ਨਗਰ ਕੌਂਸਲ ਜਲਾਲਾਬਾਦ ਵੱਲੋਂ ਸ਼ਪੈਸ਼ਲ ਡਰਾਈਵ ਤਹਿਤ ਕਰਵਾਈ ਗਈ ਸਫਾਈ

ਜਲਾਲਾਬਾਦ 25 ਅਪ੍ਰੈਲ 2025 : ਡਿਪਟੀ ਕਮਿਸ਼ਨਰ ਫਾਜਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਤਹਿਤ ਨਗਰ ਕੌਂਸਲ ਜਲਾਲਾਬਾਦ ਦੇ ਕਾਰਜਸਾਧਕ ਅਫਸਰ ਸ੍ਰੀ ਗੁਰਦਾਸ ਸਿੰਘ  ਦੀ ਅਗਵਾਹੀ ਵਿੱਚ ਮਿਤੀ 18-04-2025 ਤੋਂ 07-05-2025 ਤੱਕ ਸ਼ਪੈਸ਼ਲ ਸਫਾਈ ਮੁਹਿੰਮ ਤਹਿਤ ਨਗਰ ਕੌਂਸਲ ਦੇ ਸਾਰੇ ਵਾਰਡ ਨੰਬਰ 1 ਤੋਂ 17 ਤੱਕ ਸਫਾਈ ਕਰਵਾਈ ਜਾ ਰਹੀ ਹੈ। ਜਿਕਰਯੋਗ ਹੈ ਕਿ ਸ਼ਾਮ ਪੰਜ ਵਜੇ ਤੋਂ ਬਾਅਦ ਸ਼ਹਿਰ ਵਿੱਚ ਲੱਗਣ ਵਾਲੀਆਂ ਰੇਹੜੀਆਂ ਅਤੇ ਦੁਕਾਨਦਾਰਾਂ ਦੁਆਰਾ ਪੈਦਾ ਕੀਤੇ ਕੂੜੇ ਦੀ ਸਫਾਈ ਕਰਨ ਲਈ ਨਗਰ ਕੌਂਸਲ ਜਲਾਲਾਬਾਦ ਦੁਆਰਾ ਨਾਈਟ ਸਵੀਪਿੰਗ ਵੀ ਕਰਵਾਈ ਜਾ ਰਹੀ ਹੈ। ਸੈਨਟਰੀ ਇੰਸਪੈਕਟਰ ਸ੍ਰੀ ਗੁਰਬਿੰਦਰ ਸਿੰਘ ਅਤੇ ਸੰਦੀਪ ਕੁਮਾਰ ਸਹਾਇਕ ਸੁਪਰਵਾਈਜਰ ਨੇ ਜਲਾਲਾਬਾਦ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅਤੇ ਦੁਕਾਨਾਂ ਦਾ ਕੂੜਾ ਅਲੱਗ ਅਲੱਗ (ਗਿੱਲਾ ਅਤੇ ਸੁੱਕਾ) ਕਰਕੇ ਆਪਣੇ ਡਸਟਬਿਨ ਵਿੱਚ ਪਾ ਕੇ ਰੱਖਿਆ ਜਾਵੇ ਅਤੇ ਨਗਰ ਕੌਂਸਲ ਵੱਲੋਂ ਨਿਰਧਾਰਿਤ ਵੇਸਟ ਕੂਲੇਕਟਰ ਨੂੰ ਅਲੱਗ ਅਲੱਗ ਹੀ ਦਿੱਤਾ ਜਾਵੇ, ਤਾਂ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ। ਪ੍ਰਧਾਨ ਨਗਰ ਕੌਂਸਲ ਜਲਾਲਾਬਾਦ ਸ੍ਰੀ ਵਿਕਾਸਦੀਪ ਚੋਧਰੀ ਅਤੇ ਕਾਰਜਸਾਧਕ ਅਫਸਰ ਸ੍ਰੀ ਗੁਰਦਾਸ ਸਿੰਘ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਦੁਆਰਾ ਕਾਨੂੰਨੀ ਤੌਰ ਤੇ ਬੰਦ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਸ਼ਹਿਰ ਨੂੰ ਹਰਿਆਂ ਭਰਿਆਂ ਰੱਖਣ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।