
- ਪਬਲਿਕ ਪ੍ਰਾਪਰਟੀਜ ਤੇ ਸਰਕਾਰੀ ਇਮਾਰਤਾਂ/ਥਾਵਾਂ ਤੇ ਪੋਸਟਰ, ਫੋਟੋਆਂ ਜਾਂ ਹੱਥ ਨਾਲ ਲਿਖਣ ਤੇ ਵੀ ਪੂਰਨ ਮਨਾਹੀ
ਮੋਗਾ, 13 ਮਈ 2025 : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਸ਼ਹਿਰਾਂ ਅਤੇ ਪਿੰਡਾਂ ਵਿੱਚ ਸੀਮਾਨ ਦਾ ਅਣ-ਅਧਿਕਾਰਤ ਤੌਰ ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪਾਬੰਦੀ ਲਗਾਈ ਗਈ ਹੈ। ਉਹਨਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ ਪਸ਼ੂ ਪਾਲਣ ਵਿਭਾਗ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਧੀਨ ਚੱਲ ਰਹੇ ਰੂਰਲ ਵੈਟਨਰੀ ਹਸਪਤਾਲਾਂ ਨੂੰ ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਸਪਲਾਈ ਕੀਤੇ ਸੀਮਨ ਨੂੰ ਵਰਤੇ ਰਹੇ ਹਨ, ਪਸ਼ੂ ਪਾਲਣ ਵਿਭਾਗ ਪੰਜਾਬ ਮਿਲਕਫੈਡ ਅਤੇ ਕਾਲਜ ਆਫ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫਿਸ਼ੀਅਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫਿਸ਼ੀਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਰਜ ਐਸੋਸੀਏਸ਼ਨ ਪੰਜਾਬ ਦੇ ਮੈਂਬਰ ਜਿਹਨਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ਉਪਰ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਮੋਗਾ ਅੰਦਰ ਸਥਿਤ ਪਬਲਿਕ ਪ੍ਰਾਪਰਟੀਜ ਅਤੇ ਸਰਕਾਰੀ ਇਮਾਰਤਾਂ/ਥਾਵਾਂ ਤੇ ਕਿਸੇ ਵੀ ਕਿਸਮ ਦੇ ਪੋਸਟਰ, ਫੋਟੋਆਂ ਜਾਂ ਹੱਥ ਨਾਲ ਲਿਖਣ ਜਾਂ ਹੋਰ ਕਿਸੇ ਵੀ ਪ੍ਰਕਾਰ ਦੇ ਕਾਗਜਾਤ ਆਦਿ ਲਗਾਉਣ ਤੇ ਪੂਰਨ ਮਨਾਹੀ ਹੈ, ਕਿਉਂਕਿ ਇਹ ਕਾਗਜਾਤ, ਮਸ਼ਹੂਰੀ ਹਿੱਤ ਲਗਾ ਦਿੱਤੇ ਜਾਂਦੇ ਹਨ ਜੋ ਕਿ ਇਹਨਾਂ ਇਮਾਰਤਾਂ ਦੀ ਸੁੰਦਰਤਾ ਨੂੰ ਖਤਮ ਕਰਕੇ ਇਹਨਾਂ ਨੂੰ ਭੱਦਾ ਬਣਾ ਦਿੰਦੇ ਹਨ ਜਿਹੜਾ ਕਿ ਲੋਕ ਹਿੱਤਾਂ ਦੇ ਵਿਰੁੱਧ ਹੈ।