ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਵੱਡੇ ਯਤਨ : ਸੰਧਵਾਂ

  • ਸਪੀਕਰ ਸੰਧਵਾਂ ਨੇ ਸਿੱਖਿਆ ਕ੍ਰਾਂਤੀ ਤਹਿਤ ਕੀਤਾ 98.11 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਕੋਟਕਪੂਰਾ 21 ਮਈ 2025 : ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰੀ ਖੇਤਰ ਵਿੱਚ ਲਗਾਤਾਰ ਕੀਤੇ ਜਾ ਰਹੇ ਸੁਧਾਰਾਂ ਦਾ ਹੀ ਨਤੀਜਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਤੋਂ ਵਧੀਆ ਪੜਾਈ ਹੋਣ ਕਾਰਨ ਸਰਕਾਰੀ ਸਕੂਲਾਂ ਦੇ ਬੱਚੇ ਮੈਰਿਟ ਵਿੱਚ ਨਾਮ ਦਰਜ ਕਰਵਾ ਕੇ ਪੰਜਾਬ ਦਾ ਨਾਮ ਰੋਸ਼ਨ ਕਰ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕਾ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਕੋਟਕਪੂਰਾ  ਦੇ ਸਰਕਾਰੀ ਪ੍ਰਾਇਮਰੀ ਸਕੂਲ ਮਚਾਕੀ ਮੱਲ ਸਿੰਘ ਵਿਖੇ 15.81 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਮੱਲ ਸਿੰਘ ਵਿਖੇ 22.43 ਲੱਖ , ਸਰਕਾਰੀ ਪ੍ਰਾਇਮਰੀ ਸਕੂਲ ਹਰੀਏ ਵਾਲਾ ਵਿਖੇ 4.20 ਲੱਖ , ਸਰਕਾਰੀ ਹਾਈ ਸਕੂਲ ਹਰੀਏ ਵਾਲਾ ਵਿਖੇ 28.03 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਦਾਨਾ ਰੋਮਾਣਾ ਵਿਖੇ 13.34 ਲੱਖ ਰੁਪਏ , ਸਰਕਾਰੀ ਮਿਡਲ ਸਕੂਲ ਦਾਨਾ ਰੋਮਾਣਾ ਵਿਖੇ 14.30 ਲੱਖ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ । ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਵਿੱਚ ਮੁੱਖ ਤੌਰ ਤੇ ਨਵੀਂ ਚਾਰਦੀਵਾਰੀ, ਕਲਾਸ ਰੂਮ, ਬਾਥਰੂਮਾਂ ਦੀ ਰਿਪੇਅਰ, ਚਾਰਦੀਵਾਰੀ ਦੀ ਰਿਪੇਅਰ ਦਾ ਕੰਮ ਕਰਵਾਉਣ ਉਪਰੰਤ ਲੋਕ ਅਰਪਣ ਕੀਤਾ ਗਿਆ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵਿਕਾਸ ਕਾਰਜ ਅੱਗੇ ਵੀ ਜਾਰੀ ਰਹਿਣਗੇ ਤਾਂ ਜੋ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਇਆ ਜਾ ਸਕੇ। ਇਸ ਮੌਕੇ ਬੀ.ਪੀ.ਓ ਜਗਤਾਰ ਸਿੰਘ, ਮੁੱਖ ਅਧਿਆਪਕ ਕਾਬਲ ਸਿੰਘ, ਸਰਪੰਚ ਯਾਦਵਿੰਦਰ ਸਿੰਘ, ਜਗਦੀਪ ਸਿੰਘ, ਅਮਰਜੀਤ ਸਿੰਘ, ਹਰਦੇਵ ਸਿੰਘ, ਸਿਮਰਜੀਤ ਨੰਬਰਦਾਰ, ਹਰਵਿੰਦਰ ਬੇਦੀ, ਗੁਰਪ੍ਰੀਤ ਰੰਧਾਵਾ, ਰਜਿੰਦਰ ਕੌਰ, ਵੀਰਪਾਲ ਕੌਰ, ਅਰਸ਼ਦੀਪ ਸਿੰਘ, ਜਗਦੀਪ ਇੰਦਰ ਪਾਲ ਕੌਰ, ਸਿਮਰਜੀਤ ਕੌਰ, ਰਾਕੇਸ਼, ਪੀਤੀ ਮੈਬਰ, ਸੰਤੋਖ ਸਿੰਘ, ਨਿਰਮਲਜੀਤ ਸਿੰਘ ਖਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।