੈਡਮਿੰਟਨ ਦੇ ਮੁਕਾਬਲੇ ਕਰਵਾਏ ਗਏ।ਮੁੱਖ ਮਹਿਮਾਨ ਐੱਸ. ਐੱਸ. ਪੀ. ਤਰਨ ਤਾਰਨ ਸ਼੍ਰੀ ਗੌਰਵ ਤੂਰਾ (ਆਈ. ਪੀ. ਐਸ) ਵੱਲੋਂ ਖੇਡਾ ਵਤਨ ਪੰਜਾਬ ਦੀਆਂ 2024 ਸੀਜਨ....
ਫੈਨਸਿੰਗ ਦੇ ਖਿਡਾਰੀ ਤੇ ਖਿਡਾਰਨਾਂ ਸਟੇਟ ਪੱਧਰੀ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਰਾਵਾਨਾ
ਤਰਨ ਤਾਰਨ, 26 ਸਤੰਬਰ 2024 : ਪੰਜਾਬ ਫੈਨਸਿੰਗ ਐਸੋਸੀਏਸ਼ਨ ਵੱਲੋਂ ਜਿਲ੍ਹਾ ਮਾਨਸਾ ਵਿਖੇ ਮਿਤੀ 27 ਸਤੰਬਰ, 2024 ਤੋਂ 29 ਸਤੰਬਰ, 2024 ਤੱਕ ਸਟੇਟ ਪੱਧਰੀ ਟੂਰਨਾਮੈਂਟ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਜਿਲ੍ਹਾ ਤਰਨਤਾਰਨ ਦੇ ਫੈਨਸਿੰਗ ਗੇਮ ਦੇ ਸਿਲੈਕਟ ਹੋਏ ਖਿਡਾਰੀ ਤੇ ਖਿਡਾਰਨਾਂ ਭਾਗ ਲੈਣ ਲਈ ਅੱਜ ਰਾਵਾਨਾ ਹੋਏ।ਜਿਲ੍ਹਾ ਖੇਡ ਅਫਸਰ, ਤਰਨ ਤਾਰਨ ਸ਼੍ਰੀਮਤੀ ਸਤਵੰਤ ਕੌਰ ਅਤੇ ਸ੍ਰੀ ਬਲਜੀਤ ਸਿੰਘ ਸੀਨੀਅਰ ਸਹਾਇਕ ਤਰਨਤਾਰਨ, ਸ੍ਰੀਮਤੀ ਕੁਲਦੀਪ ਕੌਰ ਸਟੈਨੋਟਾਈਪਿਸਟ ਵੱਲੋਂ ਖਿਡਾਰੀਆਂ ਨੂੰ....
ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਤੇ ਸਖਤੀ ਨਾਲ ਪਾਇਆ ਜਾਵੇਗਾ ਕਾਬੂ : ਡਿਪਟੀ ਕਮਿਸ਼ਨਰ
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਵਿਰੱਧ ਐੱਫ਼. ਆਈ. ਆਰ. ਦਰਜ ਕਰਕੇ ਕੀਤਾ ਜਾਵੇਗਾ ਜੁਰਮਾਨਾ ਤਰਨ ਤਾਰਨ, 26 ਸਤੰਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਗੁਲਪ੍ਰੀਤ ਸਿੰਘ ਔਲ਼ਖ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਤੇ ਸਖਤੀ ਨਾਲ ਕਾਬੂ ਪਾਇਆ ਜਾਵੇਗਾ। ਉਹਨਾਂ ਕਿਹਾ ਇਸ ਲਈ ਸਮੂਹ ਸਿਵਲ ਤੇ ਪੁਲਿਸ ਅਧਿਕਾਰੀ ਰੋਜ਼ਾਨਾ ਫੀਲਡ ਵਿੱਚ ਰਹਿਣਗੇ ਅਤੇ ਪਰਾਲੀ ਨੰੁ ਅੱਗ ਲਾਉਣ ਵਾਲੇ ਲੋਕਾਂ....
ਪੰਜਾਬ ਨੂੰ ਮੁੜ ਤੋਂ ਫਿਰ ਬਣਾਵਾਂਗੇ ਰੰਗਲਾ ਪੰਜਾਬ : ਕੈਬਨਿਟ ਮੰਤਰੀ ਮੁੰਡੀਆਂ
ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਅੰਮ੍ਰਿਤਸਰ 25 ਸਤੰਬਰ 2024 : ਨਵੇਂ ਬਣੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ: ਹਰਦੀਪ ਸਿੰਘ ਮੁੰਡੀਆਂ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਬ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਕੋਲੋਂ ਅਰਦਾਸ ਕੀਤੀ ਕਿ ਉਹ ਉਨਾਂ ਨੂੰ ਬਲ ਬਖਸ਼ਣ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾ ਸਕਣ। ਇਸ ਤੋਂ ਪਹਿਲਾਂ ਸ....
ਮਾਂ ਵੱਲੋਂ ਆਪਣੀ ਧੀ ਅਤੇ ਪੁੱਤਰ ਨੂੰ ਜ਼ਹਿਰ ਖਵਾਉਣ ਮਗਰੋਂ ਕੀਤੀ ਖੁਦਕੁਸ਼ੀ, ਤਿੰਨਾਂ ਦੀ ਮੌਤ
ਬਟਾਲਾ, 25 ਸਤੰਬਰ 2024 : ਬਟਾਲਾ ਦੇ ਸਰਹੱਦੀ ਪਿੰਡ ਵਿੱਚ ਮਾਂ ਵੱਲੋਂ ਆਪਣੀ ਧੀ ਅਤੇ ਪੁੱਤਰ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਖੁਦ ਵੀ ਆਤਮਹੱਤਿਆ ਕਰਨ ਦੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਵਿੱਚ ਪਿੰਡ ਵਿੱਚ 40 ਸਾਲਾਂ ਔਰਤ ਨੇ ਆਪਣੀ 16 ਸਾਲ ਦੀ ਧੀ ਅਤੇ 6 ਮਹੀਨੇ ਦੇ ਬੱਚੇ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮੌਤ ਘਾਟ ਉਤਾਰਨ ਮਗਰੋਂ ਖੁਦ ਵੀ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਫਿਲਹਾਲ 174 ਦੀ ਕਾਰਵਾਈ ਕੀਤੀ ਅਤੇ ਖੁਦਕੁਸ਼ੀ ਦੇ ਕਾਰਨਾਂ ਦੇ ਜਾਂਚ ਸ਼ੁਰੂ ਕਰ ਦਿੱਤੀ....
ਪੁਲਿਸ ਤੇ ਸਿਵਲ ਵਿਭਾਗ ਦੀਆਂ ਸਾਂਝੀਆਂ ਟੀਮਾਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਸੁਚੇਤ ਕਰਨ : ਡਿਪਟੀ ਕਮਿਸ਼ਨਰ 
ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੁਲਿਸ ਵਿਭਾਗ ਦੇ ਵੱਖ- ਵੱਖ ਅਧਿਕਾਰੀਆਂ ਨਾਲ ਮੀਟਿੰਗ ਗੁਰਦਾਸਪੁਰ, 25 ਸਤੰਬਰ 2024 : ਝੋਨੇ ਦੀ ਫਸਲ ਦੀ ਕਟਾਈ ਤੋਂ ਪਹਿਲਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਸੁਚੇਤ ਕਰਨ ਲਈ ਪੁਲਿਸ ਤੇ ਸਿਵਲ ਵਿਭਾਗ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਪਿੰਡ ਵਿੱਚ ਜਾਣ ਅਤੇ ਕਿਸਾਨਾ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਲਈ ਜਾਗਰੂਕ ਕਰਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਉਮਾ ਸ਼ੰਕਰ ਗੁਪਤਾ ਨੇ ਪੁਲਿਸ ਵਿਭਾਗ ਦੇ ਵੱਖ- ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦਿਆ ਕੀਤਾ।....
ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ ਸੋਂਦ ਨਾਲ ਕੀਤੀ ਮੁਲਾਕਾਤ
ਪਿੰਡਾਂ ਦੇ ਵਿਕਾਸ ਸਮੇਤ ਵੱਖ- ਵੱਖ ਮੁੱਦਿਆਂ ‘ਤੇ ਕੀਤੀ ਵਿਚਾਰ ਚਰਚਾ ਬਟਾਲਾ, 25 ਸਤੰਬਰ 2024 : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਨਵੇਂ ਬਣੇ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੋਂਦ ਨਾਲ ਮੁਲਾਕਾਤ ਕੀਤੀ ਅਤੇ ਪਿੰਡਾਂ ਦੇ ਵਿਕਾਸ, ਸੱਭਿਆਚਾਰਕ ਮਾਮਲਿਆਂ ਸਮੇਤ ਵੱਖ – ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ। ਇਸ ਮੌਕੇ ਸ.ਤਰੁਨਪ੍ਰੀਤ ਸਿੰਘ ਸੋਂਦ, ਪੇਂਡੂ ਵਿਕਾਸ ਅਤੇ ਪੰਚਾਇੰਤਾਂ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰਮੋਸ਼ਨ, ਲੇਬਰ, ਪ੍ਰਾਹੁਣਚਾਰੀ ਅਤੇ....
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਰਵਾਏ ਮੁਕਾਬਲੇ
ਗੁਰਮੁਖੀ ਸੁੰਦਰ ਲਿਖਾਈ, ਸ਼ਬਦ ਵਿਚਾਰ ਤੇ ਕਵਿਤਾ ਮੁਕਾਬਲੇ ਵਿਚ 34 ਸਕੂਲਾਂ ਦੇ ਬੱਚਿਆਂ ਨੇ ਲਿਆ ਭਾਗ ਅੰਮ੍ਰਿਤਸਰ 25 ਸਤੰਬਰ 2024 : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਜਾ ਰਹੇ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋ ਰਹੇ ਇਨ੍ਹਾਂ ਮੁਕਾਬਲਿਆਂ ਵਿਚ....
ਸ਼੍ਰੋਮਣੀ ਕਮੇਟੀ ਵਫ਼ਦ ਨੇ ਸ਼ਿਲਾਂਗ ਵਿਖੇ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਨਾਲ ਕੀਤੀ ਮੁਲਾਕਾਤ
ਸ਼ਿਲਾਂਗ ਸਥਿਤ ਪੰਜਾਬੀ ਕਲੋਨੀ ’ਚ 200 ਸਾਲ ਪੁਰਾਣੇ ਗੁਰੂ ਘਰ ਨੂੰ ਢਾਹੁਣ ਦੀ ਕਾਰਵਾਈ ਰੋਕਣ ਲਈ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ, 25 ਸਤੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਸ੍ਰੀ ਡੋਨਾਲਡ ਫਿਲੀਪਸ ਵਾਹਲੈਂਗ ਨਾਲ ਮੁਲਾਕਾਤ ਕਰਕੇ ਸ਼ਿਲਾਂਗ ਦੀ ਪੰਜਾਬੀ ਕਲੋਨੀ ਵਿਖੇ ਸਥਿਤ 200 ਸਾਲ ਪੁਰਾਣੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਨੂੰ ਮੇਘਾਲਿਆ ਸਰਕਾਰ ਦੁਆਰਾ ਢਾਹੁਣ ਦੀ ਕਾਰਵਾਈ ਨੂੰ ਤੁਰੰਤ ਰੋਕਣ ਲਈ ਮੰਗ ਪੱਤਰ ਸੌਂਪਿਆ ਹੈ।....