
ਸ੍ਰੀ ਮੁਕਤਸਰ ਸਾਹਿਬ, 19 ਮਈ 2025 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ ਅਤੇ ਇਸ ਪਲੇਸਮੈਂਟ ਕੈਂਪ ਦੌਰਾਨ 60 ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ, ਇਹ ਜਾਣਕਾਰੀ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਸਾਂਝੀ ਕੀਤੀ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਤਿੰਨ ਕੰਪਨੀਆਂ ਐਚ.ਡੀ.ਐਫ਼.ਸੀ. ਲਾਈਫ, ਟਰਾਈਡੈਂਟ ਗਰੁੱਪ ਅਤੇ ਇੰਦਿਰਾ ਇੰਨਫਰਾਟੈਕ ਪ੍ਰਾਈ: ਲਿਮਿ: ਵੱਲੋਂ ਵੱਖ-ਵੱਖ ਅਸਾਮੀਆਂ ਲਈ ਲਈ ਬੇਰੁਜ਼ਗਾਰ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ। ਪਲੇਸਮੈਂਟ ਕੈਂਪ ਦੌਰਾਨ 96 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਇੰਟਰਵਿਊ ਉਪਰੰਤ 60 ਯੋਗ ਪ੍ਰਾਰਥੀਆਂ ਨੂੰ ਰੋਜ਼ਗਾਰ ਮਿਲਿਆ।