ਤਰਨ ਤਾਰਨ, 16 ਸਤੰਬਰ 2024 : ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਆਈ.ਏ.ਐਸ ਵਲੋ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਅਤੇ ਐਸ.ਡੀ .ਓ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਪਰਾਲੀ ਪ੍ਬੰਧਨ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਹਨਾਂ ਦੱਸਿਆ ਕਿ ਜਿਲੇ ਵਿੱਚ ਪਰਾਲੀ ਨੂੰ ਸਾੜਨ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਇਹਨਾਂ ਮਾਮਲਿਆਂ ਨਾਲ ਸਖਤੀ ਨਾਲ ਨਿਪਟਣ ਲਈ ਮਾਣਯੋਗ ਸੁਪਰੀਮ ਕੋਰਟ ਅਤੇ ਮੁੱਖ ਸੱਕਤਰ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਤੁਰੰਤ ਸਬੰਧਤ ਐਸ....
ਮਾਝਾ

ਤਰਨ ਤਾਰਨ, 16 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 18 ਸਤੰਬਰ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਸ੍ਰੀ ਵਰਿੰਦਰ ਪਾਲ ਬਾਜਵਾ, ਪੀ. ਐੱਸ. ਸੀ. ਵੱਲੋ ਸਾਂਝੀ ਕੀਤੀ ਗਈ । ਇਸ ਦੇ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਵੱਲੋਂ ਦੱਸਿਆ ਗਿਆ....

ਜਮ੍ਹਾਂਬੰਦੀਆਂ ਨੂੰ ਕੰਨਜ਼ਾਇਨ, ਲਾਈਵ ਕਰਨ ਅਤੇ ਪੈਡਿੰਗ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼ ਤਰਨ ਤਾਰਨ, 16 ਸਤੰਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਸਬ-ਤਹਿਸੀਲ ਨੌਸ਼ਹਿਰਾ ਪੰਨੂਆਂ, ਸਬ-ਤਹਿਸੀਲ ਚੋਹਲਾ ਸਾਹਿਬ ਅਤੇ ਤਹਿਸੀਲ ਤਰਨ ਤਾਰਨ ਦੇ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਨਗੋ ਤੇ ਪਟਵਾਰੀਆਂ ਨਾਲ ਸਬੰਧਿਤ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ ਲਿਆ....

ਬਟਾਲਾ, 16 ਸਤੰਬਰ 2024 : ‘ਕੁਦਰਤੀ ਸੋਮੇ ਬਚਾੳ ਅਤੇ ਸਭ ਨੂੰ ਖੁਸ਼ਹਾਲ ਬਣਾਉਣ ’ਦੇ ਉਦੇਸ਼ ਨਾਲ ‘ਰਿਜ਼ਨਲ ਕਿਸਾਨ ਮੇਲਾ’ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਿਜ਼ਨਲ ਸਟੇਸ਼ਨ ਗੁਰਦਾਸਪੁਰ ਵਿਖੇ 18 ਸਤੰਬਰ ਦਿਨ ਬੁੱਧਵਾਰ ਲਗਾਇਆ ਜਾ ਰਿਹਾ ਹੈ। ਇਸ ਮੇਲੇ ਦੇ ਮੁੱਖ ਮਹਿਮਾਨ ਸ੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ, ਫੂਡ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਪੰਜਾਬ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਕੇਂਦਰ ਦੇ ਨਿਰਦੇਸ਼ਕ ਡਾ ਹਰਪਾਲ ਸਿੰਘ ਰੰਧਾਵਾ ਨੇ....

ਫਤਿਹਗੜ੍ਹ ਚੂੜੀਆਂ ,16 ਸਤੰਬਰ 2024 : ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪਰਫੁੱਲਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਨੌਜਵਾਨ ਪੂਰੇ ਉਤਸ਼ਾਹ ਨਾਲ ਖੇਡਾਂ ਵਿੱਚ ਹਿੱਸਾ ਲੈ ਰਹੇ ਹਨ। ਇਹ ਪ੍ਰਗਟਾਵਾ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਪਿੰਡ ਜਾਂਗਲਾ ਵਿੱਚ ਕਰਵਾਏ ਕਬੱਡੀ ਦੇ ਸ਼ੋਅ ਮੈਚ ਸੰਬੋਧਨ ਕਰਦਿਆਂ ਕੀਤਾ। ਚੇਅਰਮੈਨ ਪਨੂੰ ਨੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸ਼ੋਅ ਮੈਚ ਖੀਰਾਂਵਾਲੀ ਅਤੇ ਫਰੰਦੀਪੁਰੀਆ....

ਗੁਰਦਾਸਪੁਰ, 15 ਸਤੰਬਰ 2024 : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਸ਼ਹਿਰ ਧਾਰੀਵਾਲ ਵਿਖੇ ਪਹੁੰਚੇ ਜਿੱਥੇ ਉਨਾਂ ਨੇ ਸੀਨੀਅਰ ਕਾਂਗਰਸੀ ਆਗੂ ਨਰਿੰਦਰ ਕੁਮਾਰ ਕਾਲੇ ਸ਼ਾਹ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਿਦਾਇਤ ਕੀਤੀ ਕਿ ਆਉਣ ਵਾਲੀਆਂ ਸਰਪੰਚੀ ਜਿਲਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਵਰਕਰ ਤਿਆਰ ਰਹਿਣ ।ਕਿਸੇ ਵੀ ਵਰਕਰ ਦੇ ਕਾਗਜ਼ ਰੱਦ ਨਹੀਂ ਹੋਣ ਦਿੱਤੇ ਜਾਣਗੇ। ਇੱਕ ਸਵਾਲ ਦੇ ਜਵਾਬ ਵਿੱਚ ਬਾਜਵਾ ਨੇ ਕਿਹਾ ਕਿ ਸੂਬੇ ਦੇ ਵਿੱਚ....

ਸੁਲਤਾਨਪੁਰ ਲੋਧੀ, 15 ਸਤੰਬਰ 2024 : ਪੰਜਾਬ ਸਰਕਾਰ ਨਸ਼ਿਆਂ ਦੀ ਦਲਦਲ ਨੂੰ ਪੰਜਾਬ ਵਿੱਚੋਂ ਖਤਮ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ ।ਜਿਸ ਦੇ ਤਹਿਤ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡ ਡੱਲਾ ਵਿਖੇ ਪਹਿਲਾ ਨਸ਼ਾ ਭਜਾਉ ਕੇਂਦਰ ਖੋਲਿਆ ਗਿਆ। ਦੱਸ ਦਈਏ ਕਿ ਇਹ ਨਸ਼ਾ ਭਜਾਉ ਕੇਂਦਰ ਨੂੰ ਖੇਡ ਮੈਦਾਨ ਦਾ ਰੂਪ ਦਿੱਤਾ ਗਿਆ ਹੈ। ਪਿੰਡ ਡੱਲਾ ਵਿਖੇ ਮੰਡੀ ਦੇ ਸੈਡ ਦੇ ਨੀਚੇ ਡੇਢ ਕਰੋੜ ਰੁਪਏ ਦੀ ਲਾਗਤ ਦੇ ਨਾਲ ਖੇਡ ਮੈਦਾਨ ਤਿਆਰ ਕੀਤਾ ਗਿਆ ਹੈ। ਜਿਸ ਵਿੱਚ ਅੱਜ ਬਾਸਕਟਬਾਲ ਅਤੇ ਟੈਨਿਸ ਦੇ ਮੁਕਾਬਲੇ ਕਰਵਾਏ....

ਗਿਆਨੀ ਰਘਬੀਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਤੇ ਭਾਈ ਮਹਿਤਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 14 ਸਤੰਬਰ 2024 : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ....

ਅੰਮ੍ਰਿਤਸਰ 14 ਸਤੰਬਰ 2024 : ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਅੰਮ੍ਰਿਤਸਰ ਸ੍ਰੀ ਵਰਿਆਮ ਸਿੰਘ, ਨੇ ਦੱਸਿਆ ਕਿ ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਦਰ , ਵੇਰਕਾ ਵਿਖੇ ਡੇਅਰੀ ਫਾਰਮਰਾਂ ਨੂੰ ਸਵੈ ਰੋਜਗਾਰ ਦੇ ਲਈ ਦੋ ਹਫਤੇ ਸਵੈ ਰੋਜਗਾਰ ਡੇਅਰੀ ਕੋਰਸ 16 ਸਤੰਬਰ 2024 ਤੋ 27 ਸਤੰਬਰ 2024 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਵੇਰਕਾ ਵਿਖੇ ਚਲਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਡੇਅਰੀ ਸਿਖਲਾਈ ਸਬੰਧੀ ਕੌਂਸਲਿੰਗ 16 ਸਤੰਬਰ 2024 ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ....

ਅੰਮ੍ਰਿਤਸਰ, 13 ਸਤੰਬਰ 2024 : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਹਾੜੇ ਦੀ 450 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਕ ਵਿਸ਼ਾਲ ਨਗਰ ਕੀਰਤਨ ਸੁਰਸਿੰਘ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਖ਼ਾਲਸਈ ਜਾਹੋ-ਜਲਾਲ ਨਾਲ ਸਜਾਏ ਗਏ ਇਸ ਨਗਰ ਕੀਰਤਨ....

14 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ ਅੰਮ੍ਰਿਤਸਰ 13 ਸਤੰਬਰ 2024 : ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਿਲ੍ਹਾ ਅਤੇ ਸ਼ੈਸਨ ਜੱਜ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ ਦੀਆਂ ਹਦਾਇਤਾ ਅਨੁਸਾਰ ਮੁਫਤ ਕਾਨੂੰਨੀ ਸੇਵਾਵਾਂ ਦੇ ਟੋਲ ਫਰੀ ਨੰਬਰ 15100 ਬਾਰੇ ਜਾਗਰੂਕ ਕਰਨ ਲਈ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਜਾਗਰੁਕਤਾ ਮੁਹਿੰਮ ਦੀ ਸ਼ੁਰੁਆਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ: ਅਮਰਦੀਪ ਸਿੰਘ ਬੈਂਸ, ਚੀਫ ਜੂਡੀਸ਼ਿਅਲ....

ਅੰਮ੍ਰਿਤਸਰ 13 ਸਤੰਬਰ 2024 : ਡਾਇਰੈਕਟਰ ,ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਪੰਜਾਬ ,ਚੰਡੀਗੜ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਯੂ.ਡੀ)–ਕਮ-ਮੁੱਖ ਕਾਰਜਕਾਰੀ ਅਫਸਰ ,ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਸ਼੍ਰੀ ਨਿਕਾਸ ਕੁਮਾਰ ਦੀ ਯੋਗ ਅਗਵਾਈ ਹੇਠ ਅੰਮ੍ਰਿਤਸਰ ਜ਼ਿਲੇ ਦੇ ਸਕੂਲਾਂ ਵਿੱਚ ਬੱਚਿਆਂ ਦੇ ਭਵਿੱਖ ਨੂੰ ਉਜਾਗਰ ਕਰਨ ਲਈ ਦੱਸਵੀਂ ਤੋਂ ਬਾਅਦ ਵੱਖ-ਵੱਖ ਵਿਦਿਅਕ ਖੇਤਰਾਂ ਵਿੱਚ ਕੋਰਸਾਂ ਸਬੰਧੀ ਮਾਸ ਕਾਊਂਸਲਿੰਗ ਕਰਵਾਈ ਜਾ ਰਹੀ ਹੈ। ਜਿਸ ਤਹਿਤ ਸਰਕਾਰੀ ਕੰਨਿਆਂ....

ਫਤਿਹਗੜ੍ਹ ਚੂੜੀਆਂ, 13 ਸਤੰਬਰ 2024 : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵੱਲੋਂ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਕਰਵਾਏ ਜਾ ਵਿਕਾਸ ਕਾਰਜ ਤੋਂ ਪਰਭਾਵਿਤ ਹੋ ਕੇ ਪਿੰਡ ਹੋਠੀਆਂ ਵਿੱਚ ਸਾਬਕਾ ਸਰਪੰਚ ਜਸਪਾਲ ਸਿੰਘ ਅਤੇ ਰਵਿੰਦਰ ਸਿੰਘ ਲਾਡਾ ਦੀ ਅਗਵਾਈ ਹੇਠ 15 ਤੋਂ 18 ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਚੇਅਰਮੈਨ ਪਨੂੰ ਨੇ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ....

ਤਰਨ ਤਾਰਨ 13 ਸਤੰਬਰ 2024 : ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਆਈ.ਏ.ਐਸ ਨੇ ਪੈ੍ਰੇਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਸਾਂਭਣ ਲਈ ਮਸ਼ੀਨਾਂ ਜਿਵੇਂ ਕਿ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ ਸਰੈਡਰ/ਮਲਚਰ, ਸਮਾਰਟ ਸੀਡਰ, ਜੀਰੋ ਟਿੱਲ ਡਰਿੱਲ, ਸਰਫੇਸ ਸੀਡਰ, ਸੁਪਰ ਸੀਡਰ, ਬੇਲਰ, ਰੇਕ, ਕਰਾਪ ਰੀਪਰ, ਸ਼ਰਬ ਮਾਸਟਰ/ ਰੋਟਰੀ ਸਲੈਸ਼ਰ, ਉਲਟਾਵੇਂ ਪਲਾਓ, ਕਸਟਮ ਹਾਈਰਿੰਗ ਸੈਂਟਰ, ਪੈਡੀ ਸਪਲਾਈ ਚੇਨ ਸਬਸਿਡੀ 'ਤੇ ਉਪਲਬਧ ਕਰਵਾਉਣ ਲਈ....

ਜ਼ਿਲਾ ਹਸਪਤਾਲ ਵਿਖੇ ਐਮਰਜੰਸੀ ਸੇਵਾਵਾਂ ਦਾ ਸਿਵਲ ਸਰਜਨ ਵੱਲੋਂ ਕੀਤਾ ਗਿਆ ਨਿਰੀਖਣ ਤਰਨ ਤਾਰਨ, 13 ਸਤੰਬਰ 2024 : ਜ਼ਿਲਾ ਹਸਪਤਾਲ ਵਿਖੇ ਚੱਲ ਰਹੀ ਮੈਡੀਕਲ ਅਫਸਰਾਂ ਦੀ ਹੜਤਾਲ ਦੇ ਮੱਦੇਨਜ਼ਰ ਸਿਵਲ ਸਰਜਨ ਤਰਨ ਤਾਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਸ਼ੁਕਰਵਾਰ ਨੂੰ ਸਿਵਲ ਹਸਪਤਾਲ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਸਿਵਲ ਹਸਪਤਾਲ ਤਰਨ ਤਾਰਨ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਵੀ ਮੌਜੂਦ ਰਹੇ। ਡਾਕਟਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਆਪਣੀਆਂ....