ਪੰਜਾਬ ਸਰਕਾਰ ਲਈ ਸਿੱਖਿਆ ਤਰਜੀਹੀ ਖੇਤਰ, ਸਕੂਲਾਂ ਦਾ ਹੋ ਰਿਹਾ ਹੈ ਕਾਇਆ ਪਲਟ-ਸੁਖਜਿੰਦਰ ਸਿੰਘ ਕਾਊਣੀ

  • ਪਿੰਡ ਛੱਤੇਆਣਾ ਦੇ ਸਰਕਾਰੀ ਸਕੂਲ ਲਈ 5 ਲੱਖ ਰੁਪਏ ਜਾਰੀ

ਸ੍ਰੀ ਮੁਕਤਸਰ ਸਾਹਿਬ, 22 ਮਈ 2025 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿੱਖਿਆ ਇਕ ਤਰੀਜੀਹੀ ਖੇਤਰ ਹੈ ਅਤੇ ਇਸੇ ਤਹਿਤ ਸਰਕਾਰ ਵੱਲੋਂ ਸਕੂਲਾਂ ਦਾ ਕਾਇਆ ਕਲਪ ਕੀਤਾ ਜਾ ਰਿਹਾ ਹੈ। ਇਹ ਗੱਲ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸ: ਸੁਖਜਿੰਦਰ ਸਿੰਘ ਕਾਊਣੀ ਨੇ ਆਖੀ ਹੈ। ਇਸ ਮੌਕੇ ਉਨ੍ਹਾਂ ਨੇ ਪਿੰਡ ਛੱਤੇਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਈ ਪਾਰਕਿੰਗ ਸ਼ੈਡ ਲਈ 5 ਲੱਖ ਦੀ ਰਾਸ਼ੀ ਜਾਰੀ ਕੀਤੀ ਜਿਸ ਦਾ ਉਨ੍ਹਾਂ ਵੱਲੋਂ ਸ਼ੈਕਸ਼ਨ ਲੈਟਰ ਜਾਰੀ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਜੇਕਰ ਸਮਾਜਿਕ ਆਰਥਿਕ ਵਿਕਾਸ ਦਾ ਟੀਚਾ ਹਾਸਲ ਕਰਨਾ ਹੈ ਤਾਂ ਉਸ ਲਈ ਜਰੂਰੀ ਹੈ ਕਿ ਸਾਡੀ ਅਗਲੀ ਪੀੜ੍ਹੀ ਮਿਆਰੀ ਸਿੱਖਿਆ ਪ੍ਰਾਪਤ ਕਰੇ। ਇਸੇ ਲਈ ਸੂਬਾ ਸਰਕਾਰ ਵੱਲੋਂ ਸਮਾਜ ਲਈ ਸਭ ਤੋਂ ਜਰੂਰੀ ਸਿੱਖਿਆ ਖੇਤਰ ਦੇ ਵਿਕਾਸ ਲਈ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਨੇ ਆਪਣੇ ਸ਼ੁਰੂਆਤੀ ਸਮੇਂ ਤੋਂ ਹੀ ਆਪਣੇ ਵਾਅਦੇ ਅਨੁਸਾਰ ਕੰਮ ਕਰਨਾ ਸ਼ੁਰੂ ਕੀਤਾ ਹੈ। ਪੰਜਾਬ ਸਿੱਖਿਆ ਕ੍ਰਾਂਤੀ ਦੀ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜ ਵਿਚ 2000 ਕਰੋੜ ਰੁਪਏ ਤੋਂ ਵੱਧ ਰਕਮ ਸਕੂਲਾਂ ਦੇ ਸੁਧਾਰ ਤੇ ਖਰਚ ਕੀਤੀ ਗਈ ਹੈ। ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕੀਤੀ ਗਈ ਹੈ। ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ।  ਉਨ੍ਹਾਂ ਨੇ ਕਿਹਾ ਕਿ ਅੱਗੇ ਵੀ ਇਹ ਮੁਹਿੰਮ ਇਸੇ ਤਰਾਂ ਜਾਰੀ ਰਹੇਗੀ। ਇਸ ਮੌਕੇ ਸਰਪੰਚ ਰਣਧੀਰ ਸਿੰਘ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਚਮਕੌਰ ਸਿੰਘ, ਗੁਰਸੇਵਕ ਸਿੰਘ, ਅੰਸ਼ਜੋਤ ਸਿੰਘ, ਮਾਸਟਰ ਚਰਨਜੀਤ ਸਿੰਘ, ਸੁਖਮੰਦਰ ਸਿੰਘ ਆਦਿ ਵੀ ਹਾਜਰ ਸਨ।