
ਸੰਗਰੂਰ, 23 ਮਈ 2025 : ਸ਼੍ਰੀ ਸੰਦੀਪ ਰਿਸ਼ੀ ਡਿਪਟੀ ਕਮਿਸ਼ਨਰ, ਸੰਗਰੂਰ ਵੱਲੋਂ ਜਿਲ੍ਹਾ ਸੰਗਰੂਰ ਨਾਲ ਸਬੰਧਤ ਆਰਮੀ ਅਗਨੀਵੀਰ 2025 ਭਰਤੀ ਲਈ ਅਪਲਾਈ ਕਰਨ ਵਾਲੇ ਨੌਜਵਾਨਾਂ ਲਈ ਮੁਫਤ ਲਿਖਤੀ ਪ੍ਰੀਖਿਆ ਅਤੇ ਫਿਜੀਕਲ ਟ੍ਰੇਨਿੰਗ ਲਈ ਮੁਫਤ ਕੋਚਿੰਗ ਸ਼ੁਰੂ ਕਰਵਾਈ ਗਈ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਸ਼੍ਰੀਮਤੀ ਸਿੰਪੀ ਸਿੰਗਲਾ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ , ਸੰਗਰੂਰ ਵੱਲੋਂ ਦੱਸਿਆ ਗਿਆ ਕਿ ਜਿਨ੍ਹਾ ਪ੍ਰਾਰਥੀਆਂ ਨੇ ਆਰਮੀ ਭਰਤੀ ਰੈਲੀ 2025 ਲਈ ਆਪਣੀ ਰਜਿਸਟ੍ਰੇਸ਼ਨ ਕਰਵਾਈ ਹੈ, ਉਨ੍ਹਾਂ ਪ੍ਰਾਰਥੀਆਂ ਦਾ ਲਿਖਤੀ ਪੇਪਰ ਮਹੀਨਾ ਜੂਨ 2025 ਵਿੱਚ ਹੋਣ ਦੀ ਉਮੀਦ ਹੈ।ਇਸ ਲਈ ਜੋ ਪ੍ਰਾਰਥੀ ਇਸ ਭਰਤੀ ਦੇ ਲਿਖਤੀ ਪ੍ਰੀਖਿਆ ਲਈ ਮੁਫਤ ਕੋਚਿੰਗ ਦੇ ਚਾਹਵਾਨ ਹਨ, ਉਹ ਆਪਣੀ ਰਜਿਸਟ੍ਰੇਸ਼ਨ ਇਸ ਲਿੰਕ: https://tinyurl.com/2uvcw7nk ਉੱਪਰ ਕਰ ਸਕਦੇ ਹਨ। ਜਿਲ੍ਹਾ ਪ੍ਰਸ਼ਾਸ਼ਨ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਸਰਕਾਰੀ ਰਣਬੀਰ ਕਾਲਜ, ਸੰਗਰੂਰ, ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਅਤੇ ਯੂਨੀਵਰਸਿਟੀ ਕਾਲਜ, ਬੇਨੜਾ ਦੇ ਸਹਿਯੋਗ ਨਾਲ ਮਿਤੀ: 27 ਮਈ ਤੋਂ ਆਰਮੀ ਦੀ ਭਰਤੀ ਲਈ ਲਿਖਤੀ ਪੇਪਰ ਦੀ ਤਿਆਰੀ ਮੁਫਤ ਕਰਵਾਈ ਜਾ ਰਹੀ ਹੈ।ਇਸ ਸਬੰਧ ਵਿੱਚ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਸੰਗਰੂਰ ਦੇ ਨੌਜਵਾਨਾਂ ਵੱਲੋਂ ਹਮੇਸ਼ਾ ਹੀ ਆਰਮੀ ਭਰਤੀ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ ਹੈ।ਆਰਮੀ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨ ਜਿਨ੍ਹਾਂ ਨੇ ਆਰਮੀ ਭਰਤੀ ਲਈ ਅਪਲਾਈ ਕੀਤਾ ਹੈ, ਉਹ ਨੌਜਵਾਨ ਫਿਜੀਕਲ ਟੈਸਟ ਦੀ ਟ੍ਰੇਨਿੰਗ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਦੇ ਹੈਲਪਲਾਈਨ ਨੰਬਰ 78890-01416 ਤੇ ਸੰਪਰਕ ਕਰ ਸਕਦੇ ਹਨ।