
ਫਾਜਿਲਕਾ, 12 ਮਈ 2025 : ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਹਰੇਕ ਤਰਾਂ ਦੇ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਇੰਸਪੈਕਟਰ ਸੁਨੀਲ ਕੁਮਾਰ ਇੰਚਾਰਜ ਸੀ.ਆਈ.ਏ ਫਾਜਿਲਕਾ-2 ਦੀ ਨਿਗਰਾਨੀ ਹੇਠ ਐਸ.ਆਈ. ਅਮਰੀਕ ਸਿੰਘ ਵੱਲੋਂ ਨਾਕਾਬੰਦੀ ਦੌਰਾਨ ਤਿੰਨ ਨਸ਼ਾ ਤਸਕਰਾਂ ਨੂੰ ਕਾਰ ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 60,000 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਗਈ ਹੈ। ਮਿਤੀ 11-05-2025 ਨੂੰ ਐਸ.ਆਈ ਅਮਰੀਕ ਸਿੰਘ ਸੀ.ਆਈ.ਏ-2 ਫਾਜਿਲਕਾ (ਕੈਂਪ ਐਟ ਅਬੋਹਰ), ਪੁਲਿਸ ਪਾਰਟੀ ਸਮੇਤ ਜਲਾਲਾਬਾਦ-ਸ੍ਰੀ ਮੁਕਤਸਰ ਰੋਡ ਤੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਲੱਧੂ ਵਾਲਾ ਉਤਾੜ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਸ੍ਰੀ ਮੁਕਤਸਰ ਸਾਹਿਬ ਵਾਲੀ ਸਾਈਡ ਤੋਂ ਇੱਕ ਆਲਟੋ ਕਾਰ ਨੰਬਰੀ DL-2AF-7049 ਆਈ, ਜਿਸ ਵਿੱਚ ਤਿੰਨ ਵਿਅਕਤੀ ਸਵਾਰ ਸਨ। ਪੁਲਿਸ ਪਾਰਟੀ ਨੇ ਕਾਰ ਨੂੰ ਚੈਕਿੰਗ ਲਈ ਰੋਕਿਆ ਤਾਂ ਕਾਰ ਵਿੱਚ ਕੋਈ ਨਸ਼ੀਲੀ ਚੀਜ ਹੋਣ ਦਾ ਸ਼ੱਕ ਜਾਹਰ ਹੋਣ ਤੇ ਉਪ ਕਪਤਾਨ ਪੁਲਿਸ ਸਬ ਡਵੀਜਨ ਜਲਾਲਾਬਾਦ ਦੀ ਹਾਜਰੀ ਵਿੱਚ ਕਾਰ ਦੀ ਤਲਾਸ਼ੀ ਕੀਤੀ ਤਾਂ ਇਸਦੀ ਪਿਛਲੀ ਸੀਟ ਤੇ ਗੱਤੇ ਦੇ ਡੱਬਿਆਂ ਵਿੱਚੋਂ 60,000 ਨਸ਼ੀਲੀਆਂ ਗੋਲੀਆਂ (Tramadol Hydrochloride Tablets USP Ripdol 100mg) ਬਰਾਮਦ ਹੋਈਆਂ। ਜਿਸਤੇ ਕਾਰ ਚਾਲਕਾਂ ਨੂੰ ਕਾਰ ਸਮੇਤ ਕਾਬੂ ਕੀਤਾ ਗਿਆ। ਜਿਹਨਾਂ ਦੀ ਪਹਿਚਾਣ ਪ੍ਰਿੰਸ ਕੁਮਾਰ ਪੁੱਤਰ ਖਾਨ ਸਿੰਘ ਵਾਸੀ ਮੋਹਕਮ ਅਰਾਈਆਂ ਥਾਣਾ ਸਦਰ ਜਲਾਲਬਾਦ, ਸੰਦੀਪ ਕੁਮਾਰ ਉਰਫ ਸੰਜੂ ਪੁੱਤਰ ਸਤਪਾਲ ਸਿੰਘ ਵਾਸੀ ਕਮਰੇਵਾਲਾ ਥਾਣਾ ਸਿਟੀ ਜਲਾਲਬਾਦ ਅਤੇ ਜਸ਼ਨਪ੍ਰੀਤ ਸਿੰਘ ਉਰਫ ਜਸ਼ਨ ਪੁੱਤਰ ਭੋਲਾ ਸਿੰਘ ਵਾਸੀ ਕਮਰੇਵਾਲਾ ਥਾਣਾ ਸਿਟੀ ਜਲਾਲਾਬਾਦ ਵਜੋਂ ਹੋਈ। ਜਿਹਨਾਂ ਦੇ ਖਿਲਾਫ ਮੁਕੱਦਮਾ ਨੰਬਰ 52 ਮਿਤੀ 11-05-2025 ਜੁਰਮ 22-ਸੀ,29/61/85 ਐਨ.ਡੀ.ਪੀ.ਐਸ ਐਕਟ ਥਾਣਾ ਵੈਰੋਕਾ ਦਰਜ ਰਜਿਸਟਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਹਨਾਂ ਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ।
ਮੁਕੱਦਮਾ ਨੰਬਰ: 52 ਮਿਤੀ 11-05-2025 ਜੁਰਮ 22-ਸੀ, 29/61/85 ਐਨ.ਡੀ.ਪੀ.ਐਸ ਐਕਟ ਥਾਣਾ ਵੈਰੋਕਾ
- ਬਰਖਿਲਾਫ:
- 1. ਪ੍ਰਿੰਸ ਕੁਮਾਰ ਪੁੱਤਰ ਖਾਨ ਸਿੰਘ ਵਾਸੀ ਮੋਹਕਮ ਅਰਾਈਆਂ ਥਾਣਾ ਸਦਰ ਜਲਾਲਬਾਦ
- 2. ਸੰਦੀਪ ਕੁਮਾਰ ਉਰਫ ਸੰਜੂ ਪੁੱਤਰ ਸਤਪਾਲ ਸਿੰਘ ਵਾਸੀ ਕਮਰੇਵਾਲਾ ਥਾਣਾ ਸਿਟੀ ਜਲਾਲਬਾਦ
- 3. ਜਸ਼ਨਪ੍ਰੀਤ ਸਿੰਘ ਉਰਫ ਜਸ਼ਨ ਪੁੱਤਰ ਭੋਲਾ ਸਿੰਘ ਵਾਸੀ ਕਮਰੇਵਾਲਾ ਥਾਣਾ ਸਿਟੀ ਜਲਾਲਾਬਾਦ
- ਬਰਾਮਦਗੀ:
- 60000 ਨਸ਼ੀਲੀਆਂ ਗੋਲੀਆਂ
- 01 ਕਾਰ ਮਾਰੂਤੀ ਆਲਟੋ DL-2AF-7049