ਸਿੱਖਿਆ ਖੇਤਰ ਦੇ ਵਿਕਾਸ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ- ਸ. ਅਮੋਲਕ ਸਿੰਘ

  • ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ
  • ਹਲਕਾ ਜੈਤੋ ਵਿਖੇ ਮੜ੍ਹਾਕ, ਸੂਰਘੂਰੀ ਅਤੇ ਖੱਚੜਾ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ

ਜੈਤੋ 15 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਕੇ ਪ੍ਰਾਈਵੇਟ ਸਕੂਲਾਂ ਤੋਂ ਬਿਹਤਰ ਬਣਾਉਣ ਲਈ ਚਲਾਈ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਹਲਕਾ ਜੈਤੋ ਵਿਖੇ ਵਿਧਾਇਕ ਸ. ਅਮੋਲਕ ਸਿੰਘ ਨੇ ਵੱਖ ਵੱਖ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਅਮੋਲਕ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਸਿਲਸਿਲਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜਟ ਦਾ ਵੱਡਾ ਹਿੱਸਾ ਸਿੱਖਿਆ ਤੇ ਖਰਚ ਕਰਕੇ ਆਉਣ ਵਾਲੀ ਪੀੜ੍ਹੀ ਦਾ ਭਵਿੱਖ ਸੰਵਾਰਿਆ ਜਾ ਰਿਹਾ ਹੈ। ਵਿਧਾਇਕ ਸ. ਅਮੋਲਕ ਸਿੰਘ ਨੇ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੜ੍ਹਾਕ ਵਿਖੇ ਕੁੱਲ 5 ਲੱਖ 82 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਜਿੰਨਾਂ ਵਿੱਚ ਚਾਰੀਦੀਵਾਰੀ 3 ਲੱਖ 52 ਹਜ਼ਾਰ, ਬਾਥਰੂਮ 2.30 ਲੱਖ ਰੁਪਏ ਦਾ ਉਦਘਾਟਨ ਕੀਤਾ ਗਿਆ ਹੈ। ਸਰਕਾਰੀ ਹਾਈ ਸਕੂਲ ਮੜ੍ਹਾਕ ਵਿਖੇ 5 ਲੱਖ ਦੀ ਲਾਗਤ ਨਾਲ ਚਾਰਦੀਵਾਰੀ, 4 ਲੱਖ ਨਾਲ ਪਲੇਅਗਰਾਊਂਡ ਅਤੇ 2.77 ਲੱਖ ਨਾਲ ਰਿਪੇਅਰ ਕਰਵਾਈ ਗਈ ਹੈ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਸੂਰਘੂਰੀ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਆਧੁਨਿਕ ਰੂਮਾਂ ਦਾ ਉਦਘਾਟਨ ਕੀਤਾ ਗਿਆ ਹੈ। ਸਰਕਾਈ ਪ੍ਰਾਇਮਰੀ ਸਕੂਲ ਖੱਚੜਾ ਵਿਖੇ ਵੀ 7.51 ਲੱਖ ਦੀ ਲਾਗਤ ਨਾਲ ਆਧੁਨਿਕ ਰੂਮਾਂ ਦਾ ਉਦਘਾਟਨ ਕਰਕੇ ਲੋਕ ਅਰਪਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਅਪਗ੍ਰੇਡ ਕਰਨ ਦਾ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ। ਇਸ ਮੌਕੇ ਐਡਵੋਕੇਟ ਹਰਸਿਮਰਨ ਮਲਹੋਤਰਾ, ਹਰੀਸ਼ ਗੋਇਲ, ਗੋਬਿੰਦਰ ਵਾਲੀਆ, ਨਰਿੰਦਰ ਰਾਮੇਆਣਾ, ਤਰਸੇਮ ਗੋਇਲ, ਅਸ਼ੋਕ ਗਰਗ, ਲਛਮਣ ਭਗਤੂਆਣਾ, ਰਾਜੂ ਜੈਤੋ, ਧਰਮਿੰਦਰਪਾਲ, ਕੁਲਦੀਪ ਸਿੰਘ, ਗੁਰਲਾਲ ਸਰਪੰਚ, ਲਵਪ੍ਰੀਤ ਸਰਪੰਚ, ਰਾਣਾ ਨਿਆਮੀਵਾਲਾ, ਅੰਮ੍ਰਿਤਪਾਲ ਸਰਪੰਚ, ਦਵਿੰਦਰ ਸਿੰਘ ਸਰਪੰਚ ਮੜਾਕ, ਸ਼ਮਸ਼ੇਰ ਸਿੰਘ, ਗੁਰਦੀਪ ਸਿੰਘ ਪ੍ਰਧਾਨ ਮੜਾਕ, ਕੁਲਦੀਪ ਸਿੰਘ ਸਰਪੰਚ ਸੂਰਘੂਰੀ, ਧਰਮਿੰਦਰ ਸਿੰਘ ਬਰਾੜ, ਗੋਰਾ ਗਿੱਲ, ਗੁਰਜੰਟ ਸਿੰਘ, ਜਸਕਰਨ ਸਿੰਘ ਬਰਾੜ, ਮਾਸਟਰ ਲਾਭ ਸਿੰਘ, ਗੁਰਵਿੰਦਰ ਸਿੰਘ, ਸੇਵਕ ਸਿੰਘ ਸਰਪੰਚ ਖੱਚੜਾ, ਸਿੰਕਦਰ ਬਰਾੜ, ਰਣਧੀਰ ਸਿੰਘ, ਡਾ. ਬਲਰਾਜ ਸਿੰਘ, ਜਤਿੰਦਰ ਸਿੰਘ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ, ਅਧਿਆਪਕ ਅਤੇ ਪਿੰਡ ਵਾਸੀ ਹਾਜ਼ਰ ਸਨ।