ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਈਏ ਤੇ ਪੰਜਾਬ ਨੂੰ ਮੁੜ ਤਰੱਕੀ ਤੇ ਖੁਸ਼ਹਾਲੀ ਦੇ ਰਾਹ ਤੋਰੀਏ: ਮਨਮੋਹਨ ਸਿੰਘ ਮੁਕਾਰੋਂਪੁਰ 

ਸ੍ਰੀ ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸ. ਸੁਖਬੀਰ ਸਿੰਘ ਜੀ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੇ ਖੁਸ਼ੀ ਜ਼ਾਹਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼ਹਿਰੀ ਪ੍ਰਧਾਨ ਜੱਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪੂਰੇ ਪੰਜਾਬੀਆਂ ਨੂੰ ਵਧਾਈ ਦਿੱਤੀ ਉਨ੍ਹਾਂ ਕਿਹਾ ਕੀ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਬਣਨ ਨਾਲ ਪੰਜਾਬ ਅੰਦਰ ਇੱਕ ਨਵੀਂ ਲਹਿਰ ਖੜੀ ਹੋਵੇਗੀ ਅਤੇ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਕਿਉਂ ਕਿ ਪੰਜਾਬ ਦੇ ਲੋਕ ਮੁੜ ਤੋਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਚਾਹੁੰਦੇ ਹਨ, ਉਨ੍ਹਾਂ ਨੂੰ ਪਤਾ ਲੱਗ ਚੁੱਕਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨਾਲ ਹੀ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਭਾਈਚਾਰਕ ਸਾਂਝ ਸੰਭਵ ਹੈ। ਜੱਥੇਦਾਰ ਮੁਕਾਰੋਂਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥਕ ਸੰਸਥਾਵਾਂ ਦੀ ਪਹਿਰੇਦਾਰੀ ਲਈ ਮੁੱਢ ਤੋਂ ਵਚਨਬੱਧ ਹੈ। ਪਿਛਲੇ ਕੁੱਝ ਸਮੇਂ ਤੋਂ ਕੇਂਦਰੀ ਤਾਕਤਾਂ ਵੱਲੋਂ ਪੰਥ ਦੀਆਂ ਸੰਸਥਾਵਾਂ ‘ਤੇ ਕਾਬਜ਼ ਹੋਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ, ਪੰਜਾਬ ਤੋਂ ਬਾਹਰੀ ਪੰਥਕ ਸੰਸਥਾਵਾਂ ਅਤੇ ਸਾਡੇ ਤਖ਼ਤ ਸਾਹਿਬਾਨਾਂ ‘ਤੇ ਕੇਂਦਰੀ ਤਾਕਤਾਂ ਅਸਿੱਧੇ ਰੂਪ ਵਿੱਚ ਕਾਬਜ਼ ਹੋ ਚੁੱਕੀਆਂ ਹਨ, ਹੁਣ ਇਹਨਾਂ ਪੰਥ ਵਿਰੋਧੀ ਸ਼ਕਤੀਆਂ ਵੱਲੋਂ ਸਾਡੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਵੀ ਘੁਸਪੈਠ ਕਰਨ ਦੀ ਕੋਸ਼ਿਸ਼ ਲਗਾਤਾਰ ਕੀਤ ਜਾ ਰਹੀ ਹੈ । ਉਨ੍ਹਾਂ ਸਮੁੱਚੇ ਪੰਜਾਬੀਆਂ ਨੂੰ ਬੇਨਤੀ ਕੀਤੀ ਕਿ ਆਓ ਇਕੱਠੇ ਹੋ ਕੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਈਏ ਤੇ ਪੰਜਾਬ ਨੂੰ ਮੁੜ ਤਰੱਕੀ ਤੇ ਖ਼ੁਸ਼ਹਾਲੀ ਦੇ ਰਾਹ ਤੋਰੀਏ।