ਸਿਹਤ ਵਿਭਾਗ ਵਲੋਂ ਮਾਈ ਭਾਗੋ ਆਯੁਰਵੈਦਿਕ ਮੈਡੀਕਲ ਕਾਲਜ ਵਿਖੇ ਫੂਡ ਸੇਫਟੀ ਸਬੰਧੀ ਕੀਤਾ ਗਿਆ ਸੈਮੀਨਾਰ

  • ਸਿਹਤ ਵਿਭਾਗ ਵਲੋਂ ਸਿਖਿਆਰਥੀਆਂ ਨੂੰ ਸ਼ੁੱਧ ਅਤੇ ਸਹੀ ਖਾਣ ਪੀਣ ਸਬੰਧੀ ਕੀਤਾ ਗਿਆ ਜਾਗਰੁਕ

ਸ੍ਰੀ ਮੁਕਤਸਰ ਸਾਹਿਬ, 05 ਮਈ 2025 : ਮਾਈ ਭਾਗੋ ਆਯੁਰਵੈਦਿਕ ਮੈਡੀਕਲ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਫੂਡ ਸੇਫਟੀ ਸਬੰਧੀ ਜਾਗੁਰਕਤਾ ਸਮਾਗਮ ਕੀਤਾ ਗਿਆ ਅਤੇ  ਦੂਸ਼ਿਤ ਖਾਣੇ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਣ ਸਬੰਧੀ ਸਿਖਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਿੱਖਿਆਰਥੀਆਂ ਨੂੰ ਫੂਡ ਟੈਸਟਿੰਗ ਵੈਨ ਰਾਹੀ ਖਾਣ ਪੀਣ ਦੀਆਂ ਵਸਤੂਆਂ ਦੀ ਚੈਕਿੰਗ ਕਰਕੇ ਦਿਖਾਈ ਗਈ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਟੈਸਟਿੰਗ ਖੁੱਦ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਸੈਮੀਨਾਰ ਵਿਚ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਦੇ ਇੰਚ: ਡਾ ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ, ਗੌਰਵ ਕੁਮਾਰ ਫੂਡ ਸੇਫਟੀ ਅਫਸਰ, ਲੈਬ ਟੈਕਨੀਸ਼ੀਆਨ ਫੂਡ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਵਿਨੋਦ ਰੰਗਾ ਅਤੇ ਮੈਡੀਕਲ ਕਾਲਜ ਦੇ ਡਾਕਟਰਾਂ ਅਤੇ ਸਿੱਖਿਆਰਥੀਆਂ ਨੇ ਭਾਗ ਲਿਆ। ਇਸ ਮੋਕੇ ਡਾ. ਦੁਪਿੰਦਰ ਕੁਮਾਰ ਜ਼ਿਲ੍ਹਾ ਸਿਹਤ ਅਫਸਰ ਨੇ ਕਿਹਾ ਕਿ ਕਮਿਸ਼ਨਰ ਫੂਡ ਸੇਫ਼ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਖਾਣ ਪੀਣ ਵਾਲੀਆਂ ਵਸਤਾਂ ਦੇ ਵੱਖ ਵੱਖ ਟੈਸਟਾਂ ਦੀ ਸਹੂਲਤ ਨਾਲ ਲੈਸ ਫੂਡ ਟੈਸਟਿੰਗ ਵੈਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੀ ਹੈ ਜੋ ਹਰ ਮਹੀਨੇ ਦੇ ਪਹਿਲੇ 15 ਦਿਨ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਸੇਵਾਵਾਂ ਦੇ ਰਹੀ ਹੈ । ਇਸ ਵੈਨ ਵਿਚ ਖਾਣ ਪੀਣ ਵਾਲੀਆਂ ਜਿਸ ਵਿਚ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ, ਮਸਾਲੇ, ਮਠਿਆਂਈਆਂ, ਪਾਣੀ, ਜੂਸ ਆਦਿ ਦੇ ਟੈਸਟ ਮੌਕੇ ਤੇ ਕਰਕੇ ਰਿਪੋਰਟ ਦਿੱਤੀ ਜਾਂਦੀ ਹੈ। ਜਿਸ ਵਿੱਚ ਕੋਈ ਵੀ ਵਿਅਕਤੀ ਪੰਜਾਹ ਰੁਪਏ ਦੇ ਕੇ ਮਸਾਲਿਆਂ, ਦੁੱਧ, ਦੁੱਧ ਤੋਂ ਬਣੀਆਂ ਵਸਤੂਆਂ, ਪਾਣੀ ਅਤੇ ਹੋਰ ਖਾਣ ਪੀਣ ਵਾਲੀਆਂ ਵਸਤਾਂ ਦਾਲਾਂ ਆਦਿ ਦੀ ਜਾਂਚ ਮੌਕੇ ਤੇ ਹੀ ਕਰਵਾ ਸਕਦਾ ਹੈ। ਉਹਨਾਂ ਦੱਸਿਆ ਕਿ ਇਸ ਵੈਨ ਦਾ ਮੁੱਖ ਮੰਤਵ ਲੋਕਾਂ ਨੂੰ ਖਾਣ ਪੀਣ ਵਾਲੀਆਂ ਸ਼ੁੱਧ ਅਤੇ ਮਿਆਰੀ ਪੱਧਰ ਦੀਆਂ ਵਸਤਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਹੈ ਅਤੇ ਮਿਲਾਵਟਖੋਰੀ ਨੂੰ ਸਮਾਜ ਵਿੱਚੋਂ ਖਤਮ ਕਰਨਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਵੱਖ ਵੱਖ ਦੁਕਾਨਾਂ, ਢਾਬੇ, ਹੋਟਲਾਂ, ਰੈਸਟੋਰੈਂਟਾਂ, ਦੋਧੀਆਂ ਦੇ ਦੁੱਧ ਦੇ ਅਤੇ ਹੋਰ ਖਾਣ ਪੀਣ ਵਾਲੀਆਂ ਵਸਤਾਂ ਦੇ ਸੈਂਪਲ ਲੈਕੇ ਜਾਂਚ ਲਈ ਭੇਜੇ ਜਾਂਦੇ ਹਨ ਅਤੇ ਜਿਨ੍ਹਾਂ ਦੇ ਸੈਂਪਲ ਫੇਲ੍ਹ ਜਾ ਮਿਸ ਬਰਾਂਡਿਡ ਹੁੰਦੇ ਹਨ ਉਹਨਾਂ ਵਿਰੁੱਧ ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ ਅਧੀਨ ਬਣਦੀ ਕਾਰਵਾਈ ਕੀਤੀ ਜਾਂਦੀ ਹੈ। ਪ੍ਰੰਤੂ ਘਰਾਂ ਵਿੱਚ ਵਰਤੀਆਂ ਜਾ ਰਹੀਆਂ ਖਾਣ ਪੀਣ ਦੀਆਂ ਵਸਤਾਂ ਦੀ ਜਾਂਚ ਨੂੰ ਜਰੂਰੀ ਸਮਝਦਿਆਂ ਇਸ ਵੈਨ ਰਾਹੀਂ ਰਿਹਾਇਸ਼ੀ ਇਲਾਕਿਆਂ ਵਿੱਚ ਆਪਣਾ ਟੂਰ ਕਰਕੇ ਲੋਕਾਂ ਦੇ ਘਰਾਂ ਵਿੱਚੋਂ ਸੈਂਪਲ ਲੇ ਕੇ ਉਸਦੀ ਮੌਕੇ ਤੇ ਹੀ ਮਿਆਰ ਦੀ ਜਾਂਚ ਕਰਨੀ ਅਤੇ ਸਬੰਧਿਤ ਨੂੰ ਇਸ ਬਾਰੇ ਜਾਣਕਾਰੀ ਅਤੇ ਜਾਗਰੂਕ ਕਰਨਾ ਹੈ ਤਾਂ ਜੋ ਖਪਤਕਾਰ ਨੂੰ ਇਹ ਜਾਣਕਾਰੀ ਹੋ ਸਕੇ ਕਿ ਉਹ ਜਿਸ ਦੁਕਾਨ ਤੋਂ ਸਮਾਨ ਖਰੀਦ ਰਿਹਾ ਹੈ ਕੀ ਉਸ ਨੂੰ ਮਿਆਰੀ ਪੱਧਰ ਦਾ ਮਿਲ ਰਿਹਾ ਹੈ। ਇਸ ਮੌਕੇ ਗੋਰਵ ਕੁਮਾਰ ਫੂਡ ਸੇਫਟੀ ਅਫਸਰ ਨੇ ਕਿਹਾ ਕਿ ਆਪਣੀ ਨਿੱਜੀ ਸਫ਼ਾਈ ਅਤੇ ਆਲੇ ਦੁਆਲੇ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ। ਖਾਣ ਪੀਣ ਵਾਲੀਆਂ ਵਸਤਾਂ ਹਮੇਸ਼ਾ ਢੱਕ ਕੇ ਰੱਖੋ। ਜਿਆਦਾ ਪੱਕੇ ਹੋਏ ਜਾਂ ਕੱਟੇ ਹੋਏ ਫ਼ਲ ਜਾਂ ਸਬਜ਼ੀਆਂ ਨਹੀਂ ਖਰੀਦਣੀਆਂ ਚਾਹੀਦੀਆਂ। ਬਜਾਰਾਂ ਵਿੱਚ ਵਿਕ ਰਹੇ ਪੱਕੇ ਅਤੇ ਕੱਟੇ ਹੋਏ ਫਲ ਅਤੇ ਸਬਜੀਆਂ ਨਹੀਂ ਖਾਣੀਆਂ ਚਾਹੀਦੀਆਂ ਅਤੇ ਬਾਸੀ ਖਾਣਾ ਖਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ । ਬਜ਼ਾਰਾਂ ਵਿਚੋਂ ਲਿਆ ਕੇ ਖਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਘਰ ਦਾ ਬਣਿਆ ਹੋਇਆ ਤਾਜ਼ਾ ਖਾਣਾ ਹੀ ਖਾਣਾ ਚਾਹੀਦਾ ਹੈ।
ਇਸ ਮੌਕੇ ਉਨ੍ਹਾ ਖਾਣ ਪੀਣ ਵਾਲੀਆਂ ਵੱਖ ਵੱਖ ਤਰ੍ਹਾਂ ਦੀਆਂ ਵਸਤੂਆਂ ਦੇ ਮੌਕੇ ਤੇ ਟੈਸਟ ਕਰਕੇ ਕਾਲਜ ਦੇ ਵਿਦਿਆਰਥੀਆਂ ਨੂੰ ਸਿੱਖਿਆ ਦਿੱਤੀ ਗਈ। ਇਸ ਮੌਕੇ ਡਾ. ਸਨੇਹ ਰੰਗਾ, ਡਾ. ਅਮਿਤ ਛਾਬੜਾ, ਡਾ. ਮਨਵਿੰਦਰ, ਡਾ. ਸ਼ਿਵਾਨੀ, ਡਾ. ਅੰਕੁਰ, ਈਸ਼ਵਰ ਗੋਇਲ ਹਾਜ਼ਰ ਸਨ।