
ਸ੍ਰੀ ਮੁਕਤਸਰ ਸਾਹਿਬ, 13 ਮਈ 2025 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਰਾਜ ਕੁਮਾਰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਜੀਆਂ ਦੀ ਰਹਿਨੁਮਾਈ ਹੇਠ ਅੱਜ ਮਿਤੀ 13.05.2025 ਨੂੰ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ ਚੀਫ ਜੁਡੀਸ਼ੀਅਲ ਮਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜੀਆਂ ਵੱਲੋਂ ਸਰਕਾਰੀ ਹਾਈ ਸਕੂਲ ਰਹੂੜਿਆਂਵਾਲੀ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਸਿਵਲ ਜੱਜ (ਸੀਨੀਅਰ ਡਿਵੀਜ਼ਨ)/ ਚੀਫ ਜੁਡੀਸ਼ੀਅਲ ਮਜਿਸਟਰੇਟ ਕਮ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਹਿਮਾਂਸ਼ੂ ਅਰੋੜਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇ ਵੱਖ ਵੱਖ ਨੁਕਤਿਆਂ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਬੋਲਦਿਆਂ ਕਿਹਾ ਕਿ ਐਸ.ਸੀ.,ਐਸ.ਟੀ. ਭਾਈਚਾਰੇ ਦੇ ਮੈਂਬਰ, ਔਰਤਾਂ ਚਾਹੇ ਉਹਨਾਂ ਦੀ ਆਮਦਨ ਕਿੰਨੀ ਵੀ ਹੋਵੇ, ਬੱਚੇ, ਵਗਾਰ ਅਤੇ ਕੁਦਰਤੀ ਆਫਤਾਂ ਦੇ ਸ਼ਿਕਾਰ, ਹਿਰਾਸਤੀ ਵਿਅਕਤੀ, ਦਿਵਿਆਂਗ ਜਨ ,ਮੁਫਤ ਕਾਨੂੰਨੀ ਸਹਾਇਤਾ ਦੇ ਪਾਤਰ ਹਨ ਜਿਸ ਵਿੱਚ ਉਹਨਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਕੀਲ ਦੀਆਂ ਸੇਵਾਵਾਂ, ਗਵਾਹਾਂ ਦੇ ਖਰਚੇ, ਫੀਸਾਂ ਆਦਿ ਮੁਫਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ । ਇਸ ਦੇ ਨਾਲ ਹੀ ਉਹਨਾਂ ਨੇ ਵਿਦਿਆਰਥੀਆਂ ਨੂੰ ਸਰੀਰਕ ਸੋਸ਼ਣ ਦੇ ਖਿਲਾਫ ਬਣੇ ਕਾਨੂੰਨ ਅਤੇ ਉਹਨਾਂ ਦੇ ਹੱਕਾਂ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਆਪਣੇ ਮਾਤਾ ਪਿਤਾ ਨੂੰ ਮੁਫਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ ਦੀਆਂ ਸਹੂਲਤਾਂ ਸਬੰਧੀ ਜਰੂਰ ਜਾਣਕਾਰੀ ਦੇਣ। ਇਸ ਮੌਕੇ ਸਕੂਲ ਸਟਾਫ ਵੱਲੋਂ ਮਾਨਯੋਗ ਜੱਜ ਸਾਹਿਬ ਦਾ ਧੰਨਵਾਦ ਕਰਦਿਆਂ ਯਾਦਗਾਰੀ ਚਿੰਨ ਵੀ ਭੇਟ ਕੀਤਾ ਗਿਆ ਇਸ ਮੌਕੇ ਸਕੂਲ ਦੇ ਹੈਡ ਮਾਸਟਰ ਸ੍ਰੀ ਹਰਮੀਤ ਸਿੰਘ ਬੇਦੀ ,ਪ੍ਰਇਮਰੀ ਸਕੂਲ ਮੁੱਖੀ ਸ੍ਰੀ ਕੰਵਲਜੀਤ ਸਿੰਘ ਦੇ ਇਲਾਵਾ, ਮਾਸਟਰ ਸ੍ਰੀ ਰਾਜਵਿੰਦਰ ਸਿੰਘ, ਸ਼੍ਰੀਮਤੀ ਸੀਮਾਂਤ ਜੋਤੀ, ਸ਼੍ਰੀਮਤੀ ਕੰਵਲਦੀਪ ਕੌਰ, ਸ਼੍ਰੀਮਤੀ ਸੀਮਾ ਨਾਗਪਾਲ ਸ਼੍ਰੀਮਤੀ ਹੇਮ ਲਤਾ ,ਸ਼੍ਰੀਮਤੀ ਬਰਿੰਦਰਜੀਤ ਕੌਰ ਸ਼੍ਰੀਮਤੀ ਸਿਮਰਜੀਤ ਕੌਰ, ਸ੍ਰੀ ਸੁੱਚਾ ਰਾਮ ਸ੍ਰੀਮਤੀ ਦਇਆਵੰਤੀ, ਸ੍ਰੀ ਇਕਬਾਲ ਸਿੰਘ, ਸ਼੍ਰੀ ਹਰਯੋਧ ਸਿੰਘ ਆਦਿ ਹਾਜ਼ਰ ਸਨ।